Shadow

Politics

ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

National, Politics, Punjab
ਬਟਾਲਾ, 24 ਫਰਵਰੀ (    )  ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਨਾ ਕਰਨ ਸਬੰਧੀ, ਨਵੇਂ ਕਾਨੂੰਨ ਸਬੰਧੀ, ਸੜਕ ਸੁਰੱਖਿਆ ਅਤੇ ਹੈਲਪ ਲਾਈਨ ਨੰਬਰ 112 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰਬਰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ । ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ...
ਟਰੈਕਟਰ ਅਤੇ ਬੱਸ ਦੇ ਹਾਦਸੇ ਵਿੱਚ ਮਾਰੇ ਗਏ ਕਿਸਾਨ ਨੂੰ ਆਰਥਿਕ ਸਹਾਇਤਾ ਦਵੇਗੀ ਸਰਕਾਰ ਧਾਲੀਵਾਲ

ਟਰੈਕਟਰ ਅਤੇ ਬੱਸ ਦੇ ਹਾਦਸੇ ਵਿੱਚ ਮਾਰੇ ਗਏ ਕਿਸਾਨ ਨੂੰ ਆਰਥਿਕ ਸਹਾਇਤਾ ਦਵੇਗੀ ਸਰਕਾਰ ਧਾਲੀਵਾਲ

National, Politics, Punjab
ਅਜਨਾਲਾ 23 ਫਰਵਰੀ ਬੀਤੇ ਕੱਲ੍ਹ ਅਜਨਾਲਾ ਸੱਕੀ ਨਾਲਾ ਪੁੱਲ 'ਤੇ ਟਰੈਕਟਰ ਟਰਾਲੀ ਅਤੇ ਬੱਸ ਵਿਚਾਲੇ ਹੋਈ ਦੁਰਘਟਨਾਂ 'ਚ ਮਾਰੇ ਗਏ 42 ਸਾਲਾ ਕਿਸਾਨ ਬਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਰਿਵਾਰ ਦੀ ਆਰਥਿਕ ਸਹਾਇਤਾ ਕਰੇਗੀ ਉਹਨਾਂ ਕਿਹਾ ਕਿ ਬੀਤੀ ਰਾਤ ਵਾਪਰੇ ਇਸ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਲੱਗਾ ਅਤੇ  ਅੱਜ ਮੈਂ ਮੌਕੇ 'ਤੇ ਜਾ ਕੇ ਵੇਖਿਆ ਤਾਂ ਪਤਾ ਲੱਗਾ ਕਿ ਹਾਦਸੇ ਦਾ ਕਾਰਨ ਪੁੱਲ ਦੀ ਘੱਟ ਚੌੜਾਈ ਸੀ। ਉਹਨਾਂ ਕਿਹਾ ਕਿ ਅਸੀਂ ਇਸ ਪੁਲ ਨੂੰ ਚੌੜਾ ਵੀ ਕਰਾਂਗੇ ਅਤੇ ਬਲਜੀਤ ਸਿੰਘ ਦੇ ਪਰਿਵਾਰ ਦੀ ਵੀ ਪੂਰੀ ਮਦਦ ਕਰਾਂਗੇ।    ਸ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਦੇ ਕਮਾਊ ਮੈਂਬਰ ਦੇ ਤੁਰ ਜਾਣ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਤਾਂ ਟੁੱਟਦਾ ਹੀ ਹੈ, ਇਸ ਦੇ ਨਾਲ ਨਾਲ ਪਰਿਵਾਰ ਆਰਥਿਕ ਤੌਰ ਤੇ ਵੀ ਟੁੱਟ ਜਾਂਦਾ ਹੈ। ਇਸ ਲਈ ਜਰੂਰੀ ਹੈ ਕਿ ਸਰਕਾਰ ਇਹਨਾਂ ਦੀ ਸੰਭਵ ਮਦਦ ਕਰੇ ਤਾਂ ਜੋ ਇਹ ਮੁੜ ਪੈਰਾਂ ਤੇ ਖੜੇ ਹੋ ਸਕਣ।...
ਖੇਡਾਂ ਵਿੱਚ ਡੀ ਏ ਵੀ ਦਾ ਵਡਮੁੱਲਾ ਯੋਗਦਾਨ : ਹਰਭਜਨ ਸਿੰਘ

