ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ
ਚੰਡੀਗੜ੍ਹ, 4 ਫਰਵਰੀ:
ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ। ਹਾਲ ਹੀ ਵਿੱਚ, ਸੌਂਦ ਨੇ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ-ਰੋਜ਼ਾ ਸੰਮੇਲਨ ਮੌਕੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫ਼ਾ ਅਤੇ ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਵੱਲੋਂ ਉਸਾਰੀ ਕਾਮਿਆਂ ਦੀ ਸਹੂਲਤ ਲਈ ਰਜਿਸਟਰੇਸ਼ਨ ਫਾਰਮ ਨੂੰ ਆਸਾਨ ਬਣਾਉਣ ਅਤੇ ਫਾਰਮ ਨੰਬਰ 27 ਦਾ ਪੰਜਾਬੀ ਵਿੱਚ ਅਨੁਵਾਦ ਵਰਗੇ ਕਈ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਮੇ ਦੀ ਅਰਜ਼ੀ ’ਤੇ ਕੋਈ ਇਤਰਾਜ਼ ਲੱਗਦਾ ਹੈ ਤਾਂ ਸਬੰਧਤ ਉਸਾਰੀ ਕਾਮੇ ਨੂੰ ਇਸ ਸੰਬੰਧੀ ਐਸ.ਐਮ.ਐਸ. ਭੇਜਿਆ ਜਾਂਦਾ ਹੈ। ਇਸ ਦੇ ਨਾਲ ਹੀ ਹੁਣ ਕਿਰ...








