Shadow

Politics

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਾ ਚੇਤਨਾ ਯਾਤਰਾ ਨੂੰ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਾ ਚੇਤਨਾ ਯਾਤਰਾ ਨੂੰ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

National, Politics, Punjab
ਫਾਜ਼ਿਲਕਾ 22 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਉਲੀਕੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ ਉੱਥੇ ਨੌਜਵਾਨ ਪੀੜੀ ਵੀ ਨਸ਼ਿਆਂ ਦਾ ਖਾਤਮਾ ਕਰਨ ਦੇ ਰਾਹ ਤੇ ਤੁਰ ਪਈ ਹੈ| ਇਸੇ ਲੜੀ ਤਹਿਤ ਪੰਜਾਬ ਪੁਲਿਸ ਤੇ ਸਮਾਜ ਸੇਵੀ ਸੰਸਥਾ ਮਾਰਸ਼ਲ ਜਿਮ ਤੇ ਅਕੈਡਮੀ ਸਪੋਰਟਸ ਅਤੇ ਐਜੂਕੇਸ਼ਨ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਕਢੀ ਗਈ ਯੁਵਾ ਚੇਤਨਾ ਯਾਤਰਾ ਨੂੰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੀ ਝੰਡੀ ਦੇ ਕੇ  ਰਵਾਨਾ ਕੀਤਾ| ਉਹਨਾਂ ਕਿਹਾ ਕਿ ਇਹ ਚੇਤਨਾ ਯਾਤਰਾ ਸਭਨਾਂ ਦੇ ਅੰਦਰ ਨਸ਼ਿਆਂ ਦਾ ਖਾਤਮਾ ਕਰਨ ਲਈ ਚੇਤਨਾ ਜਗਾਏਗੀ ਤੇ ਇਸ ਲੜਾਈ ਵਿੱਚ ਨਵਾਂ ਜੋਸ਼ ਭਰੇਗੀ| ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦਾ ਖਾਤਮਾ ਕਰਨ ਲਈ ਪੂਰੀ ਤਰਹਾਂ ਜੁੱਟ ਗਈ ਹੈ ਤੇ ਲੋਕਾਂ ਵੱਲੋਂ ਵੀ ਇਸ ਮੁਹਿਮ ਨੂੰ ਸਫਲ ਬਣਾਉਣ ਵਿੱਚ ਪੂਰਾ ਸਾਥ ਮਿਲ ਰਿਹਾ ਹੈ| ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਲੈ ਕੇ ਹੋਂਦ ਵਿਚ ਆਈ ਪੰਜਾਬ ...
ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ

ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ

National, Politics, Punjab
ਚੰਡੀਗੜ, 21 ਮਾਰਚ: ਸੂਬੇ ਵਿੱਚ ਚੱਲ ਰਹੀ “ਭਿ੍ਰਸ਼ਟਾਚਾਰ ਵਿਰੁੱਧ ਜੰਗ’’ ਮੁਹਿੰਮ  ਤਹਿਤ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸਿਹਤ ਅਤੇ ਖੁਰਾਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ, ਅੰਮਿ੍ਰਤਸਰ ਸ਼ਹਿਰ ਵਿੱਚ ਫੂਡ ਪ੍ਰੋਸੈਸਿੰਗ ਫੈਕਟਰੀਆਂ ਅਤੇ ਦੁਕਾਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਕਾਰਵਾਈ ਦੌਰਾਨ ਬਿਨਾਂ ਲਾਇਸੈਂਸ ਅਤੇ ਹਲਕੀ ਗੁਣਵੱਤਾ ਦੇ ਖਾਧ-ਪਦਾਰਥ ਬਣਾਉਣ ਵਾਲੇ ਯੂਨਿਟ, ਖਾਸ ਕਰਕੇ ਸੋਇਆ ਚਾਂਪ ਅਤੇ ਮੋਮੋਜ਼ ਬਣਾਉਣ ਵਾਲੀਆਂ ਥਾਵਾਂ ’ਤੇ ਚੈਕਿੰਗ ਕੀਤੀ ਗਈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਸਿਹਤ ਤੇ ਖ਼ੁਰਾਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗੈਰ-ਸਵੱਛ ਫੈਕਟਰੀਆਂ ਅਤੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਵਾਲੀਆਂ ਦੁਕਾਨਾਂ ‘ਤੇ ਛਾਪੇਮਾਰੀ ਕੀਤੀ। “ਆਪਰੇਸ਼ਨ ਦੌਰਾਨ, ਟੀਮ ਨੇ ਰਾਮਬਾਗ ਖੇਤਰ ਵਿੱਚ ਥੋਕ ਦੁਕਾਨਾਂ ਦਾ ਨਿਰੀਖਣ ਕੀਤਾ, ਜਿੱਥੇ ਸੋਇਆ ਚਾਂਪ ਅਤੇ ਮੋਮੋਜ਼ ਦੇ ਨਮੂਨੇ ਲਏ ਗਏ ਸਨ ਅਤੇ ...
ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੇ ਹਾਂ: ਬਰਿੰਦਰ ਕੁਮਾਰ ਗੋਇਲ

ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੇ ਹਾਂ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਘੱਟ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਜਲ ਭੱਤਾ (ਇੱਕ ਹਜ਼ਾਰ ਏਕੜ ਰਕਬੇ ਪਿੱਛੇ ਮਿਲਣ ਵਾਲਾ ਨਹਿਰੀ ਪਾਣੀ) 50 ਫ਼ੀਸਦੀ ਤੱਕ ਵਧਾ ਕੇ ਦੋ ਕਿਊਸਿਕ ਤੋਂ ਤਿੰਨ ਕਿਊਸਿਕ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿੱਥੇ ਵੱਧ ਮਾਤਰਾ ਵਿੱਚ ਧਰਤੀ ਹੇਠਲਾ ਪਾਣੀ ਕੱਢਿਆ ਜਾਂਦਾ ਹੈ, ਉਥੇ ਤਰਜੀਹੀ ਆਧਾਰ 'ਤੇ ਨਹਿਰੀ ਪਾਣੀ ਦਿੱਤਾ ਜਾਵੇ। ਧਰਮਕੋਟ ਤੋਂ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਉਨ੍ਹਾਂ ਦੇ ਹਲਕੇ ਵਿੱਚ ਨਹਿਰੀ ਪਾਣੀ ਪਹੁੰਚਾਉਣ ਅਤੇ ਖਾਲਾਂ ਬਣਾਉਣ ਸਬੰਧੀ ਵੇਰਵਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਜ਼ਿਲ੍ਹਿਆਂ ਵਿੱਚ ਜਲ ਭੱਤਾ 6 ਤੋਂ 8 ਕਿਊਸਿਕ ਹੈ ਜਦਕਿ ਸੰਗਰੂਰ, ਬਰਨਾਲਾ, ਪਟਿਆਲਾ ਅਤ...
ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 21 ਮਾਰਚ: ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਇਹ ਜਾਣਕਾਰੀ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ। ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ ਜਾਂ ਨਹੀਂ, ਦੇ  ਜਵਾਬ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਇਸਦਾ ਹਾਂ ਪੱਖੀ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ। ਇੱਕ ਤਰੀਕਾ ਹੈ ਕਿ ਘੱਟੋ-ਘੱਟ ਉਜਰਤਾਂ ਦੀ ਵਿਵਸਥਾ ਉਪਭੋਗਤਾ ਕੀਮਤ ਇੰਡੈਕਸ (ਕੰਜਿਊਮਰ ਪ੍ਰਾਈਸ ਇੰਡੈਕਸ) ਵਿੱਚ ਹੋਏ ਵਾਧੇ ਅਨੁਸਾਰ ਸਾਲ ਵਿੱਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਤਾਬਕ ਆਖਰੀ ਵਾਧਾ 1 ਸਤੰਬਰ 2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 1 ਮਾਰਚ 2025 ਤੋਂ ਆਉਣ ਵਾਲੇ ਕੁਝ ਦਿਨਾਂ 'ਚ ਕਰ ਦਿੱਤਾ ਜਾ...
ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

National, Politics, Punjab
ਚੰਡੀਗੜ੍ਹ, 21 ਮਾਰਚ: ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ.ਪੀ.ਈ.ਓਜ਼) ਨੂੰ ਹੈੱਡਮਾਸਟਰ/ਹੈੱਡਮਿਸਟ੍ਰੈਸ ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਨਵੇਂ ਤਰੱਕੀ ਪ੍ਰਾਪਤ ਮੁੱਖ ਅਧਿਆਪਕਾਂ ਦਾ ਪਰਖ ਕਾਲ ਦਾ ਸਮਾਂ ਇੱਕ ਸਾਲ ਹੋਵੇਗਾ। ਮਾਸਟਰ ਕਾਡਰ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 29-05-2024 ਅਤੇ 05-08-2024 ਨੂੰ ਜਾਰੀ ਕੀਤੀ ਗਈ ਸੀਨੀਆਰਤਾ ਸੂਚੀ ਦੇ ਆਧਾਰ 'ਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ। ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਤਰੱ...
23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ

23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ

National, Politics, Punjab
ਫ਼ਿਰੋਜ਼ਪੁਰ 21 ਮਾਰਚ 2025  (                      ) ਸਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਐਸ.ਐਸ.ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ਤੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਸਮਾਗਮ ਵਾਲੇ ਦਿਨ ਕਿਸੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਮਾਗਮ ਵਾਲੀ ਥਾਂ ਤੇ ਲੋਕਾਂ ਦੇ ਆਉਣ-ਜਾਣ ਲਈ ਵਿਸ਼ੇਸ਼ ਤੌਰ ਤੇ ਸਪੈਸ਼ਲ ਬੱਸ ਅਤੇ ਰੇਲ ਗੱਡੀ ਚਲਾਈ ਜਾਵੇਗੀ। ਸਪੈਸ਼ਲ ਬੱਸਾਂ ਸਵੇਰੇ 7:30 ਵਜੇ ਸ਼ੇਰਸਾਹ ਵਲੀ ਚੌਂਕ ਤੋਂ ਹੁਸੈਨੀਵਾਲਾ ਲਈ ਸ਼ਾਮ 4 ਵਜੇ ਤੱਕ ਚੱਲਣਗੀਆਂ ਅਤੇ ਵਾਪਸੀ ਲਈ ਸਵੇਰੇ 8:30 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ। ਇਸੇ ਤਰ੍ਹਾਂ ਹੀ ਸਪੈਸ਼ਲ ਟ੍ਰੇਨ ਫ਼ਿਰੋਜ਼ਪੁਰ ਛ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਜਾਰੀ

Politics, Punjab
ਦੀਨਾਨਗਰ/ਗੁਰਦਾਸਪੁਰ, 21 ਮਾਰਚ 2025 (          ) - ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਸ਼੍ਰੀ ਗੁਰਜਿੰਦਰ ਸਿੰਘ ਸਰੋਆ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਸ਼੍ਰੀ ਪੁਨੀਤ ਡਿਗਰਾ, ਸਹਾਇਕ ਨਗਰ ਯੋਜਨਾਕਾਰ, ਸ਼੍ਰੀ ਦਵਿੰਦਰਪਾਲ ਸਿੰਘ, ਜੂਨੀਅਰ ਇੰਜੀਨੀਅਰ ਅਤੇ ਜ਼ਿਲ੍ਹਾ ਪ੍ਰਸ਼ਾਸਨ/ਰੈਗੂਲੇਟਰੀ ਦੀ ਸਾਂਝੀ ਟੀਮ ਵੱਲੋਂ ਪਾਪਰਾ ਐਕਟ 1995 ਦੀ ਉਲੰਘਣਾ ਕਰਦੇ ਹੋਏ ਦੀਨਾਨਗਰ ਦੇ ਪਿੰਡ ਅਵਾਂਖਾ ਵਿਖੇ ਹੋਂਦ ਵਿੱਚ ਆਈ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਨ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੀਨਾਨਗਰ ਦੇ ਪਿੰਡ ਅਵਾਂਖਾ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-199...
ਬੀ ਆਈ ਐਸ ਨੇ ਤਰਨਤਾਰਨ ਵਿੱਚ ਗ੍ਰਾਮ ਪੰਚਾਇਤ ਨੁਮਾਇੰਦਿਆਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ

ਬੀ ਆਈ ਐਸ ਨੇ ਤਰਨਤਾਰਨ ਵਿੱਚ ਗ੍ਰਾਮ ਪੰਚਾਇਤ ਨੁਮਾਇੰਦਿਆਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ

National, Politics, Punjab
ਤਰਨ ਤਾਰਨ, 21 ਮਾਰਚ  ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀ ਆਈ ਐਸ), ਜੰਮੂ ਅਤੇ ਕਸ਼ਮੀਰ ਸ਼ਾਖਾ ਦਫ਼ਤਰ (ਜੇ ਕੇ ਬੀ ਓ) ਨੇ ਤਰਨ ਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਬਲਾਕ ਦਫ਼ਤਰ ਵਿਖੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ, ਪੰਚਾਂ ਅਤੇ ਪੰਚਾਇਤ ਸਕੱਤਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਸਫਲਤਾ-ਪੂਰਵਕ ਆਯੋਜਿਤ ਕੀਤਾ। ਇਹ ਪ੍ਰੋਗਰਾਮ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਤਰਨ ਤਾਰਨ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ ਅਤੇ ਬੀ ਡੀ ਪੀ ਓ ਭਿੱਖੀਵਿੰਡ, ਸ੍ਰੀ ਬਲਜਿੰਦਰ ਸਿੰਘ ਦੁਆਰਾ ਤਾਲਮੇਲ ਕੀਤਾ ਗਿਆ , ਜੋ ਇਸ ਸਮਾਗਮ ਵਿੱਚ ਮੌਜੂਦ ਸਨ। ਅਤੇ ਇਸ ਪਹਿਲ-ਕਦਮੀ ਦੀ ਸ਼ਲਾਘਾ ਕੀਤੀ। ਬੀ ਆਈ ਐਸ ਮਾਨਕੀ ਕਰਨ ਅਤੇ ਸ਼ਾਸਨ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਇਸ ਦੀ ਭੂਮਿਕਾ ਬਾਰੇ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ, ਲਗਭਗ 60 ਪੰਚਾਇਤ ਪ੍ਰਤੀਨਿਧੀਆਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ।  ਹਾਜ਼ਰੀਨ ਨੇ ਪੇਂਡੂ ਸ਼ਾਸਨ ਵਿੱਚ ਗੁਣਵੱਤਾ ਦੇ ਮਿਆਰਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਕੀਤੀ। ਸ਼੍ਰੀ ਕਮਲਜੀਤ ਘਈ, ਰਿਸੋਰਸ ਪਰਸਨ ਨੇ ਪੰਚਾਇਤਾਂ ਦੀ ਕੁਸ਼ਲ...
ਜਾਪਾਨ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ

ਜਾਪਾਨ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ

National, Politics, Punjab
ਪਟਿਆਲਾ, 21 ਮਾਰਚ: ਡਾਇਰੈਕਟਰ ਬਾਗ਼ਬਾਨੀ ਪੰਜਾਬ ਵੱਲੋਂ ਭੇਜੀ ਹੋਈ ਤਜਵੀਜ਼ ਤਹਿਤ ਜਪਾਨ ਦੀ ਟੀਮ ਵੱਲੋਂ ਜੇ.ਆਈ.ਸੀ.ਏ. ਪ੍ਰੋਜੈਕਟ ਤਹਿਤ ਪੰਜਾਬ ਰਾਜ ਵਿੱਚ ਖੇਤੀ ਵਿਭਿੰਨਤਾ ਲਿਆਉਣ ਅਤੇ ਡਿੱਗਦੇ ਪਾਣੀ ਦੇ ਪੱਧਰ ਦੇ ਬਦਲ ਲੱਭਣ ਤਹਿਤ ਸਰਵੇ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਜਿੰਨਾ ਨੇ ਬਾਗ਼ਬਾਨੀ ਦਾ ਕਿੱਤਾ ਅਪਣਾਇਆ ਹੋਇਆ ਹੈ ਦੇ ਪ੍ਰੋਜੈਕਟਾਂ ਦਾ ਦੌਰਾ ਕੀਤਾ ਗਿਆ। ਇਸ ਟੀਮ ਵਿੱਚ ਜਪਾਨ ਤੋ ਆਏ ਸਰਵੇ ਟੀਮ ਦੇ ਮੈਂਬਰ ਤੋਗੋ ਸਿਨੋਹਾਰਾ (ਬਾਗ਼ਬਾਨੀ ਮਾਹਰ) ਯਾਸ਼ੂਸ਼ੀ ਫੂਕੁਡਾ (ਜ਼ਮੀਨੀ ਪਾਣੀ ਬਚਾਓ ਮਾਹਰ) ਅਤੇ ਮਿਸ ਰੀ ਕੀਟਾਉ (ਵਾਤਾਵਰਣ ਸੰਬੰਧੀ ਮਾਹਰ) ਨੇ ਡਿਪਟੀ ਡਾਇਰੈਕਟਰ ਬਾਗ਼ਬਾਨੀ ਪਟਿਆਲਾ ਡਾ. ਸੰਦੀਪ ਸਿੰਘ ਗਰੇਵਾਲ ਦੇ ਨਾਲ ਸਮੇਤ ਉਹਨਾਂ ਦੇ ਸਹਿਯੋਗੀ ਡਾ. ਹਰਿੰਦਰਪਾਲ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ (ਇੰਚਾਰਜ ਅਮਰੂਦ ਅਸਟੇਟ), ਡਾ. ਕੁਲਵਿੰਦਰ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ ਸੰਗਰੂਰ ਅਤੇ ਡਾ. ਦਿਲਪ੍ਰੀਤ ਸਿੰਘ ਦੁਲੇਅ (ਮਿਸ਼ਨ ਸਕੱਤਰ ਪਟਿਆਲਾ) ਨਾਲ ਰਲ ਕੇ ਅਮਰੂਦ ਅਸਟੇਟ ਵਜੀਦਪੁਰ, ਬਾਇਓ ਕਾਰਵ ਸੀਡਸ ਧਬਲਾਨ, ਯੂਨੀ ਐਗਰੀ (ਟੀਸ਼ੂ ਕਲਚਰ ਆਲੂ ਯੂਨਿਟ) ਮੂੰਡ ਖੇੜਾ (ਪਟਿਆਲਾ), ਮੈਸ ...
ਵਿਸ਼ਵ ਜਲ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਾਇਆ, ਪਾਣੀ ਦੀ ਅਹਿਮੀਅਤ ਨੂੰ ਧਿਆਨ ‘ਚ ਰੱਖਣ ਦੀ ਲੋੜ ‘ਤੇ ਜ਼ੋਰ

