Shadow

Politics

ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ—ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ

ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ—ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ

National, Politics, Punjab
ਸ੍ਰੀ ਮੁਕਤਸਰ ਸਾਹਿਬ 19 ਫਰਵਰੀ ਕਰਨਲ ਸੰਦੀਪ ਕੁਮਾਰ, ਡਾਇਰੈਕਟਰ ਏ.ਆਰ.ਓ. ਫਿਰੋਜਪੁਰ ਵੱਲੋਂ ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਦਾ ਵਿਸ਼ੇਸ਼ ਦੌਰਾ ਕੀਤਾ, ਜਿਸ ਦੌਰਾਨ ਉਹਨਾਂ ਵੱਲੋਂ ਯੁਵਕਾਂ ਨੂੰ ਆਰਮੀ ਅਗਨੀਵੀਰ ਯੋਜਨਾ ਬਾਬਤ ਪੂਰਨ ਜਾਣਕਾਰੀ ਦੇ ਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ । ਉਹਨਾਂ ਦੱਸਿਆ ਕਿ ਸਾਲ ਅਪ੍ਰੈਲ 2025 ਵਿੱਚ ਹੋਣ ਵਾਲੀ ਭਰਤੀ ਰੈਲੀ ਵਾਸਤੇ ਪਹਿਲਾ ਵੈਬਸਾਈਟ wwwHjoinindianarmyHnicHin  ਤੇ ਆਨ—ਲਾਈਨ ਅਪਲਾਈ ਕਰਨਾ ਲਾਜ਼ਮੀ ਹੈ । ਉਹਨਾਂ ਦੱਸਿਆ ਕਿ ਆਨ—ਲਾਈਨ ਅਪਲਾਈ ਜਲਦ ਹੀ ਸ਼ੁਰੂ ਹੋ ਜਾਵੇਗਾ ਅਤੇ ਵੱਧ ਤੋਂ ਵੱਧ ਯੁਵਕਾਂ ਨੂੰ ਭਰਤੀ ਵਾਸਤੇ ਆਨ—ਲਾਈਨ ਅਪਲਾਈ ਕਰਨ ਅਤੇ ਕਰਵਾਉਣ ਦੀ ਅਪੀਲ ਕੀਤੀ । ਉਹਨਾਂ ਵੱਲੋਂ ਯੁਵਕਾਂ ਦੇ ਸਵਾਲਾ ਦੇ ਜਵਾਬ ਦਿੰਦੇ ਹੋਏ ਯੁਵਕਾਂ ਨੂੰ ਪੂਰਨ ਸੰਤੁਸ਼ਟ ਕੀਤਾ ਅਤੇ ਸੀ—ਪਾਈਟ ਕੈਂਪਾਂ ਵਿਖੇ ਯੁਵਕਾਂ ਦੇ ਰਹਿਣ—ਸਹਿਣ, ਡਿਜੀਟਲ ਕਲਾਸਾਂ ਅਤੇ ਗਰਾਂਉਂਡਜ਼ ਆਦਿ ਤੋਂ ਪ੍ਰਭਾਵਿਤ ਹੋਏ, ਉਹਨਾਂ ਜਿ਼ਲ੍ਹੇ ਦੇ ਯੁਵਕਾਂ ਨੂੰ ਸੀ—ਪਾਈਟ ਵਿੱਚ ਟਰੇਨਿੰਗ ਕਰਨ ਦੀ ਸਲਾਹ ਦਿੱਤੀ । ਉਹਨਾਂ ਵੱਲੋਂ ਸਮੇਂ—ਸਮੇਂ ਤੇ ਸੀ—ਪਾਈਟ ਕੈਂਪ ਕਾਲਝਰਾਣੀ ...
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

National, Politics, Punjab
ਮੋਗਾ 19 ਫਰਵਰੀ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉੱਚਿਤ ਮਾਨ-ਸਨਮਾਨ ਦੇਣ ਲਈ ਦ੍ਰਿੜ ਵਚਨਬੱਧ ਹੈ। ਸਰਕਾਰੀ ਦਫ਼ਤਰਾਂ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪਹਿਲ ਦੇ ਆਧਾਰ ਉਪਰ ਅਟੈਂਡ ਕਰਕੇ ਉਹਨਾਂ ਦੇ ਕੰਮ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਕਰਨ, ਉਹਨਾਂ ਦੇ ਉਚਿੱਤ ਮਾਨ ਸਨਮਾਨ ਲਈ ਸਮੂਹ ਵਿਭਾਗਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਸਖਤ ਆਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਹੋਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਰਜਿ 196 ਜ਼ਿਲ੍ਹਾ ਮੋਗਾ ਨਾਲ ਸਥਾਨਕ ਮੀਟਿੰਗ ਹਾਲ ਵਿਖੇ ਮੀਟਿੰਗ ਦਾ ਆਯੋਜਨ ਕਰਨ ਮੌਕੇ ਕੀਤਾ।  ਇਸ ਮੀਟਿੰਗ ਵਿੱਚ ਉਹਨਾਂ ਵੱਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਬੜੀ ਹੀ ਸੰਜੀਦਗੀ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ  ਨੂੰ ਤੁਰੰਤ ਇਹਨਾਂ ਦਾ ਹੱਲ ਕਰਨ ਦੀ ਹਦਾਇਤ ਜਾਰੀ ਕੀਤੀ। ਉਹਨਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਬਲਿਦਾਨ ...
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਸਰੋਂ ਦੀ ਕਾਸ਼ਤ ਲਈ ਕੀਤਾ ਪ੍ਰੇਰਿਤ

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਸਰੋਂ ਦੀ ਕਾਸ਼ਤ ਲਈ ਕੀਤਾ ਪ੍ਰੇਰਿਤ

Politics, Punjab
ਫ਼ਤਿਹਗੜ੍ਹ ਸਾਹਿਬ, 19 ਫਰਵਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇੜਾ ਬਲਾਕ ਦੇ ਪਿੰਡ ਰਾਮਪੁਰ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ।             ਇਸ ਸਿਖਲਾਈ ਪ੍ਰੋਗਰਾਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਹਾੜ੍ਹੀ ਰੁੱਤ ਦੌਰਾਨ ਪੀਲੀ ਕ੍ਰਾਂਤੀ ਭਾਵ ਸਰੋਂ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਰਾਮਪੁਰ ਦੇ ਕਿਸਾਨਾਂ ਦੇ ਖੇਤਾਂ ਵਿੱਚ ਗੋਭੀ ਸਰੋਂ ਦੀ ਕਨੋਲਾ ਕਿਸਮ ਜੀ.ਐਸ.ਸੀ.-7 ਦੇ 40 ਪ੍ਰਦਰਸ਼ਨੀ ਪਲਾਟ ਲਗਵਾਏ ਗਏ ਹਨ। ਕਨੋਲਾ ਸਰੋਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਨੋਲਾ ਕਿਸਮਾਂ ਦੇ ਤੇਲ ਵਿੱਚ ਇਰੁਸਿਕ ਏਸਿਡ 2 ਫੀਸਦੀ ਤੋਂ ਘੱਟ ਅਤੇ ਖਲ਼ ਵਿੱਚ ਗਲੁਕੋਸਿਨੋਲੇਟਸ ਦੀ ਮਾਤਰਾ 30 ਮਾਈਕਰੋਮੋਲ ਤੋਂ ਘੱਟ ਹੁੰਦੀ ਹੈ। ਇਨ੍ਹਾਂ ਗੁਣਾਂ ਕਾਰਨ ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਅਤੇ ਖਲ਼ ਪਸ਼ੂਆਂ ਦੀ ਖੁ...
ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 18 ਫਰਵਰੀ ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ 08 ਜੁਲਾਈ 2024 ਤੋਂ ਜੀਵਨਜੋਤ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਪ੍ਰੋਜੈਕਟ ਨੂੰ ਜਿਲ੍ਹਾ ਪੱਧਰੀ ਟਾਸਕ ਫੋਰਸ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਉਣਾ, ਮੁੜ ਵਸੇਬੇ ਅਤੇ ਪੁਨਰਗਠਨ ਕਰਨਾ ਹੈ। ਡਾ. ਬਲਜੀਤ ਕੌਰ  ਨੇ ਦੱਸਿਆ ਕਿ ਵਿਭਾਗ ਵੱਲੋਂ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਪ੍ਰੋਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਮੁਹਿੰਮ ਦੌਰਾਨ ਮਹੀਨਾ ਜੁਲਾਈ ਤੋਂ ਹੁਣ ਤੱਕ 268 ਬੱਚੇ ਭੀਖ ਮੰਗਣ ਤੋਂ ਬਚਾਏ ਗਏ ਹਨ। ਪੰਜ...
ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ/ਬਠਿੰਡਾ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ, ਮੇਅਰ ਸ੍ਰੀ ਪਦਮਜੀਤ ਮਹਿਤਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਸਾਫ-ਸਫਾਈ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਵਾਰਡਾਂ ਦੀਆਂ ਸਫਾਈ, ਸੀਵਰੇਜ, ਜਲ ਸਪਲਾਈ, ਸਟਰੀਟ ਲਾਈਟਾਂ ਆਦਿ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਵੀ ਆਦੇਸ਼ ਦਿੱਤੇ। ਸ਼ਹਿਰ ...
ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

National, Politics, Punjab
 ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ ਜੀਐਸਟੀ ਰਜਿਸਟ੍ਰੇਸ਼ਨ ਮੁਹਿੰਮ ਚਲਾਏ ਜਾਣ ਦੇ ਨਤੀਜੇ ਵਜੋਂ ਸਾਲ 2023-24 ਵਿੱਚ 46,338 ਅਤੇ ਦਸੰਬਰ 2024 ਤੱਕ ਲਗਭਗ 33000 ਨਵੇਂ ਟੈਕਸਦਾਤਾ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਟੈਕਸਦਾਤਾਵਾਂ ਨੂੰ ਟੈਕਸ ਫਾਈਲਿੰਗ ਪ੍ਰਕਿਰਿਆਵਾਂ, ਆਈਟੀਸੀ ਦਾਅਵਿਆਂ ਅਤੇ ਕਰਪਾਲਣਾ ਲਾਭਾਂ ਬਾਰੇ ਜਾਗਰੂਕ ਕਰਨ ਲਈ ਇੱਕ ਰਾਜ ਵਿਆਪੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਦੇ ਜੀਐਸਟੀ ਵਿਭਾਗ ਨੇ ਜਨਵਰੀ 2025 ਵਿੱਚ ਇੱਕ ਹੋਰ ਜੀਐਸਟੀਆਰ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਤਹਿਤ ਲਗਭਗ 48,000 ਨਵੇਂ ਡੀਲਰਾਂ ਦਾ ਦੌਰਾ ਕੀਤਾ ਗਿਆ ਅਤੇ ਪੰਜਾਬ ਭਰ ਵਿੱਚ ਲਗਭਗ 10,500 ਯੋਗ ਡੀਲਰਾਂ ਨੂੰ ਸਫਲਤਾਪੂਰਵਕ ਰਜਿਸਟਰ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਰਜਿਸਟ੍ਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

National, Politics, Punjab
ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਪੈਨਸ਼ਨਰ ਸੇਵਾ ਪੋਰਟਲ (ਪੀਐਸਪੀ) ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੀ ਆਪਣੇ ਪੈਨਸ਼ਨਰਾਂ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਜਾਹਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਡਿਜੀਟਲ ਪਲੇਟਫਾਰਮ ਪੈਨਸ਼ਨ ਨਾਲ ਸਬੰਧਤ ਸੇਵਾਵਾਂ ਲਈ ਤਿਆਰ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪੋਰਟਲ ਖ਼ਜ਼ਾਨੇ ਤੋਂ ਬੈਂਕਾਂ ਤੱਕ ਪੈਨਸ਼ਨ ਅਦਾਇਗੀ ਦੇ ਕੇਸਾਂ ਦੀ ਨਿਰਵਿਘਨ ਪ੍ਰਕਿਰਿਆ ਦੀ ਸਹੂਲਤ ਦੇਵੇਗਾ, ਪੈਨਸ਼ਨ ਅਦਾਇਗੀਆਂ ਵਿੱਚ ਦੇਰੀ ਨੂੰ ਘਟਾਏਗਾ, ਰੀਅਲ-ਟਾਈਮ ਕੇਸ ਟ੍ਰੈਕਿੰਗ ਅਤੇ ਸ਼ਿਕਾਇਤਾਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਨੂੰ ਯਕੀਨੀ ਬਣਾਏਗਾ। ਵਿੱਤ ਮੰਤਰੀ ਚੀਮਾ ਨੇ ਗੈਰ-ਖਜ਼ਾਨਾ ...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ

National, Politics, Punjab
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ ਹਨ। ਜਨਵਰੀ ਮਹੀਨੇ ਵਿੱਚ ਵਿਭਾਗ ਦੀ ਪਹਿਲੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਕੈਂਪ ਲਗਾ ਕੇ ਲੋੜਵੰਦ ਅਤੇ ਬਾਕੀ ਰਹਿੰਦੇ ਲੋਕਾਂ ਦੇ ਮਗਨਰੇਗਾ ਅਧੀਨ ਕਾਰਡ ਤੁਰੰਤ ਬਣਾਏ ਜਾਣ। ਪੰਚਾਇਤ ਮੰਤਰੀ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਪੰਜਾਬ ਭਰ ਦੇ ਪਿੰਡਾਂ ਵਿੱਚ 10,533 ਕੈਂਪ ਲਗਾ ਕੇ 65,607 ਨਵੇਂ ਜੌਬ ਕਾਰਡ ਬਣਾਏ ਗਏ ਹਨ। ਇਸ ਵਿੱਚ 2180 ਜੌਬ ਕਾਰਡ ਦਿਵਿਆਂਗ ਲੋਕਾਂ ਦੇ ਵੀ ਹਨ। ਇਸ ਤਰ੍ਹਾਂ ਮੌਜੂਦਾ ਸਮੇਂ ਪੰਜਾਬ ਵਿੱਚ ਮਗਨਰੇਗਾ ਤਹਿਤ ਕੁੱਲ 12 ਲੱਖ 27 ਹਜ਼ਾਰ 603 ਜੌਬ ਕਾਰਡ ਚੱਲ ਰਹੇ ਹਨ। ਸੌਂਦ ਨੇ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੇ ਮਕਸਦ ਨਾਲ ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਪਿੰਡਾਂ ‘ਚ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ...
ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਪੀ ਐੱਮ ਸ਼੍ਰੀ ਸਕੂਲ ਭੋਗੀਵਾਲ ਦਾ ਦੌਰਾ

ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਪੀ ਐੱਮ ਸ਼੍ਰੀ ਸਕੂਲ ਭੋਗੀਵਾਲ ਦਾ ਦੌਰਾ

National, Politics, Punjab
ਮਾਲੇਰਕੋਟਲਾ, 18 ਫਰਵਰੀ – ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਡਾਇਰੈਕਟਰ ਸਕੂਲ ਸਿੱਖਿਆ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਨਾਲ ਅੱਜ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਦਾ ਦੌਰਾ ਕੀਤਾ। ਦੌਰੇ ਦੌਰਾਨ, ਪਤਵੰਤਿਆਂ ਨੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਆਯੋਜਿਤ ਇੱਕ ਪ੍ਰਭਾਵਸ਼ਾਲੀ ਕਲਾ ਪ੍ਰਦਰਸ਼ਨੀ ਦੇਖੀ। ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਦੁਆਰਾ ਉਨ੍ਹਾਂ ਦੇ ਵਿਹਾਰਕ ਸਿਲੇਬਸ ਦੇ ਕੰਮ ਦੇ ਹਿੱਸੇ ਵਜੋਂ ਬਣਾਏ ਗਏ ਨਵੀਨਤਾਕਾਰੀ ਮਾਡਲਾਂ ਅਤੇ ਪ੍ਰੋਜੈਕਟਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਪ੍ਰਭਾਵਸ਼ਾਲੀ ਪ੍ਰਦਰਸ਼ਨੀਆਂ ਵਿੱਚ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਸਖ਼ਤ ਮਿਹਨਤ ਅਤੇ ਉਨ੍ਹਾਂ ਦੀ ਕਲਾ ਪ੍ਰਤੀ ਸਮਰਪਣ ਸਪੱਸ਼ਟ ਸੀ। ਉਕਤ ਅਧਿਕਾਰੀਆਂ  ਨੇ ਪੰਜਾਬੀ ਸੱਭਿਆਚਾਰਕ ਪਾਰਕ ਦਾ ਵੀ ਦੌਰਾ ਕੀਤਾ, ਜੋ ਕਿ ਜ਼ਿਲ੍ਹੇ ਵਿੱਚ ਇੱਕ ਅਤਿ-ਆਧੁਨਿਕ ਸਹੂਲਤ ਹੈ ਜੋ ਰਾਜ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰਦੀ ਹੈ।  ਪਾਰਕ ਦੇ ਸੁੰਦਰ ਢੰਗ ਨਾਲ ਡਿਜ਼ਾਈਨ ਕੀਤੇ ਗਏ ਬੁਨਿਆਦੀ ਢਾਂਚੇ ...
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਸਰਕਾਰੀ ਸਕੂਲ ਮੂਸਾ ਵਿਖੇ ਭਾਸ਼ਣ ਤੇ ਕਾਵਿ ਸਿਰਜਣ ਕਾਰਜਸ਼ਾਲਾ ਕਰਵਾਈ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਸਰਕਾਰੀ ਸਕੂਲ ਮੂਸਾ ਵਿਖੇ ਭਾਸ਼ਣ ਤੇ ਕਾਵਿ ਸਿਰਜਣ ਕਾਰਜਸ਼ਾਲਾ ਕਰਵਾਈ

National, Politics, Punjab
ਮਾਨਸਾ, 18 ਫਰਵਰੀ: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੂਸਾ ਵਿਖੇ ਇੰਚਾਰਜ ਪ੍ਰਿੰਸੀਪਲ ਬਿੰਦੂ ਸਿੰਗਲਾ ਦੀ ਪ੍ਰਧਾਨਗੀ ਹੇਠ ਮਾਂ ਬੋਲੀ ਦੇ ਮਹੱਤਵ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਅਤੇ ਕਾਵਿ ਸਿਰਜਣ ਕਾਰਜਸ਼ਾਲਾ ਦਾ ਅਯੋਜਨ ਕੀਤਾ। ਇਸ ਮੌਕੇ ਵਿਭਾਗ ਦੇ ਖੋਜ ਅਫ਼ਸਰ ਤੇ ਕਵੀ ਗੁਰਪ੍ਰੀਤ ਨੇ ਕਿਹਾ ਕਿ ਮਾਂ ਬੋਲੀ, ਸਿਰਫ ਬੋਲ-ਚਾਲ ਦਾ ਸਾਧਨ ਹੀ ਨਹੀਂ ਹੁੰਦੀ, ਮਨੁੱਖ ਦੀ ਪਛਾਣ ਹੁੰਦੀ ਹੈ, ਉਹਦੇ ਜਿਉਂਦੇ ਹੋਣ ਦੀ ਗਵਾਹੀ ਬਣਦੀ ਹੈ। ਉਨ੍ਹਾਂ ਗੋਰਕੀ ਦੇ ਹਵਾਲੇ ਨਾਲ ਗੱਲ ਕਰਦਿਆਂ ਅੱਗੇ ਕਿਹਾ ਕਿ ਜਿਹੜ੍ਹੀਆਂ ਕੌਮਾਂ ਆਪਣੀ ਮਾਂ-ਬੋਲੀ ਤੋਂ ਬੇਮੁਖ ਹੋ ਜਾਂਦੀਆਂ ਹਨ, ਉਨ੍ਹਾਂ ਦਾ ਪਤਨ ਜਲਦੀ ਹੋ ਜਾਂਦਾ ਹੈ। ਇਸ ਮੌਕੇ ਕਾਵਿ ਸਿਰਜਣ ਦੇ ਕੁੱਝ ਨੁਕਤੇ ਸਾਂਝੇ ਕਰਦਿਆਂ ਕਵੀ ਗੁਰਪ੍ਰੀਤ ਨੇ ਕਿਹਾ ਕਿ ਸਾਡੇ ਅਨੁਭਵ, ਅਹਿਸਾਸ ਅਤੇ ਵੇਖਣ ਦਾ ਤਰੀਕਾ ਹੀ ਕਾਵਿ ਸਿਰਜਣ ਦੀ ਉਮੰਗ ਨੂੰ ਜਗਾਉਂਦਾ ਹੈ। ਕਵਿਤਾ ਪੜ੍ਹਨਾ ਲਿਖਣਾ ਬੰਦੇ ਨੂੰ ਬਾਹਰ ਦੀ ਬਜਾਇ ਆਪਣੇ ਅੰਦਰ ਵੱਲ ਮੋੜਦਾ ਹੈ। ਆਪਣੇ ਆਪ ਨੂੰ ਸਮਝਣਾ ਹੀ ਦਰਅਸਲ ਦੁਨੀਆ ਨੂੰ ਸਮਝਣਾ ਹੁੰਦਾ ਹੈ। ਇਸ ਕਾਰਜਸ਼ਾਲਾ ਵਿਚ 20 ਦੇ ਕਰੀਬ...