Shadow

Politics

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Crime, National, Politics, Punjab
ਚੰਡੀਗੜ੍ਹ: 04 ਮਾਰਚ 2025 -  ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ  ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰੰਤੂ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ। ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ...
ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

National, Politics, Punjab
ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ। ...
ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ

ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ

National, Politics, Punjab
 ਚੰਡੀਗੜ੍ਹ, 4 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ |  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨ...
ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

National, Politics, Punjab
ਚੰਡੀਗੜ੍ਹ, 4 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਅਗਾਮੀ ਸਮਾਗਮਾਂ ਦੇ ਏਜੰਡੇ 'ਤੇ ਵੀ ਚਰਚਾ ਕੀਤੀ ਅਤੇ ਸੂਬੇ ਭਰ ਦੇ ਸਬੰਧਤ ਡਿਪਟੀ ਕਮਿਸ਼ਨਰਾਂ ਅਧੀਨ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਸੈਨਿਕ ਬੋਰਡ ਦੀਆਂ ਤਿਮਾਹੀ ਮੀਟਿੰਗਾਂ ਦਾ ਜਾਇਜ਼ਾ ਲਿਆ। ਇਹਨਾਂ ਸਕੀਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ 'ਤੇ ਜ਼ੋਰ ਦਿੰਦਿਆਂ, ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਲਾਭਪਾਤਰੀਆਂ ਨੂੰ ਜ਼ਮੀਨੀ ਪੱਧਰ 'ਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਨੇ ਸੂਬੇ ਭਰ ਵਿੱਚ ਸੈਨਿਕ ਰੈਸਟ ਹਾਊਸਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਉਪਾਵ ਕਰਨ ਦੇ ਵੀ ਹੁਕਮ ਦਿੱਤੇ। ...
ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 08 ਮਾਰਚ ਨੂੰ 37ਵੀਂ ਬਰਸੀ ਮਨਾਈ ਜਾ ਰਹੀ – ਵਿਧਾਇਕ ਕੁਲਵੰਤ ਸਿੰਘ ਸਿੱਧੂ

ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 08 ਮਾਰਚ ਨੂੰ 37ਵੀਂ ਬਰਸੀ ਮਨਾਈ ਜਾ ਰਹੀ – ਵਿਧਾਇਕ ਕੁਲਵੰਤ ਸਿੰਘ ਸਿੱਧੂ

Politics, Punjab
ਲੁਧਿਆਣਾ, 03 ਮਾਰਚ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 08 ਮਾਰਚ, 2025 ਨੂੰ ਪਿੰਡ ਦੁੱਗਰੀ (ਲੁਧਿਆਣਾ) ਵਿਖੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 37ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਜਿਸ ਵਿੱਚ ਵਿਧਾਇਕ ਨਾਭਾ ਦੇਵ ਸਿੰਘ ਮਾਨ ਤੋਂ ਇਲਾਵਾ ਸੰਗੀਤ ਜਗਤ ਨਾਲ ਜੁੜੀਆਂ ਸਖਸ਼ੀਅਤਾਂ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਕਿਹਾ ਉਹ 08 ਮਾਰਚ ਨੂੰ ਪਿੰਡ ਦੁੱਗਰੀ (ਲੁਧਿਆਣਾ) ਵਿਖੇ ਪੰਜਾਬੀਆਂ ਨਾਲ, ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀਆਂ ਅਭੁੱਲ ਧੁਨਾਂ ਨੂੰ ਸੁਣਨ ਲਈ ਉਤਸੁਕ ਹਨ।...
ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

National, Politics, Punjab
ਚੰਡੀਗੜ੍ਹ, 3 ਮਾਰਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ  ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ । ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੁਰ ਨੂੰ ਲਿਖੇ ਪੱਤਰ ਵਿੱਚ, ਚੇਅਰਮੈਨ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਪਹਿਲਕਦਮੀਆਂ ਕਰਨ ਲਈ ਓਹਨਾ ਦੀ  ਸ਼ਲਾਘਾ ਕੀਤੀ ਹੈ। ਸਮਾਜ ਦੇ ਗ਼ਰੀਬ ਵਰਗ ਦੀ ਦੁਰਦਸ਼ਾ ਵੱਲ ਧਿਆਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਵੱਲੋਂ ਸਫ਼ਾਈ ਸੇਵਕਾਂ ਨੂੰ ਹੁਣ ਤੱਕ ਨਜ਼ਰਅੰਦਾਜ਼ ਕੀਤਾ ਗਿਆ ਹੈ। ਸ੍ਰੀ ਚੰਦਨ ਗਰੇਵਾਲ ਨੇ ਦੇਸ਼ ਦੇ ਸਫਾਈ ਸੇਵਕਾਂ ਦੇ ਹਿੱਤਾਂ ਦੀ ਰਾਖੀ ਲਈ ਰਾਸ਼ਟਰਪਤੀ ਦੇ ਦਖਲ ਦੀ ਮੰਗ ਕੀਤੀ। ਚੇਅਰਮੈਨ ਨੇ ਕਿਹਾ ਕਿ ਸਮਾਜ ਦਾ ਇਹ ਵਰਗ ਸਮੁੱਚੇ ਸਮਾਜ ਦੀ ਸਿਹਤ ਅਤੇ ਸਵੱਛਤਾ ਲਈ ਦਿਨ ਰਾਤ ਮਿਹਨਤ ਕਰਦਾ ਹੈ। ਹਾਲਾਂਕਿ, ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਬਦਕਿਸਮਤੀ ਨਾਲ ਸਫ਼ਾਈ ਸੇਵਕਾਂ ਦੇ ਅਧਿਕਾਰਾਂ ਦੀ ਕਿਸੇ ਵੱਲੋਂ ਵੀ ਰਾਖੀ ਨਹੀਂ ਕੀਤੀ ...
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਪ੍ਰਾਰਥੀਆਂ 12 ਮਾਰਚ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਪ੍ਰਾਰਥੀਆਂ 12 ਮਾਰਚ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

National, Politics, Punjab
ਮਲੇਰਕੋਟਲਾ, 03 ਮਾਰਚ ਭਾਰਤ ਸਰਕਾਰ ਦੇ ਮੰਤਰਾਲੇ ਕਾਰਪੋਰੇਟ ਅਫੇਅਰਜ਼ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀ ਸ਼ਖਸ਼ੀਅਤ ਵਿੱਚ  ਹੁਨਰ ਵਿਕਾਸ ਲਈ ਇੱਕ ਵਿਸ਼ੇਸ਼ ਇੰਟਰਨਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸਿੰਪੀ ਸਿੰਗਲਾ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਉਮੀਦਵਾਰਾਂ ਨੂੰ 5000/- ਪ੍ਰਤੀ ਮਹੀਨਾ ਭੱਤਾ ਤੇ 6 ਹਜ਼ਾਰ ਰੁਪਏ ਗ੍ਰਾਂਟ ਵੀ ਦਿੱਤੀ ਜਾਵੇਗੀ । ਇਸ ਤੋਂ ਇਲਾਵਾ, ਸਰਕਾਰ ਇੰਟਰਨਸ਼ਿਪ ਕਰਨ ਵਾਲੇ ਨੌਜਵਾਨਾਂ ਨੂੰ “ਪੀਐਮ ਜੀਵਨ ਜ੍ਯੋਤੀ ਬੀਮਾ ਯੋਜਨਾ” ਅਤੇ “ਪੀਐਮ ਸੁਰੱਖਿਆ ਬੀਮਾ ਯੋਜਨਾ” ਦੇ ਤਹਿਤ ਬੀਮਾ ਸਹੂਲਤ ਵੀ ਪ੍ਰਦਾਨ ਕਰੇਗੀ, ਜਿਸ ਦੀ ਪ੍ਰੀਮੀਅਮ ਰਕਮ ਕੇਂਦਰ ਸਰਕਾਰ ਵਲੋਂ ਦਿੱਤੀ ਜਾਵੇਗੀ। ਇਸ ਸਕੀਮ ਅਧੀਨ ਚਾਹਵਾਨ ਪ੍ਰਾਰਥੀ ਮਿਤੀ 12 ਮਾਰਚ 2025 ਤੱਕ ਅਪਲਾਈ ਕਰ ਸਕਦੇ ਹਨ। ਜਿਲਾ ਰੋਜਗਾਰ ਉਤਪੱਤੀ ਅਫਸਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ 21 ...
ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ: ਵਿਧਾਇਕ ਗੁਰਲਾਲ ਘਨੌਰ

ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ: ਵਿਧਾਇਕ ਗੁਰਲਾਲ ਘਨੌਰ

National, Politics, Punjab
ਘਨੌਰ,3 ਮਾਰਚ: ਪਿਛਲੇ ਦਿਨੀਂ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਨਿਰੀਖਣ ਕਰਨ ਲਈ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਨੇ ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਅਤੇ ਸਮੂਹ ਸਬੰਧਤ ਵਿਭਾਗ ਅਧਿਕਾਰੀਆਂ ਕਾਨੂੰਗੋਆਂ, ਪਟਵਾਰੀਆਂ ਆਦਿ ਨਾਲ ਪਿੰਡ ਹਰੀਪੁਰ ਝੁੰਗੀਆਂ, ਮਹਿਦੂਦਾਂ, ਮੰਜੋਲੀ, ਘਨੋਰੀ ਖੇੜਾ, ਸਰਾਲਾ ਖ਼ੁਰਦ, ਸਰਾਲਾ ਕਲਾਂ ਆਦਿ ਪਿੰਡਾਂ ਦਾ ਦੌਰਾ ਕਰਕੇ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ, ਸਰ੍ਹੋਂ ਦੀ ਫ਼ਸਲ ਅਤੇ ਹਰੇ ਚਾਰੇ ਆਦਿ ਦੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਪੀੜਤ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਰਾਹੀ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੇ ਸਮੇਂ ’ਚ ਉਨ੍ਹਾਂ ਦੇ ਨਾਲ ਹੈ। ਫ਼ਸਲਾਂ ਦੇ ਹੋਏ ਨੁਕਸਾਨ ਦਾ ਗਿਰਦਾਵਰੀ ਕਰਵਾ ਕੇ ਜਲਦੀ ਉਚਿਤ ਮੁਆ...
ਰੂਪਨਗਰ ਪੁਲਿਸ ਨੇ 17 ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਰੂਪਨਗਰ ਪੁਲਿਸ ਨੇ 17 ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫ਼ਤਾਰ

National, Politics, Punjab
ਰੂਪਨਗਰ, 3 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 17 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਤੇ ਉਸ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵਲੋਂ ਹਰਦੀਪ ਸਿੰਘ ਵਾਸੀ ਝਾਂਡੀਆਂ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਹ 17 ਨਸ਼ੀਲੇ ਟੀਕੇ ਬਰਾਮਦ ਕੀਤੇ। ਐੱਸਐੱਸਪੀ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਵ...
ਜ਼ਿਲ੍ਹਾ ਪ੍ਰਸ਼ਾਸਨ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

ਜ਼ਿਲ੍ਹਾ ਪ੍ਰਸ਼ਾਸਨ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

National, Politics, Punjab
ਗੁਰਦਾਸਪੁਰ, 03 ਮਾਰਚ (           ) - ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਜ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਗਏ।  ਮਹਿੰਦਰਾ ਗਰੀਨ ਲੈਂਡ ਪੈਲੇਸ ਗੁਰਦਾਸਪੁਰ ਵਿਖੇ 11 ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਸ੍ਰੀ ਆਦਿੱਤਿਆ, ਏ.ਡੀ.ਸੀ. ਡਾ ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਨਵ ਵਿਆਹੇ ਜੋੜਿਆਂ ਨੂੰ ਘਰੇਲੂ ਜ਼ਰੂਰਤ ਦੇ ਸਮਾਨ (ਕੱਪੜੇ, ਸੂਟ, ਚਾਦਰਾਂ, ਡਬਲ ਬੈੱਡ, ਗੱਦੇ, ਫਰਾਟਾ ਪੱਖਾ, ਡਿਨਰ ਸੈੱਟ, ਐੱਲ.ਈ.ਡੀ., ਸਿਲਾਈ ਮਸ਼ੀਨਾਂ ਆਦਿ) ਦੀ ਵੰਡ ਵੀ ਕੀਤੀ ਗਈ। ਇਸ ਤੋਂ ...