Shadow

Politics

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

National, Politics, Punjab
ਚੰਡੀਗੜ੍ਹ, 28 ਫਰਵਰੀ- ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ। ਸ. ਮੁੰਡੀਆਂ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ  ਲੈਂਡ ਡੀਡਜ਼ ਦੀ...

ਸਰਪੰਚ ਦੇ ਫੋਨ ‘ਤੇ, ਮੁੱਖ ਮੰਤਰੀ ਮਾਨ ਵੱਲੋਂ 2 ਘੰਟਿਆਂ ‘ਚ ਨਸ਼ਾ ਤਸਕਰ ‘ਤੇ ਸਿੱਧੀ ਕਾਰਵਾਈ

National, Politics, Punjab
ਲੁਧਿਆਣਾ, 28 ਫਰਵਰੀ (000) - 26 ਫਰਵਰੀ ਨੂੰ ਇੱਕ ਪਿੰਡ ਦੇ ਨੌਜਵਾਨ ਸਰਪੰਚ ਅਤੇ ਇੱਕ ਬਦਨਾਮ ਨਸ਼ਾ ਤਸਕਰ ਮਹਿਲਾ ਵਿਚਾਲੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਕੱਲ੍ਹ ਸ਼ਾਮ ਕਰੀਬ 7 ਵਜੇ, ਜਦੋਂ ਨਾਰੰਗਵਾਲ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਆਪਣੇ ਘਰ ਮੌਜੂਦ ਸਨ ਤਾਂ ਉਨ੍ਹਾਂ ਦੇ ਫ਼ੋਨ 'ਤੇ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ। ਇੱਕ ਆਤਮਵਿਸ਼ਵਾਸ਼ੀ ਮਨਜਿੰਦਰ ਸਿੰਘ ਨੇ ਦੱਸਿਆ ਕਿ 'ਇਹ ਕੋਈ ਹੋਰ ਨਹੀਂ ਸਗੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਨ'। 'ਮੈਂ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਪੂਰੇ ਮੁੱਦੇ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਮਾਨ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਸਰਪੰਚ ਨੇ ਦੱਸਿਆ, 2 ਘੰਟਿਆਂ ਦੇ ਅੰਦਰ, ਲੁਧਿਆਣਾ (ਦਿਹਾਤੀ) ਪੁਲਿਸ ਸਾਡੇ ਪਿੰਡ ਪਹੁੰਚ ਗਈ', ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਸਗੋਂ ਨਸ਼ਾ ਮਾਫੀਆ ਦੀ ਜਾਇਦਾਦ ਨੂੰ ਵੀ ਢਹਿ-ਢੇਰੀ ਕੀਤਾ ਜੋ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਕੇ ਬਣਾਈ ਗਈ ਸੀ। ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ, ਕੁਲਬੀਰ ਕੌਰ, ਉਸਦੇ ਪਤੀ ਬਲਵ...
ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050 ਕਰੋੜ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਦਿੱਤੀ ਇਸ ਮਾਨਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ, "ਅਲਾਟਮੈਂਟ ਵਿੱਚ ਕੀਤਾ ਇਹ ਵਾਧਾ ਕਿਸਾਨਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਪੰਜਾਬ ਦੀ ਵਚਨਬੱਧਤਾ ਦਾ ਪ੍ਰਮਾਣ ਹੈ।" ਉਨ੍ਹਾਂ ਅੱਗੇ ਕਿਹਾ ਕਿ ਇਸ ਵਾਧੇ ਨਾਲ ਸੂਬੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ, ਉਨ੍ਹਾ ਕਿਹਾ ਕਿ ਇਸ ਵਾਧੇ ਵਿੱਚ ਕੋਲਡ ਸਟੋਰੇਜ ਸਹੂਲਤਾਂ, ਵੇਅਰਹਾਊਸਿੰਗ, ਪ੍ਰੋਸੈਸਿੰਗ ਯੂਨਿਟਾਂ ਸਥਾਪਤ ਕਰਨ ਅਤੇ ਮੁੱਲ ਵਿੱਚ ਵਾਧੇ ਸਬੰਧੀ ਪਹਿਲਕਦਮੀਆਂ ਸ਼ੁਰੂ ਕਰਨਾ ਸ਼ਾਮਲ ਹੈ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤ...
ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 28 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸਨੇ ਜ਼ਮੀਨ ਦੀ ਜਾਅਲੀ ਰਜਿਸਟਰੀ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਲੁਧਿਆਣਾ ਦੇ ਵੇਰਕਾ-ਲਾਡੂਵਾਲ ਬਾਈਪਾਸ ਨੇੜੇ ਪਿੰਡ ਨੂਰਪੁਰ ਬੇਟ ਵਿੱਚ ਸਥਿਤ ਇਸ ਛੇ ਕਰੋੜ ਰੁਪਏ ਤੋਂ ਵੱਧ ਦੀ ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਬਾਰੇ ਮਿਲੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ 21 ਫਰਵਰੀ, 2025 ਨੂੰ ਸਬ-ਰਜਿਸਟਰਾਰ ਦਫ਼ਤਰ, ਤਹਿਸੀਲ ਪੱਛਮੀ, ਲੁਧਿਆਣਾ ਵਿਖੇ ਅਚਨਚੇਤ ਜਾਂਚ ਕੀਤੀ ਗਈ। ਇਸ ਜਾਂਚ ਤੋਂ ਪਤਾ ਲੱਗਾ ਕਿ 11 ਫਰਵਰੀ, 2025 ਨੂੰ ਦੀਪ ਸਿੰਘ (ਵਿਕਰੇਤਾ...
ਪੰਜਾਬ ’ਚ ਪਿਛਲੇ ਤਿੰਨ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਹੋਇਆ : ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ’ਚ ਪਿਛਲੇ ਤਿੰਨ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਹੋਇਆ : ਜੈ ਕ੍ਰਿਸ਼ਨ ਸਿੰਘ ਰੌੜੀ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 28 ਫਰਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ  ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਸੂਬੇ ਵਿਚ ਅਥਾਹ ਤਰੱਕੀ ਹੋਈ ਹੈ ਭਾਵੇਂ ਉਹ ਸਿੱਖਿਆ, ਸਿਹਤ, ਉਦਯੋਗ, ਨਿਵੇਸ਼, ਖੇਡਾਂ ਅਤੇ ਰੋਜ਼ਗਾਰ ਦਾ ਖੇਤਰ ਹੋਵੇ।                 ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਗੋਗੋ ਮਹਿਤਾਬਪੁਰ ਵਿਖੇ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਬਲਦੀਪ ਸਿੰਘ ਸੈਣੀ ਦੀ ਨਿਯੁਕਤੀ ਸਬੰਧੀ ਰੱਖੇ ਸਮਾਗਮ ਵਿਚ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਵੱਖ-ਵੱਖ ਖੇਤਰਾਂ ਅੰਦਰ ਤਰੱਕੀ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਅੰਦਰ ਨਵੀਂ ਕ੍ਰਾਂਤੀ ਆਈ ਹੈ ਜਿਸ ਤਹਿਤ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਹੈਪੀਨੈਸ ਦੀ ਸਥਾਪਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਤਹਿਤ 9 ਸਕੂਲ ਉਸਾਰੇ ਜਾਣਗੇ। ਸਿਹਤ ਖੇਤਰ ਦੀ ਗੱਲ ਕਰਦਿਆਂ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕ...
ਬਿਨਾ ਐਨ.ਓ.ਸੀ. ਤੋਂ ਹੋਵੇਗੀ ਰਜਿਸਟਰੀ, ਪੰਜਾਬ ਸਰਕਾਰ ਨੇ 31 ਅਗਸਤ ਤੱਕ ਵਧਾਇਆ ਸਮਾਂ : ਆਸ਼ਿਕਾ ਜੈਨ

ਬਿਨਾ ਐਨ.ਓ.ਸੀ. ਤੋਂ ਹੋਵੇਗੀ ਰਜਿਸਟਰੀ, ਪੰਜਾਬ ਸਰਕਾਰ ਨੇ 31 ਅਗਸਤ ਤੱਕ ਵਧਾਇਆ ਸਮਾਂ : ਆਸ਼ਿਕਾ ਜੈਨ

National, Politics, Punjab
ਹੁਸ਼ਿਆਰਪੁਰ, 28 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਕਰਨ ਦੀ 28 ਫਰਵਰੀ 2025 ਤੱਕ ਦੀ ਮਿਆਦ ਨੂੰ ਵਧਾ ਕੇ 31 ਅਗਸਤ 2025 ਕਰ ਦਿੱਤਾ ਹੈ ਜਿਸ ਨਾਲ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾ ਐਨ.ਓ.ਸੀ. ਤੋਂ ਹੋਵੇਗੀ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਕਰਨ ਦੀ ਮਿਆਦ ਨੂੰ 1 ਮਾਰਚ ਤੋਂ 31 ਅਗਸਤ 2025 ਤੱਕ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਣ ਅਧਿਕਾਰਤ ਕਲੋਨੀਆਂ ਵਿਚ ਉਹ ਪਲਾਟ ਜਿਨ੍ਹਾਂ ਦੀ ਖਰੀਦ ਬਾਰੇ ਬਿਨੈਕਾਰਾਂ ਵਲੋਂ 31 ਜੁਲਾਈ 2024 ਤੋਂ ਪਹਿਲਾਂ ਅਸ਼ਟਾਮ ਰਾਹੀਂ ਐਗਰੀਮੈਂਟ ਆਦਿ ਕੀਤਾ ਗਿਆ ਹੈ ਤਾਂ ਬਿਨੇਕਾਰ 31 ਅਗਸਤ ਤੋਂ ਪਹਿਲਾਂ ਬਿਨਾ ਐਨ.ਓ.ਸੀ. ਤੋਂ ਰਜਿਸਟਰੀ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਵਿਚ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਹਦਾਇਤਾਂ ਦੀ ਇਨਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਵਧੀ ਮਿਆ...
ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ 18-19 ਸਾਲ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਨਿਰਦੇਸ਼ ਦਿੱਤੇ

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ 18-19 ਸਾਲ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਨਿਰਦੇਸ਼ ਦਿੱਤੇ

National, Politics, Punjab
ਗੁਰਦਾਸਪੁਰ, 28 ਫਰਵਰੀ (            ) - ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ 18-19 ਸਾਲ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ (ਸਿਵਾਏ ਚੋਣ ਹਲਕਾ 4-ਗੁਰਦਾਸਪੁਰ) ਵਿੱਚ ਇਸਤਰੀਆਂ ਦੀਆਂ ਵੋਟਾਂ ਘੱਟ ਬਣੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣ ਹਲਕਿਆਂ ਦੇ ਲਿੰਗ ਅਨੁਪਾਤ ਦੇ ਟੀਚੇ ਪੂਰਾ ਕਰਨ ਲਈ ਬੀ.ਐੱਲ.ਓਜ਼ ਰਾਹੀਂ ਬੂਥ ਵਾਈਜ਼ ਵਿਸ਼ਲੇਸ਼ਣ ਕੀਤਾ ਜਾਵੇ ਅਤੇ ਜਿਨ੍ਹਾਂ ਪੋਲਿੰਗ ਬੂਥਾਂ ਤੇ ਇਸਤਰੀ ਵੋਟਾਂ ਘੱਟ ਬਣੀਆਂ ਹਨ, ਉਨ੍ਹਾਂ ਦੀ ਵੋਟਰ ਰਜਿਸਟ੍ਰੇਸ਼ਨ ਉੱਪਰ ਜ਼ੋਰ ਦਿੱਤਾ ਜਾਵੇ।  ਇਸ ਦੇ ਨਾਲ ਹੀ ਸਮੂਹ ਚੋਣ ਹਲਕਿਆਂ ਵਿੱਚ ਮਰਦਮਸ਼ੁਮਾਰ...
ਜ਼ਿਲ੍ਹਾ ਮੋਗਾ ਵਿੱਚ ਈ ਡੀ ਏ ਆਰ ਪੋਰਟਲ ਦੀ ਸ਼ੁਰੂਆਤ, ਸੜਕ ਹਾਦਸਿਆਂ ਦਾ ਤਿਆਰ ਹੋਵੇਗਾ ਡਾਟਾ ਬੇਸ

ਜ਼ਿਲ੍ਹਾ ਮੋਗਾ ਵਿੱਚ ਈ ਡੀ ਏ ਆਰ ਪੋਰਟਲ ਦੀ ਸ਼ੁਰੂਆਤ, ਸੜਕ ਹਾਦਸਿਆਂ ਦਾ ਤਿਆਰ ਹੋਵੇਗਾ ਡਾਟਾ ਬੇਸ

Politics, Punjab
ਮੋਗਾ, 28 ਫਰਵਰੀ (000) - ਸੜਕ ਹਾਦਸਿਆਂ ਦੇ ਦਾਅਵਿਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਹਾਦਸਿਆਂ ਨਾਲ ਸਬੰਧਤ ਡਾਟਾ ਬੇਸ ਤਿਆਰ ਕਰਨ ਲਈ ਜ਼ਿਲ੍ਹਾ ਮੋਗਾ ਵਿੱਚ ਮਿਤੀ 1 ਮਾਰਚ ਤੋਂ ਈ ਡੀ ਏ ਆਰ ਪੋਰਟਲ ਦੀ ਸ਼ੁਰੂਆਤ ਹੋ ਗਈ ਹੈ। ਇਹ ਪੋਰਟਲ ਖਾਸ ਤੌਰ 'ਤੇ ਆਈ ਆਰ ਏ ਡੀ ਐਪਲੀਕੇਸ਼ਨ ਦੇ ਵਿਸਥਾਰ ਵਜੋਂ ਇੱਕ ਏਕੀਕ੍ਰਿਤ ਪੋਰਟਲ ਹੈ। ਇਸ ਦਾ ਉਦੇਸ਼ ਦੇਸ਼ ਦੇ ਹਰ ਹਿੱਸੇ ਤੋਂ ਦੁਰਘਟਨਾ ਡੇਟਾਬੇਸ ਨੂੰ ਇਕੱਠਾ ਕਰਕੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦਿੱਤੀ। ਅੱਜ ਉਹ ਸਥਾਨਕ ਮੀਟਿੰਗ ਹਾਲ ਵਿਖੇ ਟ੍ਰੇੈਫਿਕ ਪੁਲਿਸ ਅਧਿਕਾਰੀਆਂ ਨਾਲ ਰਿਕਵਰੀ/ਸੇਫ਼ ਵਾਹਨ ਸਕੀਮ/ਜ਼ਿਲ੍ਹਾ ਰੋਡ ਸੇਫਟੀ ਸਕੀਮ ਤਹਿਤ ਮੀਟਿੰਗ ਕਰ ਰਹੇ ਸਨ। ਇਸ ਮੀਟਿੰਗ ਵਿੱਚ ਐੱਸ ਡੀ ਐਮ ਮੋਗਾ ਕਮ ਆਰ ਟੀ ਓ ਸ੍ਰ ਸਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਹਿਤੇਸ਼ ਵੀਰ ਗੁਪਤਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਜਾਰੀ ਕੀਤੀ ਕਿ ਜਦੋਂ ਵੀ ਸੜਕ ਹਾਦਸਾ ਹੁੰਦਾ ਹੈ ਤਾਂ ਇਸ ਪੋਰਟਲ ਉੱਤੇ ਪੁਲਿਸ, ਸੜਕ ਸੁ...
ਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਪੱਬਾਂ ਭਾਰ,

ਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਪੱਬਾਂ ਭਾਰ,

National, Politics, Punjab
ਫਾਜ਼ਿਲਕਾ 28 ਫਰਵਰੀ ਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਜ਼ਿਲਾ ਖੇਤੀਬਾੜੀ ਵਿਭਾਗ ਨੇ ਆਪਣੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ ਵਿੱਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ: ਸੰਦੀਪ ਰਿਣਵਾਂ ਨੇ ਬਲਾਕ ਖੂਹੀਆਂ ਸਰਵਰ ਅਤੇ ਅਬੋਹਰ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਹਨਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਆਉਣ ਵਾਲੇ ਸਾਉਣੀ ਰੁੱਤ ਦੌਰਾਨ ਜ਼ਿਆਦਾ ਤੋਂ ਜਿਆਦਾ ਕਿਸਾਨ ਨਰਮੇ ਦੀ ਕਾਸ਼ਤ ਕਰਨ। ਉਨਾਂ ਨੇ ਇਸ ਮੌਕੇ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਖੜੇ ਨਦੀਨਾ ਨੂੰ ਨਸ਼ਟ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਨੂੰ ਘੱਟ ਕੀਤਾ ਜਾ ਸਕੇ। ਇਸੇ ਤਰ੍ਹਾਂ ਉਹਨਾਂ ਨੇ ਕਿਹਾ ਕਿ ਖੇਤਾਂ ਵਿੱਚ ਪਈਆਂ ਨਰਮੇ ਦੀਆਂ ਛਟੀਆਂ ਨੂੰ ਝਾੜ ਕੇ ਪਿੰਡ ਵਿੱਚ ਲੈ ਆਂਦਾ ਜਾਵੇ ਅਤੇ ਰਹਿੰਦ ਖੂੰਦ ਨੂੰ ਨਸ਼ਟ ਕਰ ਦਿੱਤਾ ਜਾਵੇ ਕਿਉਂਕਿ ਇਸ ਵਿੱਚ ਗੁਲਾਬੀ ਸੂੰਡੀ ਦਾ ਲਾਰਵਾ ਹੋ ਸਕਦਾ ਹੈ। ਉਹਨਾਂ ਨੇ ਕਿਹਾ ਜੇਕਰ ਕਿਸਾਨ ਵੀਰ ਇਸ ਵੇਲੇ ਇਹ ਉਪਰਾਲੇ ਕਰਨ ਤਾਂ ਆਉਣ ਵਾਲੀ ਫਸਲ ਲਈ ਬਿਹਤਰ ਹੋਵੇਗਾ। ਨਾਲ ਹੀ ਉਹ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋੜਵੰਦ ਪਰਿਵਾਰਾਂ ਨੂੰ ਅਵਾਸ ਯੋਜਨਾ ਤਹਿਤ ਪ੍ਰਵਾਨਗੀ ਪੱਤਰ ਵੰਡੇ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋੜਵੰਦ ਪਰਿਵਾਰਾਂ ਨੂੰ ਅਵਾਸ ਯੋਜਨਾ ਤਹਿਤ ਪ੍ਰਵਾਨਗੀ ਪੱਤਰ ਵੰਡੇ

National, Politics, Punjab
ਫਰੀਦਕੋਟ 28 ਫਰਵਰੀ 2025() ਅੱਜ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਅਵਾਸ ਯੋਜਨਾ ਤਹਿਤ ਲੋੜਵੰਦ ਲਾਭਪਾਤਰੀ 209 ਪਰਿਵਾਰਾਂ ਨੂੰ ਘਰ ਬਨਾਉਣ ਲਈ ਨੂੰ ਰਸਮੀ ਤੌਰ ਤੇ ਪ੍ਰਵਾਨਗੀ ਪੱਤਰ ਵੰਡੇ। ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ, ਅਤੇ ਮਾਰਕਿਟ ਕਮੇਟੀ ਸਾਦਿਕ ਦੇ ਚੇਅਰਮੈਨ ਰਮਨਦੀਪ ਸਿੰਘ ਮੁਮਾਰਾ  ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸ. ਗੁਰਦਿੱਤ ਸਿੰਘ ਸੇਖੋਂ ਨੇ ਲੋਕਾਂ ਨੂੰ ਕਿਹਾ ਕਿ ਉਹ ਮਕਾਨ ਲੈਣ ਲਈ ਪਿੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਣ ਕਿਉ਼ਂਕਿ ਭਾਰਤ ਸਰਕਾਰ ਵੱਲੋਂ ਅਵਾਸ ਯੋਜਨਾ ਤਹਿਤ ਕੋਈ ਵੀ ਫਾਰਮ ਵੇਚੇ ਨਹੀਂ ਜਾ ਰਹੇ। ਜਿਸ ਤਹਿਤ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਮਿਲ ਕੇ ਲੋੜਵੰਦਾਂ ਨੂੰ ਘਰ ਬਨਾਉਣ ਵਿੱਚ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਸਰਵੇ ਲਈ ਅਵਾਸ ਪਲੱਸ 2024 ਮੋਬਾਇਲ ਐਪ 01 ਜਨਵਰੀ 2025 ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਐਪ ਵਿੱਚ ਸੈਲਫ ਸਰਵੈ (ਲਾਭਪਾਤਰੀ ਖੁਦ ਆਪਣਾ ਸਰਵੈ ਕਰ ਸਕਦਾ ਹੈ ਜਿਸ ਦਾ ਲਿੰਕ ਯੂਟਿਊਬ ਤੇ ਉਪਲਬਧ ਹੈ) ਅਤੇ ਪ੍ਰੀਰਜਿਸਟਰ ...