ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ
ਪਟਿਆਲਾ, 5 ਅਪ੍ਰੈਲ:
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਜਾਰੀ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਮਿਹਨਤ ਅਤੇ ਸਮਰਪਣ ਕਾਰਨ ਇਹ ਨਤੀਜੇ ਸੰਭਵ ਹੋ ਸਕੇ।
ਡੀਈਓ ਸੰਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਆ ਰਹੀ ਬਦਲਾਅ ਦੀ ਲਹਿਰ ਸਰਕਾਰੀ ਸਕੂਲਾਂ ਦੇ ਵਿੱਦਿਅਕ ਪ੍ਰਦਰਸ਼ਨ ਵਿੱਚ ਵਾਧਾ ਕਰ ਰਹੀ ਹੈ।
ਡਾ: ਰਵਿੰਦਰਪਾਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਕਿਹਾ ਕਿ ਮੈਰਿਟ ਸੂਚੀ ਵਿੱਚ ਪਟਿਆਲਾ ਦੇ ...








