ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 13 ਮਾਰਚ:
ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ ਬਣਾਈ ਜਾ ਸਕੇ।
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਇਸ ਸਬੰਧੀ ਕਾਰਵਾਈ ਤੁਰੰਤ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿੱਚੋਂ ਮਿੱਟੀ ਚੁਕਾਉਣ ਲਈ ਤਿੰਨਾਂ ਵਿਭਾਗਾਂ ਤੋਂ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲੈਣੀਆਂ ਪੈਂਦੀਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਖੱਜਲ-ਖੁਆਰੀ ਝੱਲਣੀ ਪੈਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਆਪਣੇ ਖੇਤ ਪੱਧਰੇ ਕਰਨ ਜਾਂ ਖੇਤਾਂ ਵਿੱ...








