Shadow

Politics

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ

National, Politics, Punjab
ਦੀਨਾਨਗਰ, 13 ਫਰਵਰੀ (             ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ 'ਵਾਲ ਆਫ਼ ਫੇਮ' ਸਥਾਪਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ, ਡੀ.ਐੱਸ.ਪੀ. ਸ੍ਰੀ ਦਿਲਪ੍ਰੀਤ ਸਿੰਘ, ਤਹਿਸੀਲਦਾਰ ਸ੍ਰੀ ਅਭਿਸ਼ੇਕ ਵਰਮਾ, ਐੱਸ.ਐੱਸ.ਐੱਮ ਕਾਲਜ ਦੀਨਾਨਗਰ ਦੇ ਡੀਨ ਸਟੂਡੈਂਟ ਵੈੱਲਫੇਅਰ ਸ੍ਰੀ ਪ੍ਰਬੋਧ ਗਰੋਵਰ, ਸ੍ਰੀ ਨੋਹਿਤ ਸ਼ਰਮਾ ਸਮੇਤ ਹੋਰ ਅਧਿਕਾਰੀ ਅਤੇ ਸਮਾਜ ਸੇਵੀ ਵੀ ਹਾਜ਼ਰ ਸਨ। ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ 'ਵਾਲ ਆਫ਼ ਫੇਮ' ਦਾ ਉਦਘਾਟਨ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਬਸ਼ਿੰਦਿਆਂ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ ਜੋ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਅੱਜ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ਸਥਾਪਿਤ 'ਵਾਲ ਆਫ਼ ਫੇਮ' ਉੱ...
ਪ੍ਰੋਜੈਕਟ ਸੰਪਰਕ  ਦਾ ਮੰਤਵ ਨਸ਼ਿਆਂ ਦਾ ਖਾਤਮਾ, ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ – ਡੀਆਈਜੀ ਹਰਚਰਨ ਸਿੰਘ ਭੁੱਲਰ

ਪ੍ਰੋਜੈਕਟ ਸੰਪਰਕ ਦਾ ਮੰਤਵ ਨਸ਼ਿਆਂ ਦਾ ਖਾਤਮਾ, ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ – ਡੀਆਈਜੀ ਹਰਚਰਨ ਸਿੰਘ ਭੁੱਲਰ

National, Politics, Punjab
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ () ਪ੍ਰੋਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ ਲਈ ਹੀ ਨਹੀਂ ਸਗੋਂ ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ। ਇਸ ਲਈ ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਆਮ ਲੋਕ ਪੁਲਿਸ ਦੇ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।       ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡੀ.ਆਈ.ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕਰਵਾਏ ਗਏ ਪ੍ਰੋਗਾਰਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ ਪੁਲਿਸ ਦੇ ਕੈਂਪ ਲਗਾ ਕੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਹੋਲਾ ਮਹੱਲਾ ਮੌਕੇ ਸੰਗਤਾਂ ਨੂੰ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।       ਡੀ.ਆਈ.ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦਾ ਮੁਕੰਮਲ ਨਾਸ਼ ਕਰਨ ਲਈ ਦ੍ਰਿੜ ਹੈ। ਉਨ੍ਹਾਂ ...
ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

National, Politics, Punjab
ਤਰਨ ਤਾਰਨ 13 ਫਰਵਰੀ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ.  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵਰਿਆਮ ਸਿੰਘ  ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨਤਾਰਨ ਦੀ ਰਹਿਨੁਮਾਈ ਹੇਠ ਸੀਨੀਅਰ ਸੈਕੰਡਰੀ ਸਕੂਲ, ਪੰਡੋਰੀ ਗੋਲਾ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕਤਾ ਕੈਂਪ / ਸੈਮੀਨਾਰ ਲਗਾਇਆ ਗਿਆ। ਇਸ ਕੈਂਪ ਵਿੱਚ ਸਕੂਲ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ । ਇਸ ਕੈਂਪ ਵਿੱਚ ਸ਼੍ਰੀ ਜਤਿੰਦਰ ਕੁਮਾਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਸਾਫਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਦੇ ਹੋਏ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਸ਼੍ਰੀ ਕਰਨ ਭਗਤ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੁੱਧ ਦੀ ਮਿਲਾਵਟ, ਸਾਫ-ਸੁਥਰੇ ਦੁੱਧ ਦੀ ਮਹੱਤਤਾ ਅਤੇ ਸਾਭ ਸੰਭਾਲ ਸਬੰਧੀ ਬੱਚਿਆਂ ਨੂੰ ਬਹੁਤ ਹੀ ਬਰੀਕੀ ਨਾਲ ਦੱਸਿਆ ਗਿਆ ।  ਇਸ ਕੈਂਪ ਵਿੱਚ ਸ.ਕੰਵਲਜੀਤ ਸਿ...
ਮੋਗਾ ਵਿਖੇ ਹਿਤੇਸ਼ ਵੀਰ ਗੁਪਤਾ ਸਹਾਇਕ ਕਮਿਸ਼ਨਰ ਦੀ ਅਗਵਾਈ ਵਿੱਚ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ

ਮੋਗਾ ਵਿਖੇ ਹਿਤੇਸ਼ ਵੀਰ ਗੁਪਤਾ ਸਹਾਇਕ ਕਮਿਸ਼ਨਰ ਦੀ ਅਗਵਾਈ ਵਿੱਚ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ

National, Politics, Punjab
ਮੋਗਾ 12 ਫਰਵਰੀ ਐਨ.ਆਈ.ਸੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਦੇ ਕਰਮਚਾਰੀਆਂ ਵੱਲੋਂ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ।  ਸੁਰੱਖਿਅਤ ਇੰਟਰਨੈੱਟ ਦਿਵਸ ਵਾਲੇ ਦਿਨ ਆਮ ਪਬਲਿਕ ਨੂੰ ਸੁਰੱਖਿਅਤ ਇੰਟਰਨੈੱਟ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਾਉਣ ਬਾਰੇ ਮਨਿਸਟਰੀ ਆਫ ਇਲੈਕਟ੍ਰੋਨਿਕਸ ਐਂਡ ਇਨਫਰਮੇਸ਼ਨ ਟੈਕਨੌਲੋਜੀ, ਗੌਰਮਿੰਟ ਆਫ ਇੰਡੀਆ ਦੇ ਅਫਸਰ ਸ੍ਰੀਮਤੀ ਕੋਮਲ ਦੇਵੀ ਡੀ.ਆਈ.ਏ (ਐਨ.ਆਈ.ਸੀ) ਮੋਗਾ, ਸ੍ਰੀ ਦੀਪਕ ਕੁਮਾਰ ਨੈੱਟਵਰਕ ਇੰਜ, ਸ੍ਰੀ ਵਰੁਨ ਸ਼ਰਮਾ ਨੈੱਟਵਰਕ ਇੰਜ, ਸ੍ਰੀ ਮਨਦੀਪ ਸਿੰਘ ਕੰਡਾ ਡੀ.ਆਰ.ਐਮ ਵੱਲੋਂ ਵੱਖ-ਵੱਖ ਪਬਲਿਕ ਸਥਾਨਾਂ ਤੇ ਜਾ ਕੇ ਜਾਗਰੂਕ ਕੈਂਪ ਲਗਾਏ ਗਏ। ਸੁਰੱਖਿਅਤ ਇੰਟਰਨੈੱਟ ਦਿਵਸ ਨੂੰ ਮਨਾਉਣ ਵਿੱਚ  ਸ੍ਰੀ ਹਿਤੇਸ਼ ਵੀਰ ਗੁਪਤਾ ਸਹਾਇਕ ਕਮਿਸ਼ਨਰ (ਜ), ਮੋਗਾ, ਸ੍ਰੀ ਗਗਨਦੀਪ (ਸਹਾਇਕ ਕਮਿਸ਼ਨਰ ਅੰ:ਟ:) ਸ੍ਰੀਮਤੀ ਕੋਮਲ ਦੇਵੀ, ਡੀ.ਆਈ.ਏ (ਐਨ.ਆਈ.ਸੀ), ਮੋਗਾ, ਸ: ਪ੍ਰਭਦੀਪ ਸਿੰਘ ਨੱਥੋਵਾਲ ਡੀ.ਪੀ.ਆਰ.ਓ, ਮੋਗਾ ਵੱਲੋਂ ਵਿਸ਼ੇਸ ਤੌਰ ਤੇ ਹਿੱਸਾ ਲਿਆ ਗਿਆ। ਉਹਨਾਂ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਸਥਿਤ ਫਰਦ ਕੇਂਦਰ, ਸੇਵਾ ਕੇਂਦਰ, ਡੀ.ਸੀ...
ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

National, Politics, Punjab
ਪਟਿਆਲਾ, 12 ਫਰਵਰੀ: ਪਟਿਆਲਾ ਸ਼ਹਿਰ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤੇ 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਲੱਗਣ ਵਾਲੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਦੇ ਵੱਖ ਵੱਖ ਸਥਾਨਾਂ 'ਤੇ ਹੋਣ ਵਾਲੇ ਪਟਿਆਲਾ ਹੈਰੀਟੇਜ ਦੇ ਸਮਾਗਮਾਂ ਦੀਆਂ ਤਿਆਰੀਆਂ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਐਸ.ਪੀ. ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ.ਡੀ.ਐਮ. ਨਾਭਾ ਇਸਮਤ ਵਿਜੈ ਸਿੰਘ, ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ. ਸਮਾਣਾ ਤਰਸੇਮ ਚੰਦ ਤੇ ਸਹਾਇਕ ਕਮਿਸ਼ਨਰ ਰਿਚਾ ਗੋਇਲ ਵੀ ਮੌਜੂਦ ਸਨ। ਇਸ ਮੌਕੇ ਪਟਿਆਲਾ ਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ 13 ਫਰਵਰੀ ਨੂੰ ਸਵੇਰੇ 7 ਵਜੇ ਇਨਵਾਇਰਨਮੈਂਟ ਪਾਰਕ ਪਟਿਆਲਾ ਤੋਂ ਨੇਚਰ ਵਾਕ ਨਾਲ ਹੋਵੇਗੀ ਅਤੇ ਇਸੇ ਦਿਨ ਸ...
ਟੀਕਾਕਰਨ ਸਬੰਧੀ ਕੀਤੇ ਜਾਣ ਵਾਲੇ ਸਰਵੇ ਨੂੰ ਸਿਹਤ ਕਰਮੀ ਜਲਦ ਤੋਂ ਜਲਦ ਮੁਕੰਮਲ ਕਰਨ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਟੀਕਾਕਰਨ ਸਬੰਧੀ ਕੀਤੇ ਜਾਣ ਵਾਲੇ ਸਰਵੇ ਨੂੰ ਸਿਹਤ ਕਰਮੀ ਜਲਦ ਤੋਂ ਜਲਦ ਮੁਕੰਮਲ ਕਰਨ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

National, Politics, Punjab
ਤਰਨ ਤਾਰਨ, 12 ਫਰਵਰੀ ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ  ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਦਫਤਰ ਸਿਵਲ ਸਰਜਣ ਵਿਖੇ ਵੱਖ- ਵੱਖ ਬਲਾਕਾਂ ਨਾਲ ਸੰਬੰਧਿਤ ਨੋਡਲ ਅਫਸਰਾਂ, ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਬੀ.ਐਸ.ਏਜ ਦੀ ਟੀਕਾਕਰਨ ਲਈ ਹੈਂਡ ਕਾਊਂਟ ਸਰਵੇ ਸਬੰਧੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ 'ਚ ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾਕਟਰ ਈਸ਼ਿਤਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ  ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਹੈਡ ਕਾਊਂਟ ਸਰਵੇ ਕਰਵਾਉਣ ਦਾ ਮੁੱਖ ਮੰਤਵ ਹਰ ਇੱਕ ਯੋਗ ਲਾਭਪਾਤਰੀ ਬੱਚੇ ਅਤੇ ਗਰਭਵਤੀ ਮਹਿਲਾ ਦੇ ਟੀਕਾਕਰਨ ਨੂੰ  ਯਕੀਨੀ ਬਣਾਉਣਾ ਹੈ। ਉਹਨਾਂ ਵੱਖ ਵੱਖ ਬਲਾਕਾਂ ਦੇ ਸਮੂਹ ਮੈਡੀਕਲ ਅਫਸਰਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਟੀਕਾਕਰਨ ਸਬੰਧੀ ਕੀਤੇ ਜਾਣ ਵਾਲੇ ਹੈਡ ਕਾਊਂਟ ਸਰਵੇ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇਂ। ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ

National, Politics, Punjab
ਚੰਡੀਗੜ੍ਹ, 12 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਸੂਬੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਵਿੱਚ ਅਟੁੱਟ ਵਿਸ਼ਵਾਸ ਰੱਖਣ ਦੀ ਸੇਧ ਦਿੱਤੀ ਹੈ। ਉਹ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਡੇ ਸਮਾਜ ਵਿੱਚ ਕਈ ਤਬਦੀਲੀਆਂ ਲਿਆਂਦੀਆਂ। ਉਨ੍ਹਾਂ ਦੀਆਂ ਸਿੱਖਿਆਵਾਂ ਸਦੀਵੀ ਹਨ ਅਤੇ ਅਜੇ ਵੀ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਸ੍ਰੀ ਗੁਰੂ ਰਵਿਦਾਸ ਜੀ ਦੇ 41 ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਇੱਕ ਮਹਾਨ ਸਮਾਜ ਸੁਧਾਰਕ ਅਤੇ ਸ਼ਾਂਤੀ, ਪਿਆਰ ਅਤੇ ਭਾਈਚਾਰਕ ਸਾਂਝ ਦੇ ਦੂਤ ਸਨ। ਸ੍ਰੀ ਗੁਰੂ ਰਵਿਦਾਸ ਜੀ ਮਨੁੱਖਤਾ ਦੀ ਸੇਵਾ ਨੂੰ ਪਰਮਾਤਮਾ ਦੀ ਸੇਵਾ ਸਮਝਦੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

National, Politics, Punjab
ਚੰਡੀਗੜ੍ਹ, 12 ਫਰਵਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ਼ ਤੇ ਮਨੁੱਖਤਾ ਦੀ ਆਵਾਜ਼ ਬੁਲੰਦ ਕਰਨ ਵਾਲੇ ਸ਼੍ਰੋਮਣੀ ਭਗਤ ਸਨ, ਪ੍ਰਤੀ ਡੂੰਘੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ।  ਉਨ੍ਹਾਂ ਗੁਰੂ ਰਵਿਦਾਸ ਦੀਆਂ ਦਇਆ, ਪਿਆਰ ਅਤੇ ਭਾਈਚਾਰੇ ਦੀ ਮਹੱਤਤਾ 'ਤੇ ਜ਼ੋਰ ਦੇਣ ਵਾਲੀਆਂ ਸਿੱਖਿਆਵਾਂ ਦੀ ਮਹੱਤਤਾ 'ਤੇ ਵੀ ਜੋਰ ਦਿੱਤਾ। ਕੈਬਿਨਟ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਯੁੱਗ ਵਿੱਚ ਬਹੁਤ ਮਹੱਤਵ ਰੱਖਦੀਆਂ ਹਨ।  ਉਨ੍ਹਾਂ ਦਾ ਏਕਤਾ ਅਤੇ ਸਮਾਨਤਾ ਦਾ ਸੰਦੇਸ਼ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੀਆਂ ਸਾਨੂੰ ਇੱਕ ਨਿਆਂਪੂਰਨ ਅਤੇ ਸਮਾਵੇਸ਼ੀ ਸਮਾਜ ਬਣਾਉਣ ਲਈ ਪ੍ਰੇਰਿਤ ਕਰਦਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

National, Politics, Punjab
ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ, 12 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ । ਸ. ਚੀਮਾ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਸੱਚ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਕੌਹਰੀਆਂ, ਛਾਜਲੀ, ਕਣਕਵਾਲ, ਗੋਬਿੰਦਗੜ੍ਹ ਜੇਜੀਆ, ਖੋਖਰ ਖੁਰਦ ਆਦਿ ਪਿੰਡਾਂ ਵਿੱਚ ਆਯੋਜਿਤ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲਿਆ ਤੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਇਲਾਹੀ ਬਾਣ...
ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 12 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ 'ਅਮਰੂਦ ਬਾਗ ਘੁਟਾਲੇ' ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ ਪ੍ਰਾਪਤ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਧੋਖਾਧੜੀ, ਜਾਅਲਸਾਜ਼ੀ ਅਤੇ ਸਰਕਾਰੀ ਰਿਕਾਰਡ ਨਾਲ ਛੇੜਖਾਨੀ ਕਰਕੇ ਇਸ ਅਪਰਾਧਿਕ ਸਾਜ਼ਿਸ਼ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਿਆ ਅਤੇ ਮੁਲਜ਼ਮਾਂ ਨੇ ਰਿਸ਼ਵਤ ਰਾਹੀਂ ਗੈਰ-ਕਾਨੂੰਨੀ ਵਿੱਤੀ ਲਾਭ ਵੀ ਹਾਸਲ ਕੀਤਾ। ਇਸ ਸਬੰਧੀ ਕੀਤੀ ਵਿਜੀਲੈਂਸ ਬਿਓਰੋ ਵੱਲੋਂ ਜਾਂਚ ਤੋਂ ਪਤਾ ਲੱਗਾ ਕਿ ਐਸ.ਏ.ਐਸ. ਨਗਰ ਵਿੱਚ ਏਅਰੋਟ੍ਰੋਪੋਲਿਸ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਸਬੰਧੀ ਪ੍ਰਕਿਰਿਆ ਦੌਰਾਨ ਫਰਜੀ ਅਮਰੂਦਾਂ ਦੇ ਬਾਗ ਹੋਣ ਬਦਲੇ ਗੈਰ-...