Shadow

Politics

ਸਪੀਕਰ ਸੰਧਵਾਂ ਨੇ ਰਗਬੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਰਗਬੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

National, Politics, Punjab
ਕੋਟਕਪੂਰਾ 6 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਰਗਬੀ ਐਸੋਸੀਏਸ਼ਨ ਫਰੀਦਕੋਟ ਵੱਲੋਂ ਪਿੰਡ ਹਰੀਨੌਂ ਵਿਖੇ ਕਰਵਾਏ ਗਏ 9ਵੇ ਰਗਬੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਉੱਥੇ ਪਿੰਡ ਪੱਧਰ ਤੇ ਕਰਵਾਏ ਜਾਂਦੇ ਅਜਿਹੇ ਟੂਰਨਾਮੈਂਟ ਬਹੁਤ ਹੀ ਪ੍ਰੰਸ਼ਸ਼ਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਵੀ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ  ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਹਰ ਉਮਰ ਵਰਗ ਦੇ ਵਿਅਕਤੀ ਨੂੰ ਖੇਡਾਂ ਨਾਲ ਜੋੜਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ ਤਾਂ ਜੋ ਉਹ ਖੇਡਾਂ ...
ਅੱਠਵੀਂ ਜਮਾਤ ਵਿੱਚੋਂ ਦੂਜੇ ਸਥਾਨ ਉੱਤੇ ਆਈ ਨਵਜੋਤ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਵੀਡਿਓ ਕਾਲ ਰਾਹੀਂ ਦਿੱਤੀਆਂ ਮੁਬਾਰਕਾਂ

ਅੱਠਵੀਂ ਜਮਾਤ ਵਿੱਚੋਂ ਦੂਜੇ ਸਥਾਨ ਉੱਤੇ ਆਈ ਨਵਜੋਤ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਵੀਡਿਓ ਕਾਲ ਰਾਹੀਂ ਦਿੱਤੀਆਂ ਮੁਬਾਰਕਾਂ

National, Politics, Punjab
ਮੋਗਾ, 6 ਅਪ੍ਰੈਲ - ਜ਼ਿਲ੍ਹਾ ਮੋਗਾ ਦੇ ਪਿੰਡ ਡੇਮਰੂ ਕਲਾਂ ਦੀ ਧੀ ਨਵਜੋਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਪੂਰੇ ਪੰਜਾਬ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ ਵਿਸ਼ੇਸ਼ ਪ੍ਰਾਪਤੀ ਕੀਤੀ ਹੈ। ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਨਵਜੋਤ ਕੌਰ ਤੇ ਉਸਦੇ ਮਾਤਾ ਪਿਤਾ ਨੂੰ ਉਸਦੀ ਇਸ ਪ੍ਰਾਪਤੀ ਲਈ ਅੱਜ ਵਿਸ਼ੇਸ਼ ਤੌਰ ਤੇ ਵੀਡਿਓ ਕਾਲ ਰਾਹੀਂ ਮੁਬਾਰਕਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਉਸਦਾ ਮਨੋਬਲ ਵਧਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਉਸ ਨਾਲ ਹਮੇਸ਼ਾ ਖੜੇ ਹਨ ਅਤੇ ਉਸਦੀ ਕਾਮਯਾਬੀ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਸਨੂੰ ਸਰਕਾਰ ਦੀਆਂ ਸਿੱਖਿਆ ਨਾਲ ਸਬੰਧਤ ਭਲਾਈ ਸਕੀਮਾਂ ਦਾ ਲਾਹਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰਥਿਕ ਪੱਖ ਤੋਂ ਇਸਦੀ ਸਹਾਇਤਾ ਕਰਨ ਦੇ ਨਾਲ ਨਾਲ ਉਹ ਖੁਦ ਵੀ ਉਸਦੇ ਕਰੀਅਰ ਲਈ ਰਾਹ ਦਸੇਰਾ ਬਣ ਕੇ ਸਾਥ ਦੇਣਗੇ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਮ ਨੋਮੀ ਮੋਕੇ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਮ ਨੋਮੀ ਮੋਕੇ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ

National, Politics, Punjab
ਸ਼੍ਰੀ ਅਨੰਦਪੁਰ ਸਾਹਿਬ 06 ਅਪ੍ਰੈਲ () ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਨਾਤਨ ਧਰਮ ਸਭਾ ਵੱਲੋਂ ਸਜਾਈ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਗਈ।ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਰਾਮ ਨੋਮੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।       ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਵੱਖ ਵੱਖ ਥਾਵਾਂ ਤੇ ਰਾਮ ਨੋਮੀ ਦਾ ਪਵਿੱਤਰ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਇਨਸਾਨ ਦੇ ਜਰੂਰੀ ਰੁਝੇਵਿਆਂ ਦੇ ਨਾਲ ਨਾਲ ਧਾਰਮਿਕ ਸਮਾਗਮਾਂ ਅਤੇ ਸਮਾਜਿਕ ਕਾਰਜਾਂ ਵਿੱਚ ਵੱਧ ਚੜ ਕੇ ਭਾਗ ਲੈਣ ਵਾਲੀਆਂ ਸਮਾਜ ਸੇਵੀ ਸੰਸਥਾਵਾਂ,ਸੰਗਠਨਾਂ ਅਤੇ ਇਨਾਂ ਦੇ ਆਗੂਆਂ ਦੀ ਭੂਮਿਕਾ ਬਹੁਤ ਸ਼ਲਾਘਾਯੋਗ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਮੁੱਖਤਾ ਤੇ ਉਪਲੱਬਧ ਕਰਵਾਈਆਂ ਜਾਣਗੀਆਂ ਅਤੇ ਵਿਕਾਸ ਦੇ ਨਾਲ ਨਾਲ ਇਲਾਕਾ ਵਾਸੀਆਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਵੀ ਉਪਰਾਲੇ ਕਰ ਰਹੇ ਹਾਂ।ਉਨ੍ਹਾਂ ਨੇ ਕਿਹਾ...
ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 6 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ 20,136 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਆਸ਼ੀਰਵਾਦ ਸਕੀਮ ਅਧੀਨ, ਪੰਜਾਬ ਸਰਕਾਰ ਵੱਲੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਆਗਾਹ ਕਰਦੇ ਹੋਏ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਲੋੜਵੰਦ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਉਸ ਦਾ ...
ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ 196 ਲਾਇਬ੍ਰੇਰੀਆਂ ਪੇਂਡੂ ਖੇਤਰਾਂ ਵਿੱਚ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 135 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

National, Politics, Punjab
ਤਪਾ, 5 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਇਸ ਸਬੰਧੀ ਡਰੱਗਜ਼ ਕੰਟਰੋਲ ਅਫ਼ਸਰ ਬਰਨਾਲਾ ਸ਼੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਿਸ ਵਿਭਾਗ ਬਰਨਾਲਾ ਥਾਣਾ ਸ਼ਹਿਣਾ ਅਤੇ ਥਾਣਾ ਭਦੋੜ ਦੇ ਅਫ਼ਸਰਾਂ ਦੇ ਸਹਿਯੋਗ ਨਾਲ ਤਪਾ, ਸ਼ਹਿਣਾ ਅਤੇ ਭਦੋੜ ਦੇ ਮੈਡੀਕਲ ਸਟੋਰ ਚੈੱਕ ਕੀਤੇ ਗਏ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੋਈ ਨਸ਼ੀਲੀ ਦਵਾਈ ਨਹੀਂ ਮਿਲੀ ਪ੍ਰੰਤੂ ਚੈਕਿੰਗ  ਦੌਰਾਨ  4 ਫਰਮਾਂ ਵਿੱਚ ਡਰੱਗਜ਼ ਅਤੇ ਕਾਸਮੈਟਿਕ ਐਕਟ,1940 ਅਤੇ ਰੂਲ 1945 ਦੀਆਂ ਧਾਰਾਵਾਂ ਦੀ ਉਲੰਘਣਾ ਪਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਸੂਚਿਤ ਕੀਤਾ ਗਿਆ ਹੈ।...
ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

National, Politics, Punjab
ਚੰਡੀਗੜ੍ਹ, ਅਪ੍ਰੈਲ 5:     ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ  ਸੂਬੇ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ  ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ। ਬੁਲਾਰੇ ਨੇ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ  ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਦਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਦੌਰਾ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ 6 ਅਪ੍ਰੈਲ 2025 ਨੂੰ  ਬੀ.ਆਰ ਅੰਬੇਡਕਰ ਸਟੱਡੀ ਸਰਕਲ ਸੈਂਟਰ ਪਿੰਡ ਸਲੇਮਪੁਰ, ਨੇੜੇ ਸਿੱਧਵਾਂ ਬੇਟ ਜਿਲ੍ਹਾਂ ਲੁਧਿਆਣਾ, 13 ਅਪ੍ਰੈਲ  2025 ਨੂੰ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਘ ਵਲੋਂ ਅਜ਼ਮੇਰ ਪੈਲੇਸ, ਮਲੋਟ ਰੋਡ, ਮੁਕਤਸਰ ਸਾਹਿਬ ਵਿਖੇ,14ਅਪ੍ਰੈਲ 2025 ਨੂੰ ਨਵਾਂਸ਼ਹਿਰ, 19ਅਪ੍ਰੈਲ 2025 ਨੂੰ ਐਸ.ਸੀ./ਬੀ.ਸੀ.  ਕਰਮਚਾਰੀ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ/ਪੀ.ਐਸ.ਟੀ.ਸੀ.ਐਲ  ਵਲੋਂ ਥਰਮਲ ਪਲਾਂਟ ਨੂਹੋ ਕਾਲੋਨੀ, ...
ਪੰਜਾਬ ਸਰਕਾਰ ਸੂਬੇ ਦੇ ਹਰ ਪੱਖੋਂ ਵਿਕਾਸ ਲਈ ਯਤਨਸ਼ੀਲ-ਵਿਧਾਇਕ ਜਗਦੀਪ ਕੰਬੋਜ ਗੋਲਡੀ

ਪੰਜਾਬ ਸਰਕਾਰ ਸੂਬੇ ਦੇ ਹਰ ਪੱਖੋਂ ਵਿਕਾਸ ਲਈ ਯਤਨਸ਼ੀਲ-ਵਿਧਾਇਕ ਜਗਦੀਪ ਕੰਬੋਜ ਗੋਲਡੀ

National, Politics, Punjab
ਜਲਾਲਾਬਾਦ 5 ਮਾਰਚ 2025...           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ  ਪਿੰਡ ਚੱਕ ਅਰਨੀਵਾਲਾ ਦੀ ਫਿਰਨੀ ਦਾ ਨੀਂਹ ਪੱਥਰ ਰੱਖਿਆ।           ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਬੋਲਦਿਆਂ ਕਿਹਾ ਕਿ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਅਰਨੀਵਾਲਾ ਦੇ ਵਾਸੀਆਂ ਦੀ ਲੋਕਾਂ ਦੀ ਲੰਬੇ ਸਮੇਂ ਤੋਂ ਇਸ ਸੜਕ ਦੀ ਰਿਪੇਅਰ ਤੇ ਬਨਣ ਦੀ ਮੰਗ ਸੀ ਜਿਸ ਨੂੰ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਜਲਦ ਹੀ ਲਗਭਗ 10 ਦਿਨਾਂ ਵਿੱਚ ਇਸ ਸੜਕ ਦੀ ਰਿਪੇਅਰ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ ਤੇ ਹੋਰ ਵੀ ਜੋ ਹਲਕੇ ਦੀਆਂ ਸੜਕਾਂ ਰਿਪੇਅਰ ਹੋਣ ਵਾਲੀਆਂ ਤੇ ਨਵੀਆਂ ਬਣਨ ਵਾਲੀਆਂ ਹਨ ਉਹ ਵੀ ਥੋੜ੍ਹੇ ਸਮੇਂ ਦੇ ਲਗਭਗ 1 ਮਹੀਨੇ ਵਿੱਚ ਮੁਕੰਮਲ ਕਰ ਦਿੱਤੀਆਂ ਜਾਣਗੀਆਂ।           ਵਿਧਾਇਕ ਜਲਾਲਾਬਾਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਹਰ ਪੱਖੋਂ ਵਧੀਆ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸ ਤਰ੍ਹਾਂ ਦੇ ਅਨੇਕਾਂ ਹੀ ਵਿਕਾਸ ਦੇ ਕਾਰਜ ਆਰੰ...
ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ  ਪ੍ਰਤੀਕ

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ

National, Politics, Punjab
ਚੰਡੀਗੜ੍ਹ, 5 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ। ਇਸ ਮੌਕੇ ਇੱਕ ਅਹਿਮ ਬਦਲਾਅ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ...
ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ

National, Politics, Punjab
ਪਟਿਆਲਾ, 5 ਅਪ੍ਰੈਲ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਜਾਰੀ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਮਿਹਨਤ ਅਤੇ ਸਮਰਪਣ ਕਾਰਨ ਇਹ ਨਤੀਜੇ ਸੰਭਵ ਹੋ ਸਕੇ। ਡੀਈਓ ਸੰਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਆ ਰਹੀ ਬਦਲਾਅ ਦੀ ਲਹਿਰ ਸਰਕਾਰੀ ਸਕੂਲਾਂ ਦੇ ਵਿੱਦਿਅਕ ਪ੍ਰਦਰਸ਼ਨ ਵਿੱਚ ਵਾਧਾ ਕਰ ਰਹੀ ਹੈ। ਡਾ: ਰਵਿੰਦਰਪਾਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਕਿਹਾ ਕਿ ਮੈਰਿਟ ਸੂਚੀ ਵਿੱਚ ਪਟਿਆਲਾ ਦੇ ...