ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ
ਚੰਡੀਗੜ੍ਹ, 12 ਫਰਵਰੀ:
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ ਕੀਤੇ ਗਏ ਵੱਖ-ਵੱਖ ਉਪਾਵਾਂ ਸਦਕਾ ਪੰਜਾਬ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਪੈਦਾ ਕੀਤੇ ਜਾ ਰਹੇ ਹਨ। ਇਹ ਪੂੰਗ ਕਿਸਾਨਾਂ ਨੂੰ ਸਬਸਿਡੀ 'ਤੇ ਪ੍ਰਦਾਨ ਕੀਤੇ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੱਛੀ ਪਾਲਕਾਂ ਦੀ ਸਹੂਲਤ ਲਈ ਸੂਬੇ ਵਿੱਚ 16 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਲੈਬਾਂ ਉਪਲੱਬਧ ਹਨ। ਸਰਕਾਰੀ ਫਾਰਮਾਂ ਤੋਂ ਦਸੰਬਰ 2024 ਤੱਕ 14.74 ਕਰੋੜ ਮੱਛੀ ਪੂੰਗ ਪੈਦਾ ਕੀਤਾ ਗਿਆ, ਜੋ ਕਿ ਸਾਲ 2023 ਵਿੱਚ 13.90 ਕਰੋੜ ਸੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਅਧੀਨ 43,973 ਏਕੜ ਰਕਬਾ ਹੈ ਅਤੇ ਕੁਦਰਤੀ ਪਾਣੀ ਸ੍ਰੋਤਾਂ, ਨਿੱਜੀ ਅਤੇ ਪੰਚਾਇਤੀ ਤਲਾਬਾਂ ਤੋਂ 1,81,188 ਟਨ ਮੱਛੀ ਦਾ ਉਤਪਾਦਨ ਕੀਤਾ ਜਾ ਰਿਹ...








