Shadow

Politics

ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ, 50 ਅਧਿਕਾਰੀ ਰੱਖਣਗੇ ਮੇਲਾ ਖੇਤਰ ਦੇ ਨਜ਼ਰ – ਡੀਆਈਜੀ ਹਰਚਰਨ ਸਿੰਘ ਭੁੱਲਰ

ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ, 50 ਅਧਿਕਾਰੀ ਰੱਖਣਗੇ ਮੇਲਾ ਖੇਤਰ ਦੇ ਨਜ਼ਰ – ਡੀਆਈਜੀ ਹਰਚਰਨ ਸਿੰਘ ਭੁੱਲਰ

National, Politics, Punjab
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ () ਹਰਚਰਨ ਸਿੰਘ ਭੁੱਲਲ ਡੀ.ਆਈ.ਜੀ ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ ਸਮੁੱਚੇ ਮੇਲਾ ਖੇਤਰ ਵਿੱਚ 24/7 ਤੈਨਾਤ ਰਹਿਣਗੇ, ਜਿਨ੍ਹਾਂ ਦੀ ਸੁਪਰਵੀਜਨ 50 ਪੁਲਿਸ ਦੇ ਗਜ਼ਟਿਡ ਅਫਸਰ ਕਰਨਗੇ। ਮੇਲਾ ਖੇਤਰ ਨੁੰ 11 ਸੈਕਟਰਾਂ ਵਿਚ ਵੰਡਿਆ ਹੈ, 21 ਵਾਹਨ ਪਾਰਕਿੰਗ ਬਣਾਏ ਗਏ ਹਨ, ਹਰ ਪਾਰਕਿੰਗ ਤੋ ਸਟਲ ਬੱਸ ਸਰਵਿਸ ਚਲਾਈ ਜਾਵੇਗੀ। ਟ੍ਰੈਫਿਕ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਅੱਜ ਪੁਲਿਸ ਥਾਨਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਚਰਨ ਸਿੰਘ ਭੁੱਲਰ ਡੀ.ਆਈ.ਜੀ ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ ਮਹੱਲਾ ਤੋ ਪਹਿਲਾ ਪੁਲਿਸ ਵਿਭਾਗ ਨੂੰ ਹੋਰ ਚੁਸਤ ਦਰੁਸਤ ਤੇ ਸ਼ਰਧਾਲੂਆਂ ਨਾਲ ਮਿਲਾਪੜਾ ਸਬੰਧ ਰੱਖਣ ਲਈ ਵਿਸੇਸ਼ ਸਿਖਲਾਈ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਮੇਲਾ ਖੇਤਰ ਵਿੱਚ ਰੂਟ ਡਾਈਵਰਟ ਕਰਕੇ ਟ੍ਰੈਫਿਕ ਦੀ ਸੁਚਾਰੂ ਵਿਵਸਥਾ ਕੀਤੀ ਜਾ ਰਹੀ ਹੈ। ਸਾਰੀਆਂ 21 ਪਾਰਕਿੰਗਾਂ ਤੋਂ ਸਟਲ ਬੱਸ ਸਰਵਿਸ ਚੱਲੇਗੀ, ਜੋ ਸ਼ਰਧਾਲੂਆਂ ਦੀ ਗੁਰਧਾਮਾ ਦੇ ਦਰਸ਼ਨ ਕਰਵਾ...
ਪ੍ਰਸ਼ਾਸ਼ਨ ਨੇ ਸ਼ਹਿਰ ਅਤੇ ਆਸ-ਪਾਸ ਗੈਰਕਾਨੂੰਨੀ ਨਿਰਮਾਣ ਅਤੇ ਢਾਂਚਿਆਂ ਨੂੰ  ਢਾਹਿਆ

