Shadow

Politics

‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

National, Politics, Punjab
Information and Public Relations Department, Punjab   ‘YUDH NASHIAN VIRUDH’: ON DAY 23, PUNJAB POLICE ARRESTS 109 DRUG SMUGGLERS; 8.6KG HEROIN, ₹2.9L DRUG MONEY RECOVERED   — PUNJAB POLICE COMMITTED TO MAKING PUNJAB A DRUG-FREE STATE AS PER DIRECTIONS OF CM BHAGWANT SINGH MANN   — OVER 220 POLICE TEAMS LED BY 87 SP/DSP RANK OFFICERS CHECKED 512 SUSPICIOUS PERSONS: SPL DGP ARPIT SHUKLA   CHANDIGARH, March 23:   With the war against drugs “Yudh Nashian Virudh” waged on the directions of Chief Minister Bhagwant Singh Mann to eradicate drug menace from state entered 23rd day, Punjab Police on Sunday arrested 109 drug smugglers and recovered 8.6 kg heroin, 3.3 kg opium, 40 kg poppy husk and ₹2.9 lakhs drug money from their possession. With this,...
ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰੁਪਿੰਦਰ ਹੈਪੀ

ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰੁਪਿੰਦਰ ਹੈਪੀ

National, Politics, Punjab
ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 23 ਮਾਰਚ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉੱਪਰ ਲਿਜਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਰੇਕ ਵਿਅਕਤੀ ਸਿੱਖਿਆ ਹਾਸਲ ਕਰਕੇ ਬਿਹਤਰ ਜਿੰਦਗੀ ਬਤੀਤ ਕਰ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੱਸੀ ਪਠਾਣਾ ਦੇ ਵਿਧਾਇਕ ਸਰਦਾਰ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਦੇਦੜਾਂ ਵਿਖੇ 7 ਲੱਖ 96 ਹਜਾਰ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਆਂਗਣਵਾੜੀ ਸੈਂਟਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਸਕੂਲ ਆਫ ਐਮੀਨੈਂਸ ਬਣਾ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ ਉਸੇ ਤਰ੍ਹਾਂ ਆਂਗਣਵਾੜੀ ਸੈਂਟਰਾਂ ਰਾਹੀਂ ਪਿੰਡਾਂ ਦੇ ਨਵਜੰਮੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਪੌਸਟਿਕ ਖੁਰਾਕ ਮੁਹੱਈਆ ਕਰਵਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾਵੇਗੀ। ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਉਚੇਰੀ ਸਿੱਖਿਆ ਤੇ ਵਿਸ਼ੇਸ਼ ਧਿਆਨ ਦੇਣ ਤਾਂ ਜੋ ਉਹਨਾਂ ਦੇ ਬੱਚੇ ਉੱਚ ਸਿੱਖਿਆ ਹਾਸਲ ਕਰਕੇ ਆਪਣੇ ਸੂਬੇ ਦਾ ਨਾਮ ਰੋਸ਼ਨ ਕ...
ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

National, Politics, Punjab
ਫ਼ਿਰੋਜ਼ਪੁਰ, 23 ਮਾਰਚ 2025.     ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੇ ਕੋਨੇ-ਕੋਨੇ ਤੋਂ ਪਹੁੰਚ ਕੇ ਲੋਕ ਸ਼ਹੀਦਾਂ ਨੂੰ ਨਤਮਸਤ ਹੋਏ। ਦੇਸ਼ ਵਾਸੀਆਂ  ਨੇ ਆਪਣੇ ਨਵੇਕਲੇ ਪਹਿਰਾਵੇ ਅਤੇ ਢੰਗ ਨਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।             ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੌਮੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਵੀ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਕਿਹਾ ਕਿ ਸ਼ਹੀਦਾਂ ਦੀ ਇਸ ਪਵਿੱਤਰ ਧ...
ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨਾ ਲਾਜ਼ਮੀ: ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ

ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨਾ ਲਾਜ਼ਮੀ: ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ

National, Politics, Punjab
ਫ਼ਤਹਿਗੜ੍ਹ ਸਾਹਿਬ, 23 ਮਾਰਚ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਹਨਾਂ ਨੂੰ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਲਾਜ਼ਮੀ ਹੈ ਤਾਂ ਜੋ ਉਹ ਆਪਣੇ ਅਮੀਰ ਵਿਰਸੇ ਤੋਂ ਪ੍ਰੇਰਨਾ ਲੈਂਦੇ ਰਹਿਣ ਅਤੇ ਨਸ਼ਿਆਂ ਸਮੇਤ ਹੋਰ ਅਲਾਮਤਾਂ ਤੋਂ ਬਚੇ ਰਹਿਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਨੇ ਮਾਤਾ ਗੁਜਰੀ ਕਾਲਜ ਵਿਖੇ ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ, ਸਰਹਿੰਦ ਵੱਲੋਂ ਜ਼ਿਲ੍ਹਾ ਪੁਲੀਸ ਦੇ ਸਹਿਯੋਗ ਨਾਲ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕਰਵਾਏ ਸੰਗੀਤਕ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਵੱਲੋਂ ਕੀਤਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਜਿੱਥੇ ਸੀਨੀਅਰ ਸਿਟੀਜਨਜ਼ ਨੂੰ ...
ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੀ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ

ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੀ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ

National, Politics, Punjab
ਮੋਗਾ 23 ਮਾਰਚ ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾਂ ਮੋਹਾਲੀ ਪੰਜਾਬ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਤਿੰਨ ਰੋਜਾ ਮਿਤੀ 17  ਤੋਂ 22 ਮਾਰਚ 2025 ਤੱਕ ਮੁੱਢਲਾ ਸਿਖਲਾਈ ਪ੍ਰੋਗਰਾਮ  ਕਰਨ ਦੇ ਸੰਦਰਭ ਵਿੱਚ ਬੀ.ਡੀ.ਪੀ.ਓ ਸ਼੍ਰੀਮਤੀ ਰੁਪਿੰਦਰ ਕੌਰ ਨਿਹਾਲ ਸਿੰਘ ਵਾਲਾ ਵਾਧੂ ਚਾਰਜ ਬਾਘਾਪੁਰਾਣਾ ਦੀ ਅਗਵਾਈ ਹੇਠ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਮਾਸਟਰ ਰਿਸੋਰਸ ਪਰਸਨ, ਈ-ਪੰਚਾਇਤ ਓਪਰੇਟਰ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਟ੍ਰੇਨਿੰਗ ਦਿੱਤੀ ਗਈ ਅਤੇ ਉਹਨਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-2 ਸਕੀਮਾਂ ਬਾਰੇ ਜਾਣਕਾਰੀ ਦਿੱਤੀ , ਨਾਲ ਹੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਾਂਝੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਪ੍ਰਭਪ੍ਰੀਤ ਕੌਰ (ਵਕੀਲ) ਦੁਆਰਾ ਉਹਨਾਂ ਨੂੰ ਉਹਨਾਂ ਦੇ ਅਧਿਕਾਰ ਖੇਤਰ ਬਾਰੇ ਵੀ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਕੈਂਪ ਵਿੱਚ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ,ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੋਆਰਡੀਨੇਟਰ,ਪੰਚਾਇਤ ਵਿਭਾਗ ਦੇ ਜੇ.ਈ.,ਪੰਚਾਇਤ ਸਕੱਤ...
ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ

National, Politics, Punjab
ਲੁਧਿਆਣਾ, 23 ਮਾਰਚ (000) - ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਵਿਧਾਇਕ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ 'ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ  ਸਾਂਝੇ ਤੌਰ 'ਤੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਨੌਜਵਾਨੀ ਦਾ ਵਡਮੁੱਲੀ ਭੂਮਿਕਾ ਰਹੀ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਮੁਹਿੰਮ ਤਹਿਤ ਨਸ਼ਿਆਂ ਦੇ ਕੋਹੜ ਨੂੰ ਜੜ੍ਹੋ ਪੁੱਟਣ ਲਈ ਨੌਜਵਾਨਾਂ ਨੂੰ ਮੋਹਰੀ ਰ...
ਮਹਾਰਾਜਾ ਅਗਰਸੈਨ ਦੇ ਫ਼ਲਸਫੇ ਨੂੰ ਅੱਗੇ ਵਧਾਉਣ ‘ਤੇ ਕੀਤਾ ਜਾਵੇਗਾ ਕੰਮ: ਮੰਤਰੀ ਬਰਿੰਦਰ ਗੋਇਲ

ਮਹਾਰਾਜਾ ਅਗਰਸੈਨ ਦੇ ਫ਼ਲਸਫੇ ਨੂੰ ਅੱਗੇ ਵਧਾਉਣ ‘ਤੇ ਕੀਤਾ ਜਾਵੇਗਾ ਕੰਮ: ਮੰਤਰੀ ਬਰਿੰਦਰ ਗੋਇਲ

National, Politics, Punjab
ਤਪਾ, 23 ਮਾਰਚ      ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇੱਥੇ ਅੱਗਰਵਾਲ ਸਭਾ (ਰਜਿ.) ਵਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।          ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਗਰਵਾਲ ਸਮਾਜ ਦੀ ਸਮਾਜਸੇਵਾ ਦੇ ਖੇਤਰ ਵਿੱਚ ਬਹੁਤ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਗਊਸ਼ਾਲਾਵਾਂ ਦਾ ਪ੍ਰਬੰਧ ਸੰਭਾਲਣ ਤੋਂ ਇਲਾਵਾ ਹੋਰ ਖੇਤਰਾਂ ਵਿੱਚ ਵੀ ਅੱਗਰਵਾਲ ਸਮਾਜ ਵਲੋਂ ਵੱਡੇ ਪੁੰਨ ਦੇ ਵੱਡੇ ਕਾਰਜ ਕੀਤੇ ਜਾ ਰਹੇ ਹਨ।        ਇਸ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਅੱਗਰਵਾਲ ਸਮਾਜ ਦੀ ਚੇਅਰ ਬਾਰੇ ਸਵਾਲ 'ਤੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੇਅਰ ਸਥਾਪਿਤ ਕੀਤੀ ਗਈ ਸੀ, ਜਿਸ ਨਾਲ ਸਬੰਧਤ ਫੰਡ ਕਿਸੇ ਕਾਰਨ ਪਿਛਲੀਆਂ ਸਰਕਾਰਾਂ ਵਿੱਚ ਨਹੀਂ ਜਾਰੀ ਹੋ ਸਕੇ। ਉਨ੍ਹਾਂ ਕਿਹਾ ਕਿ ਹੁਣ ਇਸ ਨੂੰ ਪੂਰ ਚੜਾਉਣ ਲਈ ਕਵਾਇਦ ਜਾਰੀ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੈਨ ਦੀ ਸਮਾਜ ਨੂੰ ਵੱਡੀ ਦੇਣ ਹੈ ਤੇ ਉਨ੍ਹਾਂ ਫਲਸਫੇ ਨੂੰ ਅੱਗੇ ਵਧਾਉਣ ਦਾ ਕੰਮ ਕੀਤਾ ਜਾਵ...
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰਾਈਡੈਂਟ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ 30 ਨੂੰ; ਇਤਿਹਾਸਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਹੋਵੇਗਾ ਮੰਚਨ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰਾਈਡੈਂਟ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ 30 ਨੂੰ; ਇਤਿਹਾਸਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਹੋਵੇਗਾ ਮੰਚਨ

National, Politics, Punjab
ਬਰਨਾਲਾ, 23 ਮਾਰਚ          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਦਰਸਾਉਂਦਾ ਨਾਟਕ 'ਸਰਹਿੰਦ ਦੀ ਦੀਵਾਰ' ਦਾ ਮੰਚਨ ਹੋਵੇਗਾ। ਇਸ ਤੋਂ ਇਲਾਵਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।         ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ 30 ਮਾਰਚ ਦਿਨ ਐਤਵਾਰ ਸ਼ਾਮ 6:30 ਵਜੇ ਟ੍ਰਾਈਡੈਂਟ, ਰਾਏਕੋਟ ਰੋਡ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਨਾਟਕ 'ਸਰਹਿੰਦ ਦੀ ਦੀਵਾਰ' ਲਈ ਉੱਘੇ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਅਤੇ ਨਿਰਦੇਸ਼ਕ ਮਨਪਾਲ ਟਿਵਾਣਾ ਟੀਮ ਸਮੇਤ ਪੁੱਜ ਰਹੇ ਹਨ।     ਸੂਰਬੀਰ ਯੋਧਿਆਂ ਦੀਆਂ ਗਾਥਾਵਾਂ ਦੀ ਗੱਲ ਕਰਦਾ ਹੋਇਆ ਇਤਿਹਾਸਿਕ ਨਾਟਕ 'ਸਰਹਿੰਦ ਦੀ ਦੀਵਾਰ' ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਯਾਦ ਕਰਾਉਂਦਾ ਹੈ ਜਿਨ੍ਹਾਂ ਨੇ ਛੋਟੀ ਉਮਰ ਹੋਣ ਦੇ ਬਾਵਜੂਦ ਵੀ ਈ...
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਤੇ ਬੁੱਤ ਤੇ ਕੀਤੇ ਸ਼ਰਧਾ ਸੁਮਨ ਭੇਂਟ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਤੇ ਬੁੱਤ ਤੇ ਕੀਤੇ ਸ਼ਰਧਾ ਸੁਮਨ ਭੇਂਟ

National, Politics, Punjab
ਮਲੋਟ 23 ਮਾਰਚ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਸ੍ਰੀ ਮੁਕਤਸਰ ਸਾਹਿਬ ਚੌਂਕ ਵਿੱਚ ਲੱਗੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਸੁਮਨ ਭੇਂਟ ਕੀਤੇ। ਇਸ ਤੋਂ ਬਾਅਦ ਉਹਨਾਂ ਨੇ ਇਸ ਦੇ ਨਜ਼ਦੀਕ ਹੀ ਨਵੇਂ ਬਣੇ ਸ਼ਹੀਦ ਭਗਤ ਸਿੰਘ ਪਾਰਕ ਦਾ ਉਦਘਾਟਨ ਕੀਤਾ।  ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੀ ਜਨਮ ਸਥਲੀ ਖਟਕੜ ਕਲਾਂ ਤੋਂ ਸੰਹੁ ਚੁੱਕ ਕੇ ਤਿੰਨ ਸਾਲ ਪਹਿਲਾਂ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦਾ ਬੀੜਾ ਚੁੱਕਿਆ ਸੀ ਅਤੇ ਪੰਜਾਬ ਸਰਕਾਰ ਇਸੇ ਸੋਚ ਨਾਲ ਸੂਬੇ ਦਾ ਸਰਬ ਪੱਖੀ ਵਿਕਾਸ ਕਰਵਾ ਰਹੀ ਹੈ।  ਉਹਨਾਂ ਨੇ ਕਿਹਾ ਕਿ ਇੱਕ ਪਾਸੇ ਅਸੀਂ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਰਹੇ ਹਾਂ ਦੂਜੇ ਪਾਸੇ ਅਸੀਂ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੀ ਉਪਰਾਲੇ ਕਰ ਰਹੇ ਹਾਂ। ਉਹਨਾਂ ਆਖਿਆ ਕਿ ਜਦ ਸਾਡੇ ਬੱਚਿਆਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਮਿਲੇਗੀ ਤਾਂ ਹੀ...
ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ‘ਚ ਯੋਗਦਾਨ ਦੇਣ ਨੌਜਵਾਨ: ਬ੍ਰਮ ਸ਼ੰਕਰ ਜਿੰਪਾ

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ‘ਚ ਯੋਗਦਾਨ ਦੇਣ ਨੌਜਵਾਨ: ਬ੍ਰਮ ਸ਼ੰਕਰ ਜਿੰਪਾ

National, Politics, Punjab
ਹੁਸ਼ਿਆਰਪੁਰ, 23 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ  ਸ. ਭਗਤ ਸਿੰਘ ਚੌਕ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇਨ੍ਹਾਂ ਅਮਰ ਇਨਕਲਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਇਕੱਠ ਨੂੰ ਸੰਬੋਧਨ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹੀਦੇ-ੲ-ਅੰਤਿਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਅੱਜ ਵੀ ਦੇਸ਼ ਵਾਸੀਆਂ ਖਾਸਕਰ ਨੌਜਵਾਨਾਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਦੇ ਸਿਧਾਂਤਾਂ ਨੂੰ ਅਪਣਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ। ਵਿਧਾਇਕ ਜਿੰਪਾ ਨੇ ਕਿਹਾ ਕਿ ਦੇਸ਼ ਭਗਤੀ ਸਿਰਫ਼ ਸ਼ਬਦਾਂ ਤੱਕ ਹੀ ਸੀਮਤ ਨਹੀਂ ਹੋਣੀ ਚਾਹੀਦੀ ਸਗੋਂ ਇਸ ਨੂੰ ਆਪਣੇ ਕੰਮਾਂ ਵਿਚ ਵੀ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀਆਂ...