ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ
ਚੰਡੀਗੜ੍ਹ, 8 ਮਾਰਚ:
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕਰਨਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ 'ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ...








