Shadow

Politics

ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ

ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ

National, Politics, Punjab
ਰੂਪਨਗਰ, 21 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰਾ, ਰੂਪਨਗਰ ਦੇ ਸਹਿਯੋਗ ਨਾਲ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ ਕੀਤੀ ਗਈ। ਜਿਸਦਾ ਉਦੇਸ਼ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ਨੌਜਵਾਨਾਂ ਦੀ ਸੋਚ ਅਤੇ ਯੋਗਦਾਨ ਨੂੰ ਅੱਗੇ ਲਿਆਉਣ ਲਈ ਮੰਚ ਪ੍ਰਦਾਨ ਕਰਨਾ ਹੈ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਰਕਾਰ ਵੱਲੋਂ ਨੌਜਵਾਨਾਂ ਲਈ ਕਰਵਾਏ ਜਾ ਰਹੇ ਅਜਿਹੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਆਏ ਮਹਿਮਾਨਾਂ, ਪ੍ਰਤੀਯੋਗੀ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ। ਉਹਨਾਂ ਨੇ ਕਿਹਾ ਕਿ ਇਹ ਮੰਚ ਨੌਜਵਾਨਾਂ ਨੂੰ ਲੋਕਤੰਤਰ ਵਿੱਚ ਵਿਸ਼ਵਾਸ ਅਤੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰੇਗਾ। ਯੂਥ ਪਾਰਲੀਮੈਂਟ ਦੇ ਕੋਆਰਡੀਨੇਟਰ ਪ੍ਰੋ. ਜਗਜੀਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਵਿੱਚ ਜਿਲ੍ਹਾ ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 480 ਨੌਜਵਾਨਾਂ ਨੇ ‘ਮਾਈ ਭਾਰਤ ਪੋਰਟਲ’ ’ਤੇ ਆਪਣੀ ਰਜਿਸਟਰੇਸ਼ਨ ਕਰਵਾਈ, ਜਿਸ ਵਿੱਚੋ 150 ਨੌਜਵਾਨਾਂ ਨੂੰ ਜਿਲ੍ਹਾ...
ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

National, Politics, Punjab
ਮਾਲੇਰਕੋਟਲਾ 21 ਮਾਰਚ :                  ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ /ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਕੇ ਜਮ੍ਹਾਂ ਕਰਵਾਉਣ ਅਤੇ ਨਜਾਇਜ ਕਬਜ਼ਿਆਂ ਸਬੰਧ ਚੱਲ ਰਹੇ ਕੋਰਟ ਕੇਸਾਂ ਸਬੰਧੀ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਜਲਦ ਤੋਂ ਜਲਦ ਜਮ੍ਹਾਂ ਕਰਵਾਉਂਣ ਨੂੰ ਤਰਜ਼ੀਹ ਦੇਣ ਤਾਂ ਜੋ ਕੇਸ ਦੀ ਉਚਿੱਤ ਪੈਰਵੀ ਹੋ ਸਕੇ।              ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਵਿਭਾਗ ਵਲੋਂ ਉਸਾਰੀਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਾਹੀਂ ਕਰਵਾਏ ਜਾਣ ਵਾਲੇ ਕਾਰਜਾਂ, ਵਿੱਤ ਕਮਿਸ਼ਨ, ਪਿੰਡਾਂ ਵਿੱਚ ਉਸਾਰੇ ਜਾ ਰਹੇ ਸਾਂਝੇ ਪਖਾਨੇ, ਠੋਸ ਤੇ ਤਰਲ ਕੂੜਾ ਪ੍ਰਬੰਧਨ ਦੇ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹੇ ਨੂੰ ਸਰਕਾਰ ਦੀਆਂ ਹਦਾਇਤਾ ਅਨੁਸਾਰ ਓ.ਡੀ.ਐਫ.ਪਲੱਸ ਘੋਸ਼ਿਤ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ...
ਮੋਬਾਈਲ ਵੈਨ ਵਿੱਚ 24 ਲੋਕਾਂ ਦਾ ਐਕਸ-ਰੇ ਅਤੇ 4 ਲੋਕਾਂ ਦਾ ਟੀਬੀ ਲਈ ਟੈਸਟ ਕੀਤਾ

ਮੋਬਾਈਲ ਵੈਨ ਵਿੱਚ 24 ਲੋਕਾਂ ਦਾ ਐਕਸ-ਰੇ ਅਤੇ 4 ਲੋਕਾਂ ਦਾ ਟੀਬੀ ਲਈ ਟੈਸਟ ਕੀਤਾ

National, Politics, Punjab
ਫਾਜ਼ਿਲਕਾ, 21 ਮਾਰਚ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਮੁਹਿੰਮ ਪ੍ਰੋਗਰਾਮ ਤਹਿਤ, ਸਾਲ 2025 ਦੌਰਾਨ ਸੂਬੇ ਨੂੰ ਟੀਬੀ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਨੂੰ ਟੀਬੀ ਮੁਕਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ 100 ਦਿਨਾਂ ਦੀ ਟੀਬੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਿਵਲ ਸਰਜਨ, ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਜ਼ਿਲ੍ਹਾ ਟੀਬੀ ਅਫ਼ਸਰ ਡਾ. ਨੀਲੂ ਚੁੱਘ ਦੀ ਨਿਗਰਾਨੀ ਹੇਠ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਅੱਜ ਟੀ.ਬੀ. ਜਾਂਚ (ਸੀਬੀ ਨਟ), ਐਕਸ-ਰੇ ਅਤੇ ਜਾਗਰੂਕਤਾ ਵੈਨ ਬਲਾਕ ਖੂਈਖੇੜਾ ਦੇ ਪਿੰਡ ਪੰਜਕੋਸੀ ਪਹੁੰਚੀ। ਇਸ ਬਾਰੇ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੀਬੀ ਦੇ ਖਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕਵੇਂ ਸਰਗ...
ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

National, Politics, Punjab
ਚੰਡੀਗੜ੍ਹ/ ਜਲੰਧਰ, 21 ਮਾਰਚ:  ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ ਢਾਹ ਦਿੱਤਾ ਗਿਆ, ਜੋ ਕਿ ਕਬਜ਼ੇ ਦੇ ਚੱਲਦਿਆਂ ਬਣਾਈ ਜਾ ਰਹੀ ਸੀ। ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਗੈਰ-ਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕਥਿਤ ਤੌਰ ’ਤੇ ਡਰੱਗ ਮਨੀ ਨਾਲ ਸਰਕਾਰੀ ਜ਼ਮੀਨ 'ਤੇ ਉਸਾਰੇ ਕਬਜ਼ੇ ਵਾਲੇ ਢਾਂਚੇ ਨੂੰ ਭਾਰਗਵ ਕੈਂਪ ਇਲਾਕੇ ਵਿੱਚ ਢਾਹਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਮੈਡਮ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਨੂੰ ਬਦਨਾਮ ਨਸ਼ਾ ਤਸਕਰਾਂ ਵਰਿੰਦਰ ਉਰਫ਼ ਮੌਲਾ, ਜਤਿੰਦਰ ਉਰਫ਼ ਜਿੰਦਰ ਅਤੇ ਰੋਹਿਤ ਕੁਮਾਰ ਉਰਫ਼ ਕਾਕਾ ਤਿੰਨੇ ਭਰਾਵਾਂ ਵੱਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਤਿੰਨੇ ਭਰਾ ਮੌਜੂਦਾ ਸਮੇਂ ਜੇਲ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਇਹ ਜਾਇਦਾਦ ਕਥਿਤ ਤੌਰ ’ਤੇ ਨਸ਼ਿਆਂ ਦੇ ਨਾ...
ਡਿਪਟੀ ਕਮਿਸ਼ਨਰ ਨੇ ਕੰਪਰੈੱਸਡ ਬਾਇਓਗੈਸ ਪ੍ਰਾਜੈਕਟ ਲਗਾਉਣ ਲਈ ਪੰਚਾਇਤਾਂ ਨੂੰ ਅੱਗੇ ਆਉਂਣ ਦਾ ਦਿੱਤਾ ਸੱਦਾ

ਡਿਪਟੀ ਕਮਿਸ਼ਨਰ ਨੇ ਕੰਪਰੈੱਸਡ ਬਾਇਓਗੈਸ ਪ੍ਰਾਜੈਕਟ ਲਗਾਉਣ ਲਈ ਪੰਚਾਇਤਾਂ ਨੂੰ ਅੱਗੇ ਆਉਂਣ ਦਾ ਦਿੱਤਾ ਸੱਦਾ

National, Politics, Punjab
ਮਾਲੇਰਕੋਟਲਾ 21 ਮਾਰਚ :                   ਹਿੰਦੁਸਤਾਨ ਪੈਟਰੋਲਿਯਮ ਕਾਰਪੋਰੇਸ਼ਨ ਲਿਮਟਿਡ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ/ਫਸ਼ਲੀ ਰਹਿੰਦ-ਖੂਹੰਦ ਦੇ ਨਿਪਟਾਰੇ ਲਈ ਕੰਪਰੈੱਸਡ ਬਾਇਓਗੈਸ(ਸੀ.ਬੀ.ਜੀ.) ਪ੍ਰਾਜੈਕਟ ਸਥਾਪਿਤ ਕੀਤਾ ਜਾਵੇਗਾ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਪ੍ਰਾਜੈਕਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ, ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਹਰਬੰਸ ਸਿੰਘ, ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਹਿੰਦੁਸਤਾਨ ਪੈਟਰੋਲਿਯਮ ਕਾਰਪੋਰੇਸ਼ਨ ਲਿਮਟਿਡ ਡੀ.ਜੀ.ਐਮ. ਹੇਮੰਤ ਧਮੀਜ਼ਾ, ਡੀ.ਡੀ.ਪੀ.ਓ ਰਿੰਪੀ ਗਰਗ,ਬੀ.ਡੀ.ਪੀ.ਓ ਮਾਲੇਰਕੋਟਲਾ ਜਗਰਾਜ ਸਿੰਘ,ਬੀ.ਡੀ.ਪੀ.ਓ.ਅਮਰਗੜ੍ਹ ਲਖਵਿੰਦਰ ਸਿੰਘ ਕਲੇਰ,ਹਰਸਿਮਰਨ ਸਿੰਘ ਤੋਂ ਇਲਾਵਾ ਸਰਪੰਚ ਪਿੰਡ ਦਸੋਦਾ ਸਿੰਘ ਵਾਲਾ ਪਰਮਜੀਤ ਕੌਰ,ਸਰਪੰਚ ਪਿੰਡ ਬਾਗੜੀਆਂ ਪ੍ਰਭਦੀਪ ਸਿੰਘ,ਸਰਪੰਚ ਪਿੰਡ ਲਸੋਈ ਸਵਰਨ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ...
ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ

National, Politics, Punjab
ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ ਵਿਚ ਮਿਲ ਰਹੇ ਸਨ ਤਾਂ ਇਲਾਕੇ ਦੇ ਲੋਕਾਂ ਸਰਕਾਰ ਦੀ ਇਸ ਕਾਰਵਾਈ ਦੀ ਸਲਾਘਾ ਕਰਦੇ ਸੁਣਾਈ ਦਿੱਤੇ। ਇਸ ਮੌਕੇ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮੰਡੀ ਅਰਨੀਵਾਲਾ ਵਿਚ ਸਿਵਲ ਪ੍ਰਸ਼ਾਸਨ ਦੀ ਟੀਮ ਨੂੰ ਨਾਲ ਲੈਕੇ ਇਹ ਕਾਰਵਾਈ ਕੀਤੀ ਗਈ। ਇਥੇ ਰਾਣੀ ਅਤੇ ਬੱਗਾ ਨਾਂ ਦੇ ਦੋ ਜਣੇ ਭਾਈਵਾਲੀ ਵਿਚ ਨਸ਼ੇ ਦਾ ਕੰਮ ਕਰਦੇ ਸਨ ਅਤੇ ਇੰਨ੍ਹਾਂ ਖਿਲਾਫ ਮਾਮਲੇ ਵੀ ਦਰਜ ਸਨ। ਇੰਨ੍ਹਾਂ ਵੱਲੋਂ ਬਣਾਈਆਂ ਨਜਾਇਜ਼ ਉਸਾਰੀਆਂ ਨੂੰ ਅੱਜ਼ ਇੱਥੇ ਢਾਹ ਦਿੱਤਾ ਗਿਆ ਹੈ। ਰਾਣੀ ਖਿਲਾਫ ਨਸ਼ੇ ਦੀ ਤਸਕਰੀ ਬਾਰੇ ਤਿੰਨ ਪਰਚੇ ਦਰਜ ਸਨ। ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ ਲਹਿਰ ਬਣਨ ਲੱਗੀ ਹੈ ਅਤ...
ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

National, Politics, Punjab
ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ  ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸੁਰੂ ਕੀਤਾ ਹੈ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਪਹਿਲਕਦਮੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹਨਾਂ ਬੱਚਿਆਂ ਨੂੰ ਰੁਜ਼ਗਾਰ ਯੋਗ ਹੁਨਰਾਂ ਨਾਲ ਲੈਸ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ 18 ਸਾਲ ਦੇ ਹੁੰਦਿਆਂ ਹੀ  ਉਹਨਾਂ ਦੀ ਵਿੱਤੀ ਸੁਤੰਤਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਵੱਖ-ਵੱਖ ਚਾਈਲਡ ਕੇਅਰ ਸੰਸਥਾਵਾਂ ਵਿੱਚ ਰਹਿ ਰਹੇ 187 ਬੱਚਿਆਂ ਨੂੰ ਸੁੰਦਰਤਾ ਸੰਭਾਲ, ਹੇਅਰ ਡਰੈਸਿੰਗ, ਮਲਟੀ-ਟੈਕਨੀਸ਼ੀਅਨ ਹੁਨਰ ਅਤੇ ਮੋਬਾਈਲ ਫੋਨ ਰਿਪੇਅਰ ਦੀ ਸਿਖਲਾਈ ਦਿੱਤੀ ਜਾਵੇਗੀ। ਪ੍ਰੋਗਰਾਮ ਉਹਨਾਂ ਨੂੰ ਇਹਨਾਂ ਕਿੱਤਿਆਂ ਵਿੱਚ ਹੱਥੀਂ ਸਿਖਲਾਈ ਪ੍ਰਦਾਨ ਕਰਕੇ ਸਵ...
ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਕੀਤੀ

ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਕੀਤੀ

National, Politics, Punjab
ਚੰਡੀਗੜ੍ਹ, 20 ਮਾਰਚ 2025: ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ 'ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਹੀ ਦੇਸ਼ ਦਾ ਇਕਲੌਤਾ ਸੂਬਾ ਹੈ ਜਿਸਨੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਨ.ਆਰ.ਆਈ ਮਿਲਣੀ ਵਰਗਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਦੌਰਾਨ 123 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 98 ਸ਼ਿਕਾਇਤਾਂ ਈਮੇਲ ਰਾਹੀਂ ਅਤੇ ਬਾਕੀ 25 ਸ਼ਿਕਾਇਤਾਂ ਵਟਸਐਪ ਨੰਬਰ 'ਤੇ ਪ੍ਰਾਪਤ ਹੋਈਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ...
ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

National, Politics, Punjab
ਚੰਡੀਗੜ੍ਹ, 20 ਮਾਰਚ, 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ ਇਸ...
ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ

ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ

National, Politics, Punjab
ਚੰਡੀਗੜ੍ਹ/ ਬਟਾਲਾ, 20 ਮਾਰਚ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ,  ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ। ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ, ਉੁਸਦੇ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ; ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਟਾਲਾ ਦੇ ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਜੀਵਨ ਕੁਮਾਰ ’ਤੇ ਐਨ.ਡੀ.ਪੀ.ਐਸ ਐਕਟ ਤਹਿਤ ਤਿੰਨ ਪਰਚੇ ਦਰਜ ਹਨ। ਉ...