ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਮਿਲ ਰਿਹਾ ਪੂਰਾ ਸਮਰਥਨ: ਮੋਹਿੰਦਰ ਭਗਤ
ਚੰਡੀਗੜ੍ਹ, ਫਰਵਰੀ 1
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵੱਲ ਪ੍ਰੇਰਿਤ ਕਰਨ ਲਈ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ।
ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਵੱਲੋਂ ਸਮੇਂ ਸਮੇਂ ਤੇ ਮਿਲੇ ਸਮਰਥਨ ਨਾਲ ਜਿਲ੍ਹਾ ਸੰਗਰੂਰ ਦੇ ਪਿੰਡ ਸੰਦੌੜ ਦੇ ਅਗਾਂਹਵਧੂ ਅਤੇ ਮਿਹਨਤੀ ਕਿਸਾਨ ਸ੍ਰੀ ਤੀਰਥ ਸਿੰਘ ਨੇ ਬਾਗਬਾਨੀ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਕਿਸਾਨ ਤੀਰਥ ਸਿੰਘ ਨੇ ਖੇਤੀ ਵਿਭਿੰਨਤਾ ਵੱਲ ਹੁੰਗਾਰਾ ਭਰਦਿਆ ਸਬਜ਼ੀਆਂ ਦੀ ਕਾਸ਼ਤ ਕਰਕੇ ਆਪਣੀ ਆਮਦਨ ਵਿੱਚ ਵਾਧਾ ਕੀਤਾ ਹੈ।
ਕਿਸਾਨ ਸ੍ਰੀ ਤੀਰਥ ਸਿੰਘ ਨੇ ਸਾਲ 1996-97 ਤੋਂ ਬਾਗਬਾਨੀ ਵਿਭਾਗ ਦੀ ਸਹਾਇਤਾ ਨਾਲ ਰਵਾਇਤੀ ਫਸਲਾਂ ਤੋਂ ਹਟ ਕੇ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਦਾ ਕੰਮ ਸ਼ੁਰੂ ਕੀਤਾ ਅਤੇ ਅੱਜ 800 ਤੋਂ ਵੱਧ ਸਬਜ਼ੀ ਦਾ ਉਤਪਾਦ ਕਰ...








