Shadow

Politics

ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਬੈਗ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਰੋਕ ਲਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਬੈਗ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਰੋਕ ਲਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਫਿਰੋਜ਼ਪੁਰ 18 ਫ਼ਰਵਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਲਾਸਟਿਕ ਵਾਲੇ ਬੈਗ ਅਤੇ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ| ਉਨ੍ਹਾਂ ਨੇ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਪਲਾਸਟਿਕ ਵਾਲੇ ਬੈਗਾਂ/ਲਿਫ਼ਾਫਿਆਂ ਦੀ ਵਰਤੋਂ ਤੇ ਪੂਰਨ ਤੌਰ ‘ਤੇ ਰੋਕ ਲਗਾਈ ਜਾਵੇ| ਉਨ੍ਹਾਂ ਕਿਹਾ ਕਿ ਪਲਾਸਟਿਕ ਵਾਲੇ ਲਿਫਾਫੇ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਸੰਬੰਧੀ ਦੁਕਾਨਦਾਰ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ| ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਪਲਾਸਟਿਕ ਵਾਲੇ ਲਿਫਾਫੇ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਅਵਾਰਾ ਕੁੱਤਿਆਂ ਦੀ ਰੋਕਥਾਮ ਅਤੇ ਉਨ੍ਹਾਂ ਦੀ ਨਸਬੰਦੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਅਵਾਰਾ ਕੁੱਤਿਆਂ ਦੀ ਵੱਧ ਰ...
ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸਕੂਲਾਂ ’ਚ ਚੱਲ ਰਹੀ ਮਿਡ ਡੇ ਮੀਲ ਸਕੀਮ ਦਾ ਲਿਆ ਜਾਇਜ਼ਾ

ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸਕੂਲਾਂ ’ਚ ਚੱਲ ਰਹੀ ਮਿਡ ਡੇ ਮੀਲ ਸਕੀਮ ਦਾ ਲਿਆ ਜਾਇਜ਼ਾ

National, Politics, Punjab
ਸ੍ਰੀ ਮੁਕਤਸਰ ਸਾਹਿਬ, 18 ਫਰਵਰੀ: ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ, ਹਰੀਕੇ ਕਲਾਂ ਅਤੇ ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਾਏਨਾਗਾ ਅਤੇ ਆਂਗਣਵਾੜੀ ਸੈਂਟਰ ਆਸਾ ਬੁੱਟਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਇਹਨਾਂ ਸਕੂਲਾਂ ਵਿੱਚ ਮਿਡ ਡੇ ਮੀਲ ਦਾ ਪ੍ਰਬੰਧ ਠੀਕ ਪਾਏ ਜਾਣ ’ਤੇ ਉਨ੍ਹਾਂ ਵੱਲੋਂ ਸੰਤੁਸ਼ਟੀ ਪ੍ਰਗਟ ਕੀਤੀ ਗਈ। ਇਸ ਉਪਰੰਤ ਆਂਗਣਵਾੜੀ ਸੈਟਰ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸੈਂਟਰ ’ਤੇ ਲਾਭਪਾਤਰੀਆ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲੇ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸੈਟਰ ਦੇ ਪ੍ਰਬੰਧ ’ਤੇ ਵੀ ਉਨ੍ਹਾਂ ਵੱਲੋਂ ਸੁਤੰਸ਼ਟੀ ਪ੍ਰਗਟ ਕੀਤੀ ਗਈ। ਇਸ ਦੌਰੇ ਦੌਰਾਨ  ਮੈਂਬਰ ਫ਼ੂਡ ਕਮਿਸ਼ਨ ਵੱਲੋਂ ਲਾਭਪਾਤਰੀਆ ਨੂੰ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਦੁੱਖ ਦਾ ਪ੍ਰਗਟਾਵਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਫ਼ਰੀਦਕੋਟ 18 ਫ਼ਰਵਰੀ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਫਰੀਦਕੋਟ ਰੋਡ ਤੇ ਵਾਪਰੇ ਦਰਦਨਾਕ ਸੜਕ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸੜਕ ਹਾਦਸੇ ਬਾਰੇ ਸੁਣਕੇ ਮਨ ਬੜਾ ਵਿਚਲਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਬੇਹੱਦ ਹਮਦਰਦੀ ਹੈ, ਉਹ ਜਖਮੀਆਂ ਦੇ ਬਿਹਤਰ ਇਲਾਜ਼ ਲਈ ਲਗਾਤਾਰ ਪ੍ਰਸਾਸ਼ਨ ਦੇ ਸੰਪਰਕ ਵਿੱਚ ਹਨ । ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਅਤੇ ਜ਼ਖਮੀਆਂ ਨੂੰ ਬਣਦੀ ਸਹਾਇਤਾ ਕੀਤੀ ਜਾਵੇਗੀ । ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਬੱਸਾਂ ਵਿੱਚ ਸਪੀਡ ਗਵਰਨਰ ਲਗਾਉਣ ਲਈ ਦਿਸ਼ਾ ਨਿਰਦੇਸ਼ਾ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਉਨ੍ਹਾ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਜਖਮੀਆਂ ਨੂੰ ਜਲਦੀ ਸਿਹਤਮੰਦ ਕਰਨ। ਉਨ੍ਹਾਂ ਕਿਹਾ ਕਿ ਜਖਮੀਆਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪੂਰਾ ਡਾਕਟਰੀ ਅਮਲਾ ਤਨਦੇਹੀ ਨਾਲ ਕੰਮ ਕਰ ਰਿਹਾ ਹੈ ...
ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ

ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ

National, Politics, Punjab
ਹੁਸ਼ਿਆਰਪੁਰ, 18 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਵਿਖੇ ਚਲਾਇਆ ਜਾ ਰਿਹਾ ਸਾਂਝੀ ਰਸੋਈ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸਦਾ ਰੋਜਾਨਾ 400 ਤੋਂ 450 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਅੱਜ ਗੁਰਸ਼ਰਨ ਕੌਰ ਢਿੱਲੋਂ ਅਤੇ ਲੈਫਟੀਨੈਂਟ ਜਨਰਲ ਜੇ.ਐਸ. ਢਿੱਲੋਂ, ਵੀ.ਐਸ.ਐਮ (ਰਿਟਾ:) ਵਲੋਂ ਆਪਣੀ ਸਪੁੱਤਰੀ ਰੂਹੀ ਢਿੱਲੋਂ ਥਿਆੜਾ ਅਤੇ ਜਵਾਈ ਕੁਲਵੰਤ ਸਿੰਘ ਥਿਆੜਾ ਦੇ ਵਿਆਹ ਦੀ 20ਵੀਂ ਵਰ੍ਹੇਗੰਢ ਮੌਕੇ ਦੇ ਮੌਕੇ ਤੇ ਕੁੱਲ ਰਕਮ 5,100 ਰੁਪਏ ਦੀ ਰਾਸ਼ੀ ਦਾ ਸਹਿਯੋਗ ਸਾਂਝੀ ਰਸੋਈ ਨੂੰ ਦਿੱਤਾ ਗਿਆ। ਇਸ ਮੌਕੇ ਰਾਜੀਵ ਬਜਾਜ, ਆਗਿਆਪਾਲ ਸਿੰਘ ਸਾਹਨੀ, ਰੈੱਡ ਕਰਾਸ ਕਾਰਜਕਾਰਣੀ ਮੈਂਬਰ ਅਤੇ ਕਰਮਜੀਤ ਕੌਰ ਆਹਲੂਵਾਲੀਆ ਰੈੱਡ ਕਰਾਸ ਮੈਂਬਰ ਵੀ ਮੌਜੂਦ ਸਨ। ਇਸ ਸਕੱਤਰ ਰੈੱਡ ਕਰਾਸ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਮਿਡ ਡੇ ਮੀਲ ਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਮਿਡ ਡੇ ਮੀਲ ਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ

National, Politics, Punjab
ਮੋਗਾ 18 ਫ਼ਰਵਰੀ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਭਲੂਰ (ਬ੍ਰਾਂਚ), ਸਰਕਾਰੀ ਪ੍ਰਾਇਮਰੀ ਸਕੂਲ ਭਲੂਰ(ਮੇਨ) ਤੋਂ ਇਲਾਵਾ  ਆਂਗਣਵਾੜੀ ਸੈਂਟਰ ਭਲੂਰ, ਰਾਸ਼ਨ ਡਿਪੂ ਪੀ. ਡੀ.ਐਸ. 480, 505 ਆਦਿ ਦਾ ਦੌਰਾ ਕੀਤਾ ਗਿਆ। ਉਕਤ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ-ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਮਿਡ-ਡੇ-ਮੀਲ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਇਹਨਾਂ ਸਕੂਲਾਂ ਵਿੱਚ ਪ੍ਰਬੰਧ ਠੀਕ ਪਾਇਆ ਗਿਆ। ਇਸ ਤੋਂ ਉਪਰੰਤ ਆਂਗਣਵਾੜੀ ਸੈਟਰਾਂ ਦੀ ਚੈਕਿੰਗ ਕੀਤੀ ਗਈ। ਸੈਂਟਰਾਂ ਵਿਖੇ ਲਾਭਪਾਤਰੀਆਂ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲਾ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਚੈਕਿੰਗ ਦੌਰਾਨ ਆਂਗਣਵਾੜੀ ਸੈਂਟਰ ਨੰ.10,12 ਤੇ ਨਮਕੀਨ ਦਲੀਆ, ਸੁੱਕੀ ਖਿਚੜੀ, ਮੁਰਮੁਰੇ ਪਾਏ ਗਏ ਜਿਹਨਾਂ ਦੀ ਮਿਆਦ ਮਿਤੀ ...
ਸਰਕਾਰੀ ਸਕੂਲਾਂ ਦੇ ਕੁੱਕ/ ਹੈਲਪਰਾਂ ਦੇ ਖਾਣਾ ਬਣਾਉਣ ਦੇ ਮੁਕਾਬਲੇ ਕਰਵਾਏ

ਸਰਕਾਰੀ ਸਕੂਲਾਂ ਦੇ ਕੁੱਕ/ ਹੈਲਪਰਾਂ ਦੇ ਖਾਣਾ ਬਣਾਉਣ ਦੇ ਮੁਕਾਬਲੇ ਕਰਵਾਏ

National, Politics, Punjab
ਬਰਨਾਲਾ, 18 ਫਰਵਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ  (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਇੰਦੂ ਸਿਮਕ ਦੇ ਦਿਸ਼ਾ - ਨਿਰਦੇਸ਼ ਅਤੇ ਡਿਪਟੀ ਡੀਈਓ ਮੈਡਮ ਨੀਰਜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਹੰਡਿਆਇਆ ਵਿਖੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਕੁੱਕ ਕਮ ਹੈਲਪਰਾਂ ਦੇ ਜ਼ਿਲ੍ਹਾ ਪੱਧਰੀ ਕੁਕਿੰਗ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਇੰਦੂ ਸਿਮਕ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੌਜੂਦਾ ਮਿਡ ਡੇਅ ਮੀਲ ਮੀਨੂ ਦੇ ਮੁਤਾਬਿਕ ਪਹਿਲਾਂ ਕਲੱਸਟਰ ਪੱਧਰ, ਫਿਰ ਬਲਾਕ ਪੱਧਰ ਅਤੇ ਬਲਾਕ ਬਲਾਕ ਪੱਧਰੀ ਜੇਤੂ ਬੀਬੀਆਂ ਵੱਲੋਂ ਜ਼ਿਲ੍ਹਾ ਪੱਧਰੀ ਕੁਕਿੰਗ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਜੱਜ ਸਾਹਿਬਾਨਾਂ ਨੇ ਮੁਕਾਬਲੇ ਵਿੱਚ ਭਾਗ ਲੈ ਰਹੀਆਂ ਕੁੱਕ ਬੀਬੀਆਂ ਵੱਲੋਂ ਬਣਾਏ ਗਏ ਪਕਵਾਨਾਂ ਨੂੰ ਕਈ ਕਸੌਟੀਆਂ 'ਤੇ ਪਰਖਿਆ ਅਤੇ ਮੁਕਾਬਲੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਆਫ ਹੈਪੀਨੈਸ ਰੂੜੇਕੇ ਕਲਾਂ ਦੀ ਕੁੱਕ ਜਸਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਭੈਣੀ ਫੱਤਾ ਦੀ ਭਰਪੂਰ ਕੌਰ ਨੇ ਦੂਜਾ ਅਤ...
ਡਾ. ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦਾ ਪੋਸਟਰ ਸਰਸ ਮੇਲੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕੀਤਾ ਰਿਲੀਜ਼

ਡਾ. ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦਾ ਪੋਸਟਰ ਸਰਸ ਮੇਲੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕੀਤਾ ਰਿਲੀਜ਼

National, Politics, Punjab
ਪਟਿਆਲਾ, 18 ਫਰਵਰੀ: ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਸਰਸ ਮੇਲੇ ਦੌਰਾਨ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਅਫ਼ਸਰ ਡਾ ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦੇ ਪੋਸਟਰ ਦੀ ਘੁੰਡ ਚੁਕਾਈ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕੀਤੀ। ਇਸ ਮੌਕੇ ਸਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਹ ਗੀਤ ਪੰਜਾਬੀ ਦੇ ਸਿਰਮੌਰ ਕਵੀ ਧਨੀਰਾਮ ਚਾਤ੍ਰਿਕ ਦੀ ਰਚਨਾ ਹੈ, ਜਿਸ ਨੂੰ ਸੰਗੀਤਕ ਛੋਹਾਂ ਦਿੱਤੀਆਂ ਹਨ ਹਰਜੀਤ ਗੁੱਡੂ ਨੇ। ਉਹਨਾਂ ਦੱਸਿਆ ਕਿ ਅੱਜ ਘੁੰਡ ਚੁਕਾਈ ਤੋਂ ਬਾਅਦ ਉਕਤ ਗੀਤ ਨੂੰ ਸੋਸ਼ਲ ਮੀਡੀਆ ਤੇ ਰੀਲੀਜ਼ ਕਰ ਦਿੱਤਾ ਹੈ। ਮੇਲਾ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਧਨੀ ਰਾਮ ਚਾਤ੍ਰਿਕ ਦੀ ਇਸ ਰਚਨਾ ਪੰਜਾਬ ਕਰਾਂ ਕੀ ਸਿਫ਼ਤ ਤੇਰੀ ਨੂੰ ਪੰਜਾਬੀਆਂ ਦੇ ਰੂਬਰੂ ਕਰਨ ਲਈ ਡਾ ਹਰਿੰਦਰ ਹੁੰਦਲ ਦਾ ਧੰਨਵਾਦ ਕੀਤਾ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਰੂਪਨਦੀਪ ਕੌਰ ਵੀ ਹਾਜ਼ਰ ਸਨ।...
ਸਰਕਾਰ ਵਲੋਂ ਹਾਦਸੇ ਦਾ ਸਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

