Shadow

Politics

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ

National, Politics, Punjab
ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਦੀ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ 23 ਵੈਨਾਂ ਪੰਜਾਬ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਜਾਣਗੀਆਂ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਵਿੱਚ ਕਾਫੀ ਮਦਦ ਮਿਲੇਗੀ। ਉਨ੍ਹਾਂ ਨੇ ਵਿਭਾਗ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 10 ਫ਼ੀਸਦ ਦਾਖਲਾ ਵਧਾਉਣ ਸਬੰਧੀ ਟੀਚੇ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ, ਸੂਬੇ ਦੇ 13,100 ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ 3.51 ਲੱਖ ਤੋਂ ਵੱਧ ਵਿਦਿਆਰਥੀ ਦਾਖਲ ਹੋਏ ਸਨ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਦਾਖਲਾ ਮੁਹਿੰਮ...
ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

National, Politics, Punjab
ਚੰਡੀਗੜ, 20 ਮਾਰਚ: ਪੰਜਾਬ ਰਾਜ ਲਈ 5ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓਐਸਸੀਸੀ) ਦੀ ਮੀਟਿੰਗ ਵੀਰਵਾਰ ਨੂੰ ਚੰਡੀਗੜ ਦੇ ਹੋਟਲ ਹਯਾਤ ਰੀਜੈਂਸੀ ਵਿਖੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸੁਰੱਖਿਆ , ਐਸ.ਐਸ. ਸ੍ਰੀਵਾਸਤਵ, ਜੋ  ਡੀਜੀਪੀ  ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਮੀਟਿੰਗ ਵਿੱਚ ਸ਼ਾਮਲ ਹੋਏ ਸਨ , ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨਾਂ ਵਿੱਚ ਏਡੀਜਪੀ (ਅੰਦਰੂਨੀ ਸੁਰੱਖਿਆ) ਸ਼ਿਵੇ ਕੁਮਾਰ ਵਰਮਾ ਅਤੇ ਏਡੀਜਪੀ ਸਾਈਬਰ ਕ੍ਰਾਈਮ ਵੀ. ਨੀਰਜਾ, ਈ.ਡੀ. (ਓ ਐਂਡ ਐਮ)ਗੇਲ ਵੱਲੋਂ ਓ.ਐਸ.ਸੀ.ਸੀ. ਦੇ ਚੇਅਰਮੈਨ ਆਰ.ਕੇ. ਸਿੰਘ ਅਤੇ ਸਲਾਹਕਾਰ (ਸੁਰੱਖਿਆ)ਗੇਲ , ਸੌਰਭ ਤੋਲੰਬੀਆ ਸਮੇਤ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ, ਇੰਟੈਲੀਜੈਂਸ ਬਿਊਰੋ, ਸੀਮਾ ਸੁਰੱਖਿਆ ਬਲ , ਕੇਂਦਰੀ ਰਿਜਰਵ ਪੁਲਿਸ ਬਲ  ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਸ਼ਾਮਲ ਹੋਏ। ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ -ਜਿਨਾਂ ਵਿੱਚ ਗੇਲ, ਆਈਓਸੀਐਲ,ਐਚਪੀਸੀਐਲ,ਬੀਪੀਸੀਐਲ,ਐਚਐਮਈਐਲ,ਥਿੰਕ ਗੈਸ, ਟੌਰਿੰਟ ਗੈਸ ਸ਼ਾਮਲ ਹਨ, ਦੇ ਨੁਮਾ...
ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ

National, Politics, Punjab
ਚੰਡੀਗੜ੍ਹ, 20 ਮਾਰਚ: ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਤੋਂ ਨਿਕਲਣ ਵਾਲੇ ਦੂਸ਼ਿਤ ਪਾਣੀ ਤੇ ਰਹਿੰਦ-ਖੂੰਹਦ ਕਾਰਨ ਪੰਜਾਬ ਦੇ ਜਲ ਸਰੋਤਾਂ ਦੇ ਪ੍ਰਦੂਸ਼ਿਤ ਹੋਣ ਸਬੰਧੀ ਗੰਭੀਰ ਮਸਲੇ ਨੂੰ ਉਠਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਇਸ ਗੰਭੀਰ ਸਮੱਸਿਆ ਦੇ ਤੁਰੰਤ ਹੱਲ ਅਤੇ ਸਖ਼ਤ ਕਾਰਵਾਈ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਪੱਤਰ ਲਿਖਿਆ ਹੈ। ਸ. ਬੈਂਸ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਚੇਅਰਪਰਸਨ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਮੈਂਬਰ ਸਕੱਤਰ ਨੂੰ ਵੀ ਪੱਤਰ ਲਿਖਿਆ ਹੈ ਤਾਂ ਜੋ ਇਸ ਗੰਭੀਰ ਮਾਮਲੇ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ ਅਤੇ ਸੂਬੇ ਵਿੱਚ ਖਾਸ ਕਰਕੇ ਉਨ੍ਹਾਂ ਦੇ ਹਲਕੇ ਆਨੰਦਪੁਰ ਸਾਹਿਬ ਵਿੱਚ ਜਨਤਕ ਸਿਹਤ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਆਪਣੇ ਪੱਤਰ ਵਿੱਚ, ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਕੀਤੇ ਗਏ ਟੈਸਟਾਂ ਦੇ ਨਤੀਜਿਆਂ 'ਤੇ ਚਾਨਣਾ ਪਾਇਆ, ਜਿਸ ਤੋਂ ਪਤਾ ਲੱਗਦਾ ਹੈ ਕਿ ਹਿਮਾਚਲ ਪ੍ਰਦੇਸ਼ ਦ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

Politics, Punjab
ਚੰਡੀਗੜ੍ਹ/ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਮਾਰਚ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੇਰਾਬੱਸੀ ਹਲਕੇ ਦੇ ਸਰਪੰਚਾਂ ਅਤੇ ਪੰਚਾਇਤਾਂ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ’ਚ ਮੁਹਿੰਮ ਦਾ ਹਰ ਪੱਖ ਤੋਂ ਸਾਥ ਦੇਣ ਦਾ ਐਲਾਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ’ਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਖਿਆ ਕਿ ਪੰਜਾਬ ਦੀ ਨੌਜੁਆਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਹੁਣ ਸਖ਼ਤ ਕਾਰਵਾਈ  ਦਾ ਸਮਾਂ ਆ ਗਿਆ ਹੈ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਇਹ ਕੰਮ ਛੱਡ ਦਿਓ ਜਾਂ ਫ਼ਿਰ ਪੰਜਾਬ ਦੀ ਧਰਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਲੱਗੇ ਇਸ ਘੁਣ ਤੋਂ ਖਹਿੜਾ ਛੁਡਵਾ ਕੇ, ਉਨ੍ਹਾਂ ਦਾ ਇਲਾਜ ਅਤੇ ਮੁੜ ਵਸੇਬਾ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕ...
ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ

ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ

National, Politics, Punjab
ਬਟਾਲਾ, 20 ਮਾਰਚ  (  ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ। ਇਸ ਮੌਕੇ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਡੇਰਾ ਬਾਬਾ ਨਾਨਕ ਵੀ ਮੌਜੂਦ ਸਨ। ਇਸ ਮੌਕੇ ਯਸ਼ਪਾਲ ਚੌਹਾਨ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ। ਲ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

National, Politics, Punjab
ਲੁਧਿਆਣਾ, 19 ਮਾਰਚ: ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ...
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

