10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ:
ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮੇਨ ਬਾਜ਼ਾਰ, ਅਟਾਰੀ, ਅੰਮ੍ਰਿਤਸਰ ਵਜੋਂ ਹੋਈ ਹੈ।
ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਹਰਮਨਦੀਪ ਸਿੰਘ ਵਾਸੀ ਪਿੰਡ ਘੁੰਮਣਪੁਰਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਇਹ ਨਸ਼ਾ ਤਸਕਰ ਲਗਾਤਾਰ ਪਾਕਿਸਤਾਨ ਅਧਾਰਿਤ ਤਸਕਰ ਚਾਚਾ ਬਾਵਾ ਜੋ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ...








