ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਿੱਤੇ
ਖਮਾਣੋਂ/ਫ਼ਤਹਿਗੜ੍ਹ ਸਾਹਿਬ, 30 ਮਾਰਚ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਾ ਚੈੱਕ ਦਿੱਤਾ।
ਇਸ ਮੌਕੇ ਹਲਕਾ ਵਿਧਾਇਕ ਸ. ਹੈਪੀ ਨੇ ਕਿਹਾ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਸੂਬੇ ਵਿੱਚ ਹਰ ਸਾਲ "ਖੇਡਾਂ ਵਤਨ ਪੰਜਾਬ ਦੀਆਂ" ਤਹਿਤ ਵੱਖ-ਵੱਖ ਪੱਧਰ ਦੇ ਖੇਡ ਮੁਕਾਬਲੇ ਕਰਾਏ ਜਾਂਦੇ ਹਨ, ਜਿਨ੍ਹਾਂ ਦੇ ਵਿੱਚ ਵੱਡੀ ਗਿਣਤੀ ਖਿਡਾਰੀ ਹਿੱਸਾ ਲੈਂਦੇ ਹਨ।
ਹਲਕਾ ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਅਤੇ ਪੰਜਾਬ ਸਰਕਾਰ ਦੀਆਂ ਖੇਡਾਂ ਸਬੰਧੀ ਸਕੀਮਾਂ ਅਤੇ ਸਹੂਲਤਾਂ ਦਾ ਲਾਹਾ ਲੈਣ। ਇਸ ਨਾਲ ਨੌਜਵਾਨ ਪੀੜ੍ਹੀ ਜ...








