Shadow

Politics

ਪੰਜਾਬ ਸਰਕਾਰ ਗੈਰਕਾਨੂੰਨੀ ਖਣਨ ‘ਤੇ ਅਪਣਾ ਰਹੀ ਹੈ ਸਖ਼ਤ ਰੁਖ਼: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਗੈਰਕਾਨੂੰਨੀ ਖਣਨ ‘ਤੇ ਅਪਣਾ ਰਹੀ ਹੈ ਸਖ਼ਤ ਰੁਖ਼: ਬਰਿੰਦਰ ਕੁਮਾਰ ਗੋਇਲ

National, Politics, Punjab
ਤਲਵਾੜਾ/ਹੁਸ਼ਿਆਰਪੁਰ, 26 ਫ਼ਰਵਰੀ: ਪੰਜਾਬ ਸਰਕਾਰ ਦੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ ਕੀਤਾ। ਸ਼ਾਹ ਨਹਿਰ ਬੈਰਾਜ ਪਹੁੰਚਣ 'ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੀ ਮੌਜੂਦ ਸਨ। ਦੌਰੇ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਉਨ੍ਹਾਂ ਨੇ ਵਿਭਾਗੀ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਲੋਕਹਿਤ ਵਿੱਚ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਰਾਵੀ-ਬਿਆਸ ਟ੍ਰਿਬਿਊਨਲ ਵੱਲੋਂ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ ਕੀਤਾ ਗਿਆ ਸੀ। ਉਸੇ ਸੰਬੰਧ ਵਿੱਚ ਉਨ੍ਹਾਂ ਅੱਜ ਖੁਦ ਮੌਕੇ ‘ਤੇ ਪਹੁੰਚ ਕੇ ਵਿ...
ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਜੋਨੇਵਾਲ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਜੋਨੇਵਾਲ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

National, Politics, Punjab
ਸਾਹਨੇਵਾਲ, 26 ਫਰਵਰੀ (000) - ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਜੋਨੇਵਾਲ ਵਿਖੇ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਨਾਲ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਅਤੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਨਸ਼ੇ ਦੇ ਸੌਦਾਗਰਾਂ 'ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਨ ਲਈ ਪਿ...
ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

National, Politics, Punjab
ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ' ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ 'ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਇਬ ਤਹਿਸੀਲਦਾਰ ਧੂਤ ਵਿਰੁੱਧ ਇਹ ਕਾਰਵਾਈ ਇੱਕ ਵਿਆਪਕ ਜਾਂਚ, ਜਿਸ ਵਿੱਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ। ਇਸ ਵਿਆਪਕ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਧੂਤ ਨੇ ਪਿੰਡ ਮਾਜਰੀ, ਐਸ.ਏ.ਐਸ. ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮ...
ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਟੇਕਿਆ ਮੱਥਾ

ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਟੇਕਿਆ ਮੱਥਾ

National, Politics, Punjab
ਸੁਖਸਾਲ (ਨੰਗਲ) 26 ਫਰਵਰੀ () ਮਹਾਸ਼ਿਵਰਾਤਰੀ ਦਾ ਤਿਉਹਾਰ ਮਾਘ ਫੱਗਣ ਕ੍ਰਿਸ਼ਨ ਪੱਖ ਚਤੁਰਦਸ਼ੀ ਨੂੰ ਮਨਾਇਆ ਜਾਂਦਾ ਹੈ। ਮਿਥਿਹਾਸ ਇਤਿਹਾਸ ਅਨੁਸਾਰ ਇਸ ਦਿਨ ਭਗਵਾਨ ਸ਼ਿਵ ਪਹਿਲੀ ਵਾਰ ਭੌਤਿਕ ਰੂਪ ਵਿਚ ਅਗਨੀਲਿੰਗ ਜੋ ਕਿ ਭਗਵਾਨ ਸ਼ਿਵ ਦਾ ਅਨੰਤ ਵਿਸ਼ਾਲ ਰੂਪ ਹੈ, ਜਿਸ ਦੀ ਚਮਕ ਕਰੋੜਾਂ ਸੂਰਜਾਂ ਦੇ ਬਰਾਬਰ ਸੀ ਦੇ ਰੂਪ ਵਿਚ ਪ੍ਰਗਟ ਹੋਏ ਸਨ।    ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਪ੍ਰਚੀਨ ਮੰਦਿਰ ਤ੍ਰਿਵੈਣੀ ਭਲਾਣ, ਸੁਖਸਾਲ, ਦਿਆਂਪੁਰ ਤੇ ਨਾਨਗਰਾਂ ਦੇ ਸ਼ਿਵ ਮੰਦਿਰਾਂ ਵਿੱਚ ਮੱਥਾ ਟੇਕਣ ਉਪਰੰਤ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾ ਨੇ ਕਿਹਾ ਕਿ ਸ਼ਿਵਰਾਤਰੀ ਭਾਵੇ ਹਰ ਮਹੀਨੇ ਦੀ ਚਤੁਰਦਸ਼ੀ ਨੂੰ ਆਉਦੀ ਹੈ ਪਰ ਇਨ੍ਹਾਂ ਵਿਚ ਮਹਾਸ਼ਿਵਰਾਤਰੀ ਦਾ ਵਿਸੇਸ਼ ਸਥਾਨ ਹੈ। ਇਹ ਭਗਵਾਨ ਸ਼ਿਵ ਦਾ ਮੁੱਖ ਤਿਉਹਾਰ ਹੈ। ਸਮੁੱਚੇ ਸੰਸਾਰ ਵਿਚ ਲੋਕ ਇਸ ਤਿਉਹਾਰ ਨੂੰ ਬਹੁਤ ਹੀ ਸ਼ਰਧਾ ਨਾਲ ਮਨਾਉਦੇ ਹਨ, ਪ੍ਰਾਚੀਨ ਕਥਾਵਾਂ ਵਿੱਚ ਮਾਤਾ ਪਾਰਵਤੀ, ਕ੍ਰਾ...
ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਅਸਲਾਮ ਵਾਲਾ ਫਾਜ਼ਿਲਕਾ ਵਿਖੇ ਕਰਵਾਇਆ ਗਿਆ ਸਲਾਨਾ ਸਮਾਗਮ

ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਅਸਲਾਮ ਵਾਲਾ ਫਾਜ਼ਿਲਕਾ ਵਿਖੇ ਕਰਵਾਇਆ ਗਿਆ ਸਲਾਨਾ ਸਮਾਗਮ

National, Politics, Punjab
 ਫਾਜ਼ਿਲਕਾ 26 ਫਰਵਰੀ 2025  ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਇਸਲਾਮ ਵਾਲਾ ਫਾਜ਼ਿਲਕਾ ਵਿਖੇ ਸਕੂਲ ਹੈਡ ਮਾਸਟਰ ਸ੍ਰੀ ਸਤਿੰਦਰ ਬਤਰਾ ਦੀ ਅਗਵਾਈ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ! ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਤੇ ਅਰਨੀਵਾਲਾ ਜੋਨ ਇੰਚਾਰਜ ਸ੍ਰੀ ਮਨਜਿੰਦਰ ਸਿੰਘ ਸਾਜਨ ਖੇੜਾ ਨੇ ਸ਼ਿਰਕਤ ਕੀਤੀ!  ਗੈਸਟ ਆਫ ਆਨਰ ਵਜੋਂ ਸ੍ਰੀ ਬ੍ਰਿਜ ਮੋਹਨ ਸਿੰਘ ਬੇਦੀ ਜ਼ਿਲ੍ਹਾ ਸਿ. ਅ (ਸੈ. ਸਿ) ਫਾਜਿਲਕਾ, ਸ੍ਰੀ ਪੰਕਜ ਅੰਗੀ ਉਪ ਜਿਲ੍ਹਾ ਸਿ.ਅ (ਸੈ. ਸ.) ਫਾਜ਼ਿਲਕਾ, ਸ. ਕਵਰਜੀਤ ਸਿੰਘ ਐਸਡੀਐਮ ਫਾਜ਼ਿਲਕਾ, ਡਾ. ਸੁਖਬੀਰ ਸਿੰਘ ਬੱਲ ਰਿਟਾਇਰ ਜ਼ਿਲ੍ਹਾ ਸਿੱਖਿਆ ਅਫਸਰ ਫਾਜ਼ਿਲਕਾ, ਪਿੰਡ ਦੇ ਸਰਪੰਚ ਸ. ਸੁਖਪਾਲ ਸਿੰਘ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ. ਸੰਦੀਪ ਸਿੰਘ ਸ਼ਾਮਲ ਹੋਏ!  ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲ ਪ੍ਰਦੀਪ ਕੁਮਾਰ ਪ੍ਰਿੰਸੀਪਲ ਅਤੁਲ ਕੁਮਾਰ ਹੈੱਡਮਿਸਟਰੇਸ ਜੋਤੀ ਸੇਤੀਆ, ਹੈੱਡ ਮਾਸਟਰ ਮਨਜਿੰਦਰ ਸਿੰਘ, ਸ੍ਰੀ ਸੰਦੀਪ ਕੁਮਾਰ ਆਰੀਆ ਅਤੇ ਹੋਰ ਅਧਿਕਾਰੀ ਸ਼ਾਮਿਲ ਹੋਏ!  ਵਿਦਿਆਰਥੀਆ...
ਜ਼ਿਲ੍ਹੇ ਦੇ ਸਮੂਹ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆਂ ਨੂੰ ਬਿਹਤਰ ਨਾਗਰਿਕ