ਪ੍ਰਸ਼ਾਸ਼ਨ ਨੇ ਸ਼ਹਿਰ ਅਤੇ ਆਸ-ਪਾਸ ਗੈਰਕਾਨੂੰਨੀ ਨਿਰਮਾਣ ਅਤੇ ਢਾਂਚਿਆਂ ਨੂੰ ਢਾਹਿਆ

National, Politics, Punjab
ਮੋਗਾ, 13 ਫਰਵਰੀ (000) – ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ ਨੇ ਗੈਰਕਾਨੂੰਨੀ ਕਲੋਨੀਆਂ ਅਤੇ ਨਜ਼ਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਜੋ ਨਾਜ਼ਾਇਜ਼ ਕਾਲੋਨੀਆਂ ਵਿੱਚ ਸਸਤੇ ਪਲਾਟਾਂ ਦੀ ਆੜ ‘ਚ ਨਿਰਦੋਸ਼ ਲੋਕਾਂ ਨੂੰ ਲੁੱਟ ਰਹੇ ਹਨ। ਇਹ ਕਾਲੋਨੀਆਂ ਸਰਕਾਰੀ ਨਿਯਮਾਂ ਦੀ ਪਾਲਣਾ ਅਤੇ ਕਾਨੂੰਨੀ ਮਨਜ਼ੂਰੀ ਤੋਂ ਵਾਂਝੀਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਜ), ਮੋਗਾ-ਕਮ-ਕੰਪੀਟੈਂਟ ਅਥਾਰਟੀ ਸ੍ਰੀਮਤੀ ਚਾਰੁਮਿਤਾ ਵੱਲੋਂ ਗੈਰਕਾਨੂੰਨੀ ਕਾਲੋਨੀਆਂ ਖ਼ਿਲਾਫ਼ ਜਾਰੀ ਕੀਤੇ ਗਏ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਡਿਊਟੀ ਮੈਜਿਸਟ੍ਰੇਟ, ਪੁਲਿਸ ਬਲ ਅਤੇ ਲਾਗੂ ਕਰਨ ਵਾਲੀ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਨਿਯਮਕ), ਅਸਿਸਟੈਂਟ ਟਾਊਨ ਪਲਾਨਰ (ਨਿਯਮਕ), ਜੂਨੀਅਰ ਇੰਜੀਨੀਅਰ (ਨਿਯਮਕ) ਸ਼ਾਮਲ ਸਨ, ਨੇ ਅੱਜ ਪਿੰਡ ਧੱਲੇਕੇ, ਮੋਗਾ ਵਿੱਚ ਇਕ ਗੈਰਕਾਨੂੰਨੀ ਕਾਲੋਨੀ ਨੂੰ ਢਾਹੁੰਦੇ ਹੋਏ ਉਨ੍ਹਾਂ ਦੇ ਰਾਹਾਂ, ਗਲੀਆਂ, ਸੀਵਰ ਮੈਨਹੋਲ ਅਤ...
ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

National, Politics, Punjab
ਚੰਡੀਗੜ੍ਹ, 13 ਫਰਵਰੀ: ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਭਾਰਤ ਦੀ ਸੁਪਰੀਮ ਕੋਰਟ ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਆਈ.ਸੀ. (ਨੈਸ਼ਨਲ ਇਨਫੋਰਮੈਟਿਕਸ ਸੈਂਟਰ) ਅਤੇ ਟਰਾਂਸਪੋਰਟ ਵਿਭਾਗ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ, ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਸੁਖਵਿੰਦਰ ਕੁਮਾਰ, ਸਟੇਟ ਹੈੱਡ ਐਨ.ਆਈ.ਸੀ. ਪੰਜਾਬ ਸ੍ਰੀ ਵਿਵੇਕ ਵਰਮਾ, ਸੀ.ਜੀ.ਐਮ. ਐਨ.ਆਈ.ਸੀ. ਦਿੱਲੀ ਸ੍ਰੀ ਜਤਿੰਦਰ ਕੁਮਾਰ, ਐਨ.ਆਈ.ਸੀ. ਪੰਜਾਬ ਸ੍ਰੀ ਨਰਿੰਦਰ ਸਿੰਘ, ਐਨ.ਆਈ.ਸੀ. ਅਧਿਕਾਰੀ ਸ੍ਰੀ ਪਵਨ ਗ...
ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

Crime, National, Politics, Punjab
ਚੰਡੀਗੜ੍ਹ 13 ਫਰਵਰੀ, 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਵਜ਼ੀਰ ਭੁੱਲਰ ਦੇ ਵਸਨੀਕ ਸਿਕੰਦਰ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਪਰੋਕਤ ਏਐਸਆਈ ਦੁਆਰਾ ਜਾਂਚ ਕੀਤੇ ਜਾ ਰਹੇ ਇੱਕ ਪੁਲਿਸ ਕੇਸ ਵਿੱਚ ਉਸਦੀ (ਸ਼ਿਕਾਇਤਕਰਤਾ), ਉਸਦੇ ਪਿਤਾ ਅਤੇ ਭਰਾ ਦਾ ਪੱਖ ਲੈਣ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਇਹ ਏਐਸਆਈ ਪਹਿਲਾਂ ਹ...
10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ 13 ਫਰਵਰੀ, 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਦੀਆਂ ਦੇ ਮੁਹੱਲਾ ਤਰਖਾਣਵਾਲੀ ਦੇ ਵਸਨੀਕ ਕਸ਼ਮੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਨੂੰਹ ਦੇ ਨਵੇਂ ਬਣ ਰਹੇ ਘਰ ਲਈ ਅਸਥਾਈ ਘਰੇਲੂ ਬਿਜਲੀ ਕੁਨੈਕਸ਼ਨ ਦੇਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿ...
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

