Shadow

Politics

ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ

ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ

National, Politics, Punjab
ਨੰਗਲ 22 ਮਾਰਚ () ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਚੱਲ ਰਹੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਨਿਰਦੇਸ਼ਾ ਅਨੁਸਾਰ ,ਪੰਜਾਬ ਇੰਡਸਟ੍ਰੀਅਲ ਟਰੇਨਿੰਗ ਸਪੋਰਟ ਐਸੋਸੀਏਸ਼ਨ (ਪਿਟਸਾ) ਦੀ ਅਗਵਾਈ ਹੇਠ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ ਸੰਸਥਾਂ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਟੀਆਈ ਨੰਗਲ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਦੱਸਿਆਂ ਕਿ ਵਿਭਾਗ ਦੇ ਹੁਕਮਾਂ ਅਨੁਸਾਰ ਆਈਟੀਆਈ ਨੰਗਲ ਵਿਖੇ ਕਬੱਡੀ, ਵਾਲੀਵਾਲ,ਬੈਡਮਿੰਟਨ,ਫੁੱਟਬਾਲ, ਐਥਲੈਟਿਕਸ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ ਹਨ।ਉਨਾਂ ਦੱਸਿਆਂ ਕਿ ਇਸ ਸਬੰਧੀ ਵੱਖ ਵੱਖ ਟੀਮਾਂ ਦੀ ਚੌਣ ਕਰਕੇ ਕਰਮਚਾਰੀਆਂ ਦੀ ਡਿਊਟੀਆਂ ਲਗਾ ਦਿੱਤੀਆਂ ਹਨ। ਉਨਾਂ ਦੱਸਿਆਂ ਕਿ ਸੰਸਥਾਂ ਪੱਧਰ ਤੇ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਜੋਨਲ ਪੱਧਰ ਤੇ ਖੇਡਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਜੋਨਲ ਪੱਧਰ ਜੇਤੂ ਟੀਮਾਂ ਸੂਬਾ ਪੱਧਰ ਦੇ ਮੁਕਾਬਲੇ ਚ ਭਾਗ ਲੈ ਸਕਦੀਆਂ ਹਨ।ਸੂਬਾ ਪੱਧਰ ਤੇ ਜੇਤੂਆਂ ਨੂੰ ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਸ਼ੇਸ਼ ਰੂਪ ਚ ਸਨਮਾਨਿਤ ਕ...
ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ

ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ

National, Politics, Punjab
ਫਾਜ਼ਿਲਕਾ, 22 ਮਾਰਚ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਾਜ਼ਿਲਕਾ ਦੇ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਓ.ਪੀ.ਡੀ ਅਤੇ ਓ.ਏ.ਟੀ. ਸੈਂਟਰਾਂ ਰਾਹੀਂ ਵੀ ਇਲਾਜ ਕਰਵਾਇਆ ਜਾ ਰਿਹਾ ਹੈ। ਉਹ ਲੋਕਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਛੱਡਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਸਬੰਧੀ ਸਹਾਇਕ ਸਿਵਲ ਸਰਜਨ ਡਾ: ਰੋਹਿਤ ਗੋਇਲ ਨੇ ਡੱਬਵਾਲਾ ਕਲਾ ਦੇ ਓਟ ਸੈਂਟਰ ਦਾ ਨਿਰੀਖਣ ਕੀਤਾ  ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਫਾਜ਼ਿਲਕਾ ਦੇ ਸਹਾਇਕ ਸਿਵਲ ਸਰਜਨ ਡਾ: ਰੋਹਿਤ ਗੋਇਲ ਨੇ ਸੀਐਚਸੀ ਵਿੱਚ ਚੱਲ ਰਹੇ ਸਰਕਾਰੀ ਓਟ ਸੈਂਟਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਜੱਚਾ-ਬੱਚਾ ਵਾਰਡ ਅਤੇ ਲੇਬਰ ਰੂਮ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਮੌਕੇ 'ਤੇ ਮੌਜੂਦ ਸਟਾਫ਼ ਤੋਂ ਉੱਥੇ ਦਾਖ਼ਲ ਮਰੀਜ਼ਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਖਾਣ-ਪੀਣ ਸਬੰਧੀ ਵੀ ਜਾਣ...
ਮਾਣਯੋਗ ਚੀਫ਼ ਜਸਟਿਸ ਨੇ 4 ਮੰਜ਼ਿਲਾ ਏ.ਡੀ.ਆਰ ਸੈਂਟਰ ਦਾ ਨੀਂਹ ਪੱਥਰ ਰੱਖਿਆ

