Wednesday, September 23
Shadow

Politics

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 30 ਮਾਰਚ: ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪ੍ਰੋਗਰਾਮ ਬੱਚਿਆਂ ਦੀ ਬੁਨਿਆਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ, ‘ਆਰੰਭ’ ਪ੍ਰੋਗਰਾਮ ਅੱਠ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ: ਲੁਧਿਆਣਾ, ਐਸ ਏ ਐਸ ਨਗਰ, ਪਟਿਆਲਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਰੋਪੜ ਅਤੇ ਅੰਮ੍ਰਿਤਸਰ। ਇਹ ਪ੍ਰੋਗਰਾਮ ਜਲਦ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਭਵਿੱਖ ਵਿੱਚ ਰਾਜ ਭਰ ਵਿੱਚ ਵਿਸਥਾਰ ਲਈ ਇੱਕ ਮਾਡਲ ਵਜੋਂ ਕੰਮ ਕਰੇਗਾ। ਮੰਤਰੀ ਨੇ ਹੋਰ ਵਿਆਖਿਆ ਕਰਦਿਆਂ ਕਿਹਾ ਕਿ ‘ਆਰੰਭ’ ਪ੍ਰੋਗਰਾਮ ਮਾਪਿਆਂ ਅਤੇ ਬੱਚਿਆਂ ਲਈ ਦਿਲਚਸਪ ਅਤੇ ਇੰਟਰਐਕਟਿਵ ਸਿੱਖਣ ਗਤੀ...
ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਿੱਤੇ

ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਿੱਤੇ

National, Politics, Punjab
ਖਮਾਣੋਂ/ਫ਼ਤਹਿਗੜ੍ਹ ਸਾਹਿਬ, 30 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਸ. ਹੈਪੀ ਨੇ ਕਿਹਾ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਸੂਬੇ ਵਿੱਚ ਹਰ ਸਾਲ "ਖੇਡਾਂ ਵਤਨ ਪੰਜਾਬ ਦੀਆਂ" ਤਹਿਤ ਵੱਖ-ਵੱਖ ਪੱਧਰ ਦੇ ਖੇਡ ਮੁਕਾਬਲੇ ਕਰਾਏ ਜਾਂਦੇ ਹਨ, ਜਿਨ੍ਹਾਂ ਦੇ ਵਿੱਚ ਵੱਡੀ ਗਿਣਤੀ ਖਿਡਾਰੀ ਹਿੱਸਾ ਲੈਂਦੇ ਹਨ। ਹਲਕਾ ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਅਤੇ ਪੰਜਾਬ ਸਰਕਾਰ ਦੀਆਂ ਖੇਡਾਂ ਸਬੰਧੀ ਸਕੀਮਾਂ ਅਤੇ ਸਹੂਲਤਾਂ ਦਾ ਲਾਹਾ ਲੈਣ। ਇਸ ਨਾਲ ਨੌਜਵਾਨ ਪੀੜ੍ਹੀ ਜ...
ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਅਸ਼ੀਰਵਾਦ ਸਕੀਮ ਤਹਿਤ 12 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ 3922 ਅਰਜ਼ੀਆਂ ‘ਤੇ ਕਾਰਵਾਈ ਕਰਦਿਆਂ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀ ਦੇ ਵਿਆਹ ਲਈ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ 12 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ ਦੇ 1476, ਬਰਨਾਲਾ ਦੇ 56, ਫਰੀਦਕੋਟ ਦੇ 111, ਫਿਰੋਜ਼ਪੁਰ ਦੇ 389, ਸ੍ਰੀ ਫਤਹਿਗੜ੍ਹ ਸਾਹਿਬ ਦੇ 8...
ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ

ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ

National, Politics, Punjab
ਰੂਪਨਗਰ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨ...
ਸਪੀਕਰ ਨੇ ਪਿੰਡ ਸੰਧਵਾਂ ਦੇ ਸਲਾਈ ਸੈਂਟਰ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਸਪੀਕਰ ਨੇ ਪਿੰਡ ਸੰਧਵਾਂ ਦੇ ਸਲਾਈ ਸੈਂਟਰ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