National, Politics, Punjab
ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਤਿੰਨ ਲੱਖ ਮੁਲਾਜ਼ਮਾਂ ਅਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇਕ ਜਨਵਰੀ, 2016 ਤੋਂ 30 ਜੂਨ, 2022 ਤੱਕ ਦੇ ਸਮੇਂ ਦੀ ਸੋਧੀ ਹੋਈ ਤਨਖਾਹ/ਪੈਨਸ਼ਨ ਤੇ ਲੀਵ ਇਨਕੈਸ਼ਮੈਂਟ ਦਾ ਬਕਾਇਆ ਅਤੇ ਇਕ ਜੁਲਾਈ, 2021 ਤੋਂ 31 ਮਾਰਚ, 2024 ਤੱਕ ਦੇ ਡੀ.ਏ./ਡੀ.ਆਰ. ਦਾ ਬਕਾਇਆ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਕਾਏ ਲਈ 14000 ਕਰੋੜ ਦੀ ਰਾਸ਼ੀ ਪੜਾਅਵਾਰ ਜਾਰੀ ਕੀਤੀ ਜਾਵੇਗੀ ਜਿਸ ਨਾਲ ਮੁਲਾਜ਼ਮਾਂ ਅਤੇ ਪੈਨਸ਼ਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੇਗੀ।...
ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 13 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 111 ਬਾਗਬਾਨੀ ਵਿਕਾਸ ਅਫ਼ਸਰਾਂ (ਐਚ.ਡੀ.ਓਜ਼) ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ਇਸ ਫੈਸਲੇ ਨਾਲ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਬਾਗਬਾਨੀ ਖੇਤਰ ਦਾ ਸਮੁੱਚਾ ਵਿਕਾਸ ਕਰਨਾ, ਕਿਸਾਨਾਂ ਨੂੰ ਸਹਿਯੋਗ ਦੇਣਾ ਅਤੇ ਸੂਬੇ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਬਾਗਬਾਨੀ ਵਿਕਾਸ ਅਫਸਰਾਂ ਦੀਆਂ  111 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਲੋੜੀਂਦੇ ਵੇਰਵੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੂੰ ਭੇਜਣ ਦੀ ਹਦਾਇਤ ਕੀਤੀ ਹੈ। ਮੰਤਰੀ ਨੇ ਕਿਹਾ ਕਿ ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਿਸਾਨਾਂ ਨੂੰ ਤਕਨੀਕੀ ਮੁਹਾਰਤ, ਆਧੁਨਿਕ ਖੇਤੀਬਾੜੀ ਅਭਿਆਸਾਂ ਅਤੇ ਬਿਹਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬੁਨਿਆਦੀ ਢਾਂਚੇ ਵਿੱਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬੁਨਿਆਦੀ ਢਾਂਚੇ ਵਿੱਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ

National, Politics, Punjab
ਚੰਡੀਗੜ੍ਹ, 13 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਰਜੀਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਵਿਕਾਸ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਲੁਧਿਆਣਾ ਇਸ ਵਿਕਾਸ ਦੀ ਇੱਕ ਪ੍ਰਮੁੱਖ ਉਦਾਹਰਣ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਨੂੰ ਕੁੱਲ 85 ਬੁਨਿਆਦੀ ਢਾਂਚਾ ਪ੍ਰੋਜੈਕਟਾਂ, ਜਿਨ੍ਹਾਂ ਦੀ ਕੀਮਤ 930 ਕਰੋੜ ਰੁਪਏ ਹੈ, ਨਾਲ ਇਸਨੂੰ ਸੁਰਜੀਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀ ਲਿਆਉਣ, ਜੀਵਨ ਦੀ ਗੁਣਵੱਤਾ ਨੂੰ ਵਧਾਉਣ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਸ਼ਹਿਰੀ ਚੁਣੌਤੀਆਂ ਦੇ ਆਧੁਨਿਕ ਢੰਗ ਨਾਲ ਹੱਲ ਲਈ ਤਿਆਰ ਹਨ। ਦੱਸਣਯੋਗ ਹੈ ਕਿ 712.86 ਕਰੋੜ ਰੁਪਏ ਦੇ 65 ਸ਼ਾਨਦਾਰ ਪ੍ਰੋਜੈਕਟ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜੋ ਕਿ ਵਿਕਾਸ ਪਹਿਲਕਦਮੀਆਂ ਦੀ ਇੱਕ ਵਿਸਥਾਰਤ ਸ਼੍ਰੇਣੀ ਨੂੰ ਕਵਰ ਕਰਦੇ ਹਨ। ਮੁੱਖ ਪ੍ਰਾਪਤੀਆਂ ਵਿੱਚ ਪੱਖੋਵਾਲ ਰੋਡ 'ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਅਤ...
ਜ਼ਿਲ੍ਹਾ ਫਿਰੋਜ਼ਪੁਰ ਨੇ ਨੀਤੀ ਆਯੋਗ ਦੇ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ (ਏਡੀਪੀ) ਤਹਿਤ ਬੇਮਿਸਾਲ ਪ੍ਰਦਰਸ਼ਨ ਲਈ 5 ਕਰੋੜ ਰੁਪਏ ਦਾ ਪੁਰਸਕਾਰ ਪ੍ਰਾਪਤ ਕੀਤਾ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ

ਜ਼ਿਲ੍ਹਾ ਫਿਰੋਜ਼ਪੁਰ ਨੇ ਨੀਤੀ ਆਯੋਗ ਦੇ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ (ਏਡੀਪੀ) ਤਹਿਤ ਬੇਮਿਸਾਲ ਪ੍ਰਦਰਸ਼ਨ ਲਈ 5 ਕਰੋੜ ਰੁਪਏ ਦਾ ਪੁਰਸਕਾਰ ਪ੍ਰਾਪਤ ਕੀਤਾ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ

National, Politics, Punjab
*ਫਿਰੋਜ਼ਪੁਰ, 13 ਫਰਵਰੀ:* ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ (ਨੀਤੀ ਆਯੋਗ) ਨੇ ਫਰਵਰੀ 2024 ਦੀ ਮਿਆਦ ਲਈ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ (ਏਡੀਪੀ) ਦੀ "ਓਵਰਆਲ" ਸ਼੍ਰੇਣੀ ਅਧੀਨ ਸ਼ਾਨਦਾਰ ਪ੍ਰਦਰਸ਼ਨ ਲਈ ਪੰਜਾਬ ਸੂਬੇ ਦੇ ਫਿਰੋਜ਼ਪੁਰ ਜ਼ਿਲ੍ਹੇ ਨੂੰ 5 ਕਰੋੜ ਰੁਪਏ ਦੇ ਵੱਕਾਰੀ ਪੁਰਸਕਾਰ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਦਿੱਤੀ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਸਬੰਧੀ ਸੂਚਨਾ ਸਾਂਝੀ ਕਰਦੇ ਹੋਏ ਨੀਤੀ ਆਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਬੀ.ਵੀ.ਆਰ. ਸੁਬਰਾਮਨੀਅਮ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੇਂਦਰੀ ਪ੍ਰਭਾਰੀ ਅਧਿਕਾਰੀ (ਸੀਪੀਓ) ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਪ੍ਰਦਰਸ਼ਨ ਸੂਚਕਾਂ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ। *ਉਨ੍ਹਾਂ ਕਿਹਾ ਕਿ ਨੀਤੀ ਆਯੋਗ ਵੱਲੋਂ ਦੋ ਮਹੀਨਿਆਂ ਦੇ ਸਮੇਂ ਦੌਰਾਨ ਦੂਜੀ ਵਾਰ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਇਨਾਮੀ ਰਾਸ਼ੀ ਪ੍ਰਾਪਤ ਹੋਈ ਹੈ। ਇਸ ਤੋਂ ਪਹ...
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਵਿਸ਼ੇਸ਼ ਅਭਿਆਨ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਵਿਸ਼ੇਸ਼ ਅਭਿਆਨ

National, Politics, Punjab
ਲੁਧਿਆਣਾ, 13 ਫਰਵਰੀ (000) -   ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਿਸ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜ਼ੋਰਵਾਲ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ ਹੈ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਰੇਲਵੇ ਸਟੇਸ਼ਨ, ਲੁਧਿਆਣਾ ਦੇ ਨੇੜਲੇ ਇਲਾਕਿਆਂ ਵਿੱਚ ਚਾਈਲਡ ਬੈਗਿੰਗ ਦੀ ਰੋਕਥਾਮ ਲਈ ਰੇਡ ਕੀਤੀ ਗਈ ਅਤੇ ਆਮ ਜਨਤਾ ਨੂੰ ਵੀ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਤੇ ਠੱਲ ਪਾਈ ਜਾ ਸਕੇ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਵੱਲੋ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜ...