Shadow

Politics

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

National, Politics, Punjab
ਗੁਰਦਾਸਪੁਰ, 3 ਮਾਰਚ (          ) - ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਮਿਤੀ 4 ਮਾਰਚ 2025 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।...
ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ

ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ

National, Politics, Punjab
ਰੂਪਨਗਰ, 3 ਮਾਰਚ: ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਅੱਜ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ। ਸਿੱਖਿਆ ਵਿਭਾਗ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਜੀ ਆਇਆਂ ਕਿਹਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ ਉਹ ਜ਼ਿਲ੍ਹਾ ਰੂਪਨਗਰ ਵਿੱਚ ਸੈਕੰਡਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰ ਸੰਭਵ ਯਤਨ ਕਰਨਗੇ ਤਾਂ ਜੋ ਰੂਪਨਗਰ ਜ਼ਿਲ੍ਹਾ ਸੂਬੇ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਸਕੇ। ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਜ਼ਿਲ੍ਹੇ ਵਿੱਚ ਜਿਲ੍ਹਾ ਸਿੱਖਿਆ ਅਫਸਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਜਿਸ ਸਦਕਾ ਉਹ ਜ਼ਿਲ੍ਹੇ ਵਿਚ ਸਿੱਖਿਆ ਦੇ ਖੇਤਰ ਵਿੱਚ ਰਹਿ ਰਹੀਆਂ ਖਾਮੀਆਂ ਨਾਲ ਚੰਗੀ ਤਰ੍ਹਾਂ ਜਾਣੂ ਹਨ, ਜਿਨਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸ. ਸੁਰਿੰਦਰਪਾਲ ਸਿੰਘ, ਜ਼ਿਲਾ ਸਪੋਰਟਸ ਕੋਆਰਡੀਨੇਟਰ ਸਰਨਜੀਤ ਕੌਰ ਤੇ ਹੋਰ ਕਰਮਚਾਰ...
ਜਿ਼ਲ੍ਹਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ

ਜਿ਼ਲ੍ਹਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ

National, Politics, Punjab
ਸ੍ਰੀ ਮੁਕਤਸਰ ਸਾਹਿਬ 3 ਮਾਰਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜਿ਼ਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ। ਇਸ ਮੌਕੇ ਜਿਲ੍ਹਾ ਅਤੇ ਸੈਸਨ ਜੱਜ, ਸ੍ਰੀ ਰਾਜ ਕੁਮਾਰ ਵੱਲੋਂ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਲਈ ਕਿੱਤਾ ਮੁੱਖੀ ਪ੍ਰੋਗਰਾਮ ਕੀਤਾ ਗਿਆ । ਇਸ ਪੋ੍ਰਗਰਾਮ ਵਿੱਚ ਲਗਭਗ 60 ਬੰਦਿਆ ਵੱਲੋਂ ਟਰੇਨਿੰਗ ਪੋ੍ਰਗਰਾਮ ਵਿੱਚ ਭਾਗ ਲਿਆ ਗਿਆ। ਇਸ ਕਿੱਤਾ ਮੁੱਖੀ ਪ੍ਰੋਗਰਾਮ ਦੀ ਟਰੇਨਿੰਗ ਸ੍ਰੀ ਅੰਗਰੇਜ ਸਿੰਘ ਭੁੱਲਰ ਵੱਲੋਂ ਦਿੱਤੀ ਗਈ। ਸ੍ਰੀ ਅੰਗਰੇਜ ਸਿੰਘ ਭੁੱਲਰ ਨੇ ਕੈਦੀਆਂ/ਹਵਾਲਾਤੀਆ ਨੂੰ ਪੱਤਿਆਂ ਤੋਂ ਖਾਦ ਬਣਾਉਣ ਅਤੇ ਗੰਡੋਇਆ ਤੋਂ ਖਾਦ ਬਣਾਉਣ ਦੀ ਟਰੇਨਿੰਗ ਦਿੱਤੀ ਗਈ, ਇਸ ਟ੍ਰੇਨਿੰਗ ਦਾ ਸੈਸਨ ਤਿੰਨ  ਦਿਨ ਤੱਕ ਚੱਲੇਗਾ। ਜਿਲ੍ਹਾ ਅਤੇ ਸੈਸਨ ਜੱਜ ਸਾਹਿਬ ਵੱਲੋਂ ਅੰਗਰੇਜ ਸਿੰਘ ਭੁੱਲਰ ਨੂ...
ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ  ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ  ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਮਹਿਲਾ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਕੈਬਨਿਟ ਮੰਤਰੀ  ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਮਹਿਲਾਵਾਂ ਵੱਲੋਂ ਹਰ ਰੋਜ਼...
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ  ਗ੍ਰਿਫ਼ਤਾਰ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ  ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਦੀ ਤਰਜ਼ ’ਤੇ  ਫਰਜ਼ੀ ਵੈੱਬਸਾਈਟ ਬਣਾ ਕੇ ਜਾਅਲੀ ਰਸੀਦਾਂ, ਫਾਰਮ ਤਿਆਰ ਕਰਕੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਵਾਹਨਾਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਦੇਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਦਿੱਤੀ। ਦੋਸ਼ੀ ਦੀ ਪਛਾਣ ਖਰੜ (ਐਸ.ਏ.ਐਸ. ਨਗਰ)  ਦੇ ਰਹਿਣ ਵਾਲੇ ਗੌਰਵ ਕੁਮਾਰ ਵਜੋਂ ਹੋਈ ਹੈ, ਜੋ ਮਾਈਨਿੰਗ ਵਿਭਾਗ ਦੀ ਅਸਲ ਅਧਿਕਾਰਤ ਵੈੱਬਸਾਈਟ ’minesgeologypunjab.gov.in’ ਦੀ ਤਰਜ਼ ’ਤੇ  ਇਸ ਨਾਲ ਮਿਲਦੀ-ਜੁਲਦੀ ਵੈੱਬਸਾਈਟ ’minesgeologypunjab.in’ ਬਣਾ ਕੇ ਗ਼ੈਰ-ਕਾਨੂੰਨੀ ਖਣਨ ਗਤਿਵਿਧੀਆਂ ਕਰਨ ਵਾਲਿਆਂ ਨੂੰ ਸਹੂਲਤ ਦਿੰਦਾ ਸੀ। ਜ਼ਿਕਰਯੋਗ ਹੈ ਕਿ ਦੋਸ਼ੀ ਨੇ ਨਵੰਬਰ, 2024 ਵਿੱਚ ਇੱਕ ਫਰਜ਼ੀ ਵੈੱਬਸਾਈਟ ਬਣਾਈ ਸੀ, ਜੋ ਜਨਵਰੀ, ...
ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ

ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 3 ਮਾਰਚ  ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਹ ਅੱਜ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਮੌਕੇ ਉਨਾਂ ਹਲਕਾ ਵਾਸੀਆਂ ਦੀਆਂ ਮੁਸ਼ਕਲਿਾਂ ਸਬੰਧਿਤ ਵਿਭਾਗਾਂ ਰਾਹੀਂ ਮੌਕੇ ’ਤੇ ਹੱਲ ਕਰਵਾਈਆਂ ਗਈਆਂ।  ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੇ ਉਨਾਂ ਨੂੰ ਸੇਵਾ ਕ...
ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

National, Politics, Punjab
ਫਰੀਦਕੋਟ 3 ਮਾਰਚ , 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਵਿੱਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ...
ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

National, Politics, Punjab
ਫਰੀਦਕੋਟ  3 ਮਾਰਚ  ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 22 ਅਪ੍ਰੈਲ 2025  ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬ...
ਯੁੱਧ ਨਸ਼ਿਆਂ ਵਿਰੁੱਧ ; ਫਿਲੌਰ ਦੇ ਪਿੰਡ ਖ਼ਾਨਪੁਰ ਅਤੇ ਮੰਡੀ ’ਚ ਨਸ਼ਾ ਸਮੱਗਲਰਾਂ ਵਲੋਂ ਕੀਤੀਆਂ ਗਈਆਂ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਯੁੱਧ ਨਸ਼ਿਆਂ ਵਿਰੁੱਧ ; ਫਿਲੌਰ ਦੇ ਪਿੰਡ ਖ਼ਾਨਪੁਰ ਅਤੇ ਮੰਡੀ ’ਚ ਨਸ਼ਾ ਸਮੱਗਲਰਾਂ ਵਲੋਂ ਕੀਤੀਆਂ ਗਈਆਂ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

National, Politics, Punjab
ਚੰਡੀਗੜ੍ਹ/ਜਲੰਧਰ, 2 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਜਲੰਧਰ ਦਿਹਾਤੀ ਪੁਲਿਸ ਵਲੋਂ ਸਥਾਨਕ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਬ ਡਵੀਜ਼ਨ ਫਿਲੌਰ ਦੇ ਪਿੰਡ ਖਾਨਪੁਰ ਅਤੇ ਮੰਡੀ ਦੀ ਪੰਚਾਇਤੀ ਜ਼ਮੀਨ ’ਤੇ ਹੋਈਆਂ ਅਣਅਧਿਕਾਰਤ ਉਸਾਰੀਆਂ ਨੂੰ ਅੱਜ ਢਾਹਿਆ ਗਿਆ। ਇਹ ਗੈਰ ਕਾਨੂੰਨੀ ਉਸਾਰੀਆਂ ਦੋ ਵਿਅਕਤੀ ਜਿਨ੍ਹਾਂ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧ ਹੈ, ਵਲੋਂ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਢਾਹਿਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਫਿਲੌਰ ਜਿਸ ਨੂੰ ਇਹਨਾਂ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਦੀ ਲੋੜ ਸੀ, ਦੀ ਬੇਨਤੀ ’ਤੇ ਕਰਵਾਈ ਕਰਦਿਆਂ ਢਾਹਿਆ ਗਿਆ ਹੈ। ਇਹ ਕਾਰਵਾਈ ਸਿੱਧੇ ਤੌਰ ’ਤੇ ਜਸਵੀਰ ਸਿਘ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ

Crime, National, Politics, Punjab
ਚੰਡੀਗੜ੍ਹ/ਫਿਰੋਜ਼ਪੁਰ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਨਸ਼ਾ ਤਸਕਰ-ਕਮ-ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਘੱਲ ਖੁਰਦ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮ ਨੇ ਉਸਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰਾਂ - ਇੱਕ 9 ਐਮਐਮ ਗਲੌਕ ਪਿਸਤੌਲ, ਇੱਕ .30 ਐਮਐਮ ਬੇਰੇਟਾ ਪਿਸਤੌਲ ਅਤੇ ਇੱਕ ਪੰਪ ਐਕਸ਼ਨ ਗੰਨ - ਸਮੇਤ ਤਿੰਨ ਮੈਗਜ਼ੀਨਾਂ ਅਤੇ 141 ਵੱਖ-ਵੱਖ ਕਾਰਤੂਸਾਂ ਦੇ ਨਾਲ ਨਾਲ 45 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸਦੀ ਮਾਰੂਤੀ ਸਵਿਫਟ ਕਾਰ, ਜਿਸ ਵਿੱਚ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਕਿਸੇ ਅਣਪਛਾਤੀ ਵਿਦੇਸ਼ੀ ਸੰਸਥਾ, ...