ਮਾਣਯੋਗ ਚੀਫ਼ ਜਸਟਿਸ ਨੇ 4 ਮੰਜ਼ਿਲਾ ਏ.ਡੀ.ਆਰ ਸੈਂਟਰ ਦਾ ਨੀਂਹ ਪੱਥਰ ਰੱਖਿਆ

National, Politics, Punjab
 ਬਰਨਾਲਾ, 22 ਮਾਰਚ      ਮਾਨਯੋਗ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ (ਪੈਟਰਨ ਇੰਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ), ਮਾਨਯੋਗ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਚੇਅਰਮੈਨ ਬਿਲਡਿੰਗ ਕਮੇਟੀ ਪੰਜਾਬ ਤੇ ਹੋਰ ਮੈਂਬਰਾਂ ਵਲੋਂ 4 ਮੰਜ਼ਿਲਾ ਏਡੀਆਰ ਸੈਂਟਰ ਬਰਨਾਲਾ ਦਾ ਨੀਂਹ ਪੱਥਰ ਰੱਖਿਆ ਗਿਆ।       ਇਹ ਪੰਜਾਬ ਦਾ 9ਵਾਂ ਏ.ਡੀ.ਆਰ ਸੈਂਟਰ ਹੈ ਜੋ ਕਿ ਫਰੰਟ ਆਫਿਸ, ਮੀਡੀਏਸ਼ਨ ਸੈਂਟਰ, ਜੁਵੇਨਾਈਲ ਜਸਟਿਸ ਬੋਰਡ, ਲੋਕ ਅਦਾਲਤ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਫ਼ਤਰ ਦੀਆਂ ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਏਗਾ।     ਇਸ ਮੌਕੇ ਮਾਣਯੋਗ ਚੀਫ਼ ਜਸਟਿਸ ਸ਼ੀਲ ਨਾਗੂ ਦੇ ਨਾਲ ਮਾਨਯੋਗ ਜਸਟਿਸ ਸ੍ਰੀ ਅਰੁਣ ਪੱਲੀ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਪੰਜਾਬ, ਮਾਨਯੋਗ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਚੇਅਰਮੈਨ ਬਿਲਡਿੰਗ ਕਮੇਟੀ ਪੰਜਾਬ, ਮਾਣਯੋਗ ਜਸਟਿਸ ਗੁਰਵਿੰਦਰ ਸਿੰਘ ਗਿੱਲ ਮੈਂਬਰ ਬਿਲਡਿੰਗ ਕਮੇਟੀ ਪੰਜਾਬ, ਜਸਟਿਸ ਸੂਵੀਰ ਸਹਿਗਲ ਮੈਂਬਰ ਬਿਲਡਿੰਗ ਕਮੇਟੀ ਪੰਜਾਬ, ਜਸਟਿਸ ਕੁਲਦੀਪ ਤਿਵਾੜੀਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਜਸਟਿਸ ਅਮਰਜੋਤ ਭੱਟੀ ਮੈ...
ਗਗਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ

ਗਗਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ

National, Politics, Punjab
ਫ਼ਰੀਦਕੋਟ 22 ਮਾਰਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ  ਡਾ. ਬਲਜੀਤ ਕੌਰ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋ , ਅਮੋਲਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ  ਆਗੂਆਂ ਦੀ ਹਾਜ਼ਰੀ ਵਿੱਚ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਗਗਨਦੀਪ ਸਿੰਘ ਧਾਲੀਵਾਲ ਨੂੰ ਚੇਅਰਮੈਨ ਇੰਪਰੂਵਮੈਂਟ ਟਰਸਟ ਨਿਯੁਕਤ ਹੋਣ ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਪੰਜਾਬ ਦੇ ਲੋਕਾਂ ਨੇ ਸੇਵਾ ਬਖਸ਼ੀ ਹੈ ਤੇ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਨੇ ਫਰੀਦਕੋਟ  ਦੇ ਲੋਕਾਂ ਦੀ ਸੇਵਾ ਕਰਨ ਵਾਸਤੇ ਗਗਨਦੀਪ ਸਿੰਘ ਧਾਲੀਵਾਲ ਨੂੰ  ਇੰਪਰੂਵਮੈਂਟ ਟਰਸਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕਰਦਿਆਂ ਕਿਹਾ ਉਹ ਇਸ ਨੋਜਵਾਨ ਨੂੰ  ਚੜਦੀ ਕਲਾ ਬਖਸ਼ੇ ਅਤੇ ਨਾਲ ਹੀ ਲੋਕਾਂ ਦੀ ਨਿਸਵਾਰਥ ਹੋ ਕੇ ਸੇਵਾ ਕਰਨ ਦਾ ਬਲ ਬਖਸ਼ੇ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਗਗਨਦੀਪ ਸਿੰਘ ਧਾਲੀਵ...
ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵੱਲੋਂ ਮੇਰਾ ਯੁਵਾ ਭਾਰਤ ਪਦਯਾਤਰਾ ਦਾ ਆਯੋਜਨ

ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵੱਲੋਂ ਮੇਰਾ ਯੁਵਾ ਭਾਰਤ ਪਦਯਾਤਰਾ ਦਾ ਆਯੋਜਨ

National, Politics, Punjab
ਫਿਰੋਜ਼ਪੁਰ 22 ਮਾਰਚ ( ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੁਵਾ ਭਾਰਤ “ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵਲੋਂ ਸ. ਪਰਮਜੀਤ ਸਿੰਘ ਰਾਜ ਨਿਦੇਸ਼ਕ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਤੇ ਚੰਡੀਗੜ੍ਹ ਅਤੇ ਡਾ. ਅਸ਼ੋਕ ਸ਼ਰੋਤੀ ਪ੍ਰੋਗਰਾਮ ਅਡਵਾਈਜ਼ਰ, ਸ਼੍ਰੀ ਜੈ ਭਗਵਾਨ ਰੀਜ਼ਨਲ ਡਾਇਰੈਕਟਰ ਐਨ.ਐਸ.ਐਸ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ  ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੀ ਦੇਸ਼ ਲਈ ਕੀਤੀ ਕੁਰਬਾਨੀ ਨੂੰ ਸਮਰਪਿਤ ਸ਼ਹੀਦੀ ਦਿਵਸ ਮੌਕੇ ਮੇਰਾ ਯੁਵਾ ਭਾਰਤ ਪਦਯਾਤਰਾ ਦਾ ਆਯੋਜਨ ਹੁਸੈਨੀਵਾਲਾ ਬਾਰਡਰ ਫਿਰੋਜ਼ਪੁਰ ਤੋਂ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਕੈਪਟਨ ਤਰਨਜੀਤ ਸਿੰਘ 5th ਮਦਰਾਸ ਰੈਜੀਮੈਂਟ ਹੁਸੈਨੀਵਾਲਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗੲ। ਸ. ਪਰਮਜੀਤ ਸਿੰਘ ਨੇ ਦਸਿਆ ਕਿ ਇਸ ਪਦਯਾਤਰਾ ਦਾ ਮੁੱਖ ਮਕਸਦ ਨੌਜਵਾਨਾਂ ਵਿਚ ਮਹਾਨ ਸ਼ਹੀਦਾਂ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੀਤੀਆਂ ਆਪਣੇ ਕੁਰਬਾਨੀਆਂ ਬਾਰੇ ਜਾਗਰੂਕ ਕਰਨਾ ਹੈ। ਮੁੱਖ ਮਹਿਮਾਨ ਕੈਪਟਨ ਤਰਨਜੀਤ ਸਿੰਘ ਨੇ ਮੇਰਾ ਭਾਰਤ ਵਲੰਟੀਅਰਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ...
ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਬੇਮਿਸਾਲ ਵਾਧਾ ਹੋਇਆ ਹੈ ਜੋ ਕਿ ਸਾਲ 2021-2022 ਦੇ 6254 ਕਰੋੜ ਰੁਪਏ ਦੇ ਮੁਕਾਬਲੇ ₹10200 ਕਰੋੜ ਤੋਂ ਵੱਧ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਬਕਾਰੀ ਮਾਲੀਆ ਪੰਜ ਅੰਕਾਂ ਦੇ ਅੰਕੜੇ ਨੂੰ ਪਾਰ ਕਰੇਗਾ, ਅਤੇ ਇਸ ਦੇ ਵਿੱਤੀ ਸਾਲ 2024-25 ਲਈ ਮਿਥੇ ਗਏ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਾਲ ਈ-ਟੈਂਡਰ ਪ੍ਰਕਿਰਿਆ ਦੀ ਸਫਲਤਾ ਨੇ ...
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ  ਜਿਲੇ ਦੇ ਡਰੱਗ ਹੋਟਸਪੋਟ ਤੇ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲੇ ਦੇ ਡਰੱਗ ਹੋਟਸਪੋਟ ਤੇ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ

National, Politics, Punjab
ਮੋਗਾ 22 ਮਾਰਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਅੱਜ ਏ.ਡੀ.ਜੀ.ਪੀ (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਅਤੇ ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਵਿੱਚ ਸਵੇਰ 10 ਤੋ 2  ਵਜੇ ਤੱਕ ਮੋਗਾ ਜਿਲੇ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ।ਇਸ ਅਪ੍ਰੇਸ਼ਨ ਦੌਰਾਨ 2 ਐਸ.ਪੀ., 2 ਡੀ.ਐਸ.ਪੀ., 8 ਥਾਣਿਆਂ ਦੇ ਮੁਖ ਅਫਸਰਾਨ, 240 (ਐਨ.ਜੀ.ਓ. ਅਤੇ ਈ.ਪੀ.ਓ.) ਸਮੇਤ ਕੁੱਲ 252 ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਅਤੇ ਸਬ-ਡਵੀਜਨ ਸਿਟੀ ਮੋਗਾ ਵਿੱਚ ਪਿੰਡ ਬੁੱਕਣਵਾਲਾ, ਸਾਧਾਂ ਵਾਲੀ ਬਸਤੀ ਅਤੇ ਐਮ.ਪੀ. ਬਸਤੀ ਵਿੱਚ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਤੇ ਤਲਾਸ਼ੀ ਅਭਿਆਨ ਚਲਾਇਆ...
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਉਂਤਬੰਦੀ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਉਂਤਬੰਦੀ

National, Politics, Punjab
ਬਰਨਾਲਾ, 22 ਮਾਰਚ          ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਉਂਤਬੰਦੀ ਕੀਤੀ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਕਮੇਟੀ ਕਾਇਮ ਕੀਤੀ ਗਈ ਹੈ।    ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਉਪ ਮੰਡਲ ਮੈਜਿਸਟ੍ਰੇਟ, ਕਪਤਾਨ ਪੁਲੀਸ (ਹੈੱਡ ਕੁਆਰਟਰ), ਉਪ ਕਪਤਾਨ ਪੁਲੀਸ (ਟ੍ਰੈਫਿਕ) ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬਰਨਾਲਾ ਸ਼ਾਮਲ ਹਨ।        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਮੇਟੀ ਵਲੋਂ ਸ਼ਹਿਰ ਵਿਚ ਮੌਜੂਦਾ ਟ੍ਰੈਫਿਕ ਸਥਿਤੀ ਦਾ ਮੁਲਾਂਕਣ ਕਰਕੇ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਾਉਣ ਅਤੇ ਟ੍ਰੈਫ਼ਿਕ ਪ੍ਰਬੰਧਨ ਲਈ ਤਜਵੀਜ਼ ਪੇਸ਼ ਕੀਤੀ ਜਾਵੇਗੀ। ਕਮੇਟੀ ਵਲੋਂ ਸਾਈਨ ਬੋਰਡਾਂ ਤੋਂ ਇਲਾਵਾ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਸੰਬ...
ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ

National, Politics, Punjab
ਅਮਲੋਹ/ਮੰਡੀ ਗੋਬਿੰਦਗੜ੍ਹ, 22 ਮਾਰਚ: ਯੁੱਧ ਨਸ਼ਿਆਂ ਵਿਰੁੱਧ ਵਿਸ਼ੇ 'ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਹਲਕਾ ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ ਤੇ ਇਸ ਅਲਾਮਤ ਨੂੰ ਜੜ੍ਹ ਤੋਂ ਪੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਵਿਧਾਇਕ ਸ਼੍ਰੀ ਗੈਰੀ ਬੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਵਿਰੁੱਧ ਲੜਨਾ ਸਾਡੀ ਸਾਰਿਆਂ ਦੇ ਸਮੂਹਿਕ ਜ਼ਿੰਮੇਵਾਰੀ ਹੈ। ਜਾਗਰੂਕਤਾ, ਸਿੱਖਿਆ ਅਤੇ ਮਜ਼ਬੂਤ ਇੱਛਾ ਸ਼ਕਤੀ ਨੌਜਵਾਨਾਂ ਨੂੰ ਇਸ ਖ਼ਤਰੇ ਤੋਂ ਦੂਰ ਰਹਿਣ ਵਿੱਚ ਮਦਦ ਕਰ ਸਕਦੀ ਹੈ। ਉਨ੍ਹਾਂ ਨੇ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਸੂਬੇ ਵਿਚੋਂ ਖਤਮ ਕਰਨ ਲਈ ਵਚਨਬੱਧ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕਰ ਕੇ ਨਸ਼ਿਆਂ ਵਿਰੁੱਧ ਇੱਕ ਮਹੱਤਵਪੂਰਨ ਕਦਮ ਚੁੱ...
‘ਸਕੂਲ ਆਫ਼ ਐਮੀਨੈਂਸ’ ਕਿਲਾ ਮੰਡੀ ਕੈਂਪਸ ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਉਸਾਰੇ ਨਵੇਂ ਹਾਲ ਦਾ ਉਦਘਾਟਨ

‘ਸਕੂਲ ਆਫ਼ ਐਮੀਨੈਂਸ’ ਕਿਲਾ ਮੰਡੀ ਕੈਂਪਸ ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਉਸਾਰੇ ਨਵੇਂ ਹਾਲ ਦਾ ਉਦਘਾਟਨ

National, Politics, Punjab
ਬਟਾਲਾ, 22 ਮਾਰਚ ( ) 'ਸਕੂਲ ਆਫ਼ ਐਮੀਨੈਂਸ' ਕਿਲਾ ਮੰਡੀ ਕੈਂਪਸ ਬਟਾਲਾ ਵਿਖੇ ਮਿਡ ਡੇ ਮੀਲ ਹਾਲ ਦਾ ਉਦਘਾਟਨ, ਜਿੱਥੇ ਕਿ 6ਵੀਂ ਤੋਂ 8ਵੀਂ ਸ਼ਰੇਣੀ ਦੇ ਵਿਦਿਆਰਥੀ ਪੜ੍ਹਦੇ ਹਨ, ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਸਮੱਗਰਾਂ ਸਿੱਖਿਆ ਅਭਿਆਨ 2024-25 ਦੌਰਾਨ ਨਵਾਂ ਹਾਲ ਤਿਆਰ ਕਰਵਾਇਆ ਗਿਆ ਹੈ, ਜਿਸਦਾ ਉਦਘਾਟਨ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮ ਪਤਨੀ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨ ਸ਼ੇਰ ਸਿੰਘ ਕਲਸੀ ਵਲੋਂ ਕੀਤਾ ਗਿਆ। ਇਸ ਉਦਘਾਟਨ ਸਮਾਗਮ ਵਿਖੇ ਪਹੁੰਚਣ ਮੌਕੇ 'ਸਕੂਲ ਆਫ ਐਮੀਨੈਂਸ' ਬਟਾਲਾ ਦੇ ਪਿ੍ਰੰਸੀਪਲ ਬਲਵਿੰਦਰ ਕੌਰ ਸਟੇਟ ਐਵਾਰਡੀ, ਸ੍ਰੀਮਤੀ ਕਵਲਜੀਤ ਕੌਰ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਜੋਗਿੰਦਰ ਸਿੰਘ ਅੱਚਲੀਗੇਟ ਸਮੇਤ ਸਮੂਹ ਮੈਂਬਰ ਸਾਹਿਬਾਨ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਮੁੱਖ ਮਹਿਮਾਨ ਸ੍ਰੀਮਤੀ ਰਾਜਬੀਰ ਕੌਰ ਅਤੇ ਨਾਲ ਆਏ ਮਹਿਮਾਨਾਂ ਸ੍ਰੀਮਤੀ ਗੁਰਪ੍ਰੀਤ ਕੌਰ ਅਤੇ ਸ੍ਰੀ ਨਵਦੀਪ ਸਿੰਘ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰ...