ਸਿਵਲ ਸਰਜਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ
ਫਾਜਿਲਕਾ 19 ਜਨਵਰੀ ( )
ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਘਰਾਂ ਦੇ ਨੇੜੇ ਦੇਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਧੀਨ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਾਲ 2025 ਤੱਕ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਦੇ ਟੀਚੇ ਨਾਲ ਪੰਜਾਬ ਵਿੱਚ 100 ਦਿਨਾਂ ਟੀ.ਬੀ. ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਹ ਮੁਹਿੰਮ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ।
ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾ ਐਰਿਕ ਸੀਨੀਅਰ ਮੈਡੀਕਲ ਅਫ਼ਸਰ ਨੇ ਟੀ.ਬੀ. ਜਾਂਚ (ਸੀ ਬੀ ਨਟ), ਐਕਸ—ਰੇ ਅਤੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਜਿਲ੍ਹੇ ਦੇ ਵੱਖ ਵੱਖ ਏਰੀਏ ਲਈ ਰਵਾਨਾ ਕੀਤਾ। ਇਸ ਸਮੇਂ ਡਾ. ਰੋਹਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਟੀਬੀ ਦੇ ਖਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਜਲਦੀ ਇਲਾਜ ਕਰਵਾਉਣਾ ਹੈ। ਸਿਹਤ...








