Shadow

Politics

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ

National, Politics, Punjab
ਚੰਡੀਗੜ੍ਹ, 25 ਮਾਰਚ: ਸੂਬੇ ਵਿੱਚ ਨਾਗਰਿਕਾਂ ਦੀ ਸੁਰੱਖਿਆ ਨੂੰ ਵਧਾਉਣ ਅਤੇ ਸਮੇਂ ਸਿਰ ਐਮਰਜੈਂਸੀ ਰਿਸਪਾਂਸ ਸੇਵਾਵਾਂ ਵਿੱਚ ਸੁਧਾਰ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਰਐਸਐਸ-112) ਤਹਿਤ ਐਮਰਜੈਂਸੀ ਰਿਸਪਾਂਸ ਵਾਹਨਾਂ (ਈਆਰਵੀਜ਼) ਨੂੰ 165 ਨਵੇਂ ਸਮਾਰਟਫੋਨ ਮੁਹੱਈਆ ਕਰਵਾਏ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਉਦੇਸ਼ ਡਾਇਲ 112 ਹੈਲਪਲਾਈਨ - ਪਬਲਿਕ ਸੇਫਟੀ ਅੰਸਰਿੰਗ ਪੁਆਇੰਟ ਨੂੰ ਹੋਰ ਸੁਚਾਰੂ ਬਣਾਉਣਾ ਹੈ, ਜਿਸ ‘ਤੇ ਹੁਣ ਤੱਕ 2.34 ਕਰੋੜ ਤੋਂ ਵੱਧ ਫ਼ੋਨ ਕਾਲਾਂ ਸੁਣੀਆਂ ਗਈਆਂ ਹਨ ਅਤੇ ਲਗਭਗ 20.05 ਲੱਖ ਕੇਸ ਦਰਜ ਕੀਤੇ ਹਨ। ਡਿਊਲ ਸਿਮ ਸਮਰੱਥਾਵਾਂ ਅਤੇ 5ਜੀ ਤਕਨਾਲੋਜੀ ਨਾਲ ਲੈਸ ਇਹ ਸਮਾਰਟਫੋਨ ਐਮਰਜੈਂਸੀ ਰਿਸਪਾਂਸ ਵਾਹਨਾਂ ਵਿੱਚ ਲਗਾਏ ਗਏ ਮੌਜੂਦਾ ਮੋਬਾਈਲ ਡੇਟਾ ਟਰਮੀਨਲਾਂ (ਐਮਡੀਟੀਜ਼) ਨਾਲ ਬੈਕਅੱਪ ਸੰਚਾਰ ਸਾਧਨ ਵਜੋਂ ਕੰਮ ਕਰਨਗੇ। ਦੱਸਣਯੋਗ ਹੈ ਕਿ ਸੂਬੇ ਵਿੱਚ 258 ਐਮਰਜ...
ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ

ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ

National, Politics, Punjab
ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਤੋਂ ਪ੍ਰਾਪਤ ਹੋਈਆਂ ਅਤੇ ਬਲਾਕ ਸੰਮਤੀ ਫਿਰੋਜ਼ਪੁਰ ਨੂੰ ਅਲਾਟ ਕੀਤੀਆਂ ਗ੍ਰਾਂਟਾਂ ਵਿੱਚੋਂ ਧੋਖਾਧੜੀ ਨਾਲ ਕਢਵਾਏ 1,80,87,591 ਰੁਪਏ ਦੇ ਫੰਡਾਂ ਬਾਬਤ ਵਿਭਾਗੀ ਜਾਂਚ ਕਰਵਾਉਣ ਉਪਰੰਤ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਵਿਜੀਲੈਂਸ ਨੂੰ ਦੇ ਦਿੱਤਾ ਗਿਆ ਹੈ। ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁਕੱਦਮਾ ਨੰਬਰ 434 ਮਿਤੀ 13.12.2024 ਰਾਹੀਂ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਕਿਰਨਦੀਪ ਕੌਰ, ਬੀ.ਡੀ.ਪੀ.ਓ., ਜਸਵਿੰਦਰ ਕੌਰ ਤਤਕਾਲੀ ਚੇਅਰਪਰਸਨ ਪੰਚਾਇਤ ਸੰਮਤੀ ਫਿਰੋਜ਼ਪੁਰ, ਮਨਜਿੰਦਰ ਸਿੰਘ ਡਾਟਾ ਐਂਟਰੀ ਅਪਰੇਟਰ ਈ ਪੰਚਾਇਤ, ਰੇਖਾ ਦੇਵੀ ਡਾਟਾ ਐਂਟਰੀ ਅਪਰੇਟਰ ਈ ਪੰਚਾਇਤ, ਸ਼ੁਭਦੀਪਕ ਬਜਾਜ ਡਾਟਾ ਐਂਟਰੀ ਅਪਰੇਟਰ ਈ ਪੰਚਾਇਤ ਅਤੇ ਜਸਪ੍ਰੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਫਿਰੋਜ਼ਪੁਰ ਡਾਟ...
ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

