Shadow

Politics

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ

Politics, Punjab
ਚੰਡੀਗੜ੍ਹ, 28 ਮਾਰਚਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾਮੁਕਤ) ਵੱਲੋਂ 28 ਮਾਰਚ 2025 ਦੇ ਆਦੇਸ਼ਾਂ ਰਾਹੀਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ ਕੀਤੀਆਂ ਗਈਆਂ ਹਨ। ਆਦੇਸ਼ਾਂ ਵਿੱਚ, ਕਮਿਸ਼ਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਸਬੰਧ ਵਿੱਚ ਵਿੱਤੀ ਸਾਲ 2023-24 ਲਈ ਟਰੂ-ਅਪ, ਵਿੱਤੀ ਸਾਲ 2025-26 ਲਈ ਏ.ਆਰ.ਆਰ. ਅਤੇ ਵਿੱਤੀ ਸਾਲ 2025-26 ਲਈ ਲਾਗੂ ਟੈਰਿਫ/ਚਾਰਜ ਨਿਰਧਾਰਿਤ ਕੀਤੇ ਹਨ। ਕਮਿਸ਼ਨ ਨੇ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਨਵੇਂ ਟੈਰਿਫ/ਚਾਰਜ ਲਾਗੂ ਕਰਨ ਦਾ ਫੈਸਲਾ ਕੀਤਾ ਹੈ।ਪੀਐਸਪੀਸੀਐਲ ਨੇ ਆਪਣੀ ਏਆਰਆਰ ਪਟੀਸ਼ਨ ਵਿੱਚ ਇਹ ਕਿਹਾ ਸੀ ਕਿ ਵਿੱਤੀ ਸਾਲ 2025-26 ਤੱਕ ਇਸਦਾ ਮਾਲੀਆ ਘਾਟਾ 5090.89 ਕਰੋੜ ਰੁਪਏ ਹੈ ਅਤੇ ਇਸ ਅਨੁਸਾਰ ਟੈਰਿਫ ਵਧਾਉਣ ਦੀ ਬੇਨਤੀ ਕੀਤੀ ਸੀ। ਹਾਲਾਂਕਿ ਕਮਿਸ਼ਨ ਨੇ ਲੋੜੀਂਦੀ ਵਿਸਥਾਰਤ ਸੂਝ-ਬੂਝ ਜਾਂਚ ਤੋਂ ਬਾਅਦ 311.50 ਕਰੋੜ ਰੁਪਏ ਦਾ ਮਾਲੀਆ ਸਰਪਲੱਸ...
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਅੱਗੇ ਹਥਿਆਰ ਸਪਲਾਈ ਕਰ ਰਹੇ ਸਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਢੱਲਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਅਤਿ-ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ ਦੋ .30 ਬੋਰ ਪੀਐਕਸ5 ਪਿਸਤੌਲ ਅਤੇ ਸਟਾਰ ਮਾਰਕ ਵਾਲੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ, ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ...
ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 28 ਮਾਰਚ: ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਵਿਧਾਨ ਸਭਾ 'ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਹੋਸਟਲ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ। ਮੋਹਾਲੀ ਜ਼ਿਲ੍ਹੇ ਵਿੱਚ 3 ਹੋਸਟਲ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 1-1 ਹੋਸਟਲ ਬਣਾਇਆ ਜਾਵੇਗਾ। ਇਹਨਾਂ ਹੋਸਟਲਾਂ ਦੀ ਉਸਾਰੀ 'ਤੇ ਲਗਭਗ 150 ਕਰੋੜ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ ਅਤੇ ਇਹਨਾਂ ਵਿੱਚ ਕੁੱਲ 800 ਕੰਮਕਾਜੀ ਮਹਿਲਾਵਾਂ ਲਈ ਰਹਿਣ ਦੀ ਸੁਵਿਧਾ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਨਿਰਮਾਣ ਕਾਰਜ ਮਈ 2025 ਤੱਕ ਸ਼ੁਰੂ ਹੋ ਜਾਵੇਗਾ ਅਤੇ 31 ਮਾਰਚ 2026 ਤੱਕ ਪੂਰਾ ਕਰ ਲਿਆ ਜਾਵੇਗਾ।...
ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

National, Politics, Punjab
ਚੰਡੀਗੜ੍ਹ, 28 ਮਾਰਚ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਨਾਲ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਉਤਸ਼ਾਹਤ ਹੋਵੇਗਾ। ਇਸ ਨਾਲ ਕਾਰੋਬਾਰੀ ਲਾਗਤਾਂ ਘਟਣਗੀਆਂ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਕਰਦਿਆਂ ‘ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿਲ 2025’ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ ਜਿਸ ਦੇ ਪਾਸ ਹੋਣ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਜੇਕਰ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ 'ਤੇ ਸਟੈਂਪ ਡਿਊਟੀ ਦਾ ਭੁਗਤਾਨ ਕਰ ਚੁੱਕਾ ਹੈ ਅਤੇ ਬਾਅਦ ਵਿੱਚ ਗਿਰਵੀ ਰੱਖੀ ਜਾਇਦਾਦ ਨੂੰ ਬਿਨਾਂ ਮਾਰਗੇਜ਼ ਪ੍ਰਾਪਰਟੀ ਬਦਲੇ ਬਿਨਾਂ ਕਿਸੇ ਹੋਰ...
ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

National, Politics, Punjab
ਚੰਡੀਗੜ੍ਹ, 28 ਮਾਰਚ: ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਉੱਤੇ ਮੁਕੰਮਲ ਰੋਕ ਲਈ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਖ਼ਤਾਈ ਦਾ ਉਦੇਸ਼ ਕਿਸਾਨਾਂ ਨੂੰ ਧੋਖਾਧੜੀ ਤੋਂ ਬਚਾਉਣਾ ਅਤੇ ਉਨ੍ਹਾਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਸਕੱਤਰ ਡਾ. ਬਸੰਤ ਗਰਗ ਦੇ ਨਾਲ ਇੱਥੇ ਪੰਜਾਬ ਸਿਵਲ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਅਤੇ ਸੰਯੁਕਤ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਸਾਹਮਣੇ ਆਈ ਤਾਂ ਸਬੰਧਿਤ ਮੁੱਖ ਖੇਤੀਬਾੜੀ ਅਫਸਰ ਜ਼ਿੰਮੇਵਾਰ ਹੋਵੇਗਾ ਅਤੇ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ. ਖੁੱਡੀਆਂ...
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 1872 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 1872 ਲਾਭਪਾਤਰੀਆਂ ਨੂੰ ਕਵਰ ਕਰਨ ਲਈ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ...
ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ: ਤਰੁਨਪ੍ਰੀਤ ਸਿੰਘ ਸੌਂਦ

ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ (ਬੀ.ਓ.ਸੀ. ਵੈਲਫੇਅਰ ਬੋਰਡ) ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ। ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬੀ.ਓ.ਸੀ. ਵੈਲਫੇਅਰ ਬੋਰਡ ਕੋਲ 28 ਮਾਰਚ, 2025 ਤੱਕ ਕੁੱਲ 11,16,651 ਉਸਾਰੀ ਕਿਰਤੀ ਰਜਿਸਟਰਡ ਹਨ। ਇਹ ਗਿਣਤੀ 1 ਜਨਵਰੀ 2022 ਨੂੰ 9,63,699 ਸੀ। ਇਸ ਹਿਸਾਬ ਨਾਲ ਪਿਛਲੇ ਸਵਾ ਤਿੰਨ ਸਾਲ ਦੌਰਾਨ  1,52,953 ਹੋਰ ਉਸਾਰੀ ਕਿਰਤੀ ਬੋਰਡ ਨਾਲ ਜੋੜੇ ਗਏ ਹਨ। ਉਨ੍ਹਾਂ ਦੱਸਿਆ ਕਿ ਬੋਰਡ ਨਾਲ ਰਜਿਸਟਰਡ ਹੋਣ ਲਈ ਕਾਮੇ ਵੱਲੋਂ ਅਰਜੀ ਦਿੱਤੀ ਜਾਣੀ ਹੁੰਦੀ ਹੈ ਅਤੇ 145 ਰੁਪਏ ਫੀਸ ਜਮ੍ਹਾਂ ਕਰਵਾਉਣੀ ਹੁੰਦੀ ਹੈ। ਕਿਰਤ ਮੰਤਰੀ ਨੇ ਅੱਗੇ ਦੱਸਿਆ ਕਿ ਰਜਿਸਟਰਡ ਕਿਰਤੀਆਂ ਦੀ ਗਿਣਤੀ ਹੋਰ ਵਧਾਉਣ ਲਈ ਸਮੇਂ-ਸਮੇਂ ‘ਤੇ ਬੋਰਡ ਵੱਲੋਂ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਉਸਾਰੀ ਕਾਮ...
ਨਵੇਂ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਹੋਵੇਗੀ ਕਾਇਆ ਕਲਪ, ਸ਼ਹਿਰੀ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ: ਮੁੰਡੀਆ

ਨਵੇਂ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਹੋਵੇਗੀ ਕਾਇਆ ਕਲਪ, ਸ਼ਹਿਰੀ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ: ਮੁੰਡੀਆ

National, Politics, Punjab
ਚੰਡੀਗੜ੍ਹ, 26 ਮਾਰਚ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਕਾਇਆ ਕਲਪ ਕਾਇਆ ਕਲਪ ਹੋਵੇਗੀ ਅਤੇ ਸ਼ਹਿਰੀ ਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਰਿਹਾਇਸ਼ ਅਤੇ ਸ਼ਹਿਰੀ ਸਥਾਨਕ ਖੇਤਰਾਂ ਦੇ ਵਿਕਾਸ ਲਈ ਸਾਲ 2025-26 ਦੇ ਬਜਟ ਵਿੱਚ 5983 ਕਰੋੜ ਰੁਪਏ ਰੱਖੇ ਗਏ ਹਨ। ਸ. ਮੁੰਡੀਆ ਨੇ ਕਿਹਾ ਕਿ ਸ਼ਹਿਰੀਕਰਨ ਦੇ ਵਧਦੇ ਰੁਝਾਨ ਕਾਰਨ ਪੰਜਾਬ ਦੀ ਕਰੀਬ 40 ਫੀਸਦੀ ਆਬਾਦੀ ਹੁਣ ਸ਼ਹਿਰਾਂ ਵਿੱਚ ਰਹਿੰਦੀ ਹੈ ਜਿਸ ਕਾਰਨ ਸ਼ਹਿਰ ਵਾਸੀਆਂ ਲਈ ਬਜਟ ਵਿੱਚ ਵੱਡੇ ਐਲਾਨ ਕੀਤੇ ਗਏ ਹਨ। ਪੰਜਾਬ ਦੇ ਵੱਡੇ ਸ਼ਹਿਰਾਂ ਖਾਸ ਕਰਕੇ ਲੁਧਿਆਣਾ ਲਈ ਕੀਤੇ ਅਹਿਮ ਐਲਾਨ ਲਈ ਸ਼ਹਿਰ ਵਾਸੀ ਸਰਕਾਰ ਦੇ ਧੰਨਵਾਦੀ ਹਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਹਰ (ਮੁਹਾਲੀ) ਵਿੱਚ ਕਰੀਬ 50 ਕਿਲੋਮੀਟਰ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕੀ...
ਹਰਜੋਤ ਸਿੰਘ ਬੈਂਸ ਵੱਲੋਂ ਬਜਟ ਇਤਿਹਾਸਕ ਤੇ ਸ਼ਲਾਘਾਯੋਗ ਕਰਾਰ, ਸਿੱਖਿਆ ਖੇਤਰ ਨੂੰ ਕੁੱਲ ਖ਼ਰਚੇ ਦਾ 12 ਫ਼ੀਸਦੀ ਅਲਾਟ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ਬਜਟ ਇਤਿਹਾਸਕ ਤੇ ਸ਼ਲਾਘਾਯੋਗ ਕਰਾਰ, ਸਿੱਖਿਆ ਖੇਤਰ ਨੂੰ ਕੁੱਲ ਖ਼ਰਚੇ ਦਾ 12 ਫ਼ੀਸਦੀ ਅਲਾਟ ਕੀਤਾ

National, Politics, Punjab
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਈ ਇੱਕ ਅਹਿਮ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਲਈ ਕੁੱਲ ਖ਼ਰਚ ਦੀ 12 ਫ਼ੀਸਦੀ ਯਾਨੀ 17975 ਕਰੋੜ ਰੁਪਏ ਦੀ ਵੱਡੀ ਬਜਟ ਵੰਡ ਨਾਲ ਸਿੱਖਿਆ ਪ੍ਰਣਾਲੀ ਵਿੱਚ ਵੱਡੀ ਕ੍ਰਾਂਤੀ ਆਵੇਗੀ। ਬਜਟ ਵਿੱਚ ਮਿਸ਼ਨ ਸਮਰੱਥ ਰਾਹੀਂ ਸਕੂਲ ਸਿੱਖਿਆ ਨੂੰ ਮਜ਼ਬੂਤ ਬਣਾਉਣ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਜਿਸ ਨਾਲ ਪਹਿਲਾਂ ਹੀ 19000 ਸਕੂਲਾਂ ਦੇ 14 ਲੱਖ ਵਿਦਿਆਰਥੀਆਂ ਨੂੰ ਲਾਭ ਮਿਲ ਚੁੱਕਾ ਹੈ ਅਤੇ ਸਿੱਖਣ ਦੇ ਨਤੀਜਿਆਂ ਵਿੱਚ 15-25% ਤੱਕ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਦੇ ਅਹਿਮ ਪਹਿਲੂਆਂ ਵਿੱਚ ਸਮਗਰਾ ਸਿੱਖਿਆ ਅਭਿਆਨ ਲਈ 1240 ਕਰੋੜ ਰੁਪਏ, ਪੀਐਮ ਪੋਸ਼ਣ ਯੋਜਨਾ ਲਈ 466 ਕਰੋੜ ਰੁਪਏ, ਮੁਫ਼ਤ ਕਿਤਾਬਾਂ ਲਈ 75 ਕਰੋੜ ਰੁਪਏ ਅਤੇ ਵਰਦੀਆਂ ਲਈ 35 ਕਰੋੜ ਰੁਪਏ ਦੀ ਰਕਮ ਰਾਖਵੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ 425 ਪ੍ਰਾਈਮਰੀ ਸਕੂਲਾਂ ਨੂੰ ‘ਸਕੂਲਜ਼ ਆਫ ਹ...
ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 25 ਮਾਰਚ: ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ। ਅੱਜ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਜਿਨ੍ਹਾਂ ਰੂਟਾ ‘ਤੇ ਸਰਕਾਰੀ ਬੱਸ ਸੇਵਾ ਉਪਲੱਬਧ ਨਹੀਂ ਹੈ, ਸੂਬਾ ਸਰਕਾਰ ਉਨ੍ਹਾਂ ਰੂਟਾਂ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਸੂਬੇ ਦੇ ਲੋਕਾਂ ਦੀ ਮੰਗ ‘ਤੇ ਸਬੰਧਤ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ‘ਤੇ ਵੀ ਵਿਚਾਰ ਕਰੇਗਾ। ਟਰਾਂਸਪੋਰਟ ਮੰਤਰੀ ਨੇ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਰਾਜਪੁਰਾ ਤੋਂ ਮਾਣਕਪੁਰ ਵਾਇਆ ਰਾਜਪੁਰਾ, ਜਨਸੂਆ, ਜਨਸੂਈ, ਮਿਰਜਾਪੁਰ, ਏਰੀਆ ਮਾਣਕਪੁਰ ਅਤੇ ਚੰਡੀਗੜ੍ਹ ਤੋਂ ਮਾਣਕਪੁਰ ਵਾਇਆ ...