ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰੋਜ਼ਗਾਰ ਮੇਲੇ ਸਹਾਈ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 18 ਮਾਰਚ:
ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਰੋਜ਼ਗਾਰ ਮੇਲੇ ਅਤੇ ਪਲੇਸਮੈਂਟ ਕੈਂਪ ਸਹਾਈ ਹੁੰਦੇ ਹਨ। ਇਸ ਨਾਲ ਹੁਨਰਮੰਦ ਨੌਜਵਾਨਾਂ ਅਤੇ ਉਦਯੋਗਾਂ ਵਿਚਕਾਰ ਪਾੜਾ ਖ਼ਤਮ ਹੁੰਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਵਿਖੇ ਆਯੋਜਿਤ ਪਲੇਸਮੈਂਟ ਕੈਂਪ ਅਤੇ ਅਪ੍ਰੈਂਟਸ਼ਿਪ ਮੇਲੇ ਦੀ ਸ਼ੁਰੂਆਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ ਸਿੰਗਲਾ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਬੁੱਧ ਰਾਮ ਨੇ ਰੁਜ਼ਗਾਰ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨਾਂ ਅਤੇ ਉਦਯੋਗ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਹੁਨਰ ਵਿਕਾਸ ਵਿਚ ਵਾਧੇ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹੁਨਰਮੰਦ ਨੌਜਵਾਨਾਂ ਨੂੰ ਵਧੇਰੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੁੰਦੇ ਹਨ।
ਸੰਸਥਾ ਦੇ ਪ੍ਰਿੰਸੀਪਲ ਸ੍ਰੀ ਗਗਨਦੀਪ ਸਿੰਗਲਾ ਨੇ ਕਿਹਾ ਕਿ ਇਸ ਮੇਲੇ ਦਾ ਉਦੇਸ਼ ਆਈ.ਟੀ.ਆਈ. ਪਾਸ ਸਿਖਿਆਰਥੀਆਂ ਅਤੇ ਗ੍ਰੈਜੂਏਟਾਂ ਨੂੰ ਰੋਜ਼ਗਾਰ ਅਤ...








