Tuesday, September 22
Shadow

Politics

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

National, Politics, Punjab
 ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮਿ੍ਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ।  ਦੋਸ਼ੀ ਦੇ ਕਬਜ਼ੇ ਚੋਂ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕਰਦਾ ਸੀ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋ...
ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰੋਜ਼ਗਾਰ ਮੇਲੇ ਸਹਾਈ-ਵਿਧਾਇਕ ਬੁੱਧ ਰਾਮ

ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰੋਜ਼ਗਾਰ ਮੇਲੇ ਸਹਾਈ-ਵਿਧਾਇਕ ਬੁੱਧ ਰਾਮ

National, Politics, Punjab
ਬੁਢਲਾਡਾ/ਮਾਨਸਾ, 18 ਮਾਰਚ: ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਰੋਜ਼ਗਾਰ ਮੇਲੇ ਅਤੇ ਪਲੇਸਮੈਂਟ ਕੈਂਪ ਸਹਾਈ ਹੁੰਦੇ ਹਨ। ਇਸ ਨਾਲ ਹੁਨਰਮੰਦ ਨੌਜਵਾਨਾਂ ਅਤੇ ਉਦਯੋਗਾਂ ਵਿਚਕਾਰ ਪਾੜਾ ਖ਼ਤਮ ਹੁੰਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਵਿਖੇ ਆਯੋਜਿਤ ਪਲੇਸਮੈਂਟ ਕੈਂਪ ਅਤੇ ਅਪ੍ਰੈਂਟਸ਼ਿਪ ਮੇਲੇ ਦੀ ਸ਼ੁਰੂਆਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ ਸਿੰਗਲਾ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਬੁੱਧ ਰਾਮ ਨੇ ਰੁਜ਼ਗਾਰ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨਾਂ ਅਤੇ ਉਦਯੋਗ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਹੁਨਰ ਵਿਕਾਸ ਵਿਚ ਵਾਧੇ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹੁਨਰਮੰਦ ਨੌਜਵਾਨਾਂ ਨੂੰ ਵਧੇਰੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੁੰਦੇ ਹਨ। ਸੰਸਥਾ ਦੇ ਪ੍ਰਿੰਸੀਪਲ ਸ੍ਰੀ ਗਗਨਦੀਪ ਸਿੰਗਲਾ ਨੇ ਕਿਹਾ ਕਿ ਇਸ ਮੇਲੇ ਦਾ ਉਦੇਸ਼ ਆਈ.ਟੀ.ਆਈ. ਪਾਸ ਸਿਖਿਆਰਥੀਆਂ ਅਤੇ ਗ੍ਰੈਜੂਏਟਾਂ ਨੂੰ ਰੋਜ਼ਗਾਰ ਅਤ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਨਿਭਾਵੇਗੀ ਅਹਿਮ ਭੂਮਿਕਾ-ਵਿਧਾਇਕ ਰਾਏ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਨਿਭਾਵੇਗੀ ਅਹਿਮ ਭੂਮਿਕਾ-ਵਿਧਾਇਕ ਰਾਏ

Politics, Punjab
ਫ਼ਤਹਿਗੜ੍ਹ ਸਾਹਿਬ, 18 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਇਸ ਮੁਹਿੰਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਮੁੜ ਸਿਹਤਮੰਦ ਜੀਵਨ ਬਤੀਤ ਕਰਨ ਦਾ ਮੌਕਾ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਦਿਲਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਨੇੜੇ ਸਿਟੀ ਸੈਂਟਰ ਤੋਂ ਕੱਢੀ ਗਈ ਜਾਗਰੂਕਤਾ ਰੈਲੀ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਵਿਧਾਇਕ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਪ੍ਰਤੀ ਸੁਚੇਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਹਣਤ ਪ੍ਰਤੀ ਸੁਚੇਤ ਕਰਕੇ ਹੀ ਨਸ਼ਿਆਂ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਵਿੱਚ ਸਾਰਿਆਂ ਨੂੰ ਸਹ...
ਵਧੀਕ ਡਿਪਟੀ ਕਮਿਸ਼ਨਰ  ਦੀ ਅਗਵਾਈ ਹੇਠ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

National, Politics, Punjab
ਮਾਲੇਰਕੋਟਲਾ 18 ਮਾਰਚ :           ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਚੋਣ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਣ ਢੰਗ ਨਾਲ ਸੰਪੂਰਣ ਕਰਾਉਣ ਦੇ ਸਬੰਧੀ ਬੂਥ ਪੱਧਰ 'ਤੇ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਇਕ ਮੀਟਿੰਗ ਦਾ ਆਯੋਜਨ ਕੀਤਾ ਗਈ ਤਾਂ ਜੋ ਵੋਟਰ ਸੂਚੀਆਂ,ਵੋਟ ਕਾਸਟਿੰਗ ਪ੍ਰਦਰਸੀ ਤਰੀਕੇ ਨਾਲ ਕਰਵਾਈ ਜਾ ਸਕੇ । ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ 31 ਮਾਰਚ 2025 ਤੋਂ ਪਹਿਲਾ ਪਹਿਲਾ ਆਪਣੀ ਪਾਰਟੀ ਦੇ ਬੂਥ ਪੱਧਰ 'ਤੇ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਦੀ ਪ੍ਰਤੀਕ੍ਰਿਆਂ ਨੂੰ ਤਰੁੱਟੀ ਮੁਕਤ ਕੀਤਾ ਜਾ ਸਕੇ । ਇਸ ਮੌਕੇ ਤਰੁੱਟੀ ਰਹਿਤ ਵੋਟਰ ਸੂਚੀਆਂ,ਚੋਣ ਕੰਡਕਟ,ਸਿਕਾਇਤ ਨਿਵਾਰਨ ਅਤੇ ਚੋਣਾਂ ਸਬੰਧੀ ਹੋਰ ਮੁੱਦਿਆਂ ਤੇ ਵਿਚਾਰ ਵਟਾਦਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਬੂਥ ਲੇਵਲ ਏ...
ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

National, Politics, Punjab
ਸੰਗਰੂਰ/ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ 'ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ।ਇਸ ਮੁਹਿੰਮ ਦੀ ਅਗਵਾਈ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਜਦਕਿ ਇਸ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਸੁਖਦੇਵ ਸਿੰਘ ਅਤੇ ਤਹਿਸੀਲਦਾਰ ਵਿਸ਼ਵਜੀਤ ਸਿੰਘ, ਸਹਾਇਕ ਟਾਊਨ ਪਲਾਨਰ ਸੁਸ਼ੀਲ ਕੁਮਾਰ, ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਫ਼ਲਤਾ ਨਾਲ ਲਾਗੂ ਕਰਦੇ ਹੋਏ ਅੱਜ ਬੁਲਡੋਜ਼ਰ ਨਾਲ ਨਜ਼ਾਇਜ਼ ਇਮਾਰਤਾਂ ਢਾਹੁਣ ਦੀ ਪ੍ਰਸ਼ਾਸਨ ਵੱਲ...
ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ

ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ

National, Politics, Punjab
ਰੂਪਨਗਰ, 18 ਮਾਰਚ: ਸੜਕ ਸੁਰੱਖਿਆ ਨੂੰ ਬਿਰਤਰ ਬਣਾਉਣ ਦੇ ਮੰਤਵ ਨਾਲ ਐੱਨ.ਆਈ.ਸੀ. ਰੂਪਨਗਰ ਵਲੋਂ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇੰਟੀਗ੍ਰੇਟਿਡ ਰੋਡ ਐਕਸੀਡੈਂਟ ਡਾਟਾਬੇਸ/ਈ-ਡਿਟੇਲਡ ਐਕਸੀਡੈਂਟ ਰਿਪੋਰਟ (ਆਈ.ਆਰ.ਏ.ਡੀ./ਈ.ਡੀ.ਏ.ਆਰ) ਦੀ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਆਰ.ਟੀ.ਓ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਆਈ.ਆਰ..ਏ.ਡੀ ਪ੍ਰਾਜੈਕਟ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਦੀ ਪਹਿਲਕਦਮੀ ਹੈ ਜਿਸ ਦਾ ਉਦੇਸ਼ ਵਿਚ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ। ਇਸ ਟਿਚੇ ਨੂੰ ਹਾਸਲ ਕਰਨ ਲਈ ਸੜਕ ਦੁਰਘਟਨਾਵਾਂ ਸਬੰਧੀ ਦਰੁਸਤ ਅਤੇ ਇਕਸਾਰ ਡਾਟਾ ਇਕੱਤਰ ਕਰਨ ਦੇ ਸਿਸਟਮ ਦੀ ਸਥਾਪਨਾ ਦੀ ਲੋੜ ਦੇ ਮੱਦੇਨਜ਼ਰ ਆਈ.ਆਰ.ਏ.ਡੀ.ਮੋਬਾਇਲ ਅਤੇ ਵੈੱਬ ਐਪਲੀਕੇਸ਼ਨ ਵਿਕਸਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਐਪ ਦੀ ਮੱਦਦ ਨਾਲ ਡਾਟਾ ਇਕੱਤਰ ਕਰਕੇ ਦੁਰਘਟਨਾਵਾਂ ਦੇ ਬਲੇਕ ਸਪੋਟ ਏਰੀਏ ਦੀ ਸ਼ਨਾਖਤ ਕੀਤੀ ਜਾਵੇਗੀ ਜਿਸ ਨਾਲ ਉਸ ਏਰੀਏ ਉਤੇ ਕੰਮ ਕਰਕੇ ਦੁਰਘਟਨਾਵਾਂ ਨੂੰ ਘੱਟ ਕੀਤਾ ਜਾ ਸਕੇਗਾ। ਇਸ ਸਮੁੱਚੀ ਟ੍ਰੈਨਿੰਗ ਦਾ ਸੰਚਾਲਨ ਰੋਲ ਆਉਟ ਮ...
ਸਿਹਤ ਹੈ ਤਾਜ, ਨਿਯਮਤ ਜਾਂਚ ਹੈ ਰਾਜ’ – ਹਿਰਦਾਪੁਰ ‘ਚ ਐਨ.ਸੀ.ਡੀ. ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ

ਸਿਹਤ ਹੈ ਤਾਜ, ਨਿਯਮਤ ਜਾਂਚ ਹੈ ਰਾਜ’ – ਹਿਰਦਾਪੁਰ ‘ਚ ਐਨ.ਸੀ.ਡੀ. ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ

National, Politics, Punjab
ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਐਨ.ਸੀ.ਡੀ. ਸਕ੍ਰੀਨਿੰਗ ਡਰਾਈਵ ਪ੍ਰੋਗਰਾਮ ਅਧੀਨ ਅਯੁਸ਼ਮਾਨ ਆਰੋਗਿਆ ਕੇਂਦਰ, ਹਿਰਦਾਪੁਰ ਵਿਖੇ ਗੈਰ-ਸੰਕਰਮਣੀ ਰੋਗ ਸਕ੍ਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਆਯੋਜਨਾ ਕਮਿਉਨਿਟੀ ਹੈਲਥ ਅਫਸਰ ਰਾਜਪਾਲ ਕੌਰ, ਹੈਲਥ ਵਰਕਰ ਹਰਜੀਤ ਕੌਰ ਅਤੇ ਹੈਲਥ ਵਰਕਰ ਗੁਰਸ਼ਰਨ ਸਿੰਘ ਵੱਲੋਂ ਕੀਤੀ ਗਈ। ਕੈਂਪ ਦੌਰਾਨ ਹਾਈ ਬਲੱਡ ਪ੍ਰੈਸ਼ਰ, ਸ਼ੂਗਰ (ਮਧੂਮੇਹ), ਦਿਲ ਦੀਆਂ ਬਿਮਾਰੀਆਂ, ਕੈਂਸਰ ਤੇ ਹੋਰ ਗੈਰ-ਸੰਕਰਮਣੀ ਰੋਗਾਂ ਦੀ ਜਾਂਚ ਕੀਤੀ ਗਈ। ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ, ਸੰਤੁਲਿਤ ਆਹਾਰ ਅਤੇ ਨਿਯਮਤ ਵਿਆਯਾਮ ਬਾਰੇ ਵੀ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਨੇ ਕਿਹਾ ਕਿ ਗੈਰ-ਸੰਕਰਮਣੀ ਬਿਮਾਰੀਆਂ ਅੱਜ ਦੇ ਸਮੇਂ ਵਿੱਚ ਸਭ ਤੋਂ ਵੱਡੀ ਚੁਣੌਤੀ ਬਣ ਰਹੀਆਂ ਹਨ। ਇਨ੍ਹਾਂ ਰੋਗਾਂ ਦੀ ਪਛਾਣ ਸ਼ੁਰੂਆਤੀ ਦੌਰ ਵਿੱਚ ਕਰਨਾ ਬਹੁਤ ਜ਼ਰੂਰੀ ਹੈ। ਇਹ ਕੈਂਪ ਲੋਕਾਂ ਨੂੰ ਆਪਣੇ ਸਿਹਤ ਦੀ ਨਿਯਮਤ ਜਾਂਚ ਕਰਵਾਉਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। ਸਾਡਾ ਉਦੇਸ਼ ਹਰ ਵਿਅਕਤੀ ਨੂੰ ਸਮੇਂ ਸਿਰ ਰੋਗ ਦੀ ਪਛਾਣ ਅਤੇ ਇਲਾ...
ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਮੋਗਾ, 18 ਮਾਰਚ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸੌਂਦ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ ਅਤੇ ਨਸ਼ਾ ਤਸਕਰਾਂ 'ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕੱਸੀ ਜਾਂਦੀ। ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੋਗਾ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ/ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿ...
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

