ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
ਚੰਡੀਗੜ੍ਹ, 19 ਫਰਵਰੀ:
ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।
ਮੁੱਖ ਮੰਤਰੀ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਅਤੇ ਭਾਸ਼ਾਵਾਂ, ਪੇਂਡੂ ਵਿਕਾਸ ਅਤੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਮਿਊਂਸੀਪਲ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੈ, ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾ...








