ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 11 ਮਾਰਚ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਨੂੰ ਕਿਹਾ ਕਿ ਉਹ ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਇਹ ਸੰਸਥਾਵਾਂ ਹੋਰ ਮਜ਼ਬੂਤ ਹੋ ਸਕਣ।ਉਨ੍ਹਾਂ ਕਿਹਾ ਕਿ ਕਿੱਤਾਮੁਖੀ ਸਿਖਲਾਈ ਲੈ ਚੁੱਕੇ ਨੌਜਵਾਨਾਂ ਨੂੰ ਵੀ ਵੱਖ-ਵੱਖ ਕੰਮਾਂ ਦੀ ਸਥਾਪਤੀ ਲਈ ਲੋੜੀਂਦੇ ਕਰਜ਼ਿਆਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਕਰਜ਼ਾ ਲੈ ਕੇ ਆਪੋ-ਆਪਣੇ ਕੰਮਕਾਜ ਸ਼ੁਰੂ ਕਰ ਸਕਣ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੈਂਕਾਂ ਦੀ ਸਮੀਖਿਆ ਲਈ ਰੱਖੀ ਤਿਮਾਹੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬੈਂਕਾਂ ਲੋਕਾਂ ਨੂੰ ਵੱਖ-ਵੱਖ ਕਰਜ਼ਿਆਂ ਖਾਸਕਰ ਕਿਸਾਨਾਂ, ਨੌਜਵਾਨਾਂ, ਘਰੇਲੂ ਅਤੇ ਸਰਕਾਰ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਉਹ ਇਨ੍ਹਾਂ ਕਰਜ਼ਿਆਂ ਦਾ ਬਣਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਡੀ.ਆਰ.ਆਈ. ਵਿਆਜ਼ ਦਰ ਤਹਿਤ ਗਰੀਬ ਪਰਿਵਾਰਾਂ ਨੂੰ ਵੀ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਕਿ ਉਹ ਵਿੱਤੀ ਮਜ਼ਬੂਤੀ ਦੇ ਨਾਲ-ਨਾਲ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ। ਉਨ੍ਹਾਂ ਕਿਹ...








