ਪੰਜਾਬ ਸਰਕਾਰ ਨੇ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼ ਕਰਕੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 07 ਮਾਰਚ ( ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐੱਸ.) ਸ਼ੁਰੂ ਕਰਕੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਓ.ਟੀ.ਐੱਸ. ਸਕੀਮ ਉਦਯੋਗਪਤੀਆਂ ਨੂੰ ਜ਼ਮੀਨ ਦੀਆਂ ਵਧੀਆਂ ਕੀਮਤਾਂ ਅਤੇ ਮੂਲ ਅਦਾਇਗੀਆਂ ਵਿੱਚ ਦੇਰੀ ਨਾਲ ਸਬੰਧਿਤ ਉਦਯੋਗਿਕ ਵਿਵਾਦਾਂ ਦਾ ਨਿਬੇੜਾ ਕਰਨ ਵਿੱਚ ਸਹੂਲਤ ਦੇਵੇਗੀ, ਜਿਸ ਨਾਲ ਉਦਯੋਗਪਤੀਆਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਸ਼ਿਕਾਇਤਾਂ ਦਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੇ ਲਗਪਗ 1145 ਉਦਯੋਗਪਤੀਆਂ ਨੂੰ ਇਸ ਸਕੀਮ ਦਾ ਲਾਭ ਹੋਵੇਗਾ, ਜਿਸ ਨਾਲ ਉਹ ਆਪਣੇ ਬਕਾਏ ਕਲੀਅਰ ਕਰ ਸਕਣਗੇ ਅਤੇ ਆਪਣੇ ਕਾਰੋਬਾਰਾਂ...