ਖੇਡਾਂ ਵਿੱਚ ਡੀ ਏ ਵੀ ਦਾ ਵਡਮੁੱਲਾ ਯੋਗਦਾਨ : ਹਰਭਜਨ ਸਿੰਘ

National, Politics, Punjab
ਅੰਮਿਤਸਰ 23 ਫਰਵਰੀ।         ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਬੱਧ ਹੈ ਅਤੇ ਓਲੰਪਿਕ ਵਿਚ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਤੋਂ ਇਲਾਵਾ ਉੱਚ ਪੱਧਰੀ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾ ਰਹੀ ਹੈ। ਇਨਾ ਸਬਦਾ ਦਾ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਡੀ.ਏ.ਵੀ. ਕਾਲਜ ਅੰਮ੍ਰਿਤਸਰ ਵਿੱਚ 68 ਵਾਂ ਸਲਾਨਾ ਖੇਡ ਸਮਾਗਮ ਦੋਰਾਨ ਖਿਡਾਰੀਆ ਨੂੰ ਇਨਾਮ ਵੰਡਣ ਸਮੇਂ ਕੀਤਾ।      ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ  , ਨੇ ਡੀਏਵੀ ਕਾਲਜ ਅੰਮ੍ਰਿਤਸਰ ਵਿੱਚ ਪੜ੍ਹਨ ਦੌਰਾਨ ਬਿਤਾਏ ਸਮਿਆਂ ਨੂੰ ਯਾਦ ਕਰਦਿਆਂ ਕਾਲਜ ਪ੍ਰਤੀ ਸ਼ਰਧਾ ਅਤੇ ਵਿਦਿਆਰਥੀ ਜੀਵਨ ਦੇ ਸਫਰ ਨੂੰ ਸਭ ਨਾਲ ਸਾਂਝਾ ਕਰਦਿਆਂ ਮਿਹਨਤੀ ਅਧਿਆਪਕਾਂ ਨੂੰ ਯਾਦ ਕੀਤਾ ਜਿਨਾਂ ਦੀ ਬਦੌਲਤ ਉਹ ਕਿਸੇ ਮੁਕਾਮ ਤੇ ਪਹੁੰਚ ਸਕੇ, ਉਹਨਾਂ ਕਾਲਜ ਵਿੱਚ ਸੋਲਰ ਸਿਸਟਮ ਲਗਾਉਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ 5 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ। |  ਪ੍ਰੋਗਰਾਮ ਦੀ ਸ਼ੁਰੂਆਤ ਐਨ.ਸੀ.ਸੀ ਐਨ.ਐਸ.ਐਸ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਨਾਲ ਕੀਤੀ ਗਈ। ਦਲਬੀਰ ਸਿੰਘ ਕਥੂਰੀਆ ਕੈਨੇਡਾ ਵੀ ਇਸ ਸਮੇਂ ਉਚੇਚੇ ਤੌਰ ਤੇ ਹ...
ਹੁਸ਼ਿਆਰਪੁਰ ਨੇਚਰ ਫੈਸਟ-2025, ਕੁਦਰਤ ਦੇ ਕਰੀਬ ਪਹੁੰਚਣ ਦਾ ਅਨੋਖਾ ਸੰਗਮ

ਹੁਸ਼ਿਆਰਪੁਰ ਨੇਚਰ ਫੈਸਟ-2025, ਕੁਦਰਤ ਦੇ ਕਰੀਬ ਪਹੁੰਚਣ ਦਾ ਅਨੋਖਾ ਸੰਗਮ

National, Politics, Punjab
ਹੁਸ਼ਿਆਰਪੁਰ, 23 ਫਰਵਰੀ : ਸ਼ਨੀਵਾਰ ਸ਼ਾਮ ਨੂੰ ਸੈਲਾਨੀਆਂ ਨੇ ਜਿਥੇ ਸੋਲਿਸ ਠਰੋਲੀ ’ਚ ਨਾਈਟ ਕੈਂਪਿੰਗ ਦਾ ਆਨੰਦ ਮਾਣਿਆ, ਉਥੇ ਐਤਵਾਰ ਸਵੇਰੇ ਟਰੈਕਿੰਗ ਕਰਕੇ ਕੁਦਰਤ ਨੂੰ ਨੇੜਿਓਂ ਦੇਖਿਆ। ਐਤਵਾਰ ਨੂੰ ਲੋਕਾਂ ਨੇ ਸਾਈਕਲੋਥਾਨ, ਕਿਡਸ ਕਾਰਨੀਵਾਲ, ਸਭਿਆਚਾਰਕ ਪ੍ਰੋਗਰਾਮਾਂ ਅਤੇ ਭਾਰਤ-ਪਾਕਿ ਕ੍ਰਿਕਟ ਮੈਚ ਦੀ ਲਾਈਵ ਸਕਰੀਨਿੰਗ ਦਾ ਖੂਬ ਆਨੰਦ ਮਾਣਿਆ।           ਸ਼ਨੀਵਾਰ ਦੀ ਸ਼ਾਮ ਹੁਸ਼ਿਆਰਪੁਰ ਦੇ ਨੇਚਰ ਫੈਸਟ-2025 ਤਹਿਤ ਸੋਲਿਸ ਠਰੋਲੀ ਵਿਖੇ ਸੈਲਾਨੀਆਂ ਨੇ ਨਾਈਟ ਕੈਂਪਿੰਗ ਦਾ ਆਨੰਦ ਲਿਆ। ਇਸ ਦੌਰਾਨ ਨਾਈਟ ਲਾਈਵ ਬੈਂਡ ਨੇ ਸਮਾਂ ਬੰਨ੍ਹਿਆ, ਜਿਸ ਵਿਚ ਗੋਲਡਨ ਨੂਰ ਮਿਊਜ਼ੀਕਲ ਗਰੁੱਪ ਦੀ ਜਿਓਤੀ ਸੂਰੀ, ਤਾਨਿਆ ਸੂਰੀ ਅਤੇ ਸਤੀਸ਼ ਸਿਲ੍ਹੀ ਉਪਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਲੋਕਾਂ ਨੂੰ ਮੰਤਰਮੁਗਧ ਕੀਤਾ।           ਐਤਵਾਰ ਸਵੇਰੇ ਲਾਜਵੰਤੀ ਸਪੋਰਟਸ ਸਟੇਡੀਅਮ ਤੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਾਈਕਲੋਥਾਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਪ੍ਰੋਗਰਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ, ਫਿਟ ਬਾਈਕਰਸ ਕਲੱਬ ਅਤੇ ਸਚਦੇਵਾ ਸਟਾਕਸ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸਾਈਕਲ ਪ੍ਰੇ...
ਨਿਰੰਕਾਰੀ ਮਿਸ਼ਨ ਦੇ ‘ ਪ੍ਰੋਜੈਕਟ ਅੰਮ੍ਰਿਤ ‘ ਦਾ ਤੀਜਾ ਪੜਾਅ

ਨਿਰੰਕਾਰੀ ਮਿਸ਼ਨ ਦੇ ‘ ਪ੍ਰੋਜੈਕਟ ਅੰਮ੍ਰਿਤ ‘ ਦਾ ਤੀਜਾ ਪੜਾਅ

National, Politics, Punjab
ਅੰਮ੍ਰਿਤਸਰ , 23 ਫਰਵਰੀ , 2025: - ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਅਤੇ ਮਨੁੱਖੀ ਭਲਾਈ ਦੀ ਭਾਵਨਾ ਨੂੰ ਸਾਕਾਰ ਕਰਨ ਲਈ, ' ਪ੍ਰੋਜੈਕਟ ਅੰਮ੍ਰਿਤ ' ਅਧੀਨ ' ਸਾਫ਼ ਪਾਣੀ , ਸਾਫ਼ ਮਨ ' ਪ੍ਰੋਜੈਕਟ ਦੇ ਤੀਜੇ ਪੜਾਅ ਵਿਚ ਸ਼ਹਿਰ ਚ ਮੌਜੂਦ ਚਾਟੀਵਿੰਡ ਨਹਿਰ, ਤਾਰਾਂ ਵਾਲਾ ਪੁੱਲ, ਵੱਲਾ ਨਹਿਰ ਆਦਿ ਸਥਾਨਾਂ ਦੇ ਜਲ ਸਰੋਤਾਂ ਦੀ ਸਫ਼ਾਈ ਵਿਚ ਵਿਸ਼ੇਸ ਤੌਰ ਤੇ ਕੈਬਿਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਸ਼ਾਮਲ ਹੋਏ ਅਤੇ ਆਪ ਸਾਫ ਸਫਾਈ ਦੀ ਕਮਾਨ ਸੰਭਾਲੀ ਅਤੇ ਖੁਦ ਸਾਫ ਸਫਾਈ ਕੀਤੀ। ਉਨਾਂ ਕਿਹਾ ਕਿ ਸਾਡੀ ਸਰਕਾਰ ਵੀ ਪਿਛਲੇ ਤਿੰਨ ਸਾਲਾਂ ਤੋਂ ਪੁਰੇ ਸੂਬੇ ਵਿਚ ਸਾਫ਼ ਸਫਾਈ ਦੀ ਮੁਹਿੰਮ ਨੂੰ ਵੱਡੇ ਪੱਧਰ ਤੇ ਕਰ ਰਹੀ ਹੈ। ਉਨਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੀ ਹਵਾ ਪਾਣੀ ਨੂੰ ਸਾਫ ਕਰਨਾ ਪਵੇਗਾ ਤਾਂ ਹੀ ਸਾਡੀਆਂ ਆਉਣ ਵਾਲੀਆ ਨਸਲਾਂ ਗੰਭੀਰ ਬਿਮਾਰੀਆਂ ਤੋਂ ਬੱਚ ਸਕਣਗੀਆਂ। ਕੈਬਨਟ ਮੰਤਰੀ ਈਟੀਓ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਹਿਰਾਂ ਵਿੱਚ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਗੰਦਗੀ ਨੂੰ ਨਾ ਸੁੱਟਣ ਉਹਨਾਂ ਕ...
ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

Crime, National, Politics, Punjab
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ 2025 –           ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ ਨਿਵਾਸੀ ਇੱਕ ਵਿਧਵਾ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਮਿਸ਼ਨ ਤਹਿਤ ਉਸ ਦਾ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ ਉਕਤ ਕਲਰਕ ਨੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ ਪਰ ਉਸ ਵੱਲੋਂ ਜ਼ੋਰ ਪਾਉਣ ਤੋਂ ਬਾਅਦ ਉਕਤ ਵਿਅਕਤੀ ਇਹ ਰਕਮ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ...
ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

National, Politics, Punjab
ਚੰਡੀਗੜ੍ਹ 23 ਫਰਵਰੀ 2025: ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀਆਂ ਮਹੀਨਾਵਾਰ ਆਧਾਰ 'ਤੇ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਨਿੱਜੀ ਤੌਰ 'ਤੇ ਔਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਫਿਰ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗਾਂ ਅਤੇ ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏ.ਡੀ.ਜੀ.ਪੀ. ਨੂੰ ਭੇਜ ਦਿੱਤਾ ਗਿਆ। ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲੀ ਔਨਲਾਈਨ ਐਨ.ਆਰ.ਆਈ. ਮਿਲਣੀ ਵਿੱਚ 100 ਸ਼ਿਕਾਇਤਾਂ ਪ੍ਰਾਪਤ ਹੋਈਆਂ ਅਤੇ ਦੂਜੀ ਔਨਲਾਈਨ ਐਨ.ਆਰ.ਆਈ. ਮਿਲਣੀ ਵਿੱਚ 103 ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਸ ਸਬੰਧ ਵਿੱਚ, ਉਨ੍ਹਾਂ ਅੱਗੇ ਕਿਹਾ ਕਿ ਤੀਜੀ ਔਨਲਾਈਨ ਐਨਆਰਆਈ ਮਿਲਨੀ ਵਿੱਚ 109 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿੱਚੋਂ...
ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ‘ਚ ਅਤਿ-ਆਧੁਨਿਕ ਸਪੋਰਟਸ ਕੰਪਲੈਕਸ ਦਾ ਉਦਘਾਟਨ

ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ‘ਚ ਅਤਿ-ਆਧੁਨਿਕ ਸਪੋਰਟਸ ਕੰਪਲੈਕਸ ਦਾ ਉਦਘਾਟਨ

