ਤਿੰਨ ਸਾਲਾ ਵਿੱਚ ਹੋਏ ਵਿਕਾਸ ਨੇ ਪਿਛਲੇ 70 ਸਾਲਾਂ ਦੇ ਵਿਕਾਸ ਨੂੰ ਨਿਗੁਣਾ ਕੀਤਾ – ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 16 ਮਾਰਚ ()
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਿੰਨ ਸਾਲਾ ਵਿੱਚ ਜੋ ਵਿਕਾਸ ਕਰਵਾਇਆ ਹੈ ਅਤੇ ਜਿਹੜੇ ਲੋਕਪੱਖੀ ਫੈਸਲੇ ਲਾਗੂ ਕਰਵਾਏ ਹਨ, ਉਨ੍ਹਾਂ ਨੇ ਅਜ਼ਾਦੀ ਤੋ ਬਾਅਦ 70 ਸਾਲਾ ਵਿਚ ਹੋਏ ਵਿਕਾਸ ਦੇ ਕੰਮਾਂ ਨੂੰ ਨਿਗੁਣਾ ਕਰ ਦਿੱਤਾ ਹੈ। ਹਜਾਰਾ ਬੇਰੁਜਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆ ਦਿੱਤੀਆਂ ਹਨ, ਘਰੇਲੂ ਬਿਜਲੀ ਖਪਤਕਾਰਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ ਅਤੇ ਪੰਜਾਬ ਵਿੱਚ ਵੱਡੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ।
ਹਰਜੋਤ ਬੈਂਸ ਨੇ ਕਿਹਾ ਕਿ 16 ਮਾਰਚ 2022 ਨੂੰ ਖਟਕੜ ਕਲ੍ਹਾਂ ਦੀ ਧਰਤੀ ਤੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਘਰ ਤੋਂ ਸਹੁੰ ਚੱਕਣ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਪੰਜਾਬ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਿਆਪਕ ਉਪਰਾਲੇ ਕੀਤੇ। ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਬਰੂਹਾਂ ਤੇ ਮੁਹੱਇਆ ਕਰਵਾਇਆ। ਸੈਂਕੜੇ ਆਮ ਆਦਮੀ ਕਲੀਨਿਕ ਖੋਲ ਕੇ ਲੱਖਾਂ ਲੋਕਾਂ ਦਾ ਮੁਫਤ ਇਲਾਜ ਘਰਾਂ ਨੇੜੇ ਕਰਕੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਵਿਵਸਥਾ...








