ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼
ਚੰਡੀਗੜ੍ਹ, 24 ਮਾਰਚ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੋਖਾਧੜੀ ਤੋਂ ਰਹਿਤ ਮਾਮਲਿਆਂ ਲਈ ਸ਼ੁਰੂ ਕੀਤੀ ਗਈ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਨੇ ਇਸ ਯੋਜਨਾ ਦੇ ਲਾਭਾਂ ਬਾਰੇ ਯੋਗ ਕਰਦਾਤਾਵਾਂ ਨੂੰ ਸੂਚਿਤ ਕਰਨ ਲਈ ਰਵਾਇਤੀ ਇਸ਼ਤਿਹਾਰਬਾਜ਼ੀ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਵਿਆਪਕ ਜਨਤਕ ਜਾਗਰੂਕਤਾ ਮੁਹਿੰਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਪੰਜਾਬ ਭਵਨ ਵਿਖੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਫੀਲਡ ਸਟਾਫ਼ ਨੂੰ ਨਿੱਜੀ ਤੌਰ 'ਤੇ ਕਰਦਾਤਾਵਾਂ ਤੱਕ ਪਹੁੰਚ ਕਰਨ ਅਤੇ ਅਰਜ਼ੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਕਦਮ ਦਾ ਉਦੇਸ਼ ਕਰਦਾਤਾਵਾਂ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਦੇ ਲਾਭਾਂ ਦਾ ਲਾਭ ਉਠਾਉਣ ਦੇ ਯੋਗ ਬਣਾਉਣਾ ਅਤੇ ਮੌਜੂਦਾ ਸਮੇਂ ਵਿੱਚ ਬਕਾਇਆ ਪਏ ਮਾਲੀਏ ਦੀ ਰਿ...








