Tuesday, March 10
Shadow

Politics

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

National, Politics, Punjab
*ਚੰਡੀਗੜ੍ਹ, 12 ਜਨਵਰੀ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਤਰਸ ਦੇ ਆਧਾਰ 'ਤੇ ਰੋਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਤਹਿਤ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 12 ਉਮੀਦਵਾਰਾਂ ਵਿੱਚੋਂ ਇੱਕ ਨੂੰ ਕਲਰਕ, ਅੱਠ ਨੂੰ ਸੇਵਾਦਾਰ, ਇੱਕ ਨੂੰ ਸਫ਼ਾਈ ਸੇਵਕ ਅਤੇ ਦੋ ਨੂੰ ਹੈਲਪਰ ਟੈਕਨੀਕਲ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜਵੰਦ ਪਰਿਵਾਰਾਂ ਦੀ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਹੈ। ਪਿਛਲੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧ...
ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ: ਹੁਣ ਵਿਦਿਅਕ ਦਸਤਾਵੇਜ਼ਾਂ ਦੀ ਹੋਵੇਗੀ ਆਨਲਾਈਨ ਤਸਦੀਕ: ਹਰਜੋਤ ਸਿੰਘ ਬੈਂਸ

ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ: ਹੁਣ ਵਿਦਿਅਕ ਦਸਤਾਵੇਜ਼ਾਂ ਦੀ ਹੋਵੇਗੀ ਆਨਲਾਈਨ ਤਸਦੀਕ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 12 ਜਨਵਰੀ: ਸੂਬੇ ਦੇ ਵਿਦਿਆਰਥੀਆਂ ਲਈ ਲਾਈਨਾਂ ਵਿੱਚ ਖੜ੍ਹਨ, ਕਾਗਜ਼ੀ ਕਾਰਵਾਈ ਅਤੇ ਹਫ਼ਤਿਆਂ ਦੀ ਲੰਬੀ ਉਡੀਕ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵਿਦਿਅਕ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਅਤੇ ਪ੍ਰਮਾਣਿਕਤਾ ਲਈ ਡਿਜੀਟਲ ਪਲੇਟਫਾਰਮ “ਈ-ਸਨਦ” ਲਾਂਚ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਇਹ ਡਿਜੀਟਲ ਸੇਵਾ ਸ਼ੁਰੂ ਕਰਨ ਵਾਲਾ ਭਾਰਤ ਦਾ ਦੂਜਾ ਸੂਬਾ ਬਣ ਗਿਆ ਹੈ । ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ “ਈ-ਸਨਦ” ਸੇਵਾ ਦੀ ਸ਼ੁਰੂਆਤ ਨਾਲ ਬੋਰਡ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀ ਵਿਸਥਾਰਤ ਅੰਕ-ਸੂਚੀ (ਡੀ.ਐਮ.ਸੀ) ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਹੁਣ ਕੁੱਝ ਹੀ ਦਿਨਾਂ ਵਿੱਚ ਕਰਵਾ ਸਕਦੇ ਹਨ, ਜਿਸ ਲਈ ਪਹਿਲਾਂ 40-45 ਦਿਨ ਲੱਗਦੇ ਸਨ। ਸਰਕਾਰ ਮੁਤਾਬਕ ਇਸ ਕਦਮ ਨਾਲ ਪੰਜਾਬ ਸਕੂਲ ਬੋਰਡ ਤੋਂ ਹਰ ਸਾਲ ਪਾਸ ਹੋਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਬੋਰਡ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟਾਂ ਦੀ ਭਰੋਸੇਯੋਗ...
ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Politics, Punjab
ਜਲੰਧਰ, 12 ਜਨਵਰੀ: ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ। ਜਲੰਧਰ ਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮਦਦ ਕਰਦੀਆ...
ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

National, Politics, Punjab
ਜਲੰਧਰ, 11 ਜਨਵਰੀ: ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ। ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ। ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼...
ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Crime, National, Politics, Punjab
ਚੰਡੀਗੜ੍ਹ, 11 ਜਨਵਰੀ 2026 : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਕੁਸ਼ਲ ਤੇ ਜਵਾਬਦੇਹ ਸ਼ਾਸਨ ਨੂੰ ਦਰਸਾਉਂਦਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ...
ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

National, Politics, Punjab
ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ ਮੇਲੇ "ਘੋੜਾ ਮੰਡੀ" ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਜੀਵੰਤ ਸਮਾਗਮ ਪੰਜਾਬ ਦੇ ਅਮੀਰ ਪੇਂਡੂ ਵਿਰਸੇ ਨੂੰ ਪ੍ਰਦਰਸ਼ਿਤ ਕਰੇਗਾ, ਜਿਸ ਵਿੱਚ ਘੋੜਿਆਂ ਅਤੇ ਹੋਰ ਪਸ਼ੂਆਂ ਦੀਆਂ ਉੱਚ-ਪੱਧਰੀ ਨਸਲਾਂ ਸ਼ਾਮਲ ਹੋਣਗੀਆਂ। ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਢਾਬ ਵਿਖੇ ਸਥਿਤ ਉਦਯੋਗਿਕ ਫੋਕਲ ਪੁਆਇੰਟ ਵਿੱਚ 70 ਏਕੜ ਰਕਬੇ ਵਿੱਚ ਵਿਸ਼ਾਲ ਮੰਡੀ ਲਗਾਈ ਗਈ ਹੈ। ਇਸ ਮੇਲੇ ਵਿੱਚ ਪੂਰੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ ਪ੍ਰੇਮੀਆਂ ਦੇ ਆਉਣ ਦੀ ਉਮੀਦ ਹੈ। ਘੋੜਾ ਮੰਡੀ ਦੌਰਾਨ ਘੋੜਿਆਂ ਦਾ ਸ਼ਾਨਦਾ...
ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

National, Politics, Punjab
*ਚੰਡੀਗੜ੍ਹ, 11 ਜਨਵਰੀ:* ਪਾਰਦਰਸ਼ਤਾ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਸਰੋਤਾਂ ਦੇ ਪ੍ਰਬੰਧਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮਾਈਨਿੰਗ ਸਾਈਟਾਂ ਲਈ ਨਵੀਂ ਨਿਲਾਮੀ ਸ਼ੁਰੂ ਕੀਤੀ ਗਈ ਹੈ ਅਤੇ ਸੋਧੇ ਹੋਏ ਪੰਜਾਬ ਮਾਈਨਰ ਮਿਨਰਲ ਨਿਯਮਾਂ ਤਹਿਤ ਨਿਲਾਮੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਇਨ੍ਹਾਂ ਸੁਧਾਰਾਂ 'ਤੇ ਹੋਰ ਚਾਨਣਾ ਪਾਉਂਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖਣਨ ਖੇਤਰ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਕੁਦਰਤੀ ਸਰੋਤਾਂ ਦੀ ਵਰਤੋਂ ਲੋਕਾਂ ਦੇ ਹਿੱਤਾਂ ਲਈ ਕੀਤੀ ਜਾਵੇ। ਪਾਰਦਰਸ਼ੀ ਆਨਲਾਈਨ ਨਿਲਾਮੀ ਪ੍ਰਣਾਲੀ ਨੂੰ ਅਪਣਾ ਕੇ ਅਸੀਂ ਸੂਬੇ ਦੇ ਮਾਲੀਏ ਦੀ ਰੱਖਿਆ ਤਾਂ ਕਰ ਹੀ ਰਹੇ ਹਾਂ, ਨਾਲ-ਨਾਲ ਯੋਗ ਆਪ੍ਰੇਟਰਾਂ ਲਈ ਬਰਾਬਰ ਦੇ ਮੌਕੇ ਪ੍ਰਦਾਨ ਕਰ ਰਹੇ ਹਾਂ ਅਤੇ ਅਤੇ ਗ਼ੈਰ-ਕਾਨੂੰਨੀ ਖਣਨ ‘ਤੇ ਨਕੇਲ ਕਸ ਰਹੇ ਹਾਂ।" ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਸਰਕਾਰ ਵੱਲੋਂ ਇੱਕ ਖੁੱਲ੍ਹੀ ਅਤੇ ਪ੍ਰਤੀਯੋਗੀ ਆਨਲਾਈਨ ਬੋਲੀ ਪ੍ਰਕਿ...
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਰਜਿਸਟਰਡ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਦਾ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ, 2026 ਨੂੰ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐਸ.ਆਈ.ਏ.ਐਮ.) ਨੂੰ ਕੰਮ ਸੌਂਪਿਆ ਗਿਆ ਹੈ। ਕੈਬਨਿਟ ਮੰਤਰੀ ਨ...
ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Politics, Punjab
ਬਠਿੰਡਾ, 11 ਜਨਵਰੀ: ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ ਹਨ। ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ...
“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

National, Politics, Punjab
ਮਾਲੇਰਕੋਟਲਾ, 11 ਜਨਵਰੀ - ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਪੜਾਅ ਦੂਜੇ, ਮਿਸ਼ਨ ‘ਸੰਪਰਕ’ ਅਧੀਨ ਸਥਾਨਕ ਊਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਇੱਕ ਮਹੱਤਵਪੂਰਣ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡਾਂ ਅਤੇ ਵਾਰਡਾਂ ਦੇ ਵੀ.ਡੀ.ਸੀ. ਮੈਂਬਰਾਂ ਨੇ ਗਰਮਜੋਸ਼ੀ ਨਾਲ ਭਾਗ ਲਿਆ, ਜਦਕਿ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਨਸ਼ਿਆਂ ਵਿਰੁੱਧ ਚਲ ਰਹੀ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕਾਂ ਦਾ ਸਹਿਯੋਗ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਮਾਜ ਦਾ ਹਰ ਵਰਗ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਨਹੀਂ ਕਰੇਗਾ, ਤਦ ਤੱਕ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਪੂਰੀ ਤਰ੍ਹਾਂ ਜਿੱਤਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਮਿਸ਼ਨ ‘ਸੰਪਰਕ’ ਦਾ ਮੁੱਖ ਮਕਸਦ ਪੁਲਿਸ ਅਤੇ ਆਮ ਲੋਕਾਂ ਦਰਮਿਆਨ ਭਰੋਸੇ ਦਾ ਮਜ਼ਬੂਤ ਪੁਲ...