ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 9 ਅਪ੍ਰੈਲ : ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਚਹੁੰਮੁਖੀ ਵਿਕਾਸ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕਰੀਬ 50 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।
ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਸਕੂਲਾਂ ਦੇ ਸਟਾਫ਼ ਸਮੇਤ ਕੰਮਾਂ ਦੇ ਉਦਘਾਟਨ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆ ਕੇ ਵਿਦਿਆਰਥੀਆਂ ਨੂੰ ਹਰ ਆਧੁਨਿਕ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਕਮਾਲ ਬੁਨਿਆਦੀ ਢਾਂਚੇ ਦੀ ਸਥਾਪਤੀ ਨਾਲ ਸਰਕਾਰੀ ਸਕੂਲਾਂ ਦੇ ਪੱਧਰ ਵਿਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਵੱਜੋਂ ਸਦਕਾ ਬਜਟ...