National, Politics, Punjab
ਚੰਡੀਗੜ੍ਹ, 25 ਮਾਰਚ:  ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਚ ਬਜ਼ਟ ਸੈਸ਼ਨ ਦੌਰਾਨ ਦਿੱਤੀ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਐਮ.ਐਲ.ਏ., ਨੇ  ਧਿਆਨ ਦਿਵਾਊ ਮਤੇ ਰਾਹੀਂ ਸਰਕਾਰ ਦਾ ਧਿਆਨ  ਮੁਸਤਫਾਬਾਦ, ਤੁੰਗਬਾਲਾ, ਇੰਦਰਾ ਕਲੋਨੀ ਰਿਸ਼ੀ ਵਿਹਾਰ, ਨਗੀਨਾ ਐਵੇਨਿਊ, ਪ੍ਰੋਫੈਸਰ ਕਲੋਨੀ, ਆਕਾਸ਼ ਐਵੇਨਿਊ, ਸੂਰਜ ਐਵੇਨਿਊ, ਚਾਂਦ ਐਵੇਨਿਊ ਦੇ ਇਲਾਕਿਆਂ ਵਿੱਚੋਂ ਲੰਘਦੀਆਂ 132 ਕੇਵੀ ਦੀਆਂ ਹਾਈ ਵੋਲਟੇਜ ਤਾਰਾਂ ਕਾਰਨ ਵਸਨੀਕਾਂ ਨੂੰ ਆ ਰਹੀਆਂ ਸਮੱਸਿਆਵਾਂ ਵੱਲ ਕੇਂਦਰਿਤ ਕੀਤਾ ਗਿਆ ਇਸ ਦੇ ਨਾਲ ਹੀ ਵਿਧਾਇਕ ਸ੍ਰੀ ਲਾਭ ਸਿੰਘ ਉਗੋਕੇ ਵਲੋਂ ਵੀ  ਸੂਬੇ ਦੇ ਪਿੰਡਾਂ ਵਿੱਚੋਂ ਘਰਾਂ ਦੇ ਉੱਤੋਂ ਲੰਘਦੀਆਂ ਹਾਈ ਵੋਲਏਜ਼ ਤਾਰਾਂ ਨਾਲ ਰੋਜਾਨਾ ਹੋ ਰਹੇ ਜਾਨੀ ਨੁਕਸਾਨ ਵੱਲ ਲਿਆਂਦਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁਸਤਫਾਬਾਦ, ਤੁੰਗਬਾਲਾ, ਇੰਦਰਾ ਕ...
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਅੰਮ੍ਰਿਤਸਰ ਦੀ ਰਣਜੀਤ ਐਵੇਨਿਊ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਅੰਮ੍ਰਿਤਸਰ ਦੀ ਰਣਜੀਤ ਐਵੇਨਿਊ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਰਿਹਾਇਸ਼ੀ ਖੇਤਰ ਵਿੱਚ ਅਸਥਾਈ ਡੰਪ ਦਾ ਰੂਪ ਧਾਰ ਚੁੱਕੀ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸਬੰਧਤ ਸਾਈਟ ਵਿਖੇ ਦਿਨ ਵਿੱਚ ਦੋ ਵਾਰ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਅੱਜ ਪੰਜਾਬ ਵਿਧਾਨ ਸਭਾ ਸ਼ੈਸ਼ਨ ਦੌਰਾਨ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਰਣਜੀਤ ਐਵੇਨਿਊ ਅੰਮ੍ਰਿਤਸਰ ਸ਼ਹਿਰ ਦਾ ਇੱਕ ਮਹੱਤਵਪੂਰਨ ਇਲਾਕਾ ਹੈ।ਉਨ੍ਹਾਂ ਕਿਹਾ ਕਿ ਰਣਜੀਤ ਐਵੇਨਿਊ ਦੇ ਈ-ਬਲਾਕ ਵਿਖੇ ਫਰਮ ਮੈਸਰਜ਼  ਅੰਮ੍ਰਿਤਸਰ ਐਮ.ਐਸ.ਡਬਲਿਯੂ (ਅਵੇਰਡਾ) ਨੂੰ ਠੋਸ ਕੂਡਾਂ ਇਕੱਠਾ ਕਰਨ ਵਾਲੇ ਵਾਹਨਾਂ ਦੀ ਪਾਰਕਿੰਗ ਲਈ ਜ਼ਮੀਨ ਪ੍ਰਦਾਨ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਬੰਧਤ ਫਰਮ ਨੇ ਇਸ ਜ਼ਮੀਨ ਨੂੰ ਗਾਰਬੇਜ ਟਰਾਂਸਫਰ ਸਟੇਸ਼ਨ ਅਤੇ ਬੰਦ ਮਸ਼ੀਨਰੀ ਦੀ ਪਾਰਕਿੰਗ ਵਜੋਂ ਵਰਤਣਾ ਸ਼ੂਰੁ ਕਰ ਦਿੱਤਾ ਸੀ, ਜਿਸਦੀ ਵਜ੍ਹਾ ਕਰਕੇ ਇਹ ਸਾਈਟ ਇੱਕ ਅਸਥਾਈ ਸੈਕੰਡਰੀ ਕੂੜਾ ਇਕੱਠਾ ਕਰਨ ਵਾਲਾ ਸਥਾਨ ਬਣ...
ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ

ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ

National, Politics, Punjab
ਚੰਡੀਗੜ੍ਹ/ ਰੂਪਨਗਰ, 25 ਮਾਰਚ: ਭਾਰਤੀ ਪੁਲਿਸ ਫਾਊਂਡੇਸ਼ਨ ਵੱਲੋਂ ਦੇਸ਼ ਦੇ ਚਾਰ ਸੂਬਿਆਂ ਤਾਮਿਲਨਾਡੂ, ਤੇਲੰਗਾਨਾ, ਰਾਜਸਥਾਨ ਅਤੇ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟ 'ਅੰਦਰੂਨੀ ਪੁਲਿਸ ਸੁਧਾਰ' ਦੀ ਰਸਮੀ ਤੌਰ 'ਤੇ ਸ਼ੁਰੂਆਤ ਅੱਜ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡੀਜੀਪੀ ਪੰਜਾਬ ਗੌਰਵ ਯਾਦਵ (ਆਈਪੀਐਸ),  ਵਾਈਸ-ਪ੍ਰਧਾਨ ਆਈਪੀਐਫ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਇਸ਼ ਕੁਮਾਰ (ਆਈ.ਪੀ.ਐਸ. ਸੇਵਾਮੁਕਤ),  ਏਡੀਜੀਪੀ/ਟ੍ਰੈਫਿਕ ਅਤੇ ਸੜਕ ਸੁਰੱਖਿਆ -ਕਮ- ਸਟੇਟ ਨੋਡਲ ਅਫ਼ਸਰ ਏ.ਐਸ. ਰਾਏ (ਆਈਪੀਐਸ) ਅਤੇ ਆਈ.ਪੀ.ਐਫ. ਸਬੰਧੀ ਪ੍ਰਾਜੈਕਟ ਦੇ ਸਟੇਟ ਸੁਪਰਵਾਈਜ਼ਰ ਜੀ.ਐਸ. ਸੰਧੂ (ਆਈਪੀਐਸ ਸੇਵਾਮੁਕਤ) ਦੀ ਮੌਜੂਦਗੀ ਵਿੱਚ ਆਈ.ਪੀ.ਐਫ. ਅਤੇ ਪੰਜਾਬ ਪੁਲਿਸ ਦਰਮਿਆਨ ਸਮਝੌਤੇ 'ਤੇ ਹਸਤਾਖਰ ਕਰਕੇ ਕੀਤੀ ਗਈ। ਪੁਲਿਸ ਲਾਈਨ ਦੇ ਆਡੀਟੋਰੀਅਮ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏਡੀਜੀਪੀ/ਟ੍ਰੈਫਿਕ ਅਤੇ ਰੋਡ ਸੇਫਟੀ-ਕਮ- ਸਟੇਟ ਨੋਡਲ ਅਫ਼ਸਰ ਸ੍ਰੀ ਏ.ਐਸ. ਰਾਏ ਨੇ ਕਿਹਾ ਕਿ ਇਸ ਸਮਝੌਤੇ 'ਤੇ ਹਸਤਾਖਰ ਕਰਨ ਨਾਲ ਪੰਜਾਬ ਪੁਲਿਸ ਅਤੇ ਇੰਡੀਅਨ ਪੁਲਿਸ ਫਾਊਂਡੇਸ਼ਨ ਵਿਚਕਾਰ ਆਪਸੀ ਸਹਿਯੋਗ ਲਈ ਰਾਹ...
ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

National, Politics, Punjab
ਚੰਡੀਗੜ੍ਹ, 25 ਮਾਰਚ: ਪੰਜਾਬ ਵਿਧਾਨ ਸਭਾ ਵਿੱਚ ਅੱਜ "ਸੂਬੇ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਅਤੇ ਵਾਤਾਵਰਣ ਦੀ ਸੰਭਾਲ" ਸਬੰਧੀ ਮਤਾ ਅੱਜ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ ਵੱਲੋਂ ਲਿਆਂਦੇ ਮਤੇ ਕਿ "ਰਾਜ ਵਿੱਚ ਪਾਣੀ ਦੇ ਦਿਨ ਪ੍ਰਤੀ ਦਿਨ ਥੱਲੇ ਜਾ ਰਹੇ ਪੱਧਰ ਨੂੰ ਰੋਕਣ ਅਤੇ ਵਾਤਾਵਰਣ ਦੀ ਸੰਭਾਲ ਲਈ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਿਆ ਜਾ ਸਕੇ" ਬਾਰੇ ਬੋਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੀਤੇ ਗਏ ਉਪਰਾਲਿਆਂ ਸਬੰਧੀ ਜਾਣੂ ਕਰਵਾਇਆ, ਉਥੇ ਕੇਂਦਰ ਸਰਕਾਰ ਦੇ ਪੱਖਪਾਤੀ ਰਵੱਈਏ ਬਾਰੇ ਵੀ ਅਫ਼ਸੋਸ ਜ਼ਾਹਰ ਕੀਤਾ। ਵਿਧਾਨ ਸਭਾ ਵਿੱਚ ਬੋਲਦਿਆਂ ਸ੍ਰੀ ਬਰਿੰਦਰ ਸਿੰਘ ਗੋਇਲ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 2019 ਤੋਂ 2022 ਤੱਕ ਜਿਥੇ ਨਹਿਰੀ ਢਾਂਚੇ 'ਤੇ 2046 ਕਰੋੜ ਰੁਪਏ ਖ਼ਰਚੇ ਗਏ, ਉਥੇ ਸਾਡੀ ਸਰਕਾਰ ਨੇ ਨਹਿਰਾਂ...
ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

National, Politics, Punjab
ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਨੂੰ ਗਰੀਨ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਲਈ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਲਗਾਏ ਗਏ ਸੋਲਰ ਪੰਪਾਂ ਰਾਹੀਂ ਵਾਧੂ ਸੌਰ ਊਰਜਾ ਪੈਦਾ ਕਰਨ ਉਤੇ ਕਿਸਾਨਾਂ ਨੂੰ ਲਾਭ ਦੇਣ ਵਾਸਤੇ ਵਿਚਾਰ ਕੀਤਾ ਜਾ ਰਿਹਾ ਹੈ। ਉਹ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ੍ਰੀ ਨਰੇਸ਼ ਪੁਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਅਗਾਂਹਵਧੂ ਕਦਮ ਸੂਬੇ ਦੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਖੇਤਰ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਟਿਕਾਊ ਭਵਿੱਖ ਵਿੱਚ ਅਹਿਮ ਯੋਗਦਾਨ ਪਾਵੇਗਾ। ਇਸ ਪ੍ਰਸਤਾਵਿਤ ਨੀਤੀ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀ ਆਪਣੀ ਖਪਤ ਤੋਂ ਵੱਧ ਸੂਰਜੀ ਊਰਜਾ ਪੈਦਾ ਕਰਨ ਉਤੇ ਲਾਭ ਦਿੱਤਾ ਜਾਵੇਗਾ। ਇਸ ਵਾਧੂ ਊਰਜਾ ਨੂੰ ਗਰਿੱਡ ਵਿੱਚ ਭੇਜਿਆ ਜਾਵੇਗਾ, ਜੋ ਸੂਬੇ ਦੀ ਊਰਜਾ ਸਪਲਾਈ ਵਿੱਚ ਯੋਗਦਾਨ ਪਾਵੇਗੀ ਅਤ...
ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸੂਬਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਜਾਰੀ ਹੈਲਪ ਲਾਈਨ ਸੇਵਾਵਾਂ ਨੂੰ ਸੰਚਾਲਿਤ ਅਤੇ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਹੋਰ ਵੇਰਵੇ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ 181 ਮਹਿਲਾ ਹੈਲਪ ਲਾਈਨ ਅਤੇ 1098 ਬਾਲ ਹੈਲਪ ਲਾਈਨ ਸਥਾਪਤ ਕੀਤੀਆਂ ਗਈਆਂ ਹਨ।  ਇਹਨਾਂ ਹੈਲਪ ਲਾਈਨਾਂ ਨੂੰ ਮਜ਼ਬੂਤ ਕਰਨ ਲਈ ਅਤੇ ਇਹਨਾਂ ਦੀ ਕਾਰਜ ਕੁਸ਼ਲਤਾ ਵਧਾਉਣ ਲਈ, ਸੈਕਟਰ-35, ਚੰਡੀਗੜ੍ਹ ਵਿਖੇ ਇੱਕ ਸਮਰਪਿਤ 24x7 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ ਜ਼ਿਲ੍ਹਾ ਪੱਧਰੀ ਅਧਿਕਾਰ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ- ਸਵਪਨ ਸ਼ਰਮਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ- ਸਵਪਨ ਸ਼ਰਮਾ

National, Politics, Punjab
ਫਾਜ਼ਿਲਕਾ, 25 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਕ ਫੈਸਲਾਕੁੰਨ ਕਾਰਵਾਈ ਆਰੰਭੀ ਗਈ ਹੈ। ਪਿੱਛਲੇ 24 ਦਿਨ ਵਿਚ ਹੀ ਫਾਜ਼ਿਲਕਾ ਜ਼ਿਲ੍ਹੇ ਵਿਚ 123 ਨਸ਼ਾ ਤਸਕਰ ਕਾਬੂ ਕੀਤੇ ਗਏ ਹਨ। ਇਹ ਜਾਣਕਾਰੀ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸ੍ਰੀ ਸਵਪਨ ਸ਼ਰਮਾ ਆਈਪੀਐਸ ਨੇ ਅੱਜ ਇੱਥੇ ਦਿੱਤੀ ਹੈ। ਉਹ ਜਿਲ੍ਹਾ ਫਾਜ਼ਿਲਕਾ ਦਾ ਦੇ ਦੌਰੇ ਤੇ ਸਨ। ਇੱਥੇ ਪੁੱਜਣ ਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਵੀ ਦਿੱਤੀ।  ਇਸ ਦੌਰਾਨ ਉਹਨਾਂ ਵੱਲੋਂ  ਐਸ.ਐਸ.ਪੀ ਫਾਜ਼ਿਲਕਾ ਸਮੇਤ ਫਾਜ਼ਿਲਕਾ ਪੁਲਿਸ ਦੇ ਸਮੂਹ ਅਧਿਕਾਰੀਆਂ ਅਤੇ ਥਾਣਾ ਮੁੱਖੀਆਂ ਨਾਲ ਨਾਲ ਕ੍ਰਾਈਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਹਨਾਂ ਨੂੰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ, ਪੈਂਡਿੰਗ ਕੇਸਾਂ ਨੂੰ ਜਲਦ ਨਿਪਟਾਉਣ ਅਤੇ ਲੋਕ ਮਸਲਿਆਂ ...
ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ

ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ

National, Politics, Punjab
ਚੰਡੀਗੜ੍ਹ, 24 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ। ਐਸ.ਐਮ.ਐਲ. ਇਸੂਜ਼ੂ ਦੇ ਮੁੱਖ ਵਿੱਤੀ ਅਧਿਕਾਰੀ (ਸੀ.ਐਫ.ਓ.) ਸ੍ਰੀ ਰਾਕੇਸ਼ ਭੱਲਾ ਵੱਲੋਂ ਕੰਪਨੀ ਦੀ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਿਟੀ (ਸੀ.ਐਸ.ਆਰ.) ਪਹਿਲਕਦਮੀ ਦੇ ਹਿੱਸੇ ਵਜੋਂ ਸਕੂਲ ਸਿੱਖਿਆ ਵਿਭਾਗ ਨੂੰ ਨਵੀਂ ਬੱਸ ਭੇਟ ਕੀਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਨੇਕ ਉਪਰਾਲਾ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਨੂੰ ਸੁਖਾਲਾ ਕਰੇਗਾ, ਜਿਸ ਨਾਲ ਸਾਰੇ ਵਿਦਿਆਰਥੀਆਂ ਲਈ ਸਕੂਲ ਤੱਕ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਯਕੀਨੀ ਬਣਾਈ ਜਾ ਸਕੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਸ. ਹਰਜੋਤ ਸਿੰਘ...