ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਚੰਡੀਗੜ੍ਹ/ਗੁਰਦਾਸਪੁਰ, ਅਪ੍ਰੈਲ 5:
ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28,894 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ 1864 ਖ਼ਰੀ...








