Tuesday, March 10
Shadow

Politics

ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

National, Politics, Punjab
ਤਰਨ ਤਾਰਨ, 10 ਜਨਵਰੀ (     ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਦਿਆਂ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਚਾਰੇ ਵਿਧਾਨ ਸਭਾ ਹਲਕੇ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਵਿਖੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਇਕੱਤਰਤਾ ਕਰਕੇ ਪੈਦਲ ਯਾਤਰਾਵਾਂ ਕੱਢ ਕੇ ਨਸ਼ਿਆਂ ਖਿਲਾਫ ਹੋਕਾ ਦਿੱਤਾ ਗਿਆ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕਿੜੀਆਂ, ਮਰੜ, ਜੌਣੇਕੇ, ਮਰਹਾਣਾ ਅਤੇ ਨੱਥੂਪੁਰ ਵਿਖੇ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਦੀ ਸ਼ੁਰੂਆਤ ਕਰਦਿਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ...
ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”

ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”

National, Politics, Punjab
ਮਾਲੇਰਕੋਟਲਾ 10  ਜਨਵਰੀ: ਜ਼ਿਲ੍ਹਾ ਵਾਸੀਆਂ ਨੂੰ ਸੁਵਿਧਾਜਨਕ, ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਦਾਇਰਾ ਅਤੇ ਭੂਮਿਕਾ ਹੋਰ ਵਧਾਈ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਦੇ ਨਾਲ-ਨਾਲ ਪੈਨਸ਼ਨਰਾਂ ਨਾਲ ਸਬੰਧਤ ਮਹੱਤਵਪੂਰਨ ਸੇਵਾਵਾਂ ਵੀ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਾਹਨ ਅਤੇ ਆਰ.ਸੀ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਹੁਣ ਸਿੱਧੇ ਸੇਵਾ ਕੇਂਦਰਾਂ ਤੋਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਇਸ ਤੋਂ ਇਲਾਵਾ ਪੈਨਸ਼ਨਰਾਂ ਲਈ ਛੇ ਅਹੰਕਾਰਪੂਰਨ ਸੇਵਾਵਾਂ- ਜਿਵੇਂ ਕਿ ਈ-ਕੇਵਾਈਸੀ, ਜੀਵਨ ਪ੍ਰਮਾਣ ਪੱਤਰ, ਪ੍ਰੋਫਾਈਲ ਅਪਡੇਟ, ਸ਼ਿਕਾਇਤ ਦਰਜ ਕਰਵਾਉਣਾ ਆਦਿ  ਹੁਣ ਕਿਸੇ ਵੀ ਨਜ਼ਦੀਕੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਜਿਵੇਂ ਕਿ ਫਰਦ, ਵਿਰਾਸਤੀ ਇੰਤਕਾਲ, ਵਸੀਕ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

National, Politics, Punjab
ਹੁਸ਼ਿਆਰਪੁਰ, 10 ਜਨਵਰੀ : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ  ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ  ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ  ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ‘ਤੇ ਪਾਬੰਦੀ ਰਹੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ  ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ,  ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ  ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

National, Politics, Punjab
ਚੰਡੀਗੜ੍ਹ, 9 ਜਨਵਰੀ: ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕਰਨ ਲਈ 19 ਏਕੜ ਤੋਂ ਵੱਧ ਜ਼ਮੀਨ ਦੇਣ ਦੀ ਪ੍ਰਵਾਨਗੀ ਦੇ ਕੇ ਹੋਰ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਭਾਰਤ ਦੀ ਪਹਿਲੀ ਵਿਆਪਕ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026, ਪਲਾਟ ਅਲਾਟੀਆਂ ਲਈ ਐਮਨੈਸਟੀ ਨੀਤੀ-2025 ਵਿੱਚ ਵਾਧਾ ਕਰਨ, ਗਮਾਡ ਦੀਆਂ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਰੇਤ ਕੱਢਣ ਲਈ ਪ੍ਰਵਾਨਗੀ ਦੇਣ ਦੇ ਨਾਲ-ਨਾਲ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਭੇਜਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਸਿਹਤ ਸੰਭਾਲ ਦੇ ਵਿਸਥਾਰ, ਸਿੱਖਿਆ ਸੁਧਾ...
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

International, National, Politics, Punjab
ਚੰਡੀਗੜ੍ਹ, 9 ਜਨਵਰੀ: ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ 'ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਹੋਏ ਦਿਖਾਉਂਦਿਆਂ ਭੜਕਾਊ ਸੁਰਖੀਆਂ ਦੇ ਨਾਲ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਪਲੋਡ/ਪ੍ਰਸਾਰਿਤ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੀਡੀਓ ਕਲਿੱਪ ਦੀ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਗਈ ਹੈ ਅਤੇ ਸ੍ਰੀਮਤੀ ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਸ੍ਰੀ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (https://x.com/kapilmishra_ind/status/2008811019158847790?s=48) ਤੋਂ ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 9 ਜਨਵਰੀ:                 ਮਾਨਸਾ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਸਰਕਾਰੀ ਬਿਰਧ ਆਸ਼ਰਮ "ਸਤਿਕਾਰ ਘਰ" ਭਲਕੇ 10 ਜਨਵਰੀ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ।                 ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਇਹ ''ਸਤਿਕਾਰ ਘਰ'' ਬਿਰਧ ਆਸ਼ਰਮ 28 ਕਨਾਲ ਜਗ੍ਹਾ ਵਿੱਚ ਉਸਾਰਿਆ ਗਿਆ ਹੈ। 9.12 ਕਰੋੜ ਰੁਪਏ ਦੀ ਲਾਗਤ ਨਾਲ ਇਸ ਤਿੰਨ ਮੰਜ਼ਿਲ ਇਮਾਰਤ ਦੀ ਉਸਾਰੀ ਕੀਤੀ ਗਈ ਹੈ।                 ਬਜ਼ੁਰਗਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਬਿਰਧ ਵਿਅਕਤੀਆਂ ਨੂੰ ਭੋਜਨ, ਮੈਡੀਕਲ ਸਹੂਲਤਾਂ, ਡੇ ਕੇਅਰ, ਲਾਇਬ੍ਰੇਰੀ, ਆਦਿ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਇਸ 72 ਬੈਡ ਦੀ ਸਮਰਥਾ ਵਾਲੇ ਆਸ਼ਰਮ ਵਿਚ ਵਿਸ਼ੇਸ਼ ਤੌਰ 'ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਜਿਹੜੇ ਬਜ਼ੁਰਗਾਂ ਦਾ ਖਿਆਲ ਵੀ ਰੱਖਣਗੇ।        ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਲਕੇ ਬਿਰਧ ਆਸ਼ਰਮ ਵਿਖੇ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਜਾਵੇਗਾ। ਲਾਭਪਾਤਰੀ ਬਜ਼...
ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

National, Politics, Punjab
ਦਸੂਹਾ/ਹੁਸ਼ਿਆਰਪੁਰ, 9 ਜਨਵਰੀ : ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦਸੂਹਾ ਦੇ ਪਿੰਡ ਗਾਲੋਵਾਲ ਦਾ ਦੌਰਾ ਕਰਕੇ ਪਵਿੱਤਰ ਵੇਈਂ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪ੍ਰਸ਼ਾਸਨਿਕ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ। ਪਵਿੱਤਰ ਵੇਈਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕ ਨਿਰਮਾਣ, ਪਾਣੀ ਦੀ ਸਪਲਾਈ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਈਂ ਦੇ ਨਾਲ ਸੜਕ ਦੀ ਉਸਾਰੀ ਇਲਾਕੇ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਇਸ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਦਸੂਹਾ ਇਲਾਕੇ ਦੇ ਸੈਦੋਂਵਾਲ ਪਿੰਡ ਤੋਂ ਭੂਸ਼ਾ ਪੁਲ਼ ਤ...
ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਮੀਟਿੰਗ ਵਿੱਚ ਦਸੰਬਰ 2025 ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਮੀਟਿੰਗ ਵਿੱਚ ਦਸੰਬਰ 2025 ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

National, Politics, Punjab
ਸੰਗਰੂਰ, 9 ਜਨਵਰੀ (000) - ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਸੰਬੰਧੀ ਮੀਟਿੰਗ ਡਿਪਟੀ ਕਮਿਸ਼ਨਰ, ਸੰਗਰੂਰ ਦਫ਼ਤਰ ਵਿਖੇ ਸ਼੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਦਸੰਬਰ 2025 ਦੇ ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ, ਜਿਵੇਂ ਕਿ ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਵਾਤਾਵਰਣ ਯੋਜਨਾ (ਐਕਸ਼ਨ ਪਲਾਨ) ਵਿੱਚ ਦੱਸਿਆ ਗਿਆ ਹੈ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਹਿੱਸੇਦਾਰ ਵਿਭਾਗਾਂ ਦੁਆਰਾ ਕੀਤੀਆਂ ਜਾ ਰਹੀਆਂ ਵੱਖ-ਵੱਖ ਵਾਤਾਵਰਣ ਗਤੀਵਿਧੀਆਂ ਅਤੇ ਪਹਿਲਕਦਮੀਆਂ ਦੇ ਲਾਗੂ ਕਰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪ੍ਰਾਪਤ ਪ੍ਰਗਤੀ, ਦਰਪੇਸ਼ ਚੁਣੌਤੀਆਂ ਅਤੇ ਸਮਾਂਬੱਧ ਢੰਗ ਨਾਲ ਡੀਈਪੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਅੱਗੇ ਵਧਣ ਦੇ ਤਰੀਕੇ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਸੰਗਰੂਰ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਸੀਵਰੇਜ ਬੋਰਡ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮਿੱਟੀ ਸੰਭਾਲ ਵਿਭਾਗ ਅਤੇ ਖੇਤਰੀ ਆਵਾਜਾਈ ਦਫ਼ਤਰ, ਸੰਗਰੂਰ (ਆਰਟੀਓ) ਸਮੇਤ...
ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

National, Politics, Punjab
ਦਿੱਕਤ —ਸਿਵਲ ਸਰਜਨ ਫ਼ਿਰੋਜ਼ਪੁਰ, 9 ਜਨਵਰੀ (            )                 ਸਿਹਤ ਵਿਭਾਗ ਵਿੱਚ ਪੁਖ਼ਤਾ ਸੁਧਾਰ ਕਰਨ ਦੇ ਮੰਤਵ ਨੂੰ ਲੈ ਕੇ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ  ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਅਚਨਚੇਤ ਚੈਕਿੰਗ ਕਰ ਹਲਾਤਾਂ ਦਾ ਜਾਇਜ਼ਾ ਲਿਆ। ਉਹਨਾਂ ਗੈਰ ਹਾਜ਼ਰ ਸਟਾਫ ਨੂੰ ਸਖ਼ਤ ਤਾੜਨਾ ਕੀਤੀ ਕਿ ਸਮੇ 'ਤੇ ਡਿਊਟੀ 'ਤੇ ਹਾਜ਼ਰ ਹੋ ਕੇ ਲੋਕਾਂ ਨੂੰ ਸਿਹਤ ਸੇਵਾਵਾ ਦਿਤੀਆ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਵਰਤੀ ਗਈ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਭਵਿੱਖ ਵਿੱਚ ਕੋਈ ਗ਼ੈਰ ਹਾਜ਼ਰ ਪਾਇਆ ਗਿਆ ਤਾਂ ਸਖ਼ਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।                    ਇਸ ਦੌਰਾਨ ਉਨ੍ਹਾਂ ਓ.ਪੀ.ਡੀ, ਜੱਚਾ ਬੱਚਾ ਵਾਰਡ, ਨਸ਼ਾ ਛੁਡਾਊ ਕੇਂਦਰ ਸਮੇਤ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਜੱਚਾ ਬੱਚਾ ਸਿਹਤ ਸੇਵਾਵਾ ਵਿੱਚ ਹੋਰ ਸੁਧਾਰ ਕਰਨ ਦੇ ਮੰਤਵ ਨੂੰ ਲੈ ਬੀਤੇ ਦਿਨੀਂ ਸਿਹਤ ਵਿਭਾਗ ਦੇ ਅਧਿਕਾਰੀਆ ਨਾਲ ਮੀਟਿੰਗ ਕੀਤੀ ਸੀ। ਡਿਪਟੀ ਕਮਿਸ਼ਨਰ ਵਲੋਂ ਲਈ ਮੀਟਿੰਗ ਉਪਰੰਤ ਅੱਜ ਐਕਸ਼ਨ ਮੋਡ ਵਿੱਚ ਨਜ਼ਰ ...
ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

National, Politics, Punjab
ਫਰੀਦਕੋਟ, 9 ਜਨਵਰੀ 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਏਮਸ ਮੋਹਾਲੀ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿੱਚ ਸਕੂਲ ਪ੍ਰਿੰਸੀਪਲਾਂ ਲਈ ਸਮਰੱਥਾ ਵਧਾਉਣ ਵਾਲੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਸਥਾਨਕ ਡਾਈਟ ਵਿਖੇ ਆਯੋਜਤਿ ਕੀਤੀ ਗਈ। ਇਸ ਟ੍ਰੇਨਿੰਗ ਵਰਕਸ਼ਾਪ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 92 ਪ੍ਰਿੰਸੀਪਲਾਂ ਨੇ ਭਾਗ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲ ਲੀਡਰਸ਼ਿਪ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਅਤੇ ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਦੇ ਸ਼ੁਰੂਆਤੀ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਨ ਅਤੇ ਸਕੂਲਾਂ ਵਿੱਚ ਸਹਾਇਕ, ਸੁਰੱਖਿਅਤ ਤੇ ਬਿਨਾਂ ਭੇਦਭਾਵ ਵਾਲਾ ਮਾਹੌਲ ਤਿਆਰ ਕਰਨ ਲਈ ਯੋਗ ਬਣਾਉਣਾ ਹੈ। ਇਸ ਮੌਕੇ ਸ੍ਰੀ ਦੁਰਗੇਸ਼ ਓਜਾ ਸੀਨੀਅਰ ਪ੍ਰੋਗਰਾਮ ਐਸੋਸੀਏਟ ਅਤੇ ਹਰਮਨਪ੍ਰੀਤ ਕੌਰ ਕਾਊਂਸਲਿੰਗ ਸਾਈਕਾਲੋਜਿਸਟ ਵੱਲੋਂ ਵਰਕਸ਼ਾਪ ਦੌਰਾਨ ਦੱਸਿਆ ਗਿਆ ਕਿ ਅਧਿਐਨਾਂ ਅਨੁਸਾਰ ...