ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ
ਭਵਾਨੀਗੜ੍ਹ, 22 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।
ਅੱਜ ਇੱਥੇ ਨਵੇਂ ਬਣੇ ਸਬ-ਡਵੀਜ਼ਨਲ ਕੰਪਲੈਕਸ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਨੇਮਾਂ ਅਨੁਸਾਰ ਸੂਬੇ ਵਿੱਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਰਾਵੀ ਬਿਆਸ ਟ੍ਰਿਬਿਊਨਲ, ਜੋ ਕਿ ਰਾਵੀ ਜਲ ਪ੍ਰਣਾਲੀ ਨਾਲ ਸਬੰਧਤ ਥਾਵਾਂ ਉੱਤੇ ਜਾਣ ਲਈ ਸੂਬੇ ਦੇ ਦੌਰੇ 'ਤੇ ਹੈ, ਨੂੰ ਵੀ ਅਪੀਲ...








