ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਅਮਨ ਅਰੋੜਾ ਨੇ ਸ੍ਰ. ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪੁਲਿਸ ਸਾਹਿਤਕਾਰ ਇਨਾਮ ਵੰਡ ਸਮਾਗਮ ਦੀ ਕੀਤੀ ਪ੍ਰਧਾਨਗੀ
ਸੁਨਾਮ ਊਧਮ ਸਿੰਘ ਵਾਲਾ, 14 ਮਾਰਚ:
ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਆਡੀਟੋਰੀਅਮ ਵਿੱਚ ਸ੍ਰ. ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪੁਲਿਸ ਸਾਹਿਤਕਾਰ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ। ਧਾਲੀਵਾਲ ਪਰਿਵਾਰ ਅਤੇ ਸਾਹਿਤ ਸਭਾ ਸੁਨਾਮ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਸਾਬਕਾ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੂੰ ਦੂਸਰਾ ਪੁਲਿਸ ਸਾਹਿਤਕਾਰ ਸਨਮਾਨ ਦਿੱਤਾ ਗਿਆ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਕਿਹਾ ਕਿ ਪੰਜਾਬ ਦੀ ਆਜ਼ਾਦ ਫਿਜ਼ਾ ਨੂੰ ਬਚਾਉਣ ਲਈ ਉਨ੍ਹਾਂ ਦਾ ਵੱਡਮੁੱਲਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਮਾਗਮ ਪੁਲਿਸ ਮਹਿਕਮੇ ਵਿੱਚ ਕੰਮ ਕਰ ਰਹੇ ਜਾਂ ਕੰਮ ਕਰ ਚੁੱਕੇ ਚੰਗੇ ਪੁਲਿਸ ਅਧਿਕਾਰੀਆਂ ਨੂੰ ਸਮਾਜ ਦੇ ਸਾਹਮਣੇ ਲਿਆਉਣ ਲਈ ਬਹੁਤ ਸਹਾਈ ਹੋਣਗੇ। ਉਨ੍ਹਾ ਕਿਹਾ ਕਿ ਇਸ ਪਰਿਵਾਰ ਨਾਲ ਉਨ੍ਹਾਂ ਦੇ ਬਹੁਤ ਪੁਰਾਣੇ ਸੰਬੰਧ ਹਨ ...








