ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ
ਚੰਡੀਗੜ੍ਹ, 27 ਜਨਵਰੀ:
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 289 ਕੈਡੇਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ।
ਕੈਡਿਟਾਂ ਨੂੰ ਸਿਖਲਾਈ ਅਕੈਡਮੀਆਂ ਵਿੱਚ ਚੋਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਦੀ ਭਵਿੱਖ ਵਿੱਚ ਸਫਲਤਾ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਮਿਸਾਲੀ ਅਧਿਕਾਰੀ ਬਣਨ ਲਈ ਉਤਸ਼ਾਹਿਤ ਕੀਤਾ।
ਸ੍ਰੀ ਅਰੋੜਾ ਨੇ ਕਿਹਾ ਕ...








