ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਸਰਕਾਰ-ਹਰਜੋਤ ਬੈਂਸ
ਕੀਰਤਪੁਰ ਸਾਹਿਬ 16 ਫਰਵਰੀ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਸ਼ਾਹਪੁਰ ਬੇਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਗੁਰਦੁਆਰਾ ਸਿੰਘ ਸ਼ਹੀਦਾ ਵਿਖੇ ਪਹੁੰਚੇ ਸ.ਬੈਂਸ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਲਗਾਤਾਰ ਯਤਨ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਨੋਰਥ ਸਿਹਤ ਸਹੂਲਤਾਂ ਤੇ ਸਿੱਖਿਆਂ ਦਾ ਮਿਆਰ ਉੱਚਾ ਚੁੱਕਣਾ ਹੈ। ਇਹ ਸਹੂਲਤਾਂ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਰਹੀਆਂ ਹਨ, ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਨਾਲ ਨਾਲ 50 ਹਜ਼ਾਰ ਸਰਕਾਰੀ ਨੌਕਰੀਆਂ ਦੇ ਕੇ ਸਾਡੀ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਗ੍ਰਾਮ ਪੰਚਾਇਤ ਤੇ ਇਲਾਕਾ ਵਾਸੀਆਂ ਦੇ ਸੱਦੇ ਤੇ ਸ਼ਾਹਪੁ...







