ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ
ਹੁਸ਼ਿਆਰਪੁਰ, 8 ਅਪ੍ਰੈਲ: ਕੰਢੀ ਖੇਤਰ ਵਿੱਚ ਮੂੰਗਫਲੀ ਦੀ ਕਾਸ਼ਤ ਨੂੰ ਵੱਡਾ ਹੁਲਾਰਾ ਦੇਣ ਲਈ ਸਿਟਰਸ ਅਸਟੇਟ, ਭੂੰਗਾ ਵਿਖੇ ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਥਾਪਤ ਹੋਵੇਗਾ ਜਿਸ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਟਰਸ ਅਸਟੇਟ ਦੇ ਚੇਅਰਮੈਨ-ਕਮ-ਸੀ.ਈ.ਓ. ਜਸਪਾਲ ਸਿੰਘ ਢੇਰੀ, ਕਮੇਟੀ ਮੈਂਬਰ ਪਰਮਜੀਤ ਸਿੰਘ ਕਾਲੂਵਾਹਰ, ਸਲਾਹਕਾਰ ਅਰਬਿੰਦ ਸਿੰਘ ਧੂਤ ਨੂੰ ਚੈੱਕ ਸੌਂਪਦਿਆਂ ਕਿਹਾ ਕਿ ਮੂੰਗਫਲੀ ਦਾ ਪ੍ਰੋਸੈਸਿੰਗ ਯੂਨਿਟ ਸਥਾਪਤ ਹੋਣ ਨਾਲ ਰਾਜ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰੋਸੈਸਿੰਗ ਯੂਨਿਟ ਮੂੰਗਫਲੀ ਉਤਪਾਦਕਾਂ ਦੀਆਂ ਤਕਨੀਕੀ, ਮਾਰਕੀਟਿੰਗ ਅਤੇ ਲੋੜੀਂਦੇ ਸਾਜੋ-ਸਾਮਾਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ ਅਤੇ ਨਾਲ ਹੀ ਉਨ੍ਹਾਂ ਦੀ ਪੈਦਾਵਾਰ ਦਾ ਲਾਹੇਵੰਦ ਮੁੱਲ ਯਕੀਨੀ ਬਣਾਏਗਾ। ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਮੂੰਗਫਲੀ ਦੀ ਸੰਭਾਲ ਬਾਰੇ ਵ...