National, Politics, Punjab
ਪਟਿਆਲਾ, 23 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਇੱਕ ਆਧੁਨਿਕ, ਹਾਈ-ਟੈਕ ਸਪੋਰਟਸ ਕੰਪਲੈਕਸ ਦਾ ਉਦਘਾਟਨ ਕੀਤਾ। ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਇਸ ਸਹੂਲਤ ਵਿੱਚ ਦੋ ਅਤਿ-ਆਧੁਨਿਕ ਬੈਡਮਿੰਟਨ ਕੋਰਟ, ਟੇਬਲ ਟੈਨਿਸ ਸਹੂਲਤਾਂ ਅਤੇ ਇੱਕ ਅਤਿ-ਆਧੁਨਿਕ ਜਿਮ ਹਨ, ਜੋ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਸਮਰਪਿਤ ਕੀਤੇ ਗਏ ਹਨ। ਨਵਾਂ ਸਪੋਰਟਸ ਕੰਪਲੈਕਸ ਨੂੰ ਮੈਡੀਕਲ ਵਿਦਿਆਰਥੀਆਂ ਨੂੰ ਸਮਰਪਿਤ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਅਜਿਹੀਆਂ ਸਹੂਲਤਾਂ ਉਪਲਬਧ ਨਹੀਂ ਸਨ। ਉਨ੍ਹਾਂ ਨੇ ਮੈਡੀਕਲ ਪੇਸ਼ੇਵਰਾਂ ਦੇ ਜੀਵਨ ਵਿੱਚ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਿਸ ਵੇਲੇ ਪੜ੍ਹਾਈ ਬਹੁਤ ਮਹੱਤਵਪੂਰਨ ਹੁੰਦੀ ਹੈ, ਉਸ ਸਮੇਂ ਡਾਕਟਰ ਅਕਸਰ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰਦੇ ਕਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਸ਼ਾਮਲ ਹੋਣਾ ਟੀਮ ਵਰਕ, ਲੀਡਰਸ਼ਿਪ ਅਤੇ ਤਣਾਅ ਨਾਲ ਨਜਿੱਠਣ ਨੂੰ ਉਤਸ਼ਾਹਿਤ ਕਰ...
ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਯਤਨਾਂ ਨਾਲ, ਸਵਾਂ ਨਦੀ ‘ਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਜਾਰੀ ਹੋਣ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਯਤਨਾਂ ਨਾਲ, ਸਵਾਂ ਨਦੀ ‘ਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਜਾਰੀ ਹੋਣ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ

National, Politics, Punjab
ਨੰਗਲ 23 ਫਰਵਰੀ () ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕਰਕੇ ਇਲਾਕੇ ਦੇ 100 ਤੋ ਵੱਧ ਪਿੰਡਾਂ ਦੇ ਲੋਕਾਂ ਤੇ ਅੰਤਰਰਾਜੀ ਰਾਹਗੀਰਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਇਹ ਪੁੱਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਇੱਕ ਅਹਿਮ ਲਿੰਕ ਦਾ ਕੰਮ ਵੀ ਕਰਦਾ ਹੈ, ਜਿਸ ਦੇ ਬਣਨ ਨਾਲ ਇਲਾਕੇ ਵਿੱਚ ਵਪਾਰ ਕਾਰੋਬਾਰ ਹੋਰ ਪ੍ਰਫੁੱਲਿਤ ਹੋਵੇਗਾ।     ਇਲਾਕਾ ਵਾਸੀਆਂ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਪੁੱਲ ਦੀ ਮੁਰੰਮਤ ਲਈ ਸ.ਹਰਜੋਤ ਸਿੰਘ ਬੈਂਸ ਦੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਦੇਖਦਿਆਂ ਇਹ ਟੈਂਡਰ ਇੱਕ ਮਹੱਤਵਪੂਰਨ ਮੀਲ ਪੱਥਰ ਹੈ।        ਅੱਜ ਭਲਾਣ ਵਿਖੇ ਇਕੱਤਰ ਹੋਏ ਸਰਪੰਚਾ, ਪੰਚਾਂ ਤੇ ਇਲਾਕੇ ਦੇ ਪਤਵੰਤਿਆਂ ਨੇ ਕਿਹਾ ਕਿ ਇਹ ਪੁਲ ਨਾ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਆਵਾਜਾਈ ਦਾ ਇੱਕ ਮਹੱਤਵਪੂਰਨ ਰਸਤਾ ਹੈ, ਬਲਕਿ ਇਹ ਰੂਪਨਗਰ ਜ਼ਿਲ੍ਹੇ ਨੂੰ ਹੁਸ਼ਿਆਰਪੁਰ ਨਾਲ ਜੋੜਨ ਦੇ ਨਾਲ ਨਾਲ ਸ...
ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 23 ਫਰਵਰੀ 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ ਨਿਵਾਸੀ ਇੱਕ ਵਿਧਵਾ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਮਿਸ਼ਨ ਤਹਿਤ ਉਸ ਦਾ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ ਉਕਤ ਕਲਰਕ ਨੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ ਪਰ ਉਸ ਵੱਲੋਂ ਜ਼ੋਰ ਪਾਉਣ ਤੋਂ ਬਾਅਦ ਉਕਤ ਵਿਅਕਤੀ ਇਹ ਰਕਮ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿ...