Shadow

Politics

ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ-ਡੀ.ਸੀ

ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ-ਡੀ.ਸੀ

National, Politics, Punjab
ਫਰੀਦਕੋਟ 28 ਫਰਵਰੀ () ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 20(5) ਦੀ ਸ਼ੁਰੂਆਤ ਦੇ ਤਹਿਤ, ਮਿਤੀ 25.11.2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਕੋਈ ਵੀ ਵਿਅਕਤੀ ਜਿਸ 31 ਜੁਲਾਈ 2024 ਤੱਕ 500 ਵਰਗ ਗਜ਼ ਤੱਕ ਦੇ ਖੇਤਰ ਲਈ ਇੱਕ ਗੈਰ-ਅਧਿਕਾਰਤ ਕਲੋਨੀ ਵਿੱਚ ਸਥਿਤ, ਸਟੈਂਪ ਪੇਪਰ 'ਤੇ ਵੇਚਣ ਲਈ ਪਾਵਰ ਆਫ਼ ਅਟਾਰਨੀ ਜਾਂ ਸਮਝੌਤਾ ਕੀਤਾ ਹੈ ਜਾਂ ਜ਼ਮੀਨ ਦੇ ਕਿਸੇ ਵੀ ਰਜਿਸਟਰਡ ਦਸਤਾਵੇਜ਼ ਨਾਲ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਦੇ ਸਾਹਮਣੇ 01 ਦਸੰਬਰ, 2024 ਤੋਂ 28 ਫਰਵਰੀ 2025 ਤੱਕ ਬਿਨਾਂ ਕਿਸੇ ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਕੋਲ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਅਤੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਸਮਰੱਥ ਅਥਾਰਟੀ ਤੋਂ ਪ੍ਰਮਾਣ-ਪੱਤਰ (ਐਨ.ਓ.ਸੀ) ਤੋਂ ਬਿਨ੍ਹਾਂ ਅਜਿਹੇ ਪਲਾਟ ਦੀ ਰਜਿਸਟਰੀ ਕਰਵਾਉਣ ਦਾ ਹੱਕਦਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਅਜਿਹੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ ਕਰਨ ਦੀ ਆਮ ਜਨਤਾ ਦੀ ...
ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਦਰਜ ਨਾ ਕਰਨ ਵਿੱਚ ਮਦਦ ਕਰਨ ਬਦਲੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਤਰਫੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਸ਼ਿਕਾਇਤ ਵਿੱਚ ਹੋਮਗਾਰਡ ਵਾਲੰਟੀਅਰ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱ...
ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

National, Politics, Punjab
ਪਟਿਆਲਾ, 27 ਫ਼ਰਵਰੀ: ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ ਵਿੱਚ ਲੋਕ ਅਦਾਲਤ ਦੌਰਾਨ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨਾਲ ਨਾਲ ਸੰਪਰਕ  ਕੀਤਾ ਜਾ ਸਕਦਾ ਹੈ। ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਹ ਲੋਕ ਅਦਾਲਤ ਇਕ ਮਹੱਤਵਪੂਰਨ ਪਹਿਲ ਹੈ, ਜਿਸ ਵਿੱਚ ਚੇਅਰਪਰਸਨ, ਪੁਲਿਸ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ।...
ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 27 ਫਰਵਰੀ: ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ 'ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼ ਫੈਸਟੀਵਲ ਵਰਗੇ ਸਮਾਗਮਾਂ ਨਾਲ ਹੋਈ। ਇਹ ਜਸ਼ਨ ਨਾ ਸਿਰਫ਼ ਪੰਜਾਬ ਦੀ ਅਮੀਰ ਵਿਰਾਸਤ ਅਤੇ ਪ੍ਰੰਪਰਾਵਾਂ ਦੀ ਝਲਕ ਪੇਸ਼ ਕਰਦੇ ਹਨ ਬਲਕਿ ਸੂਬੇ ਨੂੰ ਚੋਟੀ ਦੇ ਸੈਲਾਨੀ ਕੇਂਦਰ ਵਜੋਂ ਵੀ ਸਥਾਪਿਤ ਕਰਦੇ ਹਨ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਕ ਵਜੋਂ ਆਪਣੀ ਪਛਾਣ ਮੁੜ ਬਹਾਲ ਕਰ ਰਿਹਾ ਹੈ। ਸੂਬੇ ਦੀ ਅਮੀਰ ਵਿਰਾਸਤ ਦੀ ਬਹਾਲੀ ਅਤੇ ਸੈਰ-ਸਪਾਟੇ ਦੇ ਵਿਸਥਾਰ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਚੱਲਦਿਆਂ ਸਰਕਾਰ ਵੱਲੋਂ ਕਈ ਲੜੀਵਾਰ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਨ੍ਹ...
8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ੍ਹ 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਸਰਫੇਸੀ ਕਾਨੂੰਨ ਅਧੀਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਤਹਿਤ ਨਾਇਬ ਤਹਿਸੀਲਦਾਰ ਵੱਲੋਂ ਉਸਦੀ ਫਰਮ ਨੂੰ ਇਕ ਜਾਇਦਾਦ ਦਾ ਕਬਜ਼ਾ ਦਿਵਾਇਆ ਗਿਆ ਸੀ ਅਤੇ ਇਸ ਕਬਜ਼ੇ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ ਬਦਲੇ ਉਕਤ ਰੀਡਰ ਨੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ ਉਕਤ ਮੁਲਜ਼ਮ 8000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ...
ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

Crime, National, Politics, Punjab
ਚੰਡੀਗੜ੍ਹ, 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ ਏਜੰਸੀ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਕਤ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਸ ਅਧਿਕਾਰੀ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭ੍ਰਿਸ਼ਟ ਕਾਰਵਾਈਆਂ ਰਾਹੀਂ ਕਾਫ਼ੀ ਦੌਲਤ ਇਕੱਠੀ ਕੀਤੀ ਹੈ। ਜਾਂਚ ਵਿੱਚ ਖੁਲਾਸਾ ਹੋਇਆ ਕਿ ਗੁਰਪ੍ਰੀਤ ਸਿੰਘ ਨੇ ਕਈ ਜਾਇਦਾਦਾਂ ਖਰੀਦੀਆਂ ਹੋਈਆਂ ਹਨ ਅਤੇ ਵੱਖ-ਵੱਖ ਬੈਂਕਾਂ ਅਤੇ ਡਾਕਘਰਾਂ ਵਿੱਚ ਫਿਕਸਡ ਡਿਪਾਜ਼ਿਟ ਰਾਹੀਂ 1.83 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ ਕੀਤੀ ਹੋਈ ਹੈ, ਜੋ ਕਿ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ 129 ਫ਼ੀਸਦ ਵੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ

National, Politics, Punjab
ਮਾਨਸਾ, 27 ਫਰਵਰੀ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਸਬ ਰਜਿਸਟਰਾਰ ਦਫ਼ਤਰ, ਸਰਦੂਲਗੜ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਦੇ ਨਾਲ ਡਿਊਟੀ ਨਿਭਾਉਣ ਅਤੇ ਕੰਮ ਲਈ ਆਉਣ ਵਾਲੇ ਵਿਅਕਤੀਆਂ ਨੂੰ ਬਿਨ੍ਹਾਂ ਕਿਸੇ ਅਸੁਵਿਧਾ ਦੇ ਉਨ੍ਹਾਂ ਦੇ ਕੰਮਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰਨ। ਉਨ੍ਹਾਂ ਇਸ ਦੌਰਾਨ ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਬਾਰੇ ਫੀਡਬੈਕ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੱਲਬਾਤ ਦੌਰਾਨ ਲੋਕਾਂ ਵੱਲੋਂ ਸਬ ਰਜਿਸਟਰਾਰ ਦਫ਼ਤਰ ਵਿਖੇ ਰਜਿਸਟਰੀ ਪ੍ਰਕਿਰਿਆ ਅਤੇ ਅਧਿਕਾਰੀਆਂ, ਕਰਮਚਾਰੀਆਂ ਦੇ ਤਾਲਮੇਲ ਬਾਰੇ ਤਸੱਲੀ ਪ੍ਰਗਟ ਕੀਤੀ ਗਈ ਹੈ। ਉਨ੍ਹ...
ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ

ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ

National, Politics, Punjab
ਹੁਸ਼ਿਆਰਪੁਰ, 27 ਜਨਵਰੀ: ਪੰਜਾਰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਜ਼ਿਲ੍ਹਾ ਪੱਧਰ ਦੇ ਸਮੂਹ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸਮੇਤ ਪੋਕਸੋ ਐਕਟ-2012 ਅਤੇ ਜੁਵੇਨਾਇਲ ਜਸਟਿਸ ਐਕਟ-2015 ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।         ਜਾਗਰੂਕਤਾ ਪ੍ਰੋਗਰਾਮ ਦੌਰਾਨ ਜੁਡੀਸ਼ੀਅਲ ਮੈਜਿਸਟਰੇਟਾਂ ਵਲੋਂ ਪੀੜਤਾਂ ਦੀ ਦੇਖ-ਭਾਲ ਅਤੇ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ 8 ਮਾਰਚ 2025 ਨੂੰ ਜ਼ਿਲ੍ਹਾ ਪੱਧਰ ’ਤੇ ਲਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿਚ ਪੈਂਡਿੰਗ ਅਤੇ ਪ੍ਰੀ-ਲਿਟੀਗੇਸ਼ਨ ਵਾਲੇ ਕੇਸਾਂ ਦਾ ਦੋਵਾਂ ਧਿਰਾਂ ਦੇ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਬਾਰੇ ਵੀ ਕਿਹਾ ਗਿਆ।           ਇਸ ਤੋਂ ਇਲਾਵਾ ਨਵੇਂ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਸਮੂ...
ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਕੀਤੇ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਕੀਤੇ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ 27 ਫਰਵਰੀ: ~ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਨਸ਼ਾ ਕਰਨਾ ਵਾਲਾ ਵਿਅਕਤੀ ਇਸ ਅਲ੍ਹਾਮਤ ਨੂੰ ਤਿਆਗ ਕੇ ਸਮਾਜ ਦਾ ਇਕ ਚੰਗਾ ਨਾਗਰਿਕ ਬਣ ਕੇ ਆਪਣਾ ਜੀਵਨ ਪੱਧਰ ਸੁਧਾਰ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ, ਮਾਨਸਾ ਅਤੇ ਖਿਆਲਾ ਕਲਾਂ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਦੀ ਇਮਾਰਤ ਵਿੱਚ ਪਾਈਆਂ ਕਮੀਆਂ ਨੂੰ ਦੂਰ ਕਰਨ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਪ੍ਰਪੋਜ਼ਲ ਤਿਆਰ ਕਰਕੇ ਭੇਜਣ ਦੀ ਹਦਾਇਤ ਕੀਤੀ। ਉਨ੍ਹਾਂ ਕਿ ਨਸ਼ਾ ਛੁਡਾਊ ਕੇਂਦਰ ਅੰਦਰ ਆਉਣ ਵਾਲੇ ਮਰੀਜ਼ਾਂ ਲਈ ਲੋੜੀਂਦੀਆਂ ਸੁਵਿਧਾਵਾਂ ਹੋਣੀਆਂ ਲਾਜ਼ਮੀ ਹਨ ਤਾਂ ਜੋ ਮਰੀਜ਼ ਦੇ ਇਲਾਜ਼ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਵੀ ਲਾਜ਼ਮੀ ਹੈ, ਜਿਸ ਤਰ੍ਹਾਂ ਸਾਨੂੰ ਜ਼ਿੰਦਗੀ ਜਿਉਣ ਲਈ ਭੋਜਨ, ਪਾਣੀ, ਕੱਪੜੇ ਅਤੇ ਮਕਾਨ ਦੀ ਜ਼ਰੂਰਤ ਹੈ, ਇਸੇ ਤਰ੍ਹਾਂ ਸਾਡੇ ਸਰੀਰ ਨੂੰ ਖੇਡਾਂ ਕਸਰਤ...
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ

National, Politics, Punjab
ਫਿਰੋਜ਼ਪੁਰ, 27 ਫਰਵਰੀ: ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਥਾਪਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਅਤੇ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜਿਲ੍ਹਾ ਫ਼ਿਰੋਜ਼ਪੁਰ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨਾਲ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਨਸ਼ੇ ਛੁਡਾਉੂ ਮੁਹਿੰਮ ਨੂੰ ਹੋਰ ਮਜ਼ਬੂਤ ਕਰਦੇ ਹੋਏ ਜ਼ਿਲ੍ਹੇ ਵਿੱਚ 19 ਓਟ ਸੈਂਟਰ ਅਤੇ 05 ਡਰੱਗ ਡੀ ਐਡਿਕਸ਼ਨ ਸੈਂਟਰ ਚਲਾਏ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਨਸ਼ਾ ਰੋਗੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਸਬੰਧਤ ਸਟਾਫ ਨੂੰ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਸਮੇਂ ਦਵਾਈਆਂ ਦੇ ਸਟਾਕ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ। ਡਿਪਟੀ ਕਮਿਸ਼ਨ...