Shadow

Politics

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਜਸਵੀਰ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਘਰ ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ। ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 2 ਅਪ੍ਰੈਲ ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕ ਸੇਵਾ ਵਿੱਚ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਸਰਕਾਰ ਦੇ ਮਾਲੀਆ ਪ੍ਰਾਪਤੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਪਾਰਦਰਸ਼ੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਵਿੱਚ ਆਬਕਾਰੀ ਤੇ ਕਰ ਵਿਭਾਗ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦਾ ਜਿਕਰ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਅਧਿਕਾਰੀ ਆਪਣੀ ਯੋਗਤਾ ਸਦਕਾ ਇਸ ਵਿੱਚ ਸਾਰਥਕ ਯੋਗਦਾਨ ਪਾਉਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਸਰਕਾਰ ਦੇ ਵਿੱਤੀ ਢਾਂਚੇ ਦਾ ਮੁੱਖ ਥੰਮ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਵਿਭਾਗ ਨੂੰ ਸਮਰੱਥ...
ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

National, Politics, Punjab
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਸਮੀਖਿਆ ਕਮੇਟੀ ਦੀਆਂ ਨਵੀਨਤਮ ਸਿਫਾਰਸ਼ਾਂ ਤੋਂ ਬਾਅਦ ਇਹ ਰੱਦੋ-ਬਦਲ  ਕੀਤੀ ਗਈ ਸੀ। ਬੁਲਾਰੇ ਨੇ  ਕਿਹਾ, ‘‘ਕਿਸੇ ਵੀ ਪ੍ਰਮੁੱਖ ਵਿਅਕਤੀ ਦੀ ਸੁਰੱਖਿਆ ਦੀ ਸਮੇਂ-ਸਮੇਂ ’ਤੇ ਸੰਭਾਵੀ ਖਤਰੇ ਦੇ ਮੁਲਾਂਕਣ ਦੇ ਅਧਾਰ ਤੇ ਸਮੀਖਿਆ ਕੀਤੀ ਜਾਂਦੀ ਹੈ। ਇਸ ਅਨੁਸਾਰ, ਸੁਰੱਖਿਆ ਕਵਰ ਨੂੰ ਵਧਾਇਆ ਜਾਂ ਘਟਾਇਆ ਜਾਂਦਾ ਹੈ,’’ ਬੁਲਾਰੇ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਕੋਲ ਹਾਲੇ ਵੀ ਲੋੜੀਂਦੀ ਸੁਰੱਖਿਆ ਉਪਲਬਧ ਹੈ, ਜਿਸ ਵਿੱਚ ਐਸਕਾਰਟ ਵਾਹਨ ਅਤੇ ਲੋੜੀਂਦੀ ਬੰਦੂਕਧਾਰੀ ਨਫ਼ਰੀ ਸ਼ਾਮਲ ਹੈ, ਜੋ ਪ੍ਰੋਟੋਕੋਲ ਅਨੁਸਾਰ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਇਸ ਦੌਰਾਨ, ਅਧਿਕਾ...
ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ

ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ

National, Politics, Punjab
ਚੰਡੀਗੜ੍ਹ, 2 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ ਅਨੁਸਾਰ ਕੀਤੀ ਜਾਵੇਗੀ: 1. ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ 4-4-2025 ਤੱਕ (ਸ਼ੁੱਕਰਵਾਰ) 2. ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ 9-4-2025 ਨੂੰ (ਬੁੱਧਵਾਰ) 3. ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਇਰ ਕਰਨ ਦੀ ਮਿਆਦ 9-4-25 (ਬੁੱਧਵਾਰ) ਤੋਂ 24-4-25 (ਵੀਰਵਾਰ) ਤੱਕ 4. ਇਤਰਾਜ਼ਾਂ ਦੇ ਦਾਅਵਿਆਂ ਦਾ ਨਿਪਟਾਰਾ 2-5-2025 ਤੱਕ (ਸ਼ੁੱਕਰਵਾਰ) 5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 5-5-25 ਨੂੰ (ਸੋਮਵਾਰ) ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ ਸੰਬੰਧੀ ਰਾਜ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।...
ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

