ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੈਟਵਰਕ 'ਤੇ ਵੱਡੀ ਕਾਰਵਾਈ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ), ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਦਾ ਪ੍ਰਬੰਧ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਜੀਤ ਸਿੰਘ ਉਰਫ਼ ਸਾਹਿਬ ਅਤੇ ਰਾਜਵਿੰਦਰ ਸਿੰਘ ਉਰਫ਼ ਗੋਲੂ, ਦੋਵੇਂ ਵਾਸੀ ਪੁਰਾਣਾ ਨਰਾਇਣਗੜ੍ਹ, ਅੰਮ੍ਰਿਤਸਰ; ਆਸ਼ੂ ਸ਼ਰਮਾ ਉਰਫ਼ ਆਸ਼ੂ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਬ੍ਰੇ...