National, Politics, Punjab
ਚੰਡੀਗੜ੍ਹ/ ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ ਤਕਨੀਕ ਦਾ ਟਰਾਇਲ ਕੀਤਾ ਗਿਆ। ਪਿਛਲੇ ਦੋ ਸਾਲਾਂ ਵਿੱਚ ਡਰੋਨ ਗਤੀਵਿਧੀਆਂ ਅਤੇ ਸਰਹੱਦ ਪਾਰੋਂ ਤਸਕਰੀ ਦੇ ਹੌਟਸਪੌਟ ਬਣੇ ਸਰਾਏ ਅਮਾਨਤ ਖਾਨ ਖੇਤਰ ਵਿੱਚ ਕੀਤਾ ਗਿਆ ਇਹ ਟਰਾਇਲ ਪੰਜਾਬ ਦੀ ਰੱਖਿਆ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਨੂੰ ਦਰਸਾਉਂਦਾ ਹੈ। ਇਸ ਟਰਾਇਲ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਸਮੇਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਮੌਜੂਦ ਸਨ ਅਤੇ ਇਹ ਟਰਾਇਲ 4 ਅਤੇ 5 ਮਾਰਚ, 2025 ਨੂੰ ਐਸ.ਏ.ਐਸ ਨਗਰ, ਮੋਹਾਲੀ ਵਿਖੇ ਕੀਤੇ ਗਏ ਪ੍ਰਦਰਸ਼ਨਾਂ ਨੂੰ ਜਾਰੀ ਰੱਖਦਿ...
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

National, Politics, Punjab
ਸ੍ਰੀ ਮੁਕਤਸਰ ਸਾਹਿਬ 19 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਨਹਿਰੀ ਪਾਣੀ ਪੁੱਜਦਾ ਕਰਨ ਲਈ ਲਗਾਤਾਰ ਨਹਿਰਾਂ ਅਤੇ ਖਾਲਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿ਼ਲ੍ਹਾ ਸ੍ਰੀ  ਮੁਕਤਸਰ ਸਾਹਿਬ ਦੇ ਪਿੰਡ ਧਿਗਾਣਾ ਵਿਖੇ ਕੰਕਰੀਟ ਲਾਈਨਿੰਗ ਆਫ ਧਿਗਾਣਾ ਮਾਈਨਰ ਆਰ ਡੀ 0—3250 ਦਾ ਕੰਮ ਮੁਕੰਮਲ ਹੋਣ ਤੇ ਅੱਜ  ਇਸ ਨਹਿਰ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਜੀ ਵੱਲੋ ਕੀਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਹ ਮਾਈਨਰ ਲੱਗਭੱਗ  ਪਿਛਲੇ 30 ਸਾਲ ਤੋ ਕੱਚਾ ਚੱਲ਼ ਰਿਹਾ ਸੀ। ਇਹ ਕੰਮ 23 ਲੱਖ ਰੁਪਏ ਦੀ ਲਾਗਤ ਨਾਲ ਪੁਰਾ ਕਰਵਾਇਆ ਗਿਆ ਹੈ, ਜਿਸ ਨਾਲ ਸਿੰਚਾਈ ਹੇਠ 1044 ਏਕੜ ਰਕਬੇ ਦੀ ਸਿੰਚਾਈ ਸੂਚੱਜੇ ਢੰਗ ਨਾਲ ਕੀਤੀ ਜਾਵੇਗੀ  । ਡਾ ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਉੱਦਮ ਨਾਲ ਖੇਤਾਂ ਤੱਕ ਜਦੋਂ ਪੂਰਾ ਨਹਿਰੀ ਪਾਣੀ ਪਹੁੰਚ ਰਿਹਾ ਹੈ ਤਾਂ ਇਸ ਨਾਲ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਦੀ ਹੈ । ਉਹਨਾਂ ਨੇ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਹੋਣ ਨਾਲ ਧਰਤੀ ਹੇਠਲ...
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