ਜ਼ਿਲ੍ਹੇ ਦੇ ਸਮੂਹ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆਂ ਨੂੰ ਬਿਹਤਰ ਨਾਗਰਿਕ

National, Politics, Punjab
ਮਾਲੇਰਕੋਟਲਾ 24  ਦਸੰਬਰ :                  ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ,ਨੰਬਰਦਾਰਾਂ ਅਤੇ ਮਿਊਂਸੀਪਲ ਕੌਸਲਰਾਂ ਨੂੰ ਗੁੱਡ ਗਵਰਨੈਂਸ ਤਹਿਤ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ । ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਤਹਿਸੀਲ ਕੰਪਲੈਕਸਾਂ(ਅਮਰਗੜ੍ਹ,ਅਹਿਮਦਗੜ ਅਤੇ ਮਾਲੇਰਕੋਟਲਾ) ਵਿਖੇ ਨਵ ਨਿਯੁਕਤ ਸਰਪੰਚਾਂ,ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਦੀ ਈ-ਸੇਵਾ ਪੋਟਰਲ ਤੇ ਆਈ.ਡੀਜ਼. ਬਣਾਉਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ।           ਇਹ ਟਰੇਨਿੰਗ ਅਤੇ ਆਨ ਬੋਰਡ (ਈ-ਸੇਵਾ ਪੋਟਰਲ ਤੇ ਆਈ.ਡੀਜ਼. ਬਣਾਉਣ) ਦਾ ਪ੍ਰੋਗਰਾਮ ਪੰਜਾਬ ਸਰਕਾਰ ਵਲੋਂ ਨਵੇਕਲੀ ਪਹਿਲਕਦਮੀ ਕਰਦਿਆਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਅਵਾਮ ਨੂੰ ਸਰਕਾਰੀ ਸੇਵਾਵਾਂ ਦੀਡਿਜੀਟਾਈਜ਼ੇਸ਼ਨ ਅਤੇ ਨਾਗਰਿਕਾਂ...
ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ

National, Politics, Punjab
ਬਰਨਾਲਾ, 26 ਫਰਵਰੀ         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਅੱਜ ਸਿਵਲ ਹਸਪਤਾਲ ਬਰਨਾਲਾ ਦੇ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ ਕੀਤਾ ਗਿਆ।      ਇਸ ਮੌਕੇ ਉਨ੍ਹਾਂ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਅਤੇ ਰਿਕਾਰਡ ਚੈੱਕ ਕੀਤਾ।  ਉਨ੍ਹਾਂ ਨਸ਼ਾ ਛੂਡਾਉ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਅਤੇ ਓਟ ਸੈਂਟਰ ਤੋਂ ਦਵਾਈ ਲੈਣ ਆਉਣ ਵਾਲਿਆਂ ਨਾਲ ਗੱਲਬਾਤ ਵੀ ਕੀਤੀ।    ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਆਖਿਆ। ਉਨ੍ਹਾਂ ਸਿਹਤ ਅਮਲੇ ਨੂੰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਯਤਨ ਕਰਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੋਣ 'ਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।      ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ।     ਇਸ ਮੌਕੇ ਡਾ. ਤਪ...
ਭਾਰਤ ਦੀ ਸੰਸਕ੍ਰਿਤੀ ਨੇ ਸਮੁੱਚੇ ਵਿਸ਼ਵ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ

ਭਾਰਤ ਦੀ ਸੰਸਕ੍ਰਿਤੀ ਨੇ ਸਮੁੱਚੇ ਵਿਸ਼ਵ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ

National, Politics, Punjab
ਸ੍ਰੀ ਅਨੰਦਪੁਰ ਸਾਹਿਬ 26 ਫਰਵਰੀ () ਮਹਾਂ ਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਖਮੇੜਾ, ਗੰਭੀਰਪੁਰ ਲੋਅਰ ਤੇ ਅੱਪਰ ਵਿਖੇ ਨਤਮਸਤਕ ਹੋਏ।      ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡਾ ਧਾਰਮਿਕ ਵਿਰਸਾ ਹੀ ਸਾਡੀ ਧਰੋਹਰ ਹੈ ਅਤੇ ਸਾਡੇ ਪ੍ਰਚੀਨ ਗ੍ਰੰਥਾਂ ਵਿੱਚ ਗਿਆਨ ਦਾ ਖਜਾਨਾ ਛੁਪਇਆ ਹੋਇਆ ਹੈ, ਜਿਸਦਾ ਪ੍ਰਚਾਰ ਕਰਨ ਵਾਲੇ ਸੰਤ ਮਹਾਂਪੁਰਸ਼ ਬਹੁਤ ਹੀ ਆਦਰ ਦੇ ਪਾਤਰ ਹਨ ਅਤੇ ਸਾਡੇ ਧਾਰਮਿਕ ਸਥਾਨ ਅੱਜ ਦੀ ਨੌਜਵਾਨ ਪੀੜੀ ਨੂੰ ਇਕਾਗਰ ਚਿਤ ਹੋਣ ਅਤੇ ਨਵੀਂ ਸੇਧ ਦੇਣ ਦੀ ਦਿਸ਼ਾ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਇਹ ਬੇਹੱਦ ਜਰੂਰੀ ਹੈ ਕਿ ਅਸੀਂ ਆਪਣੇ ਬੱਚਿਆ ਨੂੰ ਆਪਣੇ ਧਰਮ ਵਿਰਸੇ ਅਤੇ ਸਾਡੀ ਅਮੀਰ ਪ੍ਰਚੀਨ ਸੰਸਕ੍ਰਿਤੀ ਨਾਲ ਜੋੜੀਏ। ਉਹਨਾਂ ਕਿਹਾ ਕਿ ਧਾਰਮਿਕ ਸਥਾਨ ਅਤੇ ਉਹਨਾਂ ਵਿੱਚ ਪਰਵਚਨ ਕਰਨ ਵਾਲੇ ਮਹਾਂਪੁਰਸ਼ ਸਮਾਜ ਨੂੰ ਗਿਆਨ ਦੀ ਰੋਸ਼ਨੀ ਵਿਖਾਉਦੇ ...
ਵਿਧਾਇਕ ਸ਼ੈਰੀ ਕਲਸੀ ਨੇ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਮੁਬਾਰਕਬਾਦ

ਵਿਧਾਇਕ ਸ਼ੈਰੀ ਕਲਸੀ ਨੇ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਮੁਬਾਰਕਬਾਦ

National, Politics, Punjab
ਬਟਾਲਾ, 26 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੁੱਚੀ ਲੋਕਾਈ ਨੂੰ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਾਡੇ ਧਾਰਮਿਕ ਸਮਾਗਮਾਂ ਵਿੱਚ ਹਰ ਵਰਗ ਦੀ ਸ਼ਮੂਲੀਅਤ ਤੋ ਇਹ ਪ੍ਰਤੀਤ ਹੁੰਦਾ ਹੈ ਕਿ ਸਾਡੇ ਪੰਜਾਬ ਦੇ ਲੋਕ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਦੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਿਵਰਾਤਰੀ ਦੇ ਮਹਾਪਰਵ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਰਿਹਾ, ਧਾਰਮਿਕ ਸਥਾਨਾਂ ਤੇ ਮੱਥਾਂ ਟੇਕਣ ਲਈ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ, ਸੰਤ-ਮਹਾਪੁਰਸ਼ ਪਰਵਚਨ ਕਰਕੇ ਸੰਗਤਾਂ ਨੂੰ ਗਿਆਨ ਵੰਡ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੋ਼ਭਾ ਯਾਤਰਾਂ ਬਹੁਤ ਹੀ ਪ੍ਰਭਾਵਸ਼ਾਲੀ ਤੇ ਉਤਸ਼ਾਹ ਭਰਪੂਰ ਨਾਲ ਸਜਾਈਆਂ ਗਈਆਂ। ਉਨ੍ਹਾਂ ਕਿਹਾ ਕਿ ਧਰਮ ਅਤੇ ਵਿਰਸੇ ਬਾਰੇ ਜਾਣਕਾਰੀ ਬੱਚਿਆ ਤੱਕ ਪਹੁੰਚਣੀ ਬਹੁਤ ਜਰੂਰੀ ਹੈ।...
ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਇੱਕ ਔਰਤ ਦੁਆਰਾ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਚੀਮਾ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮੱਦਦ ਕਰਨ ਬਦਲੇ ਥਾਣੇਦਾਰ (ਐਸਐਚਓ) ਅਤੇ ਜਾਂਚ ਅਧਿਕਾਰੀ ਜਸਬੀਰ ਸਿੰਘ, ਸਹਾਇਕ ਸਬ ਇੰਸਪੈਕਟਰ (ਏਐਸਆਈ) ਵੱਲੋਂ ਸ਼ਿਕਾਇਤਕਰਤਾ ਤੋਂ 60,000 ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਵੀ ਸਿੱ...