ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 14 ਮਾਰਚ:
ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਿਫਾਲਟਰ ਪਲਾਟ ਧਾਰਕਾਂ ਤੋਂ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਮੂਲ ਲਾਗਤ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗਪਤੀਆਂ ਨੂੰ ਇਹ ਰਾਹਤ, ਜਿਸਦੀ ਲੰਬੇ ਸਮੇਂ ਤੋਂ ਉਡੀਕ ਸੀ, ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ, ਜਿਸ ਨਾਲ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦਾ ਨਿਬੇੜਾ ਹੋਵੇਗਾ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 3 ਮਾਰਚ, 2025 ਨੂੰ ਹੋਈ ਆਪਣੀ ਮੀਟਿੰਗ ਵਿੱਚ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ) ਲਾਗੂ ਕਰਨ 'ਤੇ ਵਿਚਾਰ ਕੀਤਾ ਸੀ ਅਤੇ 10 ਦਿਨਾਂ ਦੇ ਅੰਦਰ ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਅਤੇ ਆਰਥਿਕਤਾ ਨ...