National, Politics, Punjab
ਲੁਧਿਆਣਾ, 18 ਮਾਰਚ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਕਾਇਆ-ਕਲਪ ਹੋਈ ਹੈ ਅਤੇ ਇੱਥੇ ਕਈ ਮਿਸਾਲੀ ਪਹਿਲਕਦਮੀਆਂ ਸਫ਼ਲਤਾ ਪੂਰਵਕ ਲਾਗੂ ਕੀਤੀਆਂ ਗਈਆਂ ਹਨ। ਇਸ ਨਾਲ ਨਾ ਸਿਰਫ਼ ਹਸਪਤਾਲ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਹੋਇਆ ਹੈ, ਸਗੋਂ ਇਸ ਤੋਂ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਝਲਕਦੀ ਹੈ। ਇਸ ਆਧੁਨਿਕੀਕਰਨ ਦੀਆਂ ਕੋਸ਼ਿਸ਼ਾਂ ਨਾਲ ਜਨਤਕ ਸਿਹਤ ਸੰਭਾਲ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਸਾਂਝੀ ਵਚਨਬੱਧਤਾ ਦਾ ਪਤਾ ਲੱਗਦਾ ਹੈ। ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਮਰੀਜ਼ਾਂ ਦੀ ਮਿਆਰੀ ਸਾਂਭ-ਸੰਭਾਲ ਦੀ ਵਚਨਬੱਧਤਾ ਤਹਿਤ ਇਨ੍ਹਾਂ ਪਹਿਲਕਦਮੀਆਂ ਨੂੰ ਬਾਰੀਕੀ ਨਾਲ ਯੋਜਨਾਬੱਧ ਢੰ...
ਮੋਗਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦਾ ਗੁਰਗਾ ਕਾਬੂ,32 ਬੋਰ ਪਿਸਟਲ ਬਰਾਮਦ

ਮੋਗਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦਾ ਗੁਰਗਾ ਕਾਬੂ,32 ਬੋਰ ਪਿਸਟਲ ਬਰਾਮਦ

National, Politics, Punjab
ਮੋਗਾ, 17 ਮਾਰਚ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆ, ਲੁੱਟਾਂ ਖੋਹਾਂ ਅਤੇ ਫਿਰੌਤੀ ਮੰਗਣ ਵਾਲੇ ਗਿਰੋਹਾਂ  ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਨੂੰ ਸਫਲਤਾ ਹਾਸਲ ਹੋਈ। ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ(ਡੀ) ਮੋਗਾ, ਸ਼੍ਰੀ ਰਮਨਦੀਪ ਸਿੰਘ ਡੀ.ਐੱਸ.ਪੀ ਧਰਮਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਮਹਿਣਾ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਬੁੱਘੀਪੁਰਾ ਤੋ ਬਹੋਨਾ ,ਮਹਿਰੋ ਤੋਂ ਰਾਮੂੰਵਾਲਾ ਕਲਾਂ ਰਾਹੀ ਰਾਮੂੰਵਾਲਾ ਹਰਚੋਕਾ ਨੂੰ ਜਾ ਰਹੇ ਸੀ, ਪੁਲਿਸ ਪਾਰਟੀ ਟੀ ਪੁਆਇੰਟ ਭੱਠਾ ਪਿੰਡ ਮਹਿਰੋਂ ਪਾਸ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਮਨ ਕੁਮਾਰ ਉਰਫ ਅਮਨਾ ਪੁੱਤਰ ਅਸ਼ੋਕ ਕੁਮਾਰ ਵਾਸੀ ਟਿਵਾਨਾ ਕਲਾਂ ਜ਼ਿਲ੍ਹਾ ਫਾਜਿਲਕਾ ਜਿਸਤੇ ਪਹਿਲਾਂ ਵੀ ਲੁੱਟਾਂ ਖੋਹਾਂ, ਫਿਰੌਤੀਆਂ ਦੇ ਪਰਚੇ ਦਰਜ ਹਨ, ਜਿਸਨੇ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ ਪਿਛਲੇ ਮਹੀਨੇ ਪਿੰਡ ਡਾਲਾ ਦੇ ਬਲੌਰ ਸਿੰਘ ਪੰਚਾਇਤ ਮੈਬਰ ਦੇ ਘਰ ਦੇ ਗੇਟ ਵਿੱਚ ਫਾਇਰ ਮਾਰੇ ਸਨ, ਇਸ ਵਕਤ ਅਮਨ ਕੁਮਾਰ ਉਰਫ ਅਮਨਾ ਉਕਤ ਪਿੰਡ ਰਾਮੂੰਵਾਲਾ ...