National, Politics, Punjab
ਪਟਿਆਲਾ, 19 ਮਾਰਚ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਜਾਣਕਾਰੀ ਦੇਣ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਰੂਰੀ ਬੈਠਕ ਕੀਤੀ ਗਈ। ਇਸ ਮੌਕੇ ਡਾ. ਨਵਜੋਤ ਸ਼ਰਮਾ ਵੱਲੋਂ ਸੰਵਿਧਾਨ ਦੇ ਆਰਟੀਕਲ 324 ਤੋਂ 329 ਸਾਂਝੇ ਕੀਤੇ ਗਏ ਅਤੇ ਨਾਲ ਹੀ ਸੂਚਿਤ ਕੀਤਾ ਗਿਆ ਕਿ ਵੋਟਰ ਸੂਚੀ ਦੀ ਤਿਆਰੀ ਅਤੇ ਸੁਧਾਈ ਲੋਕ ਪ੍ਰਤੀਨਿਧਤਾ ਐਕਟ 1950 ਅਤੇ ਚੋਣਕਾਰ ਰਜਿਸਟਰੇਸ਼ਨ ਨਿਯਮਾਵਲੀ 1960 ਅਧੀਨ ਕੀਤੀ ਜਾ ਰਹੀ ਹੈ। ਉਨ੍ਹਾਂ ਹਾਜ਼ਰ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਤੇ ਬੂਥ  ਲੈਵਲ ਏਜੰਟ ਲਗਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਦੀ ਸੰਪੂਰਨ ਜਾਣਕਾਰੀ ਲਈ ਤਿਆਰ ਕੀਤੀ ਸਮੱਗਰੀ (ਐਕਟ ਅਤੇ ਮੈਨੂਅਲ) ਸੀ.ਡੀ. ਵਿੱਚ ਪਾ ਕੇ ਹਾਜ਼ਰ ਰਾ...
ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

National, Politics, Punjab
ਫਰੀਦਕੋਟ 19 ਮਾਰਚ 2025 () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿੱਚ ਪਿੰਡ ਕੋਟ ਸੁਖੀਆ ਵਿਖੇ ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 90 ਕਿਸਾਨਾਂ ਨੇ ਭਾਗ ਲਿਆ। ਕੈਂਪ ਦੌਰਾਨ ਡਾ.ਰਾਜਵੀਰ ਸਿੰਘ ਏਡੀਓ ਵੱਲੋਂ ਕਿਸਾਨਾਂ ਨੂੰ ਕਣਕ ਅਤੇ ਸਰੋਂ ਦੀ ਫਸਲ ਸਬੰਧੀ ਜਾਣਕਾਰੀ ਦਿੱਤੀ ਗਈ।           ਉਨ੍ਹਾਂ ਵੱਲੋਂ ਕਿਸਾਨਾਂ ਨੂੰ ਗਰਮੀ ਜਿਆਦਾ ਹੋਣ ਕਾਰਨ ਕਣਕ ਦੀ ਫਸਲ ਨੂੰ ਹਲਕਾ ਪਾਣੀ ਦੇਣ ਦੀ ਸਲਾਹ ਦਿੱਤੀ ਗਈ। ਡਾਕਟਰ ਰੁਪਿੰਦਰ ਸਿੰਘ ਟਰੇਨਿੰਗ ਅਫਸਰ ਵੱਲੋਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਸਬੰਧੀ ਜਾਣੂ ਕਰਵਾਇਆ । ਕਿਸਾਨਾਂ ਨੂੰ ਆਪਣੀ ਕਣਕ ਦੀ ਫਸਲ ਵੱਢਣ ਤੋਂ ਬਾਅਦ ਮਿੱਟੀ ਦੇ ਸੈਂਪਲ ਲੈਣ ਲਈ ਪ੍ਰੇਰਿਆ ਗਿਆ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਕਰਨ ਲਈ ਜਾਣੂ ਕਰਵਾਇਆ ਗਿਆ। ਕਿਸਾਨਾਂ ਨੂੰ ਆਪਣਾ ਥੋੜਾ-ਥੋੜਾ ਰਕਬਾ ਝੋਨੇ ਕਣਕ ਦੇ ਰਕਬੇ ਵਿੱਚੋਂ ਕੱਢ ਕੇ...