National, Politics, Punjab
ਕੋਟਕਪੂਰਾ 30 ਮਾਰਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਚੱਲ ਰਹੇ ਸਲਾਈ ਸੈਂਟਰ ਵਿਖੇ ਸਿਲਾਈ ਦੀ ਸਿਖਲਾਈ ਪ੍ਰਾਪਤ ਕਰ ਰਹੀਆਂ 23 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ  ਉਨ੍ਹਾਂ ਕਿਹਾ ਕਿ ਸਿਲਾਈ ਸੈਂਟਰ ਲਈ ਜਰੂਰੀ ਵਸਤੂਆਂ ਜਿਵੇਂ ਇੰਟਰਲੋਕ ਮਸ਼ੀਨ, ਪੀਕੋ ਮਸ਼ੀਨ ,ਪਾਣੀ ਲਈ ਵਾਟਰ ਕੂਲਰ,ਪ੍ਰੈਸ, ਕੂਲਰ ਅਤੇ ਪੱਖੇ ਆਦਿ ਦੀ ਡਿਮਾਂਡ ਵੀ ਜਲਦ ਪੂਰੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਿਲਾਈ ਸੈਂਟਰ ਵਿੱਚ ਬਣੀਆ ਵੱਖ-ਵੱਖ ਆਈਟਮਾਂ ਵੇਖੀਆਂ ਅਤੇ ਉਨ੍ਹਾਂ ਦੀ ਭਰਪੂਰ ਸ਼ਲਾਂਘਾ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਹੁਣ ਸਿਲਾਈ ਮਸ਼ੀਨਾਂ ਨਾਲ ਬੱਚੀਆਂ ਆਪਣਾ ਕੰਮ ਖੁਦ ਕਰ ਸਕਣਗੀਆਂ ਅਤੇ ਖੁਦ ਆਪਣੀ ਰੋਜ਼ੀ-ਰੋਟੀ ਕਮਾ ਕੇ ਆਪਣੇ ਘਰ ਨੂੰ ਆਸਰਾ ਦੇ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਉਹ ਸਮਾਜ ਵਿੱਚ ਆਪਣਾ ਸਿਰ ਉੱਚਾ ਕਰਕੇ ਜਿਉਂ ਸਕਣਗੀਆਂ। ਉਨ੍ਹਾਂ ਕਿਹਾ ਕਿ ਅੱਗੇ ਵੀ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਭਲਾਈ ਅਫਸਰ ਸ.ਗੁਰਮੀਤ ਸਿੰਘ ਬਰਾੜ, ਤਹਿਸੀਲ ਭਲਾਈ ਅਫਸਰ ਸ.ਗੁਰਮੀਤ ਸਿੰਘ ਕੜਿਆ...
ਓਪਰੇਸ਼ਨ ਕਾਸੋ: ਏ.ਡੀ.ਜੀ.ਪੀ. ਨਰੇਸ਼ ਅਰੋੜਾ ਦੀ ਨਿਗਰਾਨੀ ‘ਚ ਚੱਲੀ ਸਰਚ

ਓਪਰੇਸ਼ਨ ਕਾਸੋ: ਏ.ਡੀ.ਜੀ.ਪੀ. ਨਰੇਸ਼ ਅਰੋੜਾ ਦੀ ਨਿਗਰਾਨੀ ‘ਚ ਚੱਲੀ ਸਰਚ

National, Politics, Punjab
ਹੁਸ਼ਿਆਰਪੁਰ, 29 ਮਾਰਚ:  ਪੰਜਾਬ ਸਰਕਾਰ ਵੱਲੋਂ ਇੱਕ ਮਾਰਚ ਤੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜ਼ਿਲੇ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਮਨੁੱਖੀ ਅਧਿਕਾਰ) ਨਰੇਸ਼ ਅਰੋੜਾ ਦੀ ਨਿਗਰਾਨੀ ਅਤੇ ਐਸ. ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੌਰਾਨ 600 ਤੋਂ ਵੱਧ ਪੁਲਿਸ ਅਫਸਰਾਂ ਤੇ ਮੁਲਾਜ਼ਮਾਂ ਨੇ 34 ਥਾਵਾਂ ‘ਤੇ ਸਰਚ ਕਰਕੇ ਲੋੜੀਂਦੀ ਕਾਰਵਾਈ ਕੀਤੀ। ਏ.ਡੀ.ਜੀ.ਪੀ. ਨਰੇਸ਼ ਅਰੋੜਾ ਨੇ ਸ਼ਹਿਰੀ ਖੇਤਰਾਂ ਵਿਚ ਸਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਚਲਾਏ ਗਏ ਓਪਰੇਸ਼ਨ ਕਾਸੋ ਅਧੀਨ ਸਰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਇੱਕ ਸਮਾਜਿਕ ਸਮੱਸਿਆ ਹੈ ਜਿਸ ਨੂੰ  ਸਾਰਿਆਂ ਦੇ ਸਾਂਝੇ ਯਤਨਾਂ ਨਾਲ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਲੋਕਾਂ ਖ਼ਾਸਕਰ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਬਹੁਤ ਅਹਿਮ ਹੈ ਜੋ ਸਮੇਂ-ਸਮੇਂ ‘ਤੇ ਸੇਧ ਦੇ ਕ...
ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

National, Politics, Punjab
ਘਨੌਰੀ ਕਲਾਂ (ਸੰਗਰੂਰ), 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ। ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਇਕ-ਇਕ ਸਰਕਾਰੀ ਸਕੂਲ ਦਾ ਮਾਰਗ ਦਰਸ਼ਨ ਕਰਨਗੇ ਅਤੇ ਉਥੋਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਸਾਜ਼ਗਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਧਿਕਾਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਲੋੜੀਂਦੀ ਸਿਖਲਾਈ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਇਨ੍ਹਾਂ ਸਕੂਲਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮ...
ਰੋਟਰੀ ਕਲੱਬ ਵੱਲੋਂ ਪਿੰਡ ਸੰਧਵਾਂ ’ਚ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਕੈਂਸਰ ਚੈੱਕਅੱਪ ਕੈਂਪ ਦੌਰਾਨ 144 ਲੋਕਾਂ ਦੀ ਜਾਂਚ ਕੀਤੀ

ਰੋਟਰੀ ਕਲੱਬ ਵੱਲੋਂ ਪਿੰਡ ਸੰਧਵਾਂ ’ਚ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਕੈਂਸਰ ਚੈੱਕਅੱਪ ਕੈਂਪ ਦੌਰਾਨ 144 ਲੋਕਾਂ ਦੀ ਜਾਂਚ ਕੀਤੀ

National, Politics, Punjab
ਫ਼ਰੀਦਕੋਟ, 29 ਮਾਰਚ (   ) :-  ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਦੇ ਸਹਿਯੋਗ ਸਦਕਾ ਆਰੰਭ ਕੀਤੀ ਲੜੀ ਤਹਿਤ ਪਿੰਡ ਸੰਧਵਾਂ ਵਿਖੇ ਕੈਂਸਰ ਦੀ ਜਾਂਚ ਅਤੇ ਹੋਰ ਬੀਮਾਰੀਆਂ ਦੀ ਜਾਂਚ ਵਾਸਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਉਚੇਚੇ ਤੌਰ ’ਤੇ ਕੈਂਪ ਦੌਰਾਨ ਪਹੁੰਚੇ। ਉਨ੍ਹਾਂ ਰੋਟਰੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਸਾਨੂੰ ਇਨ੍ਹਾਂ ਕੈਂਪਾਂ ਦੌਰਾਨ ਆਪਣਾ ਚੈੱਕਅੱਪ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੈਂਸਰ ਰੋਗ ਦਾ ਕੋਈ ਲੱਛਣ ਆਉਣ ’ਤੇ ਜੇਕਰ ਚੈੱਕਅੱਪ ਕਰਵਾ ਕੇ ਇਸ ਦਾ ਪਹਿਲੀ ਸਟੇਜ ’ਤੇ ਪਤਾ ਲੱਗ ਜਾਵੇ ਤਾਂ ਮਰੀਜ਼ ਦਾ ਇਲਾਜ ਜਲਦੀ ਹੋ ਜਾਂਦਾ ਹੈ ਅਤੇ ਉਹ ਦੀ ਜਾਨ ਬਚ ਜਾਂਦੀ ਹੈ। ਉੁਨ੍ਹਾਂ ਕਿਹਾ ਕੈਂਸਰ ਦੀ ਜਾਂਚ ਲਈ ਭਵਿੱਖ ’ਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਲਾਏ ਜਾਣਗੇ। ਕੈਂਪ ਦੌਰਾਨ ਰ...
ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ

ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ

National, Politics, Punjab
ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ 'ਤੇ ਲੈਕੇ ਜਾਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਰਕਾਰੀ ਐਲੀਮੈਂਟਰੀ ਸਕੂਲ, ਅਬਦੁੱਲਾਪੁਰ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਹਲਕਾ ਵਿਧਾਇਕ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਸਰਕਾਰ ਦੀ ਇੱਕ ਅਜਿਹੀ ਪਹਿਲ ਹੈ, ਜਿਸ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਨਹੀਂ ਹੁੰਦੀ ਸੀ, ਜਿਸ ਕਾਰਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਬਾਰੇ ਜ਼ਿਆਦਾ ਕੁਝ ਪਤਾ ਨਹੀਂ ਹੁੰਦਾ ਸੀ। ਪ੍ਰੰਤੂ ਹੁਣ ਮਾਪੇ ਆਪਣੇ ਬੱਚਿਆਂ ਦੀ ਹਰੇਕ ਗਤੀਵਿਧੀ ਬਾਰੇ ਪੂਰੀ ਜਾਣਕਾਰੀ ਹਾਸਲ ਕਰਕ...
ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ

ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ

National, Politics, Punjab
ਰੂਪਨਗਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਇੱਕ ਮੁਹਿੰਮ, ਪਹਿਲੀ ਮਾਰਚ ਤੋ ਸੁਰੂ ਕੀਤੀ ਹੋਈ ਹੈ। ਇਸੇ ਤਹਿਤ ਅੱਜ ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ (ਕਾਰਨਡਨ ਐਂਡ ਸਰਚ ਆਪਰੇਸ਼ਨ) ਦਾ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਨਿਰੀਖਣ ਕੀਤਾ। ਇਸ ਮੌਕੇ ਐਸਐਸਪੀ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਨਸ਼ਿਆਂ ਖਿਲਾਫ ਵਿਆਪਕ ਪੱਧਰ ਉੱਤੇ ਅਲੱਗ-ਅਲੱਗ ਥਾਵਾਂ ‘ਤੇ ਕਾਸੋ ਓਪਰੇਸ਼ਨ ਚਲਾਏ ਜਾ ਰਹੇ ਹਨ। ਪੰਜਾਬ ਵਿੱਚ ਨਸ਼ਿਆ ਦਾ ਜੜ੍ਹ ਤੋ ਖਾਤਮਾ ਕਰਨ ਲਈ ਚਲਾਈ ਇਸ ਵਿਆਪਕ ਮੁਹਿੰਮ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਨਸ਼ਿਆ ਦੇ ਸੋਦਾਗਰ ਘਰਾਂ ਨੇ ਜਿੰਦਰੇ ਮਾਰ ਕੇ ਫਰਾਰ ਹੋ ਗਏ ਹਨ, ਨਸ਼ੇ ਵਿਕਰੇਤਾਵਾਂ ਦੀ ਨਜਾਇਜ਼ ਕਮਾਈ ਤੋ ਬਣਾਈ ਨਜਾਇਜ ਜਾਇਦਾਦ ਉਤੇ ਕਾਰਵਾਈ ਹੋ ਰਹੀ ਹੈ। ਉਹਨਾਂ ਦੱਸਿਆ ਕਿ ਅੱਜ ਬਹਿਰਾਮਪੁਰ ਵਿਖੇ ਕੀਤੇ ਗਏ ਉਪਰੇਸ਼ਨ ਵਿੱਚ ਲੋਕਾਂ ਨੇ ਆਪਣਾ ਬਹੁਤ ਭਰਵਾਂ ਸਹਿਯੋਗ ਦਿੱਤਾ। ਇੱਥੇ ਕਲੋਨੀ ਦੇ ਲੋਕਾਂ ਨੇ ਜ਼ਿਕਰ ਕੀਤਾ ਕਿ ਕੁਝ ਸਮਾਂ ਪਹਿਲ...