Shadow

Politics

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਹੁਸ਼ਿਆਰਪੁਰ, 11 ਮਾਰਚ :           ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਜ਼ਿਲ੍ਹੇ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।           ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।   ...
ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ  ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ

ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ

National, Politics, Punjab
ਤਰਨ ਤਾਰਨ, 11 ਮਾਰਚ ਬਾਗਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਨੈਸਨਲ ਬੀ ਐਂਡ ਹਨੀ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ ਲਈ ਦੋ ਰੋਜ਼ਾ ਸੈਮੀਨਾਰ ਰੇਡੀਐੱਸ ਬੈਂਕੁਅਟ ਹਾਲ, ਸਰਹਾਲੀ ਰੋਡ ਤਰਨ ਤਾਰਨ ਵਿਖੇ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਦੇ 200 ਤੋਂ ਵੱਧ ਜਿਮੀਂਦਾਰਾਂ ਨੇ ਭਾਗ ਲਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ. ਏ. ਐਸ.  ਵੱਲੋਂ ਕੀਤੀ ਗਈ। ਇਸ ਸਮੇਂ ਉਹਨਾਂ ਨੇ ਆਏ ਹੋਏ ਜਿਮੀਂਦਾਰਾਂ ਨੂੰ ਦੱਸਿਆ ਕਿ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਸਹਾਇਕ ਧੰਦੇ ਦੇ ਤੌਰ 'ਤੇ ਕੀਤਾ ਜਾ ਸਕਦਾ ਹੈ ਅਤੇ ਵਧੀਆ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਇਹ ਧੰਦਾ ਬੇ-ਜ਼ਮੀਨੇ ਜਿਮੀਦਾਰ ਵੀ ਕਰ ਸਕਦੇ ਹਨ ਅਤੇ ਬਾਗਬਾਨੀ ਵਿਭਾਗ ਪਾਸੋਂ 50 ਬਕਸਿਆਂ ਤੇ 80,000 ਰੁਪੈ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਨੇ ਜਿਮੀਂਦਾਰਾਂ ਨੂੰ ਸਲਾਹ ਦਿੱਤੀ, ਕਿ ਸ਼ਹਿਦ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਉਹ ਤੰਦਰੁਸਤ ਰਹਿਣ। ਡਿਪਟੀ ਡਾਇਰੈਕਟਰ ਬਾਗਬਾਨੀ ਤਰਨ ਤਾਰਨ ਸ੍ਰੀ ਤੇਜਿੰਦਰ ਸਿੰਘ ਵੱਲੋਂ ਆਏ ਹੋਏ ਜਿਮੀਦਾ...
ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

National, Politics, Punjab
ਚੰਡੀਗੜ੍ਹ, 10 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਫੀਲਡ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਾਰਥਕ ਨਤੀਜਿਆਂ ਨਾਲ ਡੇਟਾ-ਆਧਾਰਤ ਜ਼ਿਲ੍ਹਾ-ਵਿਸ਼ੇਸ਼ ਕਾਰਜ ਯੋਜਨਾਵਾਂ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਡੀ.ਈ.ਓ. ਦੇ ਨਤੀਜਿਆਂ ਦੀ ਮਹੀਨਾਵਾਰ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਇਹ ਹੁਕਮ ਇੱਥੇ ਮੈਗਸੀਪਾ ਵਿਖੇ ਡੀ.ਈ.ਓਜ਼ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ। ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਂਸ, ਦਾਖ਼ਲਾ ਮੁਹਿੰਮ ਅਤੇ ਵਿਦਿਆਰਥੀ ਕੋਚਿੰਗ ਸਬੰਧੀ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅ...
ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿਆਸੀ, ਸਾਹਿਤਕ, ਸੱਭਿਆਚਾਰਕ, ਸੰਗੀਤਕ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਹਾਜ਼ਿਰ ਸਨ। ਦੀਪਕ ਬਾਲੀ ਨੇ ਕਿਹਾ ਕਿ 1986 ਤੋਂ ਉਹ ਵਿਰਾਸਤ, ਭਾਸ਼ਾ ਅਤੇ ਕਲਾ ਦੇ ਖੇਤਰਾਂ ਵਿੱਚ ਵਿਚਰ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਹੋਰ ਪ੍ਰਸਿੱਧੀ ਦਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਹੋਰ ਉੱਪਰ ਲਿਜਾਣ ਲਈ ਵੀ ਉਹ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੱਭਿਆਚਾਰ ਨੂੰ ਨਵੀਂ ਪੀੜ੍ਹੀ ਤੱਕ ਵਧੀਆ ਤਰੀਕੇ ਨਾਲ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇਗਾ। ਦੀਪਕ ਬਾਲੀ ਨੇ ਇਸ ਅਹੁਦੇ ਲਈ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ...
3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ, ਚਲਾਣ ਦਾਇਰ ਕਰਨ ਬਦਲੇ ਮੰਗ ਰਿਹਾ ਸੀ 10,000 ਰੁਪਏ ਹੋਰ

3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ, ਚਲਾਣ ਦਾਇਰ ਕਰਨ ਬਦਲੇ ਮੰਗ ਰਿਹਾ ਸੀ 10,000 ਰੁਪਏ ਹੋਰ

National, Politics, Punjab
ਚੰਡੀਗੜ੍ਹ, 10 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਇੱਕ ਕਪੂਰਥਲਾ ਨਿਵਾਸੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਕੇਸ ਦੇ ਜਾਂਚ ਅਧਿਕਾਰੀ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨਾਲ ਮੋਬਾਈਲ ਫੋਨ ‘ਤੇ ਸੰਪਰਕ ਕਰਕੇ ਚਲਾਣ ਦਾਇਰ ਕਰਨ ਵਾਸਤੇ ਉਸ ਨੂੰ ਰਿਸ਼ਵ...
ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

National, Politics, Punjab
ਚੰਡੀਗੜ੍ਹ, 10 ਮਾਰਚ: ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਸੂਬਾ ਪੱਧਰ ‘ਤੇ ਮੁਫ਼ਤ ਟੈਟਨਸ ਟੌਕਸਾਈਡ ਟੀਕਾਕਰਨ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਐਲਾਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਜਲਦੀ ਹੀ ਸਾਰੇ ਘੋੜਿਆਂ, ਗਧਿਆਂ ਅਤੇ ਖੱਚਰਾਂ ਨੂੰ ਟੈਟਨਸ ਟੌਕਸਾਈਡ ਦਾ ਟੀਕਾ ਲਾਉਣ ਲਈ ਰਾਜ-ਪੱਧਰੀ ਮੁਹਿੰਮ ਸ਼ੁਰੂ ਕਰੇਗਾ। ਉਨ੍ਹਾਂ ਨੇ ਘੋੜਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇਸ ਮੁਹਿੰਮ ਨੂੰ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਇੱਥੇ ਕਿਸਾਨ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਏ.ਐਸ.ਸੀ.ਏ.ਡੀ. ਸਕੀਮ ਅਧੀਨ "ਬਿਮਾਰੀਆਂ ਦੀ ਜਾਂਚ ਸਬੰਧੀ ਆਧੁਨਿਕ ਤਕਨੀਕਾਂ ਨਾਲ ਪਾਲਤੂ ਜਾਨਵਰਾਂ ਦੀ ਦੇਖਭਾਲ ਅਤੇ ਇਲਾਜ" ਵਿਸ਼ੇ 'ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਵ...
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 10 ਮਾਰਚ: ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ, ਸ੍ਰੀ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤੇ ਜਾਣਗੇ। ਇਸ ਸਮਾਗਮ ਵਿੱਚ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਸੁੱਖੀ, ਜਸਵੀਰ ਸਿੰਘ ਔਲੀਆਪੁਰ, ਗੁਰਲਾਲ ਸੈਲਾ, ਪੰਜਾਬ ਚੇਅਰਮੈਨ ਨਵਜੋਤ ਸਿੰਘ ਜਰਗ ਜੈਨਕੋ, ਡਾ. ਜਸਪ੍ਰੀਤ ਬੀਜਾ, ਸ੍ਰੀ ਗੁਰੁ ਰਵੀਦਾਸ ਸਭਾ ਚੰਡੀਗੜ੍ਹ ਦੇ ਪ੍ਰਧਾਨ ਓ.ਪੀ.ਚੋਪੜਾ, ਕਰਮਚਾਰੀ ਯੂਨੀਅਨ ਦੇ ਆਗੂ ਹਰਨੇਕ ਚੰਨੀ, ਪ੍ਰਧਾਨ ਰਵੀਇੰਦਰ ਬੀਕਾ, ਜੇ.ਈ ਰਜਿੰਦਰ ਕੁਮਾਰ, ਹਰਜੋਤ ਰਿੱਕੀ; ਸੁਖਵਿੰਦਰ ਲਾਖਾ, ਬੀ.ਆਰ.ਅੰਬੇਦਕਰ ਸਭਾ ਮੁਹਾਲੀ ਦੇ ਆਗੂ ਸ਼੍ਰੀਮਤੀ ਗੁਰਦੀਪ ਕੌਰ, ਅਨਿਲ ਕੁਮਾਰ; ਕੁਲਦੀਪ ਸਿੰਘ, ਮਲਕੀਤ ਸਾਂਪਲਾ, ...
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ ਹੈਰੋਇਨ, 20,000 ਰੁਪਏ ਦੀ ਡਰੱਗ ਮਨੀ ਅਤੇ ਤਿੰਨ ਮੋਟਰਸਾਈਕਲ ਜ਼ਬਤ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਸੇਮ ਸਿੰਘ ਉਰਫ਼ ਸੇਮਾ (23), ਅੰਮ੍ਰਿਤ ਸਿੰਘ ਉਰਫ਼ ਅਭੀ (21), ਦੋਵੇਂ ਵਾਸੀ ਜਲਾਲਾਬਾਦ, ਫਾਜ਼ਿਲਕਾ; ਰਮਨਜੀਤ ਸਿੰਘ ਉਰਫ਼ ਰਮਨ (19) ਵਾਸੀ ਤਰਨਤਾਰਨ ਵਜੋਂ ਹੋਈ ਹੈ ਜਦੋਂ ਕਿ ਗ੍ਰਿਫ਼ਤਾਰ ਕੀਤਾ ਨਾਬਾਲਗ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ, ਜੋ ਸਰਹ...
ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 10 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ, ਜਿਸਨੂੰ ਪਿੰਕੀ ਧਾਲੀਵਾਲ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਨੰਦਾ ਸ਼ਰਮਾ ਦੀ ਪ੍ਰਕਾਸ਼ਿਤ ਖਬਰ ਉਪਰੰਤ ਮਹਿਲਾ ਕਮਿਸ਼ਨ ਨੇ ਮਾਮਲੇ ਦਾ ਖੁਦ ਨੋਟਿਸ ਲਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕਮਿਸ਼ਨ ਵੱਲੋਂ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਸੁਨੰਦਾ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਕਰਨ ਅਤੇ ਇਸ ‘ਤੇ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਨਿਰਦੇਸ਼ ‘ਤੇ ਤੁਰੰਤ ਕਾਰਵਾਈ ਕਰਦਿਆਂ  ਪੁਲਿਸ ਵੱਲੋਂ ਧਾਲੀਵਾਲ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੁਨੰਦਾ ਸ਼ਰਮਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਧਾਲੀਵਾਲ ਨੇ ਉਸਦੇ ਗੀਤਾਂ ਤੋਂ ਹੋਣ ਵਾਲੀ 2...
ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ

ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ

National, Politics, Punjab
ਚੰਡੀਗੜ੍ਹ, 10 ਮਾਰਚ: ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੀ ਫਸਲ ਦਾ ਲਾਹੇਵੰਦ ਬਦਲ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਧ ਪੈਦਾਵਾਰ ਵਾਲਾ ਮੱਕੀ ਦਾ ਨਵਾਂ ਹਾਈਬ੍ਰਿਡ, ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਦੋਹਰੇ ਉਦੇਸ਼ ਵਾਲਾ ਹਾਈਬ੍ਰਿਡ ਬੀਜ ਅਨਾਜ ਅਤੇ ਸਾਈਲੇਜ ਉਤਪਾਦਨ ਦੋਵਾਂ ਲਈ ਢੁਕਵਾਂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਹਾਈਬ੍ਰਿਡ ਕਿਸਮ ਦੀ ਬਿਜਾਈ ਮਈ ਦੇ ਆਖਰੀ ਹਫ਼ਤੇ ਤੋਂ ਜੂਨ ਦੇ ਅੰਤ ਤੱਕ ਕੀਤੀ ਜਾ ਸਕਦੀ ਹੈ, ਜੋ 96 ਦਿਨਾਂ ਵਿੱਚ ਪੱਕ ਕੇ ਤਿਆਰ ਹੁੰਦੀ ਹੈ। ਬਿਜਾਈ ਦਾ ਖਾਸ ਸਮਾਂ ਅਤੇ ਫਸਲ ਤਿਆਰ ਹੋਣ ਲਈ ਲੱਗਣ ਵਾਲਾ ਘੱਟ ਸਮਾਂ ਕਿਸਾਨਾਂ ਲਈ ਲਾਭਦਾਇਕ ਹੋ ਸਕਦਾ ਹੈ, ਜਿਸ ਨਾਲ ਇੱਕ ਹੀ ਸੀਜ਼ਨ ਵਿੱਚ ਫ਼ਸਲ ਨੂੰ ਕਈ ਵਾਰ ਪ੍ਰਾਪਤ ਕੀਤੀ ਜਾ ਸਕਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਅਤੇ ਸਟੇਟ ਵੇਰੀਏਟਲ ਅਪਰੂਵਲ ਕਮ...