National, Politics, Punjab
ਚੰਡੀਗੜ੍ਹ, 31 ਮਾਰਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ ਜਨਮੇ ਸ੍ਰੀ ਜੱਗੀ ਦੇ ਪਿਤਾ ਡਾ. ਰਤਨ ਸਿੰਘ ਜੱਗੀ ਉਘੇ ਸਿੱਖ ਵਿਦਵਾਨ ਹਨ। ਡਾ. ਜੱਗੀ ਨੂੰ ਪਿੱਛੇ ਜਿਹੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਾਹਿਤਕ ਪ੍ਰਾਪਤੀਆਂ ਬਦਲੇ ਚੌਥੇ ਸਰਵਉੱਚ ਸਨਮਾਨ ਪਦਮਾ ਸ਼੍ਰੀ ਨਾਲ ਨਿਵਾਜਿਆ ਗਿਆ ਸੀ। ਘਰ ਦੇ ਉਸਾਰੂ ਤੇ ਸਾਹਿਤਕ ਮਾਹੌਲ ਨੇ ਮਾਲਵਿੰਦਰ ਸਿੰਘ ਜੱਗੀ ਨੂੰ ਬਚਪਨ ਤੋਂ ਹੀ ਚੰਗੇ ਗੁਣਾਂ ਅਤੇ ਪ੍ਰਤੀਬੱਧਤਾ ਦੀ ਗੁੜ੍ਹਤੀ ਦਿੱਤੀ। ਮੁੱਢਲੀ ਸਿੱਖਿਆ ਪਟਿਆਲਾ ਤੋਂ ਹੀ ਹਾਸਲ ਕਰਨ ਤੋਂ ਬਾਅਦ ਸ੍ਰੀ ਜੱਗੀ ਨੇ ਆਪਣੇ ਸਮੇਂ ਦੇ ਪ੍ਰਸਿੱਧ ਇੰਜਨੀਅਰਿੰਗ ਕਾਲਜ ਜੀ.ਐਨ.ਈ. ਲੁਧਿਆਣਾ ਤੋਂ ਇੰਜਨੀਅਰਿੰਗ ਦੀ ਪੇਸ਼ੇਵਰਨਾ ਸਿੱਖਿਆ ਹਾਸਲ ਕੀਤੀ। 1992 ਵਿੱਚ ਸੂਬੇ ਦੀ ਸਭ ਤੋਂ ਸਿਖਰਲੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਕੇ ਮਾਲਵਿੰਦਰ ਸਿੰਘ ਜੱਗੀ ਪੀ....
1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 31 ਮਾਰਚ, 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇੱਕ ਨਿਵਾਸੀ ਦੁਆਰਾ ਦਾਇਰ ਕੀਤੀ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸਦੇ ਭਤੀਜੇ ਵਿਰੁੱਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ,...
ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

National, Politics, Punjab
ਚੰਡੀਗੜ੍ਹ/ਮਾਨਸਾ, 31 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿੱਥੇ 12.82 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਈਨਰ ਰੋੜਕੀ ਮਾਈਨਰ, ਖੈਰਾ ਮਾਈਨਰ, ਝੰਡਾ ਮਾਈਨਰ ਅਤੇ ਮਾਈਨਰ ਨੰਬਰ-11 ਬੋਹਾ ਡਿਸਟ੍ਰੀਬਿਊਟਰੀ ਦਾ ਕੰਮ ਮੁਕੰਮਲ ਕੀਤਾ ਗਿਆ ਹੈ, ਉਥੇ 2.10 ਕਰੋੜ ਰੁਪਏ ਨਾਲ ਇਤਿਹਾਸਕ ਮਹੱਤਤਾ ਵਾਲਾ ਪੁਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰੋੜਕੀ ਮਾਈਨਰ ਦੀ ਕੁੱਲ ਲੰਬਾਈ 45125 ਫੁੱਟ ਹੈ ਜਿਸ ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਆਹਲੂਪੁਰ, ਕੌੜੀਵਾੜਾ, ਭੱਲਣਵਾੜਾ, ਸਰਦੂਲਗੜ੍ਹ, ਫੂਸਮੰਡੀ, ਰਣਜੀਤਗੜ੍ਹ ਬਾਂਦਰਾਂ, ਖੈਰਾ ਖੁਰਦ, ਭੂੰਦੜ, ਰੋੜਕੀ, ਝੰਡਾ ਖੁਰਦ, ਸਾਧੂਵਾ...
3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ

3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ

National, Politics, Punjab
ਰੂਪਨਗਰ, 31 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਰੂਪਨਗਰ ਪੁਲਿਸ ਵਲੋ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 48 ਗ੍ਰਾਮ ਨਸ਼ੀਲਾ ਪਾਊਡਰ ਅਤੇ 7000/- ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵਲੋਂ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਜਿਲ੍ਹਾ ਵਿੱਚ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਬਲਵਿੰਦਰ ਸਿੰਘ ਉਰਫ ਬਿੰਦਰੀ ਵਾਸੀ ਸੀਹੋਮਾਜਰਾ ਥਾਣਾ ਸਿੰਘ ਭਗਵੰਤਪੁਰ ਅਤੇ ਰੋਹਿਤ ਵਾਸੀ ਨੇੜੇ ਰਾਮ ਲੀਲਾ ਗਰਾਉਂਡ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋ 20 ਗ੍ਰਾਮ ਨਸ਼ੀਲਾ ਪਾਊਡਰ ਅਤੇ 7000/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਥਾਣਾ ਨੰਗਲ ਵਲੋ ਅਜੇ ਉਰਫ ਅ...
ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

National, Politics, Punjab
ਮਾਲੇਰਕੋਟਲਾ, 31 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ।   ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।   ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬ...
ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

National, Politics, Punjab
ਚੰਡੀਗੜ੍ਹ/ਤਰਨਤਾਰਨ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ (ਪੀਬੀ 02 ਸੀਜੇ 4165) ਵੀ ਜ਼ਬਤ ਕੀਤੀ ਗਈ ਹੈ। ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ। ਡੀਜੀਪੀ ਗੌਰਵ ਯਾਦਵ ...