ਸਰਕਾਰ ਵਲੋਂ ਹਾਦਸੇ ਦਾ ਸਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

National, Politics, Punjab
ਸ੍ਰੀ ਮੁਕਤਸਰ ਸਾਹਿਬ 18 ਫਰਵਰੀ ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ਤੇ ਡੂੰਘਾ ਦੁੱਖ ਵਿਅਕਤ ਕਰਦੇ  ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਸਾਰੇ ਮੁਸਾਫਿਰਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ  । ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਕਿਹਾ ਕਿ ਇਸ ਬੱਸ ਵਿੱਚ ਜੋ ਸਵਾਰੀਆਂ ਜਖਮੀ ਸਨ ਉਹਨਾਂ ਵਿੱਚੋਂ ਸਿਮਰਨਜੀਤ ਕੌਰ, ਵਾਸੀ ਪਿੰਡ ਸ਼ਾਮ ਖੇੜਾ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜੇਰੇ—ਇਲਾਜ ਹੈ । ਉਹਨਾਂ ਕਿਹਾ ਕਿ ਜ਼ਖਮੀਆਂ ਦੇ ਪਰਿਵਾਰ ਨਾਲ ਤਾਲਮੇਲ ਲਈ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਡਿਉਟੀ ਲਗਾਈ ਗਈ ਹੈ । ਹੋਰ ਜ਼ਖਮੀਆਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸਿਵਿਲ ਹਸਪਤਾਲ ਮਲੋਟ ਵਿੱਚ ਦਾਖਲ ਅਮਨਦੀਪ ਕੌਰ, ਅੰਜੂ ਅਤੇ ਪਾਰਵਤੀ ਵਾਸੀਆਨ ਪਿੰਡ ਮਾਹੂਆਣਾ ਅਤੇ ਲਾਭ ਸਿੰਘ (ਹਰਿਆਣਾ), ਸਤਵੰਤ ਕੌਰ ਪਿੰਡ ਰੋੜਾਂਵਾਲੀ, ਸੁਨੀਲ ਕੁਮਾਰ ਵਾਸੀ ਮਹਿਣਾ, ਸਰੀਤਾ ਵਾਸੀ ਸ...
ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ

National, Politics, Punjab
ਤਰਨ ਤਾਰਨ, 18 ਫਰਵਰੀ : ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਗਰ ਕੌਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਸ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਪਾਸੋਂ ਉਹਨਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ, ਤਾਂ ਜੋ ਕੋਈ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਇਸ ਸੰਬੰਧ ਵਿੱਚ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਨਗਰ ਕੌਂਸਲ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਲਗਾਈ ਹੈ ਅਤੇ ਇਸ ਏਰੀਏ ਦੇ ਸਮੂਹ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ, ਕਿ ਉਹ ਆਪਣੇ ਲਾਇਸੰਸੀ ਹਥਿਆਰਾਂ ਨੂੰ ਤੁਰੰਤ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਰਜਿਸਟਰਡ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ। ਹੁਕਮਾਂ ਅਨੁ...
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

National, Politics, Punjab
ਚੰਡੀਗੜ੍ਹ, 17 ਫਰਵਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ‘ਚ ਜੋ ਕਰਮਚਾਰੀ ਕਾਫੀ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ, ਉਹਨਾਂ ਦੀ ਨੌਕਰੀ ਵਿੱਚ ਸਥਿਰਤਾ ਅਤੇ ਸੁਰੱਖਿਆ ਲਈ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਐਡਵੋਕੇਟ ਜਨਰਲ, ਪੰਜਾਬ ਨਾਲ ਹੋਈ ਗੱਲਬਾਤ ਵਿੱਚ ਕੱਚੇ ਮੁਲਾਜਮਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਦੇ ਪੱਖਾਂ ‘ਤੇ ਵਿਚਾਰ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੀਤੀ ਕਰਮਚਾਰੀਆਂ ਲਈ ਲਾਭਕਾਰੀ ਹੋਣ ਦੇ ਨਾਲ...