Shadow

Politics

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ

National, Politics, Punjab
ਲੁਧਿਆਣਾ, 2 ਅਪ੍ਰੈਲ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਵਧ-ਚੜ੍ਹ ਕੇ ਸਹਿਯੋਗ ਦੇਣ ਸੱਦਾ ਦਿੱਤਾ ਹੈ। ਅੱਜ ਇੱਥੇ ਨਸ਼ਿਆਂ ਵਿਰੁੱਧ ਮਾਰਚ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਸੰਬਧੋਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਸਫਾਇਆ ਕਰਨ ਲਈ ਨੌਜਵਾਨਾਂ ਦੀ ਬਹੁਤ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਲਾਹਨਤ ਦਾ ਖੁਰਾ-ਖੋਜ ਨਾ ਮਿਟਾਇਆ ਗਿਆ ਤਾਂ ਇਹ ਬਹੁਤ ਵੱਡੀ ਅਲਾਮਤ ਵਿੱਚ ਬਦਲ ਜਾਵੇਗੀ ਜਿਸ ਨਾਲ ਸੂਬੇ ਅਤੇ ਇਸ ਦੀਆਂ ਪੀੜ੍ਹੀਆਂ ਨੂੰ ਵੱਡਾ ਨੁਕਸਾਨ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਕਿਉਂਕਿ ਇਹ ਲਾਹਨਤ ਉਨ੍ਹਾਂ ਦੀ ਅਤੇ ਪਰਿਵਾਰ ਦੀ ਜ਼ਿੰਦਗੀ ਨੂੰ ਬਰਬਾਦ ਕਰ ਦੇਵੇਗੀ। ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰੀ...
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

National, Politics, Punjab
ਲੁਧਿਆਣਾ, 2 ਅਪਰੈਲ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੂੰ ਹਲਫ਼ ਦਿਵਾਉਣ ਮਗਰੋਂ ਇਸ ਖ਼ਤਰੇ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ। ਨਸ਼ਿਆਂ ਦੀ ਅਲਾਮਤ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਾਰਚ ਪਾਸਟ ਲਈ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਇਹ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ ਹੈ ਅਤੇ ਅਸੀਂ ਸਾਰੇ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਦਾ ਅਹਿਦ ਲੈਂਦੇ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਹੋ ਗਿਆ ਅਤੇ ਹੁਣ ਸੂਬਾ ਸਰਕਾਰ ਚੁੱਪ ਕਰ ਕੇ ਨਹੀਂ ਬੈਠੇਗੀ ਅਤੇ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਤੇ ਚਿਤਾਵਾਂ ਉਤੇ ਤਸਕਰਾਂ ਨੂੰ ਵਧਦਾ-ਫੁੱਲਦਾ ਨਹੀਂ ਦੇਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਧੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ...
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

National, Politics, Punjab
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ "ਮੋਰ ਦੀ ਸ਼ਾਨ - ਭਾਰਤ ਦੀ ਸ਼ਾਨ" ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ  ਢੰਗ ਨਾਲ ਪੇਸ਼ ਕੀਤਾ ਹੈ। ਇਹ ਕਲਾਕ੍ਰਿਤੀ ਭਾਰਤ ਦੇ ਰਾਸ਼ਟਰੀ ਪੰਛੀ ਦੀ ਮਹੱਤਤਾ 'ਤੇ ਜ਼ੋਰ ਦੇਣ ਅਤੇ ਮਨੁੱਖ ਤੇ ਕੁਦਰਤ ਦਰਮਿਆਨ ਅੰਦਰੂਨੀ ਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਰਚਨਾਤਮਕ ਯਤਨ ਵਜੋਂ ਕੰਮ ਕਰਦੀ ਹੈ। ਇਸ ਦਾ ਉਦੇਸ਼ ਰਾਸ਼ਟਰ ਦੇ ਵੱਖ-ਵੱਖ ਰਾਜਾਂ-ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ, ਜੋ ਕਿ ਭਾਰਤ ਦੀ ਵਿਭਿੰਨ ਕਲਾਵਾਂ ਨੂੰ ਜੋੜਨ ਵਾਲੀ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਸਮੂਹਿਕ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ। ਇਸ ਮੌਕੇ ਸ੍ਰੀ ਰਾਜੀਵ ਵਰਮਾ ਨੇ ਹਰਪ੍ਰੀਤ ਸੰਧੂ ਦੇ ਕਲਾਤਮਕ ਯੋਗਦਾਨ ਨੂੰ ਮਾਨਤਾ ਦਿੱਤੀ ਅਤੇ ਇਸ ਕੰਮ ਨੂੰ ਭਾਰਤ ਦੇ ...
ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 2 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਨੇ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਲਈ ਕਿਊਆਰ ਕੋਡ ਅਧਾਰਤ ਪ੍ਰਮਾਣੀਕਰਨ ਪ੍ਰਣਾਲੀ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੀਸੀਸੀ ਜੋ ਅਕਸਰ ਰੁਜ਼ਗਾਰ, ਵੀਜ਼ਾ ਅਤੇ ਹੋਰ ਅਧਿਕਾਰਤ ਉਦੇਸ਼ਾਂ ਲਈ ਲੋੜੀਂਦਾ ਹੁੰਦਾ ਹੈ, ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇੱਕ ਸੁਰੱਖਿਅਤ ਅਤੇ ਭਰੋਸੇਮੰਦ ਤਰੀਕਾ ਪ੍ਰਦਾਨ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਜਾਰੀ ਕੀਤੇ ਗਏ ਹਰੇਕ ਪੀਸੀਸੀ ‘ਤੇ ਇੱਕ ਵਿਲੱਖਣ ਕਿਊਆਰ ਕੋਡ ਹੋਵੇਗਾ। ਉਨ੍ਹਾਂ ਦੱਸਿਆ ਕਿ ਸਕੈਨ ਕਰਨ ‘ਤੇ ਇਹ ਕਿਊਆਰ ਕੋਡ ਉਪਭੋਗਤਾਵਾਂ ਨੂੰ ਪੰਜਾਬ ਪੁਲਿਸ ਦੇ ਅਧਿਕਾਰਤ ਸਰਵਰਾਂ (https://certificate.ppsaanjh.in) 'ਤੇ ਉਪਲੱਬਧ ਸਰਟੀਫਿਕੇਟ ਦੀ ਸੁਰੱਖਿਅਤ ਆਨਲਾਈਨ ਕਾਪੀ ...
1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 2 ਅਪ੍ਰੈਲ: ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ ਕੁਮਾਰ ਵਜੋਂ ਹੋਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਵਿਰੁੱਧ, ਪਿੰਡ ਵੜਿੰਗਖੇੜਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਕਤ ਪਟਵਾਰੀ ਨੇ ਉਸਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਲਈ ਆਪਣੇ ਉਕਤ ਸਾਥੀ (ਅਸ਼ੋਕ) ਰਾਹੀਂ 1,500 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ,ਪਰ ਸੌਦਾ  1,000 ਰੁਪਏ ਵਿੱਚ ਤੈਅ ਹੋ ਗਿਆ। ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਪ...
ਕਣਕ ਦੀ ਚੁਕਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਠੇਕੇਦਾਰਾਂ ਨਾਲ ਬੈਠਕ

ਕਣਕ ਦੀ ਚੁਕਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਠੇਕੇਦਾਰਾਂ ਨਾਲ ਬੈਠਕ

National, Politics, Punjab
ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ:   ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਖ੍ਰੀਦ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਣਕ ਦੀ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹੇ ਦੀਆਂ ਮੰਡੀਆਂ ਦੇ ਸਮੂਹ ਲੇਬਰ ਅਤੇ ਟਰਾਂਸਪੋਰਟ ਠੇਕੇਦਾਰਾਂ ਨਾਲ ਗੱਲਬਾਤ ਕੀਤੀ।   ਉਨ੍ਹਾਂ ਟਰਾਂਸਪੋਰਟ ਠੇਕੇਦਾਰਾਂ ਨੂੰ ਟਰੱਕਾਂ ਦੀ ਗਿਣਤੀ ਅਤੇ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਨੂੰ ਮੰਡੀਆਂ ਤੋਂ ਗੁਦਾਮਾਂ ਤੱਕ ਪਹੁਚਾਉਣ ਦਾ ਕੰਮ ਪੂਰੀ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਲੇਬਰ ਠੇਕੇਦਾਰਾਂ ਨੂੰ ਲੇਬਰ ਦੇ ਮੁਕੰਮਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਸਮੇਂ ਸਿਰ ਵੱਧ ਤੋਂ ਵੱਧ ਕਣਕ ਦੀ ਲੋਡਿੰਗ/ਅਨਲੋਡਿੰਗ ਹੋ ਸਕੇ।   ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੇ ਸੀਜ਼ਨ ਦੌਰਾਨ ਕਿਸੇ ਵੀ ਪ੍ਰਕਾਰ ਦੀ ਕਿਸਾਨਾਂ, ਮਜ਼ਦੂਰਾਂ ਅਤੇ ਟਰਾਂਸਪੋਰਟ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ, ਜੇਕਰ ਇਸ...
ਸਪੀਕਰ ਸ. ਸੰਧਵਾਂ ਨੇ ਪਿੰਡ ਚੱਕ ਕਲਿਆਣ ਵਿਖੇ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਸਪੀਕਰ ਸ. ਸੰਧਵਾਂ ਨੇ ਪਿੰਡ ਚੱਕ ਕਲਿਆਣ ਵਿਖੇ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

National, Politics, Punjab
ਫਰੀਦਕੋਟ 2 ਅਪ੍ਰੈਲ () ਬੀਤੀ ਸ਼ਾਮ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੱਕ ਕਲਿਆਣ ਵਿਖੇ ਕਰਵਾਏ ਜਾ ਰਹੇ  ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉੱਥੇ ਪਿੰਡ ਪੱਧਰ ਤੇ ਕਰਵਾਏ ਜਾਂਦੇ ਅਜਿਹੇ ਟੂਰਨਾਮੈਂਟ ਬਹੁਤ ਹੀ ਪ੍ਰੰਸ਼ਸ਼ਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਵੀ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਛੱਪੜ ਦੀ ਸਫਾਈ ਲਈ ਜਲਦੀ ਹੀ ਗਰਾਂਟ ਦੇਣ ਲਈ ਕਿਹਾ ਅਤੇ 1 ਲੱਖ ਰੁਪਏ ਦੀ ਰਾਸ਼ੀ ਟੂਰਨਾਮੈਂਟ ਕਮੇਟੀ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋ ਦਿੱਤੀ। ਉਨ੍ਹਾਂ ਕਿਹਾ ਕਿ ਜਿੱਤਣ ਵਾਲੀ ਟੀਮ ਨੂੰ ਵਿਧਾਨ ਸਭਾ ਦਾ ਸੈਸ਼ਨ ਦੇਖਣ ਦਾ ਵੀ ਮੌਕਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪਿੰਡ ਵਾ...
43 ਲੱਖ ਰੁਪਏ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਰਿਪੇਅਰ: ਬ੍ਰਮ ਸ਼ੰਕਰ ਜਿੰਪਾ

43 ਲੱਖ ਰੁਪਏ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਰਿਪੇਅਰ: ਬ੍ਰਮ ਸ਼ੰਕਰ ਜਿੰਪਾ

National, Politics, Punjab
ਹੁਸ਼ਿਆਰਪੁਰ, 2 ਅਪ੍ਰੈਲ: ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਬੀਤੇ ਦਿਨੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਸਮੇਤ ਕੀਤੇ ਦੌਰੇ ਉਪਰੰਤ ਸੜਕ ਦੀ ਰਿਪੇਅਰ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਲਈ ਸੁਖਾਲੀ ਆਵਾਜਾਈ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 43 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੀ ਮੁਕੰਮਲ ਰਿਪੇਅਰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਕੁਝ ਹੀ ਦਿਨਾਂ ਵਿਚ ਨੇਪਰੇ ਚੜ੍ਹਨ ਉਪਰੰਤ ਲੋਕਾਂ ਲਈ ਇਸ ਰੂਟ ‘ਤੇ ਆਉਣਾ-ਜਾਣਾ ਹੋਰ ਸੌਖਾ ਹੋ ਜਾਵੇਗਾ।        ਨੇੜਲੇ ਪਿੰਡ ਸ਼ੇਰਗੜ੍ਹ ਵਿਖੇ ਪੁਲ ਦੀ ਮਾੜੀ ਹਾਲਤ ਬਾਰੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 2.34 ਕਰੋੜ ਰੁਪਏ ਦੀ ਲਾਗਤ ਨਾਲ ਇਹ ਕੰਮ ਮੁਕੰਮਲ ਹੋਵੇਗਾ ਜਿਸ ਦੀ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਚਿਰੋਕਲੀ ਮ...
ਮਾਣਯੋਗ ਰਾਜਪਾਲ ਪੰਜਾਬ ਕੱਲ੍ਹ 3 ਅਪ੍ਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਕਰਨਗੇ ਪੈਦਲ ਯਾਤਰਾ ਦੀ ਸ਼ੁਰੂਆਤ

ਮਾਣਯੋਗ ਰਾਜਪਾਲ ਪੰਜਾਬ ਕੱਲ੍ਹ 3 ਅਪ੍ਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਕਰਨਗੇ ਪੈਦਲ ਯਾਤਰਾ ਦੀ ਸ਼ੁਰੂਆਤ

National, Politics, Punjab
ਬਟਾਲਾ, 2 ਅਪ੍ਰੈਲ ( ) ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਕੱਲ੍ਹ 3 ਅਪ੍ਰੈਲ ਨੂੰ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਕੀਤੀ ਜਾਵੇਗੀ, ਜੋ ਸੇਂਟ ਫਰਾਂਸਿਸ ਸਕੂਲ, ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੈਦਲ ਯਾਤਰਾ ਵਿੱਚ ਜ਼ਿਲ੍ਹੇ ਦੇ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਹਿੱਸਾ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਆਪਣੀ ਯਾਤਰਾ ਦੌਰਾਨ ਮਾਣਯੋਗ ਰਾਜਪਾਲ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕ...
ਵਿਧਾਇਕ ਬੁੱਧ ਰਾਮ ਨੇ ਅਨਾਜ਼ ਮੰਡੀਆਂ ਵਿੱਚ ਨਵੇਂ ਬਣੇ ਫੜ੍ਹਾਂ ਦਾ ਕੀਤਾ ਉਦਘਾਟਨ

ਵਿਧਾਇਕ ਬੁੱਧ ਰਾਮ ਨੇ ਅਨਾਜ਼ ਮੰਡੀਆਂ ਵਿੱਚ ਨਵੇਂ ਬਣੇ ਫੜ੍ਹਾਂ ਦਾ ਕੀਤਾ ਉਦਘਾਟਨ

National, Politics, Punjab
ਬੋਹਾ/ਮਾਨਸਾ: 02 ਅਪ੍ਰੈਲ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਸੱਚੇ ਸੁੱਚੇ ਕਿਰਤੀ ਕਿਸਾਨਾਂ ਦੇ ਪੱਖ ਵਿੱਚ ਰਹੀ ਹੈ, ਜਿਸ ਦੀ ਮਿਸਾਲ ਸਾਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਬਣ ਰਹੇ ਨਵੇਂ ਫੜ੍ਹਾਂ ਤੋਂ ਮਿਲ ਰਹੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਪਿੰਡ ਟਾਹਲੀਆਂ, ਬੋਹਾ, ਭਖੜਿਆਲ ਦੀਆਂ ਅਨਾਜ਼ ਮੰਡੀਆਂ ਵਿੱਚ ਨਵੇਂ ਬਣੇ ਫੜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਨੂੰ ਕਿਸੇ ਵੀ ਕੀਮਤ 'ਤੇ ਕੱਚੇ ਫੜ੍ਹਾਂ ਦੇ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ, ਪਿੰਡ ਦੀ ਸਫਾਈ ਅਤੇ ਖੇਡ ਸਟੇਡੀਅਮ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਟਾਹਲੀਆਂ ਵਿੱਚ ਲਗਭਗ 43 ਲੱਖ ਰੁਪਏ ਦੀ ਲਾਗਤ ਨਾਲ ਅਨਾਜ਼ ਮੰਡੀ ਵਿੱਚ ਨਵੇਂ ਬਣੇ ਫੜ੍ਹ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਬੋਹਾ ਖੇਤਰ ਦੇ ਕਿਸਾਨਾਂ ਦੀ ਬਾਸਮਤੀ ਫਸਲ ਦੀ ਪੈਦਾਵਾਰ ਨੂੰ ਦੇਖਦੇ ਹੋਏ ਸਥਾਨਕ ਅਨਾਜ਼ ਮੰਡੀ...