ਵਿਸ਼ਵ ਜਲ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਾਇਆ, ਪਾਣੀ ਦੀ ਅਹਿਮੀਅਤ ਨੂੰ ਧਿਆਨ ‘ਚ ਰੱਖਣ ਦੀ ਲੋੜ ‘ਤੇ ਜ਼ੋਰ

Politics, Punjab
ਹੁਸ਼ਿਆਰਪੁਰ, 21 ਮਾਰਚ: ਜਲ ਸ਼ਕਤੀ ਕੇਂਦਰ ਅਤੇ ਫੋਰਸ ਟਰੱਸਟ ਵਲੋਂ ਅੱਜ ਇਥੇ ਵਿਸ਼ਵ ਜਲ ਦਿਵਸ ਨੂੰ ਸਮਰਪਿਤ ਪਾਣੀ ਦੀ ਮਹੱਤਤਾ ‘ਤੇ ਜਾਗਰੂਕਤਾ ਪ੍ਰੋਗਰਾਮ ਕਰਾਇਆ ਗਿਆ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਕਿਸਾਨਾਂ ਨੇ ਹਿੱਸਾ ਲਿਆ।         ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਾਏ ਪ੍ਰੋਗਰਾਮ ਦੌਰਾਨ ਮਾਹਰਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਦੌਰਾਨ ਪਾਣੀ ਦੀ ਬਚਤ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਕਿਸਾਨ ਫੁਹਾਰਾ ਤਕਨੀਕ, ਤੁਪਕਾ ਸਿੰਚਾਈ ਅਤੇ ਬੈਡ ਸਿਸਟਮ ‘ਤੇ ਖੇਤੀਬਾੜੀ ਕਰਕੇ ਪੈਦਾਵਾਰ ਨੂੰ ਵਧਾਉਣ ਅਤੇ ਪਾਣੀ ਦੀ ਬਚਤ ਕਰ ਸਕਦੇ ਹਨ। ਜਲ ਸ਼ਕਤੀ ਕੇਂਦਰ ਦੇ ਨੋਡਲ ਅਧਿਕਾਰੀ ਹਰਜਿੰਦਰ ਸਿੰਘ ਅਤੇ ਹੋਰਨਾਂ ਮਾਹਰਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਵਿਸ਼ਵ ਜਲ ਦਿਵਸ ਮੌਕੇ ਪ੍ਰਣ ਕੀਤਾ ਜਾਵੇ ਕਿ ਪਾਣੀ ਦੀ ਬਚਤ ਬਾਰੇ ਸੁਚੇਤ ਹੋਈਏ ਅਤੇ ਆਪਣੇ ਘਰਾਂ ਵਿਚ ਆਮ ਵਰਤੋਂ ਦੌਰਾਨ ਪਾਣੀ ਦੀ ਅਹਿਮੀਅਤ ਦਾ ਵੀ ਪੂਰਾ ਧਿਆਨ ਰੱਖੀਏ। ਉਨ੍ਹਾਂ ਕਿਹਾ ਕਿ ਪਾਣੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਲੋਕਾਂ ਵਿਚ ਜਾਗਰੂਕਤਾ ਫੈਲਾਉਣੀ ਬੇਹੱਦ ਜ਼ਰੂਰੀ ਹੈ।...