ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ
ਪਟਿਆਲਾ, 4 ਫਰਵਰੀ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਨਸ਼ਾ ਛੱਡਣ ਲਈ ਇਥੇ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਹ ਆਤਮ ਨਿਰਭਰ ਹੋਕੇ ਸਮਾਜ ਦੀ ਮੁਖਧਾਰਾ ਨਾਲ ਚੱਲ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ (ਜ) ਇਸ਼ਾ ਸਿੰਗਲ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਹਸਪਤਾਲ ਦੀ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੂੰ ਹਦਾਇਤ ਕੀਤੀ ਕਿ ਨਸ਼ਾ ਛੱਡ ਚੁੱਕੇ ਮਰੀਜ਼ਾ ਦੀ ਲਗਾਤਾਰ ਟੈਲੀ ਕਾਊਂਸਲਿੰਗ (ਫ਼ੋਨ ਜਰੀਏ) ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਨੂੰ ਲਗਾਤਾਰ ਮੋਟੀਵੇਸ਼ਨ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਹਸਪਤਾਲ ਤੋਂ ਛੁੱਟੀ ਹੋਣ ਉਪਰੰਤ ਪਹਿਲਾਂ ਹਰੇਕ ਹਫ਼ਤੇ, ਫੇਰ 15 ਦਿਨਾਂ ਬਾਅਦ ਅਤੇ